Loading Bible Translation
First-time download in progress. This may take a few seconds…
Punjabi Bible Wordproject Bible
17 verses
1ਤਦ ਸੁਲੇਮਾਨ ਨੇ ਯਰੂਸ਼ਲਮ ਵਿੱਚ ਮੋਰੀਯਾਹ ਪਹਾੜ ਉੱਪਰ ਯਹੋਵਾਹ ਲਈ ਇੱਕ ਮੰਦਰ ਬਨਵਾਉਣਾ ਸ਼ੁਰੂ ਕੀਤਾ, ਜਿੱਥੇ ਆਰਨਾਨ ਯਬੂਸੀ ਦੇ ਪਿੜ ਵਿੱਚ ਉਸਦੇ ਪਿਤਾ ਦਾਊਦ ਦੇ ਸਾਮ੍ਹਣੇ ਯਹੋਵਾਹ ਪ੍ਰਗਟ ਹੋਇਆ ਸੀ। ਸੋ ਜਿਹੜੀ ਥਾਂ ਦਾਊਦ ਨੇ ਤਿਆਰ ਕਰਵਾਈ ਸੀ, ਸੁਲੇਮਾਨ ਨੇ ਉੱਥੇ ਮੰਦਰ ਬਣਵਾਇਆ।
2ਸੁਲੇਮਾਨ ਨੇ ਇਹ ਕੰਮ ਆਪਣੀ ਇਸਰਾਏਲ ਦੀ ਪਾਤਸ਼ਾਹੀ ਦੇ 14 ਵੇਂ ਸਾਲ ਦੇ ਦੂਜੇ ਮਹੀਨੇ ਵਿੱਚ ਸ਼ੁਰੂ ਕੀਤਾ।
3ਸੁਲੇਮਾਨ ਦੁਆਰਾ ਰੱਖੀ ਗਈ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਦੀ ਗਿਣਤੀ ਹੱਥਾਂ ਦੀਆਂ ਪੁਰਾਣੀਆਂ ਮਿਣਤੀਆਂ ਮੁਤਾਬਕ ਲੰਬਾਈ ਵਿੱਚ 60 ਹੱਥ ਅਤੇ ਚੁੜਾਈ ਵਿੱਚ 20 ਹੱਥ ਸੀ।
4ਅਤੇ ਡਿਉੜੀ ਜੋ ਭਵਨ ਦੇ ਅੱਗੇ ਬਣਾਈ, ਉਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਮੁਤਾਬਕ 20 ਹੱਥ ਅਤੇ ਉਚਾਈ ਵਿੱਚ 20 ਹੱਥ ਸੀ ਅਤੇ ਸੁਲੇਮਾਨ ਨੇ ਡਿਓੜੀ ਦੇ ਅੰਦਰਵਾਰ ਸਾਰੀ ਕੁੰਦਨ ਸੋਨੇ ਦੀ ਜੜਤ ਕੀਤੀ।
5ਸੁਲੇਮਾਨ ਨੇ ਵੱਡੇ ਹਾਲ ਕਮਰੇ ਦੀਆਂ ਦੀਵਾਰਾਂ ਉੱਪਰ ਚੀਲ ਦੀ ਲੱਕੜੀ ਜਢ਼ੀ ਅਤੇ ਉੱਪਰ ਸੋਨੇ ਦੀ ਜਢ਼ਤ ਕੀਤੀ ਅਤੇ ਉਸ ਮਢ਼ਤ ਵਿੱਚ ਕੁੰਦਨ ਸੋਨੇ ਦੀਆਂ ਜੰਜੀਰੀਆਂ ਅਤੇ ਖਜ਼ੂਰ ਦੇ ਦ੍ਰਖਤਾਂ ਦੀ ਨੱਕਾਸ਼ੀ ਕੀਤੀ।
6ਅਤੇ ਮੰਦਰ ਦੀ ਸੁੰਦਰਤਾ ਵਧਾਉਣ ਵਾਸਤੇ ਉਸਨੂੰ ਕੀਮਤੀ ਪੱਥਰ ਨਾਲ ਸਜਾਇਆ ਅਤੇ ਉੱਥੇ ਉਸਨੇ ਪਰਵਾਇਮ ਦੇ ਸੋਨੇ ਦੀ ਵਰਤੋਂ ਕੀਤੀ।
7ਸੁਲੇਮਾਨ ਨੇ ਮੰਦਰ ਦੀਆਂ ਸ਼ਤੀਰਾਂ, ਉਸਦੀ ਡਿਉੜੀ ਅਤੇ ਦੀਵਾਰਾਂ ਉੱਪਰ ਅਤੇ ਦਰਵਾਜ਼ਿਆਂ ਨੂੰ ਸੋਨੇ ਨਾਲ ਮਢ਼ਿਆ ਅਤੇ ਦੀਵਾਰਾਂ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਨਕਾਸ਼ੀ ਕੀਤੀ।
8ਤਦ ਉਸਨੇ ਅੱਤ ਪਵਿੱਤਰ ਸਬਾਨ ਨੂੰ ਬਣਵਾਇਆ। ਅੱਤ ਪਵਿੱਤਰ ਸਬਾਨ ਦੀ ਚੌੜਾਈ ਮੰਦਰ ਮੁਤਾਬਕ 20 ਹੱਥ ਅਤੇ 20 ਹੱਥ ਲੰਬੀ ਸੀ, ਜੋ ਕਿ ਮੰਦਰ ਜਿੰਨਾ ਹੀ ਚੌੜਾ ਸੀ ਅਤੇ ਉਸਨੇ ਅੱਤ ਪਵਿੱਤਰ ਸਬਾਨ ਦੀਆਂ ਦੀਵਾਰਾਂ ਉੱਪਰ ਕੁੰਦਨ ਸੋਨੇ ਦੀ ਜਢ਼ਤ ਕੀਤੀ ਅਤੇ ਇਹ ਸੋਨਾ ਤੋਂਲ ਵਿੱਚ 20,400 ਕਿੱਲੋ ਦੇ ਕਰੀਬ ਸੀ।
9ਉਸ ਦੀਆਂ ਇਸਤੇਮਾਲ ਕੀਤੀਆਂ ਹੋਈਆਂ ਸੋਨੇ ਦੀਆਂ ਮੇਖਾਂ ਦਾ ਭਾਰ ਲੱਗਭਗ 1 1 /4 ਪੌਂਡ ਸੀ। ਸੁਲੇਮਾਨ ਨੇ ਉੱਪਰਲਿਆਂ ਕਮਰਿਆਂ ਨੂੰ ਸੋਨੇ ਨਾਲ ਮਢ਼ਿਆ।
10ਸੁਲੇਮਾਨ ਨੇ ਦੋ ਕਰੂਬੀ ਫ਼ਰਿਸ਼ਤੇ ਬਣਵਾ ਕੇ ਅੱਤ ਪਵਿੱਤਰ ਅਸਬਾਨ ਉੱਪਰ ਰੱਖੇ ਅਤੇ ਕਾਰੀਗਰਾਂ ਨੇ ਉਨ੍ਹਾਂ ਕਰੂਬੀ ਫ਼ਰਿਸ਼ਤਿਆਂ ਨੂੰ ਸੋਨੇ ਨਾਲ ਜੜਿਆ।
11ਕਰੂਬੀ ਫਰਿਸਤਿਆਂ ਦੇ ਇੱਕ-ਇੱਕ ਖੰਭ ਦੀ ਲੰਬਾਈ ਪੰਜ ਹੱਥ ਸੀ ਅਤੇ ਕੁੱਲ ਮਿਲਾ ਕੇ ਖੰਭਾਂ ਦੀ ਲੰਬਾਈ 20 ਹੱਥ ਸੀ। ਪਹਿਲੇ ਕਰੂਬੀ ਫ਼ਰਿਸ਼ਤੇ ਦਾ ਇੱਕ ਖੰਭ ਕਮਰੇ ਦੀ ਇੱਕ ਪਾਸੇ ਦੀ ਕੰਧ ਨੂੰ ਛੂੰਹਦਾ ਸੀ ਅਤੇ ਇੱਕ ਖੰਭ ਦੂਜੇ ਕਰੂਬੀ ਫ਼ਰਿਸ਼ਤੇ ਦੇ ਖੰਭ ਨੂੰ ਛੂਹਦਾ ਸੀ।
12ਅਤੇ ਦੂਜਾ ਖੰਭ ਦੂਜੇ ਕਰੂਬੀ ਦਾ ਕਮਰੇ ਦੀ ਕੰਧ ਦੀ ਦੂਜੀ ਦਿਸ਼ਾ ਨੂੰ ਛੂੰਹਦਾ ਸੀ।
13ਇਉਂ ਉਨ੍ਹਾਂ ਦੋ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਨੇ ਕੁੱਲ ਵੀਹ ਹੱਥ ਕੰਧ ਨੂੰ ਘੇਰਿਆ ਹੋਇਆ ਸੀ ਅਤੇ ਇਹ ਕਰੂਬੀ ਫਰਿਸ਼ਤੇ ਮੁੱਖ ਕਮਰੇ ਵੱਲ ਨੂੰ ਮੂੰਹ ਕਰਕੇ ਆਪਣੇ ਪੈਰਾਂ ਤੇ ਖਲੋਤੇ ਹੋਏ ਸਨ।
14ਸੁਲੇਮਾਨ ਨੇ ਨੀਲੇ, ਬੈਂਗਣੀ ਅਤੇ ਕਿਰਮਚੀ ਰਂਗਾਂ ਦਾ ਮਹੀਨ ਕੱਪੜਾ ਲੈਕੇ ਪਰਦਾ ਬਣਵਾਇਆ ਅਤੇ ਉਸ ਪਰਦੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਕਢਾਈ ਕੀਤੀ।
15ਉਸਨੇ ਮੰਦਰ ਦੇ ਅਗਲੇ ਹਿੱਸੇ ਲਈ 35 ਹੱਥ ਦੇ 2 ਥੰਮ ਬਣਵਾੇ ਅਤੇ ਹਰ ਇੱਕ ਦੀ ਚੋਟੀ ਉੱਪਰ ਪੰਜ-ਪੰਜ ਹੱਥ ਜਿਡ੍ਡਾ ਮੁਕਟ ਸੀ।
16ਉਸਨੇ ਹਾਰ ਵਰਗੀਆਂ ਜ਼ਂਜੀਰਾਂ ਬਣਵਾਈਆਂ ਜਿਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਪਰ ਲਗਾਇਆ। ਅਤੇ 100 ਅਨਾਰ ਬਣਵਾ ਕੇ ਉਨ੍ਹਾਂ ਜਂਜੀਰਾਂ ਵਿੱਚ ਲਟਕਾ ਦਿੱਤਾ।
17ਫ਼ਿਰ ਸੁਲੇਮਾਨ ਨੇ ਥੰਮਾਂ ਨੂੰ ਮੰਦਰ ਦੇ ਅਗਲੇ ਹਿੱਸੇ ਵਿੱਚ ਇੱਕ ਖੱਬੇ ਦੇ ਦੂਜਾ ਸੱਜੇ ਪਾਸੇ ਰੱਖ ਦਿੱਤਾ। ਉਸਨੇ ਸੱਜੇ ਪਾਸੇ ਵਾਲੇ ਥੰਮ ਦਾ ਨਾਂ "ਯਾਕੀਨ" ਅਤੇ ਖੱਬੇ ਪਾਸੇ ਵਾਲੇ ਥੰਮ ਦਾ ਨਾਂ "ਬੋਅਜ਼" ਰੱਖਿਆ।