Loading Bible Translation
First-time download in progress. This may take a few seconds…
Punjabi Bible Wordproject Bible
28 verses
1ਅਮਸਯਾਹ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯਰੂਸ਼ਲਮ ਵਿੱਚ 29 ਵਰ੍ਹੇ ਰਾਜ ਕੀਤਾ। ਉਸਦੀ ਮਾਤਾ ਯਰੂਸ਼ਲਮ ਦੀ ਯਹੋਅਦ੍ਦਾਨ ਸੀ।
2ਅਮਸਯਾਹ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਸਨ। ਪਰ ਉਹ ਉਨ੍ਹਾਂ ਕੰਮਾਂ ਨੂੰ ਆਪਣੇ ਤਹਿ ਦਿਲੋਂ ਨਾ ਕਰ ਸਕਿਆ।
3ਜਦੋਂ ਅਮਸਯਾਹ ਸ਼ਕਤੀਵਰ ਪਾਤਸ਼ਾਹ ਬਣ ਗਿਆ ਤਾਂ ਉਸਨੇ ਆਪਣੇ ਉਨ੍ਹਾਂ ਅਧਿਕਾਰੀਆਂ ਨੂੰ, ਜਿਨ੍ਹਾਂ ਨੇ ਉਸਦੇ ਪਿਤਾ ਪਾਤਸ਼ਾਹ ਯਾਰਮੋਸ਼ ਨੂੰ ਮਾਰਿਆ ਸੀ, ਖਤਮ ਕਰ ਦਿੱਤਾ।
4ਪਰ ਅਮਸਯਾਹ ਨੇ ਉਨ੍ਹਾਂ ਦੇ ਬੱਚਿਆਂ ਨੂੰ ਨਾ ਵਢਿਆ, ਕਿਉਂ ਕਿ ਮ੍ਮੂਸਾ ਦੀ ਬਿਵਸਬਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਉਸਨੂੰ ਮੰਨਿਆ। ਯਹੋਵਾਹ ਨੇ ਹੁਕਮ ਦਿੱਤਾ ਹੈ, "ਪੁੱਤਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ ਅਤੇ ਨਾ ਹੀ ਪਿਉਆਂ ਦੇ ਬਦਲੇ ਪੁੱਤਰਾਂ ਨੂੰ ਮਾਰਿਆ ਜਾਵੇ ਹਰ ਮਨੁੱਖ ਨੂੰ ਉਸਦੀ ਭੈੜੀ ਕਰਨੀ ਦੇ ਕਾਰਣ ਹੀ ਉਸਦੇ ਆਪਣੇ ਪਾਪਾਂ ਕਾਰਣ ਹੀ ਮਾਰਿਆ ਜਾਵੇ।"
5ਅਮਸਯਾਹ ਨੇ ਯਹੂਦਾਹ ਦੇ ਲੋਕਾਂ ਨੂੰ ਇਕਠਿਆਂ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਿੱਤਰਾਂ ਦੇ ਘਰਾਣਿਆਂ ਮੁਤਾਬਕ ਸਾਰੇ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਹੇਠਾਂ ਰੱਖਿਆ। ਉਹ ਸਾਰੇ ਆਦਮੀ ਜਿਹੜੇ ਸਿਪਾਹੀ ਚੁਣੇ ਉਨ੍ਹਾਂ ਦੀ ਉਮਰ 20 ਸਾਲ ਜਾਂ 20 ਸਾਲ ਤੋਂ ਉੱਪਰ ਸੀ। ਲੜਾਈ ਲਈ ਬਿਲਕੁਲ ਤਿਆਰ ਜਿਹੜੇ ਜੰਗ ਵਿੱਚ ਕਾਮਯਾਬੀ ਨਾਲ ਬਰਛੀ ਤੇ ਢਾਲ ਫ਼ੜ ਸਕਣ ਅਜਿਹੇ ਉੱਥੇ 3,00,000 ਸਿਪਾਹੀ ਸਨ।
6ਅਮਸਯਾਹ ਨੇ 1 ,00,000 ਸਿਪਾਹੀ ਇਸਰਾਏਲ ਕੋਲੋਂ ਲਿੱਤੇ। ਉਸਨੇ ਉਨ੍ਹਾਂ ਨੂੰ 3,400 ਕਿੱਲੋ ਚਾਂਦੀ ਦੇ ਕੇ ਭਾੜੇ ਤੇ ਖਰੀਦਿਆ।
7ਪਰ ਇੱਕ ਪਰਮੇਸ਼ੁਰ ਦਾ ਮਨੁੱਖ ਅਮਸਯਾਹ ਕੋਲ ਆਇਆ। ਉਸਨੇ ਕਿਹਾ, "ਹੇ ਪਾਤਸ਼ਾਹ, ਤੂੰ ਆਪਣੇ ਨਾਲ ਇਸਰਾਏਲੀ ਫ਼ੌਜ ਨਾ ਲੈ ਕੇ ਜਾ, ਕਿਉਂ ਕਿ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫ਼ਰਾਈਮ ਵੰਸ਼ ਨਾਲ ਨਹੀਂ ਹੈ।
8ਜੇਕਰ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਵੋ ਅਤੇ ਲੜਾਈ ਲਈ ਤਕੜੇ ਹੋਵੋ, ਪਰ ਪਰਮੇਸ਼ੁਰ ਤੁਹਾਨੂੰ ਵੈਰੀਆਂ ਦੇ ਅੱਗੇ ਹਾਰ ਦੇਵੇਗਾ ਕਿਉਂ ਕਿ ਉਸ ਕੋਲ ਹਰਾਉਣ ਅਤੇ ਜਿਤਾਉਣ ਦੀ ਤਾਕਤ ਹੈ।"
9ਅਮਸਯਾਹ ਨੇ ਪਰਮੇਸ਼ੁਰ ਦੇ ਮਨੁੱਖ ਨੂੰ ਕਿਹਾ, "ਪਰ ਮੈਂ ਜਿਹੜਾ ਧਨ ਇਸਰਾਏਲੀ ਫ਼ੌਜ ਖਰੀਦਣ ਲਈ ਦਿੱਤਾ ਹੈ, ਉਸ ਦਾ ਕੀ ਕਰਾਂ?" ਤਾਂ ਪਰਮੇਸ਼ੁਰ ਦੇ ਮਨੁੱਖ ਨੇ ਜਵਾਬ ਦਿੱਤਾ, "ਯਹੋਵਾਹ ਦੇ ਘਰ ਕੋਈ ਕਮੀ ਨਹੀਂ, ਉਹ ਤੈਨੂੰ ਉਸਤੋਂ ਵਧ ਦੇਣ ਦੀ ਸਮਰੱਥਾ ਰੱਖਦਾ ਹੈ।"
10ਤਦ ਅਮਸਯਾਹ ਨੇ ਇਸਰਾਏਲੀ ਸੈਨਾ ਨੂੰ ਇਫ਼ਰਾਈਮ ਵਿੱਚ ਵਾਪਸ ਭੇਜ ਦਿੱਤਾ। ਉਹ ਆਦਮੀ ਪਾਤਸ਼ਾਹ ਅਤੇ ਯਹੂਦਾਹ ਦੇ ਲੋਕਾਂ ਉੱਪਰ ਬੜੇ ਕ੍ਰੋਧਿਤ ਹੋਏ ਅਤੇ ਬੜੇ ਕਰੋਧ ਵਿੱਚ ਆਪਣੇ ਘਰਾਂ ਨੂੰ ਮੁੜੇ।
11ਤਦ ਅਮਸਯਾਹ ਨੇ ਹੌਂਸਲਾ ਕੀਤਾ ਤੇ ਆਪਣੇ ਆਦਮੀਆਂ ਨੂੰ ਲੈਕੇ ਲੂਣ ਦੀ ਵਾਦੀ ਵੱਲ ਲੈ ਗਿਆ ਅਤੇ ਸੇਈਰ ਵੰਸ਼ ਵਿੱਚੋਂ 10,000 ਆਦਮੀਆਂ ਨੂੰ ਮਾਰ ਦਿੱਤਾ।
12ਹੋਰ 10,000 ਆਦਮੀਆਂ ਜੋ ਸੇਈਰ ਦੇ ਸਨ ਯਹ���ਦੀਆਂ ਨੇ ਉਨ੍ਹਾਂ ਨੂੰ ਜਿਉਂਦਾ ਫ਼ੜ ਕੇ ਇੱਕ ਚੱਟਾਨ ਦੀ ਚੋਟੀ ਤੇ ਚੜਾਇਆ ਅਤੇ ਫ਼ਿਰ ਉਸ ਚੋਟੀ ਤੋਂ ਉਨ੍ਹਾਂ ਨੂੰ ਇਵੇਂ ਬਲ੍ਲੇ ਸੁਟਿਆ ਕਿ ਸ੍ਸਾਰਿਆਂ ਦੇ ਟੋਟੇ-ਟੋਟੇ ਹੋ ਗਏ।
13ਪਰ ਉਸ ਫ਼ੌਜ ਦੇ ਜੁਆਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਵਾਪਸ ਭੇਜ ਦਿੱਤਾ ਸੀ ਉਸੇ ਸਮੇਂ ਵਿੱਚ ਇਸਰਾਏਲੀ ਫ਼ੌਜ ਨੇ ਯਹੂਦਾਹ ਦੇ ਕੁਝ ਸ਼ਹਿਰਾਂ ਤੇ ਹਮਲਾ ਕੀਤਾ। ਉਨ੍ਹਾਂ ਨੇ ਬੈਤ-ਹੋਰੋਨ ਤੋਂ ਸਾਮਰਿਯਾ ਤੀਕ ਦੇ ਸ਼ਹਿਰਾਂ ਤੇ ਹਮਲਾ ਬੋਲਿਆ। ਉਨ੍ਹਾਂ ਨੇ 3,000 ਆਦਮੀਆਂ ਨੂੰ ਮਾਰ ਕੇ ਉਨ੍ਹਾਂ ਦਾ ਕੀਮਤੀ ਸਮਾਨ ਲੁੱਟ ਲਿਆ। ਉਹ ਲੋਕ ਇਸ ਲਈ ਭੜਕੇ ਹੋਏ ਸਨ ਕਿਉਂ ਕਿ ਅਮਸਯਾਹ ਨੇ ਉਨ੍ਹਾਂ ਨੂੰ ਲੜਾਈ ਵਿੱਚੋਂ ਵਾਪਸ ਭੇਜ ਦਿੱਤਾ ਸੀ।
14ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਨਾਲ ਲੈਂਦਾ ਆਇਆ ਅਤੇ ਉਨ੍ਹਾਂ ਦੇਵਤਿਆਂ ਦੀ ਉਸ ਨੇ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਉਹ ਉਨ੍ਹਾਂ ਅੱਗੇ ਸਿਰ ਝੁਕਾਉਂਦਾ ਅਤੇ ਉਨ੍ਹਾਂ ਅੱਗੇ ਧੂਪ ਅਗਰਬਤ੍ਤੀ ਜਗਾਉਂਦਾ।
15ਯਹੋਵਾਹ ਅਮਸਯਾਹ ਤੇ ਬੜਾ ਕ੍ਰੋਧਿਤ ਹੋਇਆ। ਯਹੋਵਾਹ ਨੇ ਉਸ ਕੋਲ ਨਬੀ ਭੇਜਿਆ। ਨਬੀ ਨੇ ਉਸ ਨੂੰ ਕਿਹਾ, "ਤੂੰ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨੀ ਕਿਉਂ ਸ਼ੁਰੂ ਕਰ ਦਿੱਤੀ ਜਦ ਕਿ ਉਨ੍ਹਾਂ ਲੋਕਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਵੀ ਤੈਥੋਂ ਬਚਾਅ ਨਹੀਂ ਸਕੇ?"
16ਜਦੋਂ ਨਬੀ ਨੇ ਇਉਂ ਆਖਿਆ ਤਾਂ ਅਮਸਯਾਹ ਨੇ ਉਸਨੂੰ ਕਿਹਾ, "ਅਸੀਂ ਤੈਨੂੰ ਪਾਤਸ਼ਾਹ ਦਾ ਸਲਾਹਕਾਰ ਬਣਾਇਆ ਹੈ। ਚੁੱਪ ਰਹਿ! ਜੇਕਰ ਤੂੰ ਚੁੱਪ ਨਹੀਂ ਕਰੇਂਗਾ ਤਾਂ ਮਾਰਿਆ ਜਾਵੇਂਗਾ।" ਨਬੀ ਚੁੱਪ ਕਰ ਗਿਆ, ਪਰ ਫ਼ਿਰ ਆਖਣ ਲੱਗਾ, "ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਕਿਉਂ ਕਿ ਤੁਸੀਂ ਉਹ ਬੁਰੇ ਕੰਮ ਕੀਤੇ ਹਨ ਅਤੇ ਮੇਰੀ ਸਲਾਹ ਨੂੰ ਨਕਾਰਿਆ ਹੈ।"
17ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੇ ਆਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ। ਫ਼ਿਰ ਉਸਨੇ ਯੋਆਸ਼ ਨੂੰ ਸੁਨਿਹਾ ਭੇਜਿਆ ਜੋ ਕਿ ਇਸਰਾਏਲ ਦਾ ਪਾਤਸ਼ਾਹ ਸੀ ਕਿ ਤੂੰ ਮੈਨੂੰ ਆਮਣੇ-ਸਾਮ੍ਹਣੇ ਮਿਲ। ਯਹੋਆਸ਼ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ।
18ਤਦ ਯਹੋਆਸ਼ ਨੇ ਅਮਸਯਾਹ ਨੂੰ ਆਪਣਾ ਸੁਨਿਹਾ ਭੇਜਿਆ। ਯਹੋਆਸ਼ ਇਸਰਾਏਲ ਦਾ ਅਤੇ ਅਮਸਯਾਹ ਯਹੂਦਾਹ ਦਾ ਪਾਤਸ਼ਾਹ ਸੀ। ਤਾਂ ਯਹੋਆਸ਼ ਨੇ ਇਹ ਕਬਾ ਕਹੀ: "ਲਬਾਨੋਨ ਦੀ ਝਾੜੀ ਨੇ ਲਬਾਨੋਨ ਦੇ ਦਿਆਰ ਨੂੰ ਸੁਨਿਆ ਭੇਜਿਆ ਕਿ 'ਤੂੰ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ।' ਪਰ ਇੰਨੇ 'ਚ ਇੱਕ ਜੰਗਲੀ ਜਾਨਵਰ ਆਇਆ ਉਸ ਝਾੜੀ ਵਿੱਚ ਚਲਿਆ ਤੇ ਉਸ ਝਾੜੀ ਨੂੰ ਮਿਧ੍ਧ ਕੇ ਨਾਸ ਕਰ ਦਿੱਤਾ।
19ਤੂੰ ਆਪਣੇ-ਆਪ ਨੂੰ ਅਖਵਾਉਂਦਾ ਹੈਂ, 'ਮੈਂ ਅਦੋਮ ਨੂੰ ਹਰਾਇਆ!' ਤੂੰ ਘੁਮਂਡੀ ਹੈਂ ਇਸੇ ਲਈ ਡੀਁਗਾ ਮਾਰਦਾ ਹੈਂ। ਪਰ ਤੈਨੂੰ ਘਰੇ ਹੀ ਰਹਿਣਾ ਚਾਹੀਦਾ ਹੈ ਤੈਨੂੰ ਮੁਸੀਬਤ ਵਿੱਚ ਪੈਣ ਦੀ ਲੋੜ ਨਹੀਂ। ਜੇ ਤੂੰ ਮੇਰੇ ਨਾਲ ਮੱਥਾ ਲਾਇਆ ਤਾਂ ਤੂੰ ਅਤੇ ਯਹੂਦਾਹ ਸਭ ਨਸ਼ਟ ਹੋ ਜਾਵੋਂਗੇ।"
20ਪਰ ਅਮਸਯਾਹ ਨੂੰ ਉਸਦੀ ਕੋਈ ਗੱਲ ਨਾ ਸੁਣੀ ਕਿਉਂ ਕਿ ਇਹ ਪਰਮੇਸ਼ੁਰ ਵੱਲੋਂ ਹੋਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਣ ਦੇਵੇ ਕਿਉਂ ਕਿ ਯਹੂਦੀਆਂ ਨੇ ਅਦੋਮ ਦੇ ਲੋਕ ਜਿਨ੍ਹਾਂ ਦੇਵਤਿਆਂ ਨੂੰ ਪੂਜਦੇ ਸਨ, ਉਨ੍ਹਾਂ ਮਗਰ ਲੱਗਣਾ ਸ਼ੁਰੂ ਕਰ ਦਿੱਤਾ ਸੀ।
21ਤਾਂ ਇਸਰਾਏਲ ਦਾ ਪਾਤਸ਼ਾਹ ਯਹੋਆਸ਼ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਆਹਮੋ-ਸਾਮ੍ਹਣੇ ਮਿਲੇ। ਬੈਤ-ਸ਼ਮਸ਼ ਯਹੂਦਾਹ ਵਿੱਚ ਹੀ ਹੈ।
22ਇਸਰਾਏਲ ਨੇ ਯਹੂਦਾਹ ਨੂੰ ਅਜਿਹੀ ਹਾਰ ਦਿੱਤੀ ਕਿ ਉਸਦਾ ਹਰ ਇੱਕ ਮਨੁੱਖ ਆਪਣੇ ਘਰਾਂ ਨੂੰ ਤੰਬੂ 'ਚ ਨੱਸ ਗਿਆ।
23ਯਹੋਆਸ਼ ਨੇ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਫ਼ੜ ਲਿਆ ਅਤੇ ਉਸਨੂੰ ਯਰੂਸ਼ਲਮ ਲੈ ਗਿਆ। ਅਮਸਯਾਹ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ। ਯਹੋਆਸ਼ ਨੇ ਯਰੂਸ਼ਲਮ ਦੀ ਦੀਵਾਰ ਇਫ਼ਰਾਈਮ ਦੇ ਫ਼ਾਟਕ ਤੋਂ ਲੈਕੇ ਖੂਂਜੇ ਵਾਲੇ ਫ਼ਾਟਕ ਤੀਕ 400 ਹੱਥ ਢਾਹ ਦਿੱਤੀ।
24ਪਰਮੇਸ਼ੁਰ ਦੇ ਮੰਦਰ ਵਿੱਚ ਸੋਨਾ-ਚਾਂਦੀ ਅਤੇ ਅਨੇਕ ਵਸਤਾਂ ਦੀ ਭਰਮਾਰ ਸੀ। ਇਹ ਸਭ ਓਥੇਦ-ਅਦੋਮ ਕੋਲ ਸੀ ਪਰ ਯਹੋਆਸ਼ ਨੇ ਉਹ ਸਭ ਲੁੱਟ ਕੇ ਅਤੇ ਪਾਤਸ਼ਾਹ ਦੇ ਮਹਿਲ ਦਾ ਸਾਰਾ ਖਜ਼ਾਨਾ ਲੁੱਟ ਅਤੇ ਕੁਝ ਲੋਕਾਂ ਨੂੰ ਬੰਦੀ ਬਣਾਕੇ ਸਾਮਰਿਯਾ ਨੂੰ ਵਾਪਸ ਮੁੜਿਆ।
25ਅਮਸਯਾਹ ਯੋਆਸ਼, ਯਹੋਆਹਾਜ਼ ਦੇ ਪੁੱਤਰ, ਇਸਰਾਏਲ ਦੇ ਪਾਤਸ਼ਾਹ ਦੇ ਮਰਨ ਉਪਰੰਤ ਵੀ 15 ਵਰ੍ਹੇ ਜਿਉਂਇਆ। ਉਸ ਦਾ ਪਿਤਾ ਯੋਆਸ਼ ਯਹੂਦਾਹ ਦਾ ਪਾਤਸ਼ਾਹ ਸੀ।
26ਅਮਸਯਾਹ ਦੇ ਸ਼ੁਰੂ ਤੋਂ ਅੰਤ ਤੀਕ ਜੋ ਕਾਰਜ ਕੀਤੇ ਉਹ 'ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ।
27ਜਦੋਂ ਅਮਸਯਾਹ ਨੇ ਯਹੋਵਾਹ ਨੂੰ ਮੰਨਣਾ ਛੱਡਿਆ ਤਾਂ ਯਰੂਸ਼ਲਮ ਦੇ ਲੋਕਾਂ ਨੇ ਅਮਸਯਾਹ ਦੇ ਵਿਰੁੱਧ ਸਾਜਿਸ਼ਾਂ ਘੜੀਆਂ। ਤਾਂ ਉਹ ਲਾਕੀਸ਼ ਸ਼ਹਿਰ ਨੂੰ ਭੱਜ ਗਿਆ ਪਰ ਲੋਕਾਂ ਨੇ ਉਸਦੇ ਪਿੱਛੇ-ਪਿੱਛੇ ਕੁਲ ਮਨੁੱਖਾਂ ਨੂੰ ਭੇਜਿਆ ਜਿਨ੍ਹਾਂ ਉਸਨੂੰ ਲਾਕੀਸ਼ ਵਿੱਚ ਖਤਮ ਕਰ ਦਿੱਤਾ।
28ਫ਼ੇਰ ਉਨ੍ਹਾਂ ਨੇ ਅਮਸਯਾਹ ਦੀ ਲੋਬ ਘੋੜਿਆਂ ਤੇ ਲਦ੍ਦੀ ਅਤੇ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਉਸ ਦੇ ਪੁਰਖਿਆਂ ਦੀ ਕਬਰ ਵਿੱਚ ਦਫ਼ਨ ਕਰ ਦਿੱਤਾ।