Loading Bible Translation
First-time download in progress. This may take a few seconds…
Punjabi Bible Wordproject Bible
26 verses
1ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਹ ਕੀਤੀ। ਉਨ੍ਹਾਂ ਨੇ ਪਹਿਲੇ ਮਹੀਨੇ ਦੀ 14 ਤਰੀਕ ਨੂੰ ਪਸਹ ਦਾ ਲੇਲਾ ਵਢਿਆ।
2ਪ੍ਪਾਤਸ਼ਾਹ ਨੇ ਜਾਜਕਾਂ ਨੂੰ ਉਨ੍ਹਾਂ ਦੀ ਜੁਂਮੇਵਾਰੀ ਉੱਪਰ ਖੜਾ ਕੀਤਾ। ਉਸਨੇ ਜਾਜਕਾਂ ਨੂੰ ਜਦੋਂ ਉਹ ਯਹੋਵਾਹ ਦੇ ਮੰਦਰ ਵਿੱਚ ਸੇਵਾ ਕਰ ਰਹੇ ਸਨ, ਉਤਸਾਹਿਤ ਕੀਤਾ।
3ਯੋਸੀਯਾਹ ਨੇ ਲੇਵੀਆਂ ਨੂੰ ਜਿਹੜੇ ਕਿ ਯਹੋਵਾਹ ਲਈ ਪਵਿੱਤਰ ਹੋ ਕੇ ਸਾਰੇ ਇਸਰਾਏਲ ਨੂੰ ਸਿਖਿਆ ਦਿਂਦ੍ਦੇ ਸਨ ਕਿਹਾ: "ਪਵਿੱਤਰ ਸੰਦੂਕ ਨੂੰ ਉਸ ਮੰਦਰ ਵਿੱਚ ਜਿਸ ਨੂੰ ਦਾਊਦ ਦੇ ਪੁੱਤਰ ਸੁਲੇਮਾਨ, ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋਂਗੇ ਤਾਂ ਅਗਾਂਹ ਨੂੰ ਤੁਹਾਡੇ ਮੋਢਿਆਂ ਉੱਪਰ ਕੋਈ ਭਾਰ ਨਹੀਂ ਹੋਵੇਗਾ। ਇਸ ਲਈ ਬਾਰ-ਬਾਰ ਥਾਂ ਪਰ ਥਾਂ ਆਪਣੇ ਮੋਢਿਆਂ ਤੇ ਚੁੱਕਣ ਦੀ ਬਜਾਇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸਦੀ ਪਰਜਾ ਇਸਰਾਏਲ ਦੀ ਸੇਵਾ ਕਰੋ।
4ਆਪੋ-ਆਪਣੇ ਘਰਾਣਿਆਂ ਮੁਤਾਬਕ ਮੰਦਰ ਵਿੱਚ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਰੱਖੋ। ਦਾਊਦ ਪਾਤਸ਼ਾਹ ਅਤੇ ਉਸਦੇ ਪੁੱਤਰ ਸੁਲੇਮਾਨ ਪਾਤਸ਼ਾਹ ਨੇ ਜਿਹੜੀਆਂ ਸੇਵਾਵਾਂ ਤੁਹਾਨੂੰ ਸੌਂਪੀਆਂ ਸਨ, ਉਹੀ ਕਰੋ।
5ਲੇਵੀਆਂ ਦੇ ਘਰਾਣੇ ਨਾਲ ਪਵਿੱਤਰ ਅਸਬਾਨ ਉੱਪਰ ਖੜੇ ਹੋਵੋ ਤਾਂ ਜੋ ਤੁਸੀਂ ਪਵਿੱਤਰ ਅਸਬਾਨ ਵਿੱਚ ਪਿਤ੍ਤਰਾਂ ਦੇ ਪਰਿਵਾਰ-ਸਮੂਹਾਂ ਦੀ ਵੰਡ ਮੁਤਾਬਕ ਆਪਣੇ ਭਰਾਵਾਂ ਅਤੇ ਆਮ ਲੋਕਾਂ ਦੇ ਮੁਤਾਬਕ ਖੜੇ ਹੋਵੋਁ। ਤਾਂ ਜੋ ਤੁਸੀਂ ਉਨ੍ਹਾਂ ਦੀ ਮਦਦ ਕਰ ਸਕੋਁ।
6ਪਸਹ ਦੇ ਲੇਲੇ ਵਢ੍ਢੋ ਅਤੇ ਆਪਣੇ-ਆਪ ਨੂੰ ਯਹੋਵਾਹ ਦੇ ਸਾਹਵੇਂ ਪਵਿੱਤਰ ਕਰੋ ਅਤੇ ਇਸਰਾਏਲ ਦੇ ਲੋਕਾਂ ਅਤੇ ਆਪਣੇ ਭਰਾਵਾਂ ਲਈ ਵੀ ਲੇਲੇ ਤਿਆਰ ਰੱਖੋ। ਜੋ ਕੁਝ ਯਹੋਵਾਹ ਨੇ ਸਾਨੂੰ ਕਰਨ ਦਾ ਹੁਕਮ ਦਿੱਤਾ ਸੀ, ਉਹੀ ਕੁਝ ਕਰੋ। ਯਹੋਵਾਹ ਨੇ ਇਹ ਸਾਰੇ ਹੁਕਮ ਸਾਨੂੰ ਮੂਸਾ ਦੇ ਰਾਹੀਂ ਦਿੱਤੇ ਸਨ।"
7ਯੋਸੀਯਾਹ ਨੇ ਇਸਰਾਏਲੀਆਂ ਨੂੰ ਪਸਹ ਲਈ 30,000 ਭੇਡਾਂ ਬੱਕਰੀਆਂ ਬਲੀ ਲਈ ਦਿੱਤੀਆਂ। ਉਸਨੇ ਲੋਕਾਂ ਨੂੰ 3,000 ਹੋਰ ਪਸ਼ੂ ਵੀ ਦਿੱਤੇ। ਇਹ ਸਾਰੇ ਜਾਨਵਰ ਯੋਸੀਯਾਹ ਪਾਤਸ਼ਾਹ ਦੇ ਆਪਣੇ ਸਨ ਜੋ ਉਸਨੇ ਲੋਕਾਂ ਨੂੰ ਦਿੱਤੇ।
8ਪਾਤਸ਼ਾਹ ਦੇ ਅਫ਼ਸਰਾਂ ਨੇ ਵੀ ਲੋਕਾਂ ਨੂੰ, ਅਤੇ ਜਾਜਕਾਂ ਨੂੰ ਅਤੇ ਲੇਵੀਆਂ ਨੂੰ ਪਸਹ ਲਈ ਆਪਣੇ ਵੱਲੋਂ ਮੁਫ਼ਤ 'ਚ ਪਸ਼ੂ ਦਿੱਤੇ ਅਤੇ ਹੋਰ ਵਸਤਾਂ ਵੀ ਦਿੱਤੀਆਂ। ਹਿਲਕੀਯਾਹ, ਜ਼ਕਰਯਾਹ ਅਤੇ ਯਹੀੇਲ ਨੇ ਜਿਹੜੇ ਪਰਮੇਸ਼ੁਰ ਦੇ ਮੰਦਰ ਦੇ ਹਾਕਮ ਸਨ ਜਾਜਕਾਂ ਨੂੰ ਪਸਹ ਲਈ 2,600 ਭੇਡਾਂ, ਬੱਕਰੀਆਂ ਅਤੇ 3,00 ਬਲਦ ਦਿੱਤੇ।
9ਕਾਨਨਯਾਹ, ਸ਼ਮਆਯਾਹ ਅਤੇ ਨਬਨੇਲ, ਉਸਦੇ ਭਰਾਵਾਂ, ਹਸ਼ਬਯਾਹ, ਯਈੇਲ ਅਤੇ ਯੋਜ਼ਾਬਾਦ ਲੇਵੀਆਂ ਦੇ ਆਗੂਆਂ ਨੇ, ਪਸਹ ਦੀਆਂ ਬੇਲੀਆਂ ਲਈ 5 ,000 ਭੇਡਾਂ ਅਤੇ ਬੱਕਰੀਆਂ ਅਤੇ 500 ਬਲਦ ਲੇਵੀਆਂ ਨੂੰ ਦਿੱਤੇ।
10ਜਦੋਂ ਪਸਹ ਦੀ ਸੇਵਾ ਸ਼ੁਰੂ ਕਰਨ ਦਾ ਸਾਰਾ ਕਾਰਜ ਪੂਰਾ ਹੋ ਗਿਆ, ਤਾਂ ਜਾਜਕ ਅਤੇ ਲੇਵੀ ਆਪੋ-ਆਪਣੇ ਸਬਾਨਾਂ ਤੇ ਪਾਤਸ਼ਾਹ ਦੇ ਹੁਕਮ ਮੁਤਾਬਕ ਖਲੋ ਗਏ।
11ਉਨ੍ਹਾਂ ਨੇ ਪਸਹ ਦੇ ਲੇਲਿਆਂ ਨੂੰ ਕਟਿਆ। ਫ਼ਿਰ੍ਰ ਲੇਵੀਆਂ ਨੇ ਖੱ��ਾਂ ਲਾਹੀਆਂ ਅਤੇ ਉਨ੍ਹਾਂ ਦਾ ਖੂਨ ਪਾਦਰੀਆਂ ਨੂੰ ਦਿੱਤਾ। ਅਤੇ ਜਾਜਕਾਂ ਨੇ ਉਹ ਖੂਨ ਜਗਵੇਦੀ ਉੱਪਰ ਛਿੜਕਿਆ।
12ਫ਼ਿਰ ਉਹ ਹੋਮ ਦੀਆਂ ਭੇਟਾਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਬਜ਼ੁਰਗਾਂ ਦੇ ਪੁਰਖਿਆਂ ਦੇ ਪਰਿਵਾਰ-ਸਮੂਹਾਂ ਦੀ ਵੰਡ ਮੁਤਾਬਕ ਯਹੋਵਾਹ ਦੇ ਸਾਹਮ੍ਹਨੇ ਭੇਟਾਂ ਚੜਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਬਿਵਸਬਾ ਵਿੱਚ ਲਿਖਿਆ ਹੋਇਆ ਹੈ ਅਤੇ ਇਵੇਂ ਹੀ ਉਨ੍ਹਾਂ ਨੇ ਬਲਦਾਂ ਨਾਲ ਕੀਤਾ।
13ਲੇਵੀਆਂ ਨੇ ਪਸਹ ਦੀਆਂ ਬਲੀਆਂ ਨੂੰ ਹੁਕਮ ਮੁਤਾਬਕ ਅੱਗ ਉੱਪਰ ਭੁਂਨਿਆ ਅਤੇ ਪਵਿੱਤਰ ਭੇਟਾਂ ਨੂੰ ਦੇਗਾਂ, ਪਤੀਲਿਆਂ ਅਤੇ ਕੜਾਹਿਆਂ ਵਿੱਚ ਉਬਾਲਿਆ ਤੇ ਫ਼ਿਰ ਜਲਦੀ ਨਾਲ ਬਣਾਕੇ ਲੋਕਾਂ ਵਿੱਚ ਵੰਡ ਦਿੱਤਾ।
14ਜਦੋਂ ਇਹ ਸਭ ਕੰਮ ਮੁੁਕਿਆ ਤਾਂ ਲੇਵੀਆਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਮਾਸ ਤਿਆਰ ਕੀਤਾ ਕਿਉਂ ਕਿ ਹਾਰੂਨ ਦੀ ਵੰਸ਼ ਦੇ ਜਾਜਕ ਹੋਮ ਦੀਆਂ ਭੇਟਾਂ ਅਤੇ ਚਰਬੀ ਚੜਾਉਣ ਲਈ ਰਾਤ ਤੀਕ ਲੱਗੇ ਰਹੇ। ਇਸ ਲਈ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ਼ ਦੇ ਜਾਜਕਾਂ ਲਈ ਤਿਆਰ ਕੀਤਾ।
15ਫ਼ਿਰ ਆਸਾਫ਼ ਦੀ ਵੰਸ਼ ਦੇ ਗਵਈਏ ਦਾਊਦ ਅਤੇ ਆਸਾਫ਼, ਹੇਮਾਨ ਅਤੇ ਪਾਤਸ਼ਾਹ ਦੇ ਗ਼ੈਬਦਾਨ ਯਦੂਥੁਨ ਦੇ ਹੁਕਮ ਮੁਤਾਬਕ ਆਪੋ-ਆਪਣੀ ਜਗ੍ਹਾ ਉੱਤੇ ਖੜੇ ਹੋਏ ਸਨ। ਹਰ ਫ਼ਾਟਕ ਉੱਪਰ ਦਰਬਾਨ ਸਨ, ਜਿਨ੍ਹਾਂ ਨੂੰ ਆਪਣੀ ਥਾਂ ਤੋਂ ਹਟਣਾ ਨਾ ਪਿਆ ਕਿਉਂ ਕਿ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਲਈ ਪਸਹ ਵਾਸਤੇ ਸਭ ਕੁਝ ਤਿਆਰ ਕਰ ਦਿੱਤਾ ਸੀ।
16ਇਉਂ ਪਾਤਸ਼ਾਹ ਯੋਸੀਯਾਹ ਦੇ ਹੁਕਮ ਨਾਲ ਉਸ ਦਿਨ ਯਹੋਵਾਹ ਦੀ ਉਪਾਸਨਾ ਲਈ ਸਭ ਕੁਝ ਤਿਆਰ ਹੋ ਗਿਆ। ਪਸਹ ਮਨਾਇਆ ਗਿਆ ਅਤੇ ਯਹੋਵਾਹ ਦੀ ਜਗਵੇਦੀ ਉੱਪਰ ਹੋਮ ਦੀਆਂ ਭੇਟਾਂ ਚੜਾਈਆਂ ਗਈਆਂ।
17ਜਿਹੜੇ ਇਸਰਾਏਲੀ ਲੋਕ ਉੱਥੇ ਸਨ ਉਹ ਉਸ ਵੇਲੇ ਪਸਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤ ਦਿਨ ਤੀਕ ਮਨਾਉਂਦੇ ਰਹੇ।
18ਇਹੋ ਜਿਹੀ ਪਸਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਸੀ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਇਹੋ ਜਿਹੀ ਪਸਹ ਨਹੀਂ ਸੀ ਮਨਾਈ ਜਿਹੋ ਜਿਹੀ ਯੋਸੀਯਾਹ ਜਾਜਕਾਂ, ਲੇਵੀਆਂ ਅਤੇ ਸਾਰੇ ਯਹੂਦਾਹ ਅਤੇ ਇਸਰਾਏਲ ਦੇ ਜਿਹੜੇ ਹਾਜ਼ਰ ਸਨ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਰਲ ਕੇ ਮਨਾਈ।
19ਇਹ ਪਸਹ ਯੋਸੀਯਾਹ ਦੇ ਰਾਜ ਦੇ 18 ਵਰ੍ਹੇ ਮਨਾਈ ਗਈ।
20ਯੋਸੀਯਾਹ ਨੇ ਮੰਦਰ ਲਈ ਸਾਰੇ ਚੰਗੇ ਉਪਰਾਲੇ ਕੀਤੇ। ਬਾਅਦ ਵਿੱਚ ਮਿਸਰ ਦੇ ਰਾਜੇ ਨਕੋ ਨੇ ਕਰਕਮੀਸ਼ ਦੇ ਵਿਰੁੱਧ ਜੋ ਕਿ ਫ਼ਰਾਤ ਦਰਿਆ ਉੱਤੇ ਹੈ, ਲੜਨ ਲਈ ਚੜਾਈ ਕੀਤੀ ਤਾਂ ਯੋਸੀਯਾਹ ਉਸਦੇ ਮੁਕਾਬਲੇ ਲਈ ਬਾਹਰ ਨਿਕਲਿਆ।
21ਪਰ ਨਕੋ ਨੇ ਯੋਸੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਕਿਹਾ, "ਹੇ ਯਹੂਦਾਹ ਦੇ ਪਾਤਸ਼ਾਹ ਯੋਸੀਯਾਹ! ਇਸ ਜੰਗ ਵਿੱਚ ਤੇਰਾ ਕੀ ਕੰਮ? ਮੈਂ ਤੇਰੇ ਵਿਰੁੱਧ ਲੜਨ ਨਹੀਂ ਆਇਆ, ਮੈਂ ਤਾਂ ਆਪਣੇ ਦੁਸ਼ਮਨ ਨਾਲ ਲੜਨ ਲਈ ਆਇਆ ਹਾਂ। ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ ਸੋ ਤੂੰ ਪਰਮੇਸ਼ੁਰ ਦੇ ਵਿਰੁੱਧ, ਜਿਹੜਾ ਕਿ ਮੇਰੇ ਅੰਗ ਸੰਗ ਹੈ, ਟਾਕਰਾ ਨਾ ਕਰ ਕਿਤੇ ਅਜਿਹਾ ਨਾ ਹੋਵੇ ਕਿ ਉਹ ਤੈਨੂੰ ਮਾਰ ਸੁੱਟੇ।"
22ਪਰ ਯੋਸੀਯਾਹ ਨਾ ਮੰਨਿਆ। ਉਸਨੇ ਨਕੋ ਨਾਲ ਭਿੜਨ ਦੀ ਠਾਨ ਲਈ ਇਸ ਲਈ ਉਹ ਆਪਣਾ ਭੇਸ ਬਦਲ ਕੇ ਲੜਾਈ ਦੇ ਮੈਦਾਨ ਵਿੱਚ ਉਤਰ ਗਿਆ। ਯੋਸੀਯਾਹ ਨੇ ਉਹ ਸਭ ਮੰਨਣ ਤੋਂ ਇਨਕਾਰ ਕੀਤਾ ਜੋ ਨਕੋ ਨੇ ਪਰਮੇਸ਼ੁਰ ਦੇ ਹੁਕਮ ਬਾਰੇ ਆਖਿਆ। ਇਉਂ ਯੋਸੀਯਾਹ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ।
23ਜਦੋਂ ਯੋਸੀਯਾਹ ਲੜਾਈ ਦੇ ਮੈਦਾਨ ਵਿੱਚ ਸੀ ਤਾਂ ਉਹ ਤੀਰਾਂ ਨਾਲ ਮਾਰਿਆ ਗਿਆ। ਉਸਨੇ ਆਪਣੇ ਸੇਵਕਾਂ ਨੂੰ ਆਖਿਆ, "ਮੈਂ ਬੁਰੀ ਤਰ੍ਹਾਂ ਜ਼ਖਮੀ ਹੋਇਆ ਹਾਂ, ਮੈਨੂੰ ਇਥੋਂ ਲੈ ਚੱਲੋ।"
24ਸੋ ਉਸਦੇ ਸੇਵਕਾਂ ਨੇ ਉਸਨੂੰ ਰਬ ਤੋਂ ਲਾਹ ਕੇ ਉਸਦੇ ਦੂਜੇ ਰੱਥ ਵਿੱਚ ਚੜਾਇਆ ਅਤੇ ਉਸਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਜਾ ਕੇ ਉਸਦੀ ਮੌਤ ਹੋ ਗਈ ਅਤੇ ਉਸਨੂੰ ਉਸਦੇ ਪੁਰਖਿਆਂ ਦੀ ਕਬਰ 'ਚ ਦਫ਼ਨਾਇਆ ਗਿਆ। ਤਦ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸੀਯਾਹ ਲਈ ਸੋਗ ਕੀਤਾ।
25ਯਿਰਮਿਯਾਹ ਨੇ ਯੋਸੀਯਾਹ ਉੱਪਰ ਸੋਗ ਗੀਤ ਲਿਖੇ ਅਤੇ ਗਾਏ। ਅੱਜ ਤੀਕ ਵੀ ਉਨ੍ਹਾਂ ਕੀਰਨਿਆਂ-ਵੈਣਾਂ ਨੂੰ ਮਰਦ-ਔਰਤਾਂ ਗਾਉਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਹ ਸੋਗ ਗੀਤ ਗਾਉਣ ਦੀ ਇੱਕ ਰੀਤ ਬਣਾ ਲਈ ਅਤੇ ਇਹ ਵੈਣ 'ਮਾਤਮੀ ਗੀਤਾਂ' ਦੀ ਪੋਥੀ ਵਿੱਚ ਲਿਖੇ ਹੋਏ ਹਨ।
26ਜਦੋਂ ਉਹ ਪਾਤਸ਼ਾਹ ਸੀ, ਪਾਤਸ਼ਾਹ ਯੋਸੀਯਾਹ ਦੇ ਰਾਜ ਦੇ ਕੰਮ ਸ਼ੁਰੂ ਤੋਂ ਲੈਕੇ ਅੰਤ ਤੀਕ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹਨ। ਇਹ ਪੋਥੀ ਸਾਨੂੰ, ਯਹੋਵਾਹ ਪ੍ਰਤੀ ਉਸਦੀ ਵਫ਼ਾਦਾਰੀ ਅਤੇ ਕਿਵੇਂ ਉਸਨੇ ਯਹੋਵਾਹ ਦੀ ਬਿਵਸਬਾ ਮੰਨੀ ਬਾਰੇ ਦਸ੍ਸਦੀ ਹੈ।