Loading Bible Translation
First-time download in progress. This may take a few seconds…
Punjabi Bible Wordproject Bible
21 verses
1ਸੱਤਵੇਂ ਸਾਲ ਵਿੱਚ, ਯਹੋਯਾਦਾ ਨੇ ਆਪਣੀ ਤਾਕਤ ਵਿਖਾਈ। ਉਸਨੇ ਕਪਤਾਨਾਂ ਨਾਲ ਇੱਕ ਇਕਰਾਰਨਾਮਾ ਕੀਤਾ। ਉਹ ਕਪਤਾਨ ਸਨ! ਯਹੋਰਾਮ ਦਾ ਪੁੱਤਰ ਅਜ਼ਰਯਾਹ, ਯਹੋਹਾਨਾਨ ਦਾ ਪੁੱਤਰ ਇਸ਼ਮਾਏਲ, ਓਥੇਦ ਦਾ ਪੁੱਤਰ ਅਜ਼ਰਯਾਹ ਤੇ ਅਦਾਯਾਹ ਦਾ ਪੁੱਤਰ ਮਅਸੇਯਾਹ ਅਤੇ ਜ਼ਿਕਰੀ ਦਾ ਪੁੱਤਰ ਅਲੀਸ਼ਾਫ਼ਾਟ।
2ਉਹ ਸਾਰੇ ਯਹੂਦਾਹ ਸ਼ਹਿਰ ਵਿੱਚ ਫ਼ਿਰੇ ਅਤੇ ਉਸਦੇ ਸਾਰੇ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਤਰ ਕੀਤਾ। ਤਦ ਉਹ ਸਾਰੇ ਯਰੂਸ਼ਲਮ ਵਿੱਚ ਆਏ।
3ਸਾਰੇ ਇਕੱਤਰ ਹੋਏ ਲੋਕਾਂ ਨੇ ਯਹੋਵਾਹ ਦੇ ਮੰਦਰ ਵਿੱਚ ਪਾਤਸ਼ਾਹ ਨਾਲ ਇਕਰਾਰਨਾਮਾ ਕੀਤਾ।ਤਦ ਯਹੋਯਾਦਾ ਨੇ ਉਨ੍ਹਾਂ ਨੂੰ ਆਖਿਆ, "ਪਾਤਸ਼ਾਹ ਦਾ ਪੁੱਤਰ ਰਾਜ ਕਰੇਗਾ ਕਿਉਂ ਕਿ ਯਹੋਵਾਹ ਨੇ ਦਾਊਦ ਦੇ ਉੱਤਰਾਧਿਕਾਰੀਆਂ ਨਾਲ ਇਹੀ ਇਕਰਾਰਨਾਮਾ ਕੀਤਾ ਸੀ ਕਿ ਉਸਦੇ ਵੰਸ਼ਜ ਰਾਜ ਕਰਨਗੇ।
4ਹੁਣ ਤੁਸੀਂ ਇੱਕ ਕੰਮ ਜ਼ਰੂਰ ਕਰਨਾ ਹੈ: ਜਾਜਕਾਂ ਅਤੇ ਲੇਵੀਆਂ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਫ਼ਾਟਕਾਂ ਦੇ ਦਰਬਾਨ ਬਨ ਜਾਣ।
5ਅਤੇ ਇੱਕ ਤਿਹਾਈ ਸ਼ਾਹੀ ਮਹਿਲ ਉੱਪਰ ਹੋਣ ਅਤੇ ਇੱਕ ਤਿਹਾਈ ਨੀਂਹ ਵਾਲੇ ਫ਼ਾਟਕ ਉੱਪਰ ਜਿਹੜਾ ਬੁਨਿਆਦ ਹੈ। ਪਰ ਬਾਕੀ ਦੇ ਸਾਰੇ ਲੋਕ ਯਹੋਵਾਹ ਦੇ ਮੰਦਰ ਦੇ ਵਿਹੜਿਆਂ ਵਿੱਚ ਖੜੇ ਰਹਿਣ।
6ਕਿਸੇ ਮਨੁੱਖ ਨੂੰ ਯਹੋਵਾਹ ਦੇ ਮੰਦਰ ਵਿੱਚ ਪ੍ਰਵੇਸ਼ ਨਾ ਕਰਨ ਦੇਣਾ। ਸਿਰਫ਼ ਜਾਜਕ ਅਤੇ ਲੇਵੀ ਜਿਹੜੇ ਸੇਵਾ ਕਰਦੇ ਹਨ ਉਹੀ ਯਹੋਵਾਹ ਦੇ ਮੰਦਰ ਵਿੱਚ ਪ੍ਰਵੇਸ਼ ਕਰ ਸਕਦੇ ਹਨ ਕਿਉਂ ਕਿ ਉਹ ਪਵਿੱਤਰ ਹਨ ਤੇ ਬਾਕੀ ਦੇ ਸਾਰੇ ਮਨੁੱਖ ਉਹੀ ਕੰਮ ਕਰਨ ਜਿਹੜੇ ਯਹੋਵਾਹ ਨੇ ਉਨ੍ਹਾਂ ਨੂੰ ਸੌਂਪੇ ਹਨ।
7ਲੇਵੀ ਪਾਤਸ਼ਾਹ ਕੋਲ ਜ਼ਰੂਰ ਖੜੇ ਰਹਿਣ ਅਤੇ ਹਰ ਮਨੁੱਖ ਕੋਲ ਆਪਣੀ ਤਲਵਾਰ ਜ਼ਰੂਰ ਹੋਵੇ। ਜੇਕਰ ਕੋਈ ਮਨੁੱਖ ਮੰਦਰ ਅੰਦਰ ਵੜਨ ਦੀ ਕੋਸ਼ਿਸ਼ ਕਰੇ ਤਾਂ ਉਸਨੂੰ ਵੱਢ ਦਿੱਤਾ ਜਾਵੇ। ਜਿੱਥੇ ਵੀ ਪਾਤਸ਼ਾਹ ਜਾਵੇ ਤੁਸੀਂ ਉਸਦੇ ਮਗਰ ਜ਼ਰੂਰ ਹੋਵੋਁ।"
8ਸਾਰੇ ਲੇਵੀਆਂ ਅਤੇ ਯਹੂਦੀਆਂ ਨੇ ਯਹੋਯਾਦਾ ਜਾਜਕ ਦੇ ਹੁਕਮ ਨੂੰ ਮੰਨਿਆ। ਸੋ ਉਨ੍ਹਾਂ ਨੇ ਆਪੋ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ, ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿੱਤਾ ਕਿਉਂ ਕਿ ਯਹੋਯਾਦਾ ਜਾਜਕ ਨੇ ਜਿਨ੍ਹਾਂ ਦੀ ਰਖਵਾਲੀ ਲਈ ਵਾਰੀ ਸੀ ਉਨ੍ਹਾਂ ਨੂੰ ਜਾਣ ਨਹੀਂ ਸੀ ਦਿੱਤਾ।
9ਯਹੋਯਾਦਾ ਜਾਜਕ ਨੇ ਉਹ ਬਰਛੀਆਂ, ਫ਼ਰੀਆਂ ਅਤੇ ਢਾਲਾਂ ਜੋ ਦਾਊਦ ਪਾਤਸ਼ਾਹ ਦੀਆਂ ਸਨ ਉਨ੍ਹਾਂ ਸਰਦਾਰਾਂ ਨੂੰ ਦਿੱਤੀਆਂ। ਇਹ ਸਾਰੇ ਹਬਿਆਰ ਯਹੋਵਾਹ ਦੇ ਮੰਦਰ ਵਿੱਚ ਪਏ ਹੋਏ ਸਨ।
10ਫ਼ਿਰ ਉਸਨੇ ਉਨ੍ਹਾਂ ਨੂੰ ਕਿੱਥੋ-ਕਿੱਥੋ ਖੜੇ ਹੋਣਾ ਹੈ, ਦੱਸਿਆ। ਹ੍ਹਰ ਮਨੁੱਖ ਦੇ ਹੱਥ ਵਿੱਚ ਉਸਦਾ ਸ਼ਸਤਰ ਵਿਰਾਜਮਾਨ ਸੀ। ਸਾਰੇ ਮਨੁੱਖ ਮੰਦਰ ਦੇ ਸੱਜੇ ਖੂਂਜੇ ਤੋਂ ਲੈਕੇ ਖੱਬੇ ਖੂਂਜੇ ਤੀਕ ਜਗਵੇਦੀ ਤੇ ਮੰਦਰ ਦੇ ਆਸੇ-ਪਾਸੇ ਪਾਤਸ਼ਾਹ ਦੇ ਇਰਦ ਗਿਰਦ ਖੜਾ ਕਰ ਦਿੱਤਾ।
11ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾ���ਰ ਲਿਆ ਕੇ ਉਸਦੇ ਸਿਰ ਤੇ ਤਾਜ ਪੁਆਇਆ ਅਤੇ ਉਸਨੂੰ ਇਕਰਾਰਨਾਮੇ ਦੀ ਇੱਕ ਨਕਲ ਦਿੱਤੀ। ਇਉਂ ਉਨ੍ਹਾਂ ਨੇ ਯੋਆਸ਼ ਨੂੰ ਪਾਤਸ਼ਾਹ ਠਹਿਰਾਇਆ ਅਤੇ ਯਹੋਯਾਦਾ ਤੇ ਉਸਦੇ ਪੁੱਤਰਾਂ ਨੇ ਉਸਨੂੰ ਮਸਹ ਕੀਤਾ ਅਤੇ ਆਖਿਆ, "ਪਾਤਸ਼ਾਹ ਸਲਾਮਤ ਰਹੇ।"
12ਜਦੋਂ ਅਬਲਯਾਹ ਨੇ ਲੋਕਾਂ ਦਾ ਸ਼ੋਰ ਸੁਣਿਆ ਜੋ ਦੌੜ-ਦੌੜ ਕੇ ਪਾਤਸ਼ਾਹ ਦੀ ਉਸਤਤ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਮੰਦਰ ਵਿੱਚੋਂ ਲੋਕਾਂ ਕੋਲ ਆਈ।
13ਉਸਨੇ ਪਾਤਸ਼ਾਹ ਵੱਲ ਵੇਖਿਆ। ਪਾਤਸ਼ਾਹ ਆਪਣੇ ਥੰਮ ਦੇ ਫ਼ਾਟਕ ਕੋਲ ਖੜਾ ਸੀ। ਅਤੇ ਜੋ ਤੂਰ੍ਹੀਆਂ ਵਜਾ ਰਹੇ ਸਨ ਅਤੇ ਸਰਦਾਰ ਸਨ ਉਹ ਪਾਤਸ਼ਾਹ ਦੇ ਕੋਲ ਖੜੇ ਸਨ। ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੂਰ੍ਹੀਆਂ ਵਜਾਉਂਦੇ ਸਨ। ਗਾਉਣ ਵਾਲੇ ਵਾਜਿਆਂ ਨਾਲ ਉਸਤਤ ਕਰਨ ਵਿੱਚ ਅਗਵਾਈ ਕਰ ਰਹੇ ਸਨ। ਤਦ ਅਬਲਯਾਹ ਨੇ ਆਪਣੇ ਕੱਪੜੇ ਫ਼ਾੜੇ ਅਤੇ ਉੱਚੀ ਆਵਾਜ਼ ਵਿੱਚ ਬੋਲੀ "ਗਦਰ ਗਦਰ।"
14ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਸਨੂੰ (ਪਾਤਸ਼ਾਹ) ਕਤਾਰਾਂ ਦੇ ਵਿੱਚੋਂ ਲੈ ਜਾਵੋ। ਜੇਕਰ ਕੋਈ ਉਸਦੇ ਪਿੱਛੇ ਆਵੇ ਤਾਂ ਉਸਨੂੰ ਤਲਵਾਰ ਨਾਲ ਵੱਢ ਦਿੱਤਾ ਜਾਵੇ। ਤਦ ਜਾਜਕ ਨੇ ਸਿਪਾਹੀਆਂ ਨੂੰ ਚੇਤਾਵਨੀ ਦਿੱਤੀ, "ਅਬਲਯਾਹ ਨੂੰ ਯਹੋਵਾਹ ਦੇ ਮੰਦਰ ਵਿੱਚ ਨਾ ਵਢਿਆ ਜਾਵੇ।"
15ਤਦ ਉਨ੍ਹਾਂ ਆਦਮੀਆਂ ਨੇ ਅਬਲਯਾਹ ਨੂੰ ਜਦੋਂ ਉਹ ਪਾਤਸ਼ਾਹ ਦੇ ਮਹਿਲ ਕੋਲ ਘੋੜਿਆਂ ਵਾਲੇ ਫ਼ਾਟਕ ਕੋਲ ਪਹੁੰਚੀ ਤਾਂ ਘੇਰ ਕੇ ਪਕੜ ਲਿਆ ਅਤੇ ਉਸਨੂੰ ਉਸੇ ਥਾਂ ਤੇ ਮਾਰ ਸੁਟਿਆ।
16ਤ੍ਤਦ ਯਹੋਯਾਦਾ ਨੇ ਸਾਰੇ ਲੋਕਾਂ ਨਾਲ ਅਤੇ ਪਾਤਸ਼ਾਹ ਨਾਲ ਇਕਰਾਰਨਾਮਾ ਕੀਤਾ ਤੇ ਉਨ੍ਹਾਂ ਸਾਰਿਆਂ ਨੇ ਸਹੁੰ ਖਾਧੀ ਕਿ ਉਹ ਯਹੋਵਾਹ ਦੇ ਲੋਕ ਹੋਣਗੇ।
17ਫ਼ਿਰ ਸਾਰੇ ਲੋਕੀਂ ਬਆਲ ਦੇ ਮੰਦਰ ਵਿੱਚ ਗਏ ਅਤੇ ਉਨ੍ਹਾਂ ਉਸ ਬੁੱਤ ਨੂੰ ਢਾਹ ਦਿੱਤਾ ਅਤੇ ਉਸਦੇ ਬੁੱਤਾਂ ਅਤੇ ਜਗਵੇਦੀਆਂ ਨੂੰ ਟੁਕੜੇ-ਟੁਕੜੇ ਕਰ ਦਿੱਤਾ। ਅਤੇ ਬਆਲ ਦੇ ਜਾਜਕ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ।
18ਯਹੋਯਾਦਾ ਨੇ ਮੰਦਰ ਦੀ ਦੇਖਭਾਲ ਦਾ ਕੰਮ ਜਾਜਕਾਂ ਨੂੰ ਸੌਂਪ ਦਿੱਤਾ, ਜੋ ਕਿ ਲੇਵੀ ਸਨ ਅਤੇ ਜੋ ਦਾਊਦ ਦੁਆਰਾ ਯਹੋਵਾਹ ਦੇ ਮੰਦਰ ਵਿੱਚ ਮੂਸਾ ਦੀ ਬਿਵਸਬਾ ਦੀ ਪੋਥੀ ਵਿੱਚ ਲਿਖੇ ਅਨੁਸਾਰ ਹੋਮ ਦੀਆਂ ਭੇਟਾਂ ਚੜਾਉਣ ਲਈ ਵਿਵਸਬਿਤ ਕੀਤੇ ਗਏ ਸਨ। ਉਹ ਦਾਊਦ ਦੁਆਰਾ ਵਿਵਸਬਿਤ ਕੀਤੇ ਅਨੁਸਾਰ ਯਹੋਵਾਹ ਲਈ ਬਹੁਤ ਆਨੰਦਿਤ ਸਨ ਅਤੇ ਗਾ ਰਹੇ ਸਨ।
19ਯਹੋਯਾਦਾ ਨੇ ਯਹੋਵਾਹ ਦੇ ਫ਼ਾਟਕ ਉੱਤੇ ਦਰਬਾਨ ਰੱਖ ਦਿੱਤੇ ਤਾਂ ਕਿ ਕੋਈ ਵੀ ਮਨੁੱਖ ਜੋ ਅਪਵਿੱਤਰ ਹੋਵੇ ਅੰਦਰ ਪ੍ਰਵੇਸ਼ ਨਾ ਕਰ ਸਕੇ।
20ਫ਼ਿਰ ਯਹੋਯਾਦਾ ਨੇ ਸੌ-ਸੌ ਦੇ ਸਰਦਾਰਾਂ, ਲੋਕਾਂ ਦੇ ਸ਼ਾਸਕਾਂ ਅਤੇ ਜ਼ਮੀਁਦਾਰਾਂ ਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਤੇ ਪਾਤਸ਼ਾਹ ਨੂੰ ਯਹੋਵਾਹ ਦੇ ਮੰਦਰ ਤੋਂ ਉਤਾਰ ਲਿਆਏ ਅਤੇ ਉੱਚੇ ਫ਼ਾਟਕ ਦੇ ਰਸਤੇ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਫ਼ਿਰ ਪਾਤਸ਼ਾਹ ਨੂੰ ਰਾਜ ਸਿੰਘਾਸਣ ਤੇ ਬਿਰਾਜਮਾਨ ਕੀਤਾ।
21ਤਦ ਯਹੂਦਾਹ ਦੇ ਸਾਰੇ ਲੋਕ ਬੜੇ ਪ੍ਰਸੰਨ ਹੋਏ ਅਤੇ ਸਾਰੇ ਯਰੂਸ਼ਲਮ ਵਿੱਚ ਸ਼ਾਂਤੀ ਹੋ ਗਈ ਕਿਉਂ ਕਿ ਅਬਲਯਾਹ ਤਲਵਾਰ ਨਾਲ ਮਾਰੀ ਜਾ ਚੁੱਕੀ ਸੀ।