Loading Bible Translation
First-time download in progress. This may take a few seconds…
Punjabi Bible Wordproject Bible
22 verses
1ਜਦ ਸੁਲੇਮਾਨ ਪ੍ਰਾਰਥਨਾ ਕਰ ਚੁਕਿਆ ਤਾਂ ਅਕਾਸ਼ ਉੱਪਰੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਅਤੇ ਬਲੀਆਂ ਸਭ ਨੂੰ ਭਖਾਅ ਗਈ ਤੇ ਸਾਰਾ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ।
2ਜਾਜਕ ਯਹੋਵਾਹ ਦੇ ਮੰਦਰ ਅੰਦਰ ਨਾ ਜਾ ਸਕੇ ਕਿਉਂ ਕਿ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਪੂਰ ਸੀ।
3ਇਸਰਾਏਲ ਦੇ ਸਾਰੇ ਲੋਕਾਂ ਨੇ ਅਕਾਸ਼ ਤੋਂ ਅੱਗ ਹੇਠਾਂ ਉਤਰਦੀ ਵੇਖੀ ਅਤੇ ਉਨ੍ਹਾਂ ਨੇ ਮੰਦਰ ਤੇ ਯਹੋਵਾਹ ਦਾ ਪਰਤਾਪ ਵੀ ਵੇਖਿਆ। ਉਨ੍ਹਾਂ ਨੇ ਧਰਤੀ ਉੱਪਰ ਮਬ੍ਬੇ ਟੇਕੇ ਤੇ ਯਹੋਵਾਹ ਦੀ ਉਪਾਸਨਾ ਕੀਤੀ ਤੇ ਉਸਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਹ ਭਜਨ ਗਾਇਆ ਕਿ ਯਹੋਵਾਹ ਮਹਾਨ ਹੈ ਤੇ ਉਸਦੀ ਰਹਿਮਤ ਹਮੇਸ਼ਾ ਇਉਂ ਹੀ ਵਰਤਦੀ ਰਹੇੇ।
4ਤਦ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਯਹੋਵਾਹ ਦੇ ਸਾਮ੍ਹਣੇ ਬਲੀਆਂ ਚੜਾਈਆਂ।
5ਤਦ ਪਾਤਸ਼ਾਹ ਨੇ 22,000 ਬਲਦ ਅਤੇ 120,000 ਭੇਡਾਂ ਚੜਾਈਆਂ। ਇਉਂ, ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਮੰਦਰ ਨੂੰ ਸਮਰਪਿਤ ਕੀਤਾ ਤੇ ਇਸਦੀ ਵਰਤੋਂ ਸਿਰਫ਼ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਹੀ ਕੀਤੀ ਜਾਂਦੀ ਸੀ।
6ਜਾਜਕ ਆਪਣੇ ਕਾਰਜ ਲਈ ਤਤ੍ਤਪਰ ਹੋ ਗਏ ਤੇ ਲੇਵੀ ਵੀ ਯਹੋਵਾਹ ਦੀ ਉਸਤਤ ਲਈ ਸਾਜ਼ ਚੁੱਕ ਕੇ ਤਿਆਰ ਹੋ ਗਏ। ਇਹ ਸਾਜ਼ ਪਰਮੇਸ਼ੁਰ ਦੇ ਸ਼ੁਕਰਾਨੇ ਵਜੋਂ ਦਾਊਦ ਪਾਤਸ਼ਾਹ ਨੇ ਬਣਵਾੇ ਸਨ। ਜਾਜਕ ਅਤੇ ਲੇਵੀ ਗਾ ਰਹੇ ਸਨ, ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਉਸਦੀ ਕਿਰਪਾ ਹਮੇਸ਼ਾ ਵਰ੍ਹਦੀ ਰਵੇ। ਜਾਜਕ ਲੇਵੀਆਂ ਦੇ ਪਾਰ ਖੜੋਕੇ ਆਪਣੀਆਂ ਤੂਰ੍ਹੀਆਂ ਵਜਾਉਂਦੇ ਰਹੇ ਤੇ ਸਾਰੇ ਇਸਰਾਏਲੀ ਖੜੇ ਰਹੇ।
7ਸੁਲੇਮਾਨ ਨੇ ਵਿਹੜੇ ਦੇ ਵਿਚਲੇ ਭਾਗ ਨੂੰ ਜੋ ਕਿ ਯਹੋਵਾਹ ਦੇ ਮੰਦਰ ਦੇ ਸਾਮ੍ਹਣੇ ਸੀ ਪਵਿੱਤਰ ਕੀਤਾ। ਇਹ ਉਹ ਥਾਂ ਸੀ ਜਿੱਥੇ ਸੁਲੇਮਾਨ ਨੇ ਹੋਮ ਦੀਆਂ ਭੇਟਾਂ ਤੇ ਸੁਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜਾਈ। ਸੁਲੇਮਾਨ ਨੇ ਵਿਹੜੇ ਦੇ ਵਿਚਲੀ ਜਗ੍ਹਾ ਇਸ ਲਈ ਵਰਤੋਂ 'ਚ ਲਿਆਂਦੀ ਕਿਉਂ ਕਿ ਜਿਹੜੀ ਪਿੱਤਲ ਦੀ ਜਗਵੇਦੀ ਉਸਨੇ ਬਣਾਈ ਸੀ ਉਸ ਵਿੱਚ ਅਨਾਜ਼ ਦੀ ਭੇਟ, ਹੋਮ ਦੀ ਭੇਟ, ਤੇ ਚਰਬੀ ਦੀ ਭੇਟ ਲਈ ਥਾਂ ਘੱਟ ਸੀ ਤੇ ਅਜਿਹੀਆਂ ਭੇਟਾਂ ਦੀ ਤਾਦਾਤ ਵਧੇਰੇ ਸੀ।
8ਸੁਲੇਮਾਨ ਅਤੇ ਹੋਰ ਸਾਰੇ ਇਸਰਾਏਲੀਆਂ ਨੇ ਇਹ ਪਰਬ ਸੱਤ ਦਿਨ ਮਨਾਇਆ। ਇਕੱਠੇ ਹੋਏ ਲੋਕਾਂ ਦਾ ਟੋਲਾ ਇੰਨਾ ਵਿਸ਼ਾਲ ਸੀ ਕਿ ਉਹ ਹਾਮਾਬ ਤੋਂ ਲੈ ਕੇ ਮਿਸਰ ਦੇ ਨਾਲੇ ਤੀਕ ਫ਼ੈਲ ਗਏ।
9ਅੱਠਵੇਂ ਦਿਨ ਉਨ੍ਹਾਂ ਦੀ ਇੱਕ ਧਾਰਮਿਕ ਸਭਾ ਹੋਈ ਕਿਉਂ ਕਿ ਉਨ੍ਹਾਂ ਨੇ ਸੱਤ ਦਿਨ ਲਈ ਪਰਬ ਮਨਾਇਆ ਸੀ। ਉਨ੍ਹਾਂ ਨੇ ਜਗਵੇਦੀ ਨੂੰ ਸਮਰਪਿਤ ਕੀਤਾ ਜੋ ਕਿ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਵਰਤੋਂ 'ਚ ਲਿਆਂਦੀ ਗਈ। ਅਤੇ ਉਨ੍ਹਾਂ ਨੇ ਸੱਤ ਦਿਨ ਉਤਸਵ ਮਨਾਇਆ।
10ਸੱਤਵੇਂ ਮਹੀਨੇ ਦੇ ਤੇਈਵੇਂ ਦਿਨ ਸੁਲੇਮਾਨ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਤੋਂਰ ਦਿੱਤਾ। ਲੋਕ ਬੜੇ ਖੁਸ਼ ਸਨ ਅਤੇ ਉਨ੍ਹਾਂ ਦੇ ਦਿਲ ਖੁਸ਼ੀ ਨਾਲ ਝੁਂਮ ਰਹੇ ਸਨ ਕਿਉਂ ਕਿ ਯਹੋਵਾਹ ਦਾਊਦ ਉੱਪਰ, ਸੁਲੇਮਾਨ ਤੇ ਇਸਰਾਏਲ ਦੀ ਪਰਜਾ ਤੇ ਮਿਹਰਬਾਨ ਸੀ।
11ਸੁਲੇਮਾਨ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸੰਪੂਰਨ ਕੀਤਾ ਅਤੇ ਉਸਨੇ ਮਹਿਲ ਅਤੇ ਮੰਦਰ ਜਿਵੇਂ ਦਾ ਬਨਵਾਉਣ ਦਾ ਸੋਚਿਆ ਸੀ ਉਸ ਵਿੱਚ ਉਹ ਸਫ਼ਲ ਹੋਇਆ
12ਤਾਂ ਰਾਤ ਨੂੰ ਯਹੋਵਾਹ ਨੇ ਉਸਨੂੰ ਦਰਸ਼ਨ ਦਿੱਤੇ ਅਤੇ ਉਸ ਨੂੰ ਆਖਿਆ, "ਸੁਲੇਮਾਨ! ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਤੇ ਮੈਂ ਇਸ ਜਗ੍ਹਾ ਨੂੰ ਆਪਣੇ ਲਈ, ਬਲੀ ਵਾਸਤੇ ਘਰ ਵਾਂਗ ਚੁਣ ਲਿਆ ਹੈ।
13ਜੇ ਮੈਂ ਕਦੇ ਅਕਾਸ਼ ਨੂੰ ਬੰਦ ਕਰ ਦੇਵਾਂ ਕਿ ਬਾਰਸ਼ ਨਾ ਹੋਵੇ ਜਾਂ ਮੈਂ ਟਿੱਡੀ ਦਲ ਨੂੰ ਆਖਾਂ ਕਿ ਧਰਤੀ ਦੀ ਫ਼ਸਲ ਨਸ਼ਟ ਕਰ ਦੇਵੋ ਜਾਂ ਲੋਕਾਂ ਵਿੱਚ ਮਹਾਂਮਾਰੀ ਫ਼ੈਲਾਵਾਂ।
14ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਤਂਦਰੁਸਤ ਕਰ ਦਿਆਂਗਾ।
15ਤੇ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਤੇ ਕੀਤੀ ਜਾਵੇਗੀ ਉਸ ਲਈ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਕੰਨ ਉਸ ਵੱਲ ਲੱਗੇ ਰਹਿਣਗੇ।
16ਕਿਉਂ ਕਿ ਹੁਣ ਮੈਂ ਇਸ ਮੰਦਰ ਨੂੰ ਚੁਣਿਆਂ ਹੈ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਹੇਮਸ਼ਾ ਲਈ ਇੱਥੇ ਰਹੇਗਾ। ਹਾਂ, ਮੇਰਾ ਦਿਲ ਅਤੇ ਅੱਖਾਂ ਹਮੇਸ਼ਾ ਇਸ ਮੰਦਰ ਵੱਲ ਲੱਗੇ ਰਹਿਣਗੇ।
17"ਇਸ ਲਈ ਹੁਣ, ਸੁਲੇਮਾਨ ਜੇਕਰ ਤੂੰ ਵੀ ਮੇਰੇ ਅੱਗੇ ਇੰਝ ਜਿਉਂਵੇਂ ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਅਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰੇਁ ਅਤੇ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਮੇਰੇ ਨਿਆਵਾਂ ਨੂੰ ਮਂਨੇ
18ਤਦ ਮੈਂ ਤੈਨੂੰ ਸ਼ਕਤੀਸ਼ਾਲੀ ਪਾਤਸ਼ਾਹ ਬਣਾਵਾਂਗਾ ਅਤੇ ਤੇਰਾ ਰਾਜ ਮਹਾਨ ਹੋਵੇਗਾ। ਇਹੀ ਨੇਮ ਮੈਂ ਤੇਰੇ ਪਿਤਾ ਦਾਊਦ ਨਾਲ ਵੀ ਕੀਤਾ ਸੀ ਤੇ ਮੈਂ ਉਸ ਨੂੰ ਆਖਿਆ ਸੀ, 'ਦਾਊਦ, ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇੱਕ ਮਨੁੱਖ ਅਜਿਹਾ ਰਹੇਗਾ ਜੋ ਇਸਰਾਏਲ ਦਾ ਪਾਤਸ਼ਾਹ ਹੋਵੇਗਾ।'
19"ਪਰ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਤਿਆਗ ਦੇਵੇ ਜੋ ਮੈਂ ਤੈਨੂੰ ਦਿੱਤੇ ਹਨ ਤੇ ਜੇਕਰ ਝੂਠੇ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਕਰੇਂਗਾ ਅਤੇ ਉਨ੍ਹਾਂ ਦੇ ਅੱਗੇ ਝੁਕੇਁਗਾ,
20ਫ਼ਿਰ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੀ ਭੋਇਁ ਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ ਤੋਂ ਪੱਟ ਸੁੱਟਾਂਗਾ ਅਤੇ ਇਸ ਮੰਦਰ ਨੂੰ ਜਿਸਨੂੰ ਮੈਂ ਆਪਣੇ ਨਾਂ ਲਈ ਪਵਿੱਤਰ ਕੀਤਾ ਹੈ, ਛੱਡ ਜਾਵਾਂਗਾ। ਤੇ ਇਸ ਮੰਦਰ ਨੂੰ ਅਜਿਹੇ ਰੂਪ ਵਿੱਚ ਬਦਲ ਦੇਵਾਂਗਾ ਕਿ ਲੋਕ ਇਸ ਬਾਬਤ ਬਹੁਤ ਬੁਰਾ ਜਿਹਾ ਆਖਣਗੇ।
21ਜਿਹੜਾ ਵੀ ਇਸ ਮੰਦਰ ਅੱਗੋਂ ਗੁਜ਼ਰੇਗਾ ਤਾਂ ਹੈਰਾਨ ਹੋਕੇ ਆਖੇਗਾ ਕਿ ਯਹੋਵਾਹ ਨੇ ਇਸ ਦੇਸ ਅਤੇ ਇਸ ਮੰਦਰ ਨਾਲ ਅਜਿਹਾ ਕੁਝ ਕਿਉਂ ਕੀਤਾ?'
22ਤਦ ਲੋਕ ਉਨ੍ਹਾਂ ਨੂੰ ਆਖਣਗੇ, 'ਕਿਉਂ ਕਿ ਇਸਰਾਏਲ ਦੇ ਲੋਕਾਂ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਯਹੋਵਾਹ ਦਾ ਹੁਕਮ ਮੰਨਦੇ ਸਨ ਉਨ੍ਹਾਂ ਲੋਕਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਪਰਮੇਸ਼ੁਰ ਜਿਹੜਾ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਉਸਨੂੰ ਉਨ੍ਹਾਂ ਨੇ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਤੇ ਉਨ੍ਹਾਂ ਦੀ ਉਪਾਸਨਾ ਅਰਚਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਨੇ ਇਸਰਾਏਲੀਆਂ ਉੱਪਰ ਇਹ ਭਾਣਾ ਵਰਤਾਇਆ ਹੈ।"'