Loading Bible Translation
First-time download in progress. This may take a few seconds…
Punjabi Bible Wordproject Bible
32 verses
1ਇਹ ਸਾਰੇ ਕੰਮ ਜਦੋਂ ਹਿਜ਼ਕੀਯਾਹ ਨੇ ਸ਼ਰਧਾ ਨਾਲ ਮੁਕੰਮਲ ਕੀਤੇ, ਤਾਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇਸ ਵਿੱਚ ਹਮਲਾ ਕਰ ਦਿੱਤਾ। ਸਨਹੇਰੀਬ ਅਤੇ ਉਸਦੀ ਸੇਨਾ ਨੇ ਕਿਲੇ ਦੇ ਬਾਹਰ ਡੇਰੇ ਲਾ ਲੇ। ਇਹ ਵਿਉਂਤ ਉਸਨੇ ਉਨ੍ਹਾਂ ਸ਼ਹਿਰਾਂ ਨੂੰ ਹਰਾਉਣ ਲਈ ਬਣਾਈ। ਕਿਉਂ ਜੋ ਉਹ ਇਨ੍ਹਾਂ ਸ਼ਹਿਰਾਂ ਨੂੰ ਆਪਣੇ ਲਈ ਜਿਤ੍ਤਣਾ ਚਾਹੁੰਦਾ ਸੀ।
2ਹਿਜ਼ਕੀਯਾਹ ਜਾਣ ਗਿਆ ਕਿ ਸਨਹੇਰੀਬ ਯਰੂਸ਼ਲਮ ਉੱਪਰ ਹਮਲਾ ਕਰਨ ਲਈ ਆਇਆ ਹੈ।
3ਤਦ ਪਾਤਸ਼ਾਹ ਨੇ ਆਪਣੇ ਸਰਦਾਰਾਂ ਅਤੇ ਸੈਨਾਪਤੀਆਂ ਨਾਲ ਗੱਲ ਕੀਤੀ। ਉਨ੍ਹਾਂ ਸਾਰਿਆਂ ਨੇ ਮਿਲ ਕੇ ਪਾਣੀ ਦੇ ਝਰਨਿਆਂ ਨੂੰ ਬੰਦ ਕਰਨ ਦੀ ਯੋਜਨਾ ਬਣਾਈ ਜੋ ਕਿ ਸ਼ਹਿਰ ਤੋਂ ਬਾਹਰ ਸਨ। ਤਾਂ ਉਨ੍ਹਾਂ ਸਰਦਾਰਾਂ ਅਤੇ ਸੈਨਾ ਦੇ ਮੁਖੀਆਂ ਨੇ ਉਸ ਦੀ ਮਦਦ ਕੀਤੀ।
4ਕਾਫ਼ੀ ਸਾਰੇ ਲੋਕ ਇਕੱਠੇ ਹੋ ਕੇ ਆਏ ਤੇ ਉਨ੍ਹਾਂ ਨੇ ਮਿਲਕੇ ਸਾਰੇ ਝਰਨੇ ਅਤੇ ਨਹਿਰਾਂ ਜਿਹੜੀਆਂ ਉਸ ਦੇਸ ਵਿਚਾਲਿਓਁ ਵਗਦੀਆਂ ਸਨ ਉਨ੍ਹਾਂ ਨੂੰ ਡਕ੍ਕਾ ਲਾ ਦਿੱਤਾ। ਉਨ੍ਹਾਂ ਕਿਹਾ, "ਜਦੋਂ ਅੱਸ਼ੂਰ ਦਾ ਪਾਤਸ਼ਾਹ ਇੱਥੇ ਆਵੇਗਾ ਤਾਂ ਉਹ ਇੱਥੇ ਪਾਣੀ ਦੀ ਦਿਲ੍ਲਤ ਮਹਿਸੂਸ ਕਰੇਗਾ।"
5ਹਿਜ਼ਕੀਯਾਹ ਨੇ ਯਰੂਸ਼ਲਮ ਨੂੰ ਮਜ਼ਬੂਤ ਕੀਤਾ। ਯਰੂਸ਼ਲਮ ਨੂੰ ਮਜ਼ਬੂਰ ਕਰਨ ਲਈ ਉਸਨੇ ਇਹ ਕੁਝ ਕੀਤਾ: ਜਿਹੜੀ ਦੀਵਾਰ ਟੁੱਟ ਗਈ ਸੀ ਪਾਤਸ਼ਾਹ ਨੇ ਮੁੜ ਤੋਂ ਟੁੱਟੀ ਦੀਵਾਰ ਨੂੰ ਬਣਵਾਇਆ। ਦੀਵਾਰਾਂ ਉੱਪਰ ਬੁਰਜ ਬਣਵਾੇ ਅਤੇ ਉਸਦੇ ਬਾਹਰ ਵਾਰ ਇੱਕ ਹੋਰ ਦੀਵਾਰ ਬਣਵਾਈ। ਉਸਨੇ ਦਾਊਦ ਦੇ ਸ਼ਹਿਰ ਮਿਲ੍ਲੋ ਨੂੰ ਪਕਿਆਂ ਕਰਵਾਇਆ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਵਾਈਆਂ।
6ਉਸਨੇ ਲੋਕਾਂ ਉੱਪਰ ਸੈਨਾ ਦੇ ਸਰਦਾਰ ਮੁਕਰ੍ਰਰ ਕੀਤੇ ਅਤੇ ਇਨ੍ਹਾਂ ਸਰਦਾਰਾਂ ਨੂੰ ਉਹ ਸ਼ਹਿਰ ਦੇ ਫ਼ਾਟਕ ਦੇ ਖੁਲ੍ਹ੍ਹੇ ਮੈਦਾਨ ਵਿੱਚ ਮਿਲਿਆ। ਹਿਜ਼ਕੀਯਾਹ ਉਨ੍ਹਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਹੌਂਸਲਾ-ਉਤਸਾਹ ਦਿੱਤਾ ਅਤੇ ਕਿਹਾ, "ਤੁਸੀਂ ਤਕੜੇ ਅਤੇ ਬਹਾਦੁਰ ਬਣੋ! ਅੱਸ਼ੂਰ ਦੇ ਪਾਤਸ਼ਾਹ ਬਾਰੇ ਨਾ ਚਿਂਤਤ ਹੋਵੋ ਤੇ ਨਾ ਹੀ ਉਸ ਕੋਲੋਂ ਡਰੋ, ਨਾ ਹੀ ਉਸਦੀ ਵੱਡੀ ਫ਼ੌਜ ਵੇਖਕੇ ਭੈਅ ਖਾਣਾ। ਅੱਸ਼ੂਰ ਦੇ ਪਾਤਸ਼ਾਹ ਦੀ ਸ਼ਕਤੀ ਤੋਂ ਵੱਡੀ ਤਾਕਤ ਸਾਡੇ ਨਾਲ ਹੈ।
8ਅੱਸ਼ੂਰ ਦੇ ਪਾਤਸ਼ਾਹ ਕੋਲ ਤਾਂ ਸਿਰਫ਼ ਫ਼ੌਜ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ। ਸਾਡਾ ਪਰਮੇਸ਼ੁਰ ਸਾਡੀ ਰੱਖਿਆ ਕਰੇਗਾ। ਸਾਡੀ ਜੰਗ ਉਹ ਆਪ ਲੜੇਗਾ।" ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੌਂਸਲਾ ਦੇ ਕੇ ਉਨ੍ਹਾਂ ਨੂੰ ਪਕਿਆਂ ਕੀਤਾ।
9ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਜੋ ਆਪਣੀ ਫ਼ੌਜ ਸਮੇਤ ਸੀ, ਲਕੀਸ਼ ਦੇ ਸਾਮ੍ਹਣੇ ਡੇਰੇ ਲਾ ਲੇ ਤਾਂ ਜੋ ਵੈਰੀਆਂ ਨੂੰ ਹਰਾ ਸਕਣ। ਫ਼ਿਰ ਸਨਹੇਰੀਬ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਅਤੇ ਸਾਰੇ ਯਹੂਦਾਹ ਦੇ ਲੋਕਾਂ ਜੋ ਯਰੂਸ਼ਲਮ ਵਿੱਚ ਸਨ, ਕੋਲ ਆਪਣੇ ਹਲਕਾਰੇ ਭੇਜੇ। ਉਸਦੇ ਹਲਕਾਰਿਆਂ ਕੋਲ ਪਾਤਸ਼ਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਯਹੂਦੀਆਂ ਲਈ ਸੰਦੇਸ਼ਾ ਸੀ ਜੋ ਉਹ ਲੈ ਕੇ ਆਏ।
10ਤਾਂ ਸੰਦੇਸ਼ਵਾਹ��ਾਂ ਨੇ ਕਿਹਾ, "ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਇਉਂ ਆਖਦਾ ਹੈ: 'ਤੁਸੀਂ ਕਿਸ ਵਿੱਚ ਭਰੋਸਾ ਕਰਦੇ ਹੋ, ਕਿ ਤੁਸੀਂ ਯਰੂਸ਼ਲਮ ਵਿੱਚ ਹਮਲੇ ਹੇਠਾਂ ਬੈਠੇ ਹੋ?
11ਕੀ ਹਿਜ਼ਕੀਯਾਹ ਤੁਹਾਨੂੰ ਗੁਮਰਾਹ ਨਹੀਂ ਕਰ ਰਿਹਾ ਤਾਂ ਜੋ ਉਹ ਤੁਹਾਨੂੰ ਕਾਲ ਜਾਂ ਪਿਆਸ ਨਾਲ ਮਰਨ ਦੇਵੇ ਜਦੋਂ ਉਹ ਆਖਦਾ, "ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਬਚਾਵੇਗਾ।"
12ਹਿਜ਼ਕੀਯਾਹ ਨੇ ਖੁਦ ਯਹੋਵਾਹ ਦੇ ਉੱਚੇ ਅਸਬਾਨਾਂ ਅਤੇ ਜਗਵੇਦੀਆਂ ਨੂੰ ਢਾਹਿਆ ਸੀ ਅਤੇ ਤੁਹਾਨੂੰ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ ਸੀ ਕਿ ਤੁਸੀਂ ਇੱਕੋ ਹੀ ਜਗਵੇਦੀ ਅੱਗੇ ਮੱਥਾ ਟੇਕੋ ਅਤੇ ਧੂਪ ਧੁਖਾਓ।
13ਤੁਸੀਂ ਜਾਣਦੇ ਹੋ ਕਿ ਮੈਂ ਅਤੇ ਮੇਰੇ ਪੁਰਖਿਆਂ ਨੇ ਸਾਰਿਆਂ ਲੋਕਾਂ ਅਤੇ ਦੇਸਾਂ ਲਈ ਕੀ-ਕੀ ਨਹੀਂ ਕੀਤਾ। ਦੂਜੇ ਦੇਸਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਵੀ ਨਹੀਂ ਬਚਾਅ ਸਕੇ ਅਤੇ ਨਾ ਹੀ ਮੈਨੂੰ ਉਹ ਉਨ੍ਹਾਂ ਦੇ ਲੋਕਾਂ ਨੂੰ ਨਸ਼ਟ ਕਰਨ ਤੋਂ ਰੋਕ ਸਕੇ।
14ਮੇਰੇ ਪੁਰਖਿਆ ਨੇ ਉਨ੍ਹਾਂ ਰਾਜਾਂ ਨੂੰ ਨਸ਼ਟ ਕੀਤਾ ਤੇ ਅਜਿਹਾ ਕੋਈ ਦੇਵਤਾਂ ਨਹੀਂ ਹੋਇਆ ਜੋ ਮੈਨੂੰ ਲੋਕਾਂ ਨੂੰ ਨਸ਼ਟ ਕਰਨ ਤੋਂ ਹੋਕ ਸਕੇ। ਤਾਂ ਤੁਸੀਂ ਕੀ ਸੋਚਦੇ ਹੋਂ ਕਿ ਕੀ ਤੁਹਾਡਾ ਪਰਮੇਸ਼ੁਰ ਤੁਹਾਨੂੰ
15ਮੇਰੇ ਤੋਂ ਬਚਾਅ ਲਵੇਗਾ? ਤੁਸੀਂ ਹਿਜ਼ਕੀਯਾਹ ਦੇ ਆਖੇ ਲੱਗ ਕੇ ਮੂਰਖ ਨਾ ਬਣੋ। ਉਸ ਤੇ ਭਰੋਸਾ ਨਾ ਕਰੋ ਕਿਉਂ ਕਿ ਕਿਸੇ ਵੀ ਦੇਸ ਜਾਂ ਰਾਜ ਦਾ ਪਰਮੇਸ਼ੁਰ ਅੱਜ ਤੀਕ ਮੇਰੇ ਤੋਂ ਜਾਂ ਮੇਰੇ ਵੱਡੇਰਿਆਂ ਤੋਂ ਆਪਣੇ ਲੋਕਾਂ ਨੂੰ ਸੁਰਖਿਅਤ ਨਹੀਂ ਰੱਖ ਸਕਿਆ। ਸੋ ਤੁਸੀਂ ਇਸ ਵਹਿਮ ਵਿੱਚ ਨਾ ਰਹੋ ਕਿ ਤੁਹਾਡਾ ਪਰਮੇਸ਼ੁਰ ਤੁਹਾਡਾ ਨਾਸ ਮੇਰੇ ਹੱਥੋਂ ਕਰਨ ਤੋਂ ਤੁਹਾਨੂੰ ਬਚਾਅ ਲਵੇਗਾ।"'
16ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਸਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ।
17ਅੱਸ਼ੂਰ ਦੇ ਪਾਤਸ਼ਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਲਈ ਚਿੱਠੀਆਂ ਵੀ ਭੇਜੀਆਂ, "ਜਿਵੇਂ ਕਿ ਹੋਰਨਾਂ ਕੌਮਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇ ਤਿਵੇਂ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇਗਾ।"
18ਤਦ ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕਿ ਕੰਧ ਉੱਤੇ ਸਨ, ਜ਼ੋਰ-ਜ਼ੋਰ ਦੀ ਬੋਲਕੇ ਸੁਨਾਉਣ ਲੱਗੇ। ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਸੁਣਾਇਆ। ਇਹ ਸਭ ਕੁਝ ਉਨ੍ਹਾਂ ਨੇ ਯਰੂਸਲਮ ਦੇ ਲੋਕਾਂ ਨੂੰ ਭੈਭੀਤ ਕਰਨ ਲਈ ਕੀਤਾ ਤਾਂ ਜੋ ਉਹ ਉਨ੍ਹਾਂ ਨੂੰ ਡਰਾ ਕੇ ਯਰੂਸ਼ਲਮ ਉੱਪਰ ਕਬਜ਼ਾ ਕਰ ਸਕਣ।
19ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦੇ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗ ਕੀਤਾ ਜਿਹੜੇ ਕਿ ਮਨੁੱਖਾਂ ਦੇ ਹੱਥਾਂ ਦੀ ਬਣਤ ਸਨ।
20ਇਨ੍ਹਾਂ ਸਮਸਿਆਵਾਂ ਕਾਰਣ, ਪਾਤਸ਼ਾਹ ਹਿਜ਼ਕੀਯਾਹ ਅਤੇ ਅਮੋਸ ਦੇ ਪੁੱਤਰ, ਯਸਾਯਾਹ ਨਬੀ ਨੇ ਅਕਾਸ਼ ਵੱਲ ਤੱਕ ਕੇ ਪ੍ਰਾਰਥਨਾ ਕੀਤੀ।
21ਤਦ ਯਹੋਵਾਹ ਨੇ ਅੱਸ਼ੂਰ ਪਾਤਸ਼ਾਹ ਦੇ ਡੇਰੇ ਵਿੱਚ ਇੱਕ ਦੂਤ ਨੂੰ ਭੇਜਿਆ। ਉਸ ਦੂਤ ਨੇ ਡੇਰੇ ਵਿਚਲੇ ਸਾਰੇ ਸਿਪਾਹੀਆਂ, ਆਗੂਆਂ ਅਤੇ ਉਸਦੇ ਸੈਨਾਪਤੀਆਂ ਨੂੰ ਵੱਢ ਸੁਟਿਆ। ਤ੍ਤਦ ਅੱਸ਼ੂਰ ਦਾ ਪਾਤਸ਼ਾਹ ਲੋਕਾਂ ਤੋਂ ਸ਼ਰਮਿੰਦਾ ਹੋ ਕੇ ਆਪਣੇ ਦੇਸ਼ ਨੂੰ ਮੁੜ ਗਿਆ ਫ਼ਿਰ ਉਹ ਪਰਤ ਕੇ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤੇ ਉਸਦੇ ਆਪਣੇ ਹੀ ਪੁੱਤਰਾਂ ਵਿੱਚੋਂ ਕਿਸੇ ਨੇ ਉਸਨੂੰ ਤਲਵਾਰ ਨਾਲ ਵੱਢ ਸੁਟਿਆ।
22ਇਉਂ ਯਹੋਵਾਹ ਨੇ ਹਿਜ਼ਕੀਯਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਅਤੇ ਹੋਰਨਾਂ ਲੋਕਾਂ ਤੋਂ ਬਚਾਇਆ, ਅਤੇ ਹੋਰਨਾਂ ਤੋਂ ਉਨ੍ਹਾਂ ਦੀ ਰਖਵਾਲੀ ਕੀਤੀ।
23ਬਹੁਤ ਸਾਰੇ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਹ ਹਿਜ਼ਕੀਯਾਹ ਲਈ ਮੁੱਲਵਾਨ ਤੋਹਫ਼ੇ ਲਿਆਏ। ਇਉਂ ਉਸ ਸਮੇਂ ਤੋਂ ਹਿਜ਼ਕੀਯਾਹ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।
24ਉਨ੍ਹੀ ਦਿਨੀਁ ਹਿਜ਼ਕੀਯਾਹ ਇੰਨਾ ਬੀਮਾਰ ਹੋਇਆ ਕਿ ਬਿਲਕੁਲ ਮਰਨ ਕਿਨਾਰੇ ਹੋ ਗਿਆ। ਉਸਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਉਸਨੂੰ ਕੁਝ ਆਖਿਆ ਅਤੇ ਨਿਸ਼ਾਨ ਦਿੱਤਾ।
25ਪਰ ਹਿਜ਼ਕੀਯਾਹ ਨੇ ਉਸ ਰਹਿਮ ਮੁਤਾਬਕ ਜੋ ਉਸ ਉੱਪਰ ਕੀਤਾ ਗਿਆ ਸੀ ਕੰਮ ਨਾ ਕੀਤਾ। ਕਿਉਂ ਕਿ ਉਸਦੇ ਮਨ ਵਿੱਚ ਹਂਕਾਰ ਆ ਗਿਆ ਸੀ। ਇਸੀ ਕਾਰਣ ਉਸ ਉੱਪਰ, ਯਹੂਦਾਹ ਅਤੇ ਯਰੂਸ਼ਲਮ ਉੱਪਰ ਕਹਿਰ ਭੜਕਿਆ ਸੀ।
26ਪਰ ਫ਼ਿਰ ਹਿਜ਼ਕੀਯਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੇ ਨਿਮਰਤਾ ਇਖਤਿਆਰ ਕਰਕੇ ਆਪਣੇ ਆਪ ਨੂੰ ਬਦਲਿਆ। ਉਨ੍ਹਾਂ ਨੇ ਹਂਕਾਰ ਦਾ ਤਿਆਗ ਕਰਕੇ ਹਲੀਮੀ ਦਾ ਰਾਹ ਫ਼ੜਿਆ ਇਸ ਲ਼ਈ ਜਦੋਂ ਹਿਜ਼ਕੀਯਾਹ ਜਿਉਂਦਾ ਸੀ ਤਾਂ ਯਹੋਵਾਹ ਨੇ ਆਪਣੀ ਕਰੋਪੀ ਉਨ੍ਹਾਂ ਤੇ ਨਾ ਵਿਖਾਈ।
27ਹਿਜ਼ਕੀਯਾਹ ਨੂੰ ਆਪਣੇ ਜਿਉਂਦੇ-ਜੀਅ ਬਹੁਤ ਮਾਨ-ਵਡਿਆਈ ਮਿਲੀ। ਉਸਨੇ ਚਾਂਦੀ, ਸੋਨੇ, ਬਹੁਮੁੱਲੇ ਪੱਥਰ ਅਤੇ ਮਸਾਲੇ ਅਤੇ ਢਾਲਾਂ ਅਤੇ ਹਰ ਪ੍ਰਕਾਰ ਦੀਆਂ ਵਸਤਾਂ ਦੀ ਸੰਭਾਲ ਲਈ ਥਾਵਾਂ ਬਣਾਈਆਂ।
28ਹਿਜ਼ਕੀਯਾਹ ਨੇ ਅਨਾਜ਼ ਲਈ, ਨਵੀਂ ਸ਼ਰਾਬ ਅਤੇ ਤੇਲ ਦੀ ਸੰਭਾਲ ਲਈ ਗੋਦਾਮ ਬਣਵਾੇ। ਪਸ਼ੂਆਂ ਅਤੇ ਭੇਡਾਂ ਲਈ ਵਾੜੇ ਬਣਵਾੇ।
29ਹਿਜ਼ਕੀਯਾਹ ਨੇ ਬਹੁਤ ਸਾਰੇ ਸ਼ਹਿਰਾਂ ਦਾ ਨਿਰਮਾਣ ਕੀਤਾ। ਉਸ ਕੋਲ ਪਸ਼ੂਆਂ ਅਤੇ ਭੇਡਾਂ ਦਾ ਬਹੁਤ ਵੱਡਾ ਇੱਜੜ ਸੀ ਕਿਉਂ ਕਿ ਯਹੋਵਾਹ ਨੇ ਉਸਨੂੰ ਬਹੁਤ ਸਾਰੀਆਂ ਮਲਕੀਅਤਾਂ ਦਿੱਤੀਆਂ ਸਨ।
30ਇਹ ਹਿਜ਼ਕੀਯਾਹ ਹੀ ਸੀ ਜਿਸਨੇ ਗੀਹੋਨ ਦੇ ਪਾਣੀ ਦੇ ਉੱਪਰ ਸਰੋਤ ਨੂੰ ਬੰਦ ਕਰਕੇ ਉਸ ਨੂੰ ਦਾਊਦ ਦੇ ਸ਼ਹਿਰ ਦੇ ਪੱਛਮੀ ਇਲਾਕੇ ਵੱਲ ਸਿਧ੍ਧਾ ਪਹੁੰਚਾ ਦਿੱਤਾ ਅਤੇ ਪਾਤਸ਼ਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਵੀ ਹੋਇਆ।
31ਇੱਕ ਵਾਰ ਬਾਬਲ ਦੇ ਆਗੂਆਂ ਨੇ ਹਿਜ਼ਕੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਹਲਕਾਰਿਆਂ ਨੇ ਉਸ ਅਜਬ ਨਿਸ਼ਾਨ ਬਾਰੇ ਪੁੱਛ-ਗਿਛ੍ਛ ਕੀਤੀ ਜਿਹੜਾ ਉਨ੍ਹਾਂ ਦੇ ਰਾਜ ਵਿੱਚ ਵਾਪਰਿਆ ਸੀ। ਜਦੋਂ ਉਹ ਆਏ ਤਾਂ ਪਰਮੇਸ਼ੁਰ ਨੇ ਹਿਜ਼ਕੀਯਾਹ ਨੂੰ ਪਰਤਾਉਣ ਲਈ ਇਕਲਿਆਂ ਛ੍ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਸਦੇ ਦਿਲ ਵਿੱਚ ਕੀ ਹੈ?
32ਹਿਜ਼ਕੀਯਾਹ ਦੇ ਕਾਰਨਾਮੇ ਅਤੇ ਚੰਗੀਆਂ ਕਰਨੀਆਂ 'ਅਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸਨਾ ਅਤੇ 'ਯਹੂਦਾਹ ਅਤੇ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੀਆਂ ਹੋਈਆਂ ਹਨ।
33ਹਿਜ਼ਕੀਯਾਹ ਦੀ ਜਦੋਂ ਮੌਤ ਹੋਈ ਤਾਂ ਉਸਨੂੰ ਉਸਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਉਸਨੂੰ ਦਾਊਦ ਦੇ ਪੁਰਖਿਆਂ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਪਰ ਦਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਉਸਦੀ ਮੌਤ ਉੱਪਰ ਉਸਦਾ ਸਤਿਕਾਰ ਕੀਤਾ ਅਤੇ ਉਸਦਾ ਪੁੱਤਰ ਮਨਸ਼੍ਸ਼ਹ ਉਸਦੀ ਥਾਂ ਰਾਜ ਕਰਨ ਲੱਗਾ।