Loading Bible Translation
First-time download in progress. This may take a few seconds…
Punjabi Bible Wordproject Bible
17 verses
1ਸੁਲੇਮਾਨ ਨੂੰ ਯਹੋਵਾਹ ਦਾ ਮੰਦਰ ਅਤੇ ਆਪਣਾ ਮਹਿਲ ਉਸਾਰਣ ਵਿੱਚ ਵੀਹ ਵਰ੍ਹੇ ਲੱਗੇ।
2ਜਿਹੜੇ ਸ਼ਹਿਰ ਹੂਰਾਮ ਨੇ ਸੁਲੇਮਾਨ ਨੂੰ ਦਿੱਤੇ ਸਨ, ਸੁਲੇਮਾਨ ਉਨ੍ਹਾਂ ਸ਼ਹਿਰਾਂ ਨੂੰ ਮੋੜ ਤੋਂ ਬਨਾਉਣ ਲੱਗਾ ਅਤੇ ਸੁਲੇਮਾਨ ਨੇ ਇਸਰਾਏਲ ਦੇ ਕੁਝ ਲੋਕਾਂ ਨੂੰ ਉੱਥੇ ਵਸਣ ਦੀ ਆਗਿਆ ਦਿੱਤੀ।
3ਇਸ ਤੋਂ ਬਾਅਦ ਸੁਲੇਮਾਨ ਹਮਾਬ-ਸੋਬਾਹ ਨੂੰ ਗਿਆ ਅਤੇ ਉਸਨੂੰ ਵੀ ਜਿੱਤ ਲਿਆ।
4ਸੁਲੇਮਾਨ ਨੇ ਉਜਾੜ ਵਿੱਚ ਵੀ ਤਦਮੋਰ ਸ਼ਹਿਰ ਉਸਾਰਿਆ ਅਤੇ ਹਮਾਬ ਵਿੱਚ ਸਾਰੀਆਂ ਵਸਤਾਂ ਸੰਭਾਲਣ ਲਈ ਭਂਡਾਰ ਦੇ ਸ਼ਹਿਰ ਬਣਵਾੇ।
5ਉਸਨੇ ਉਤਲੇ ਬੈਤ-ਹੋਰੋਨ ਅਤੇ ਨੀਵੇਂ ਬੈਤ-ਹੋਰੋਨ ਨੂੰ ਬਣਵਾਇਆ। ਇਹ ਸ਼ਹਿਰ ਮਜ਼ਬੂਤ ਦੀਵਾਰਾਂ, ਫ਼ਾਟਕ ਅਤੇ ਫ਼ਾਟਕਾਂ ਤੇ ਅਰਲ ਲਗਾ ਕੇ ਪੱਕੇ ਕੀਤੇ ਗਏ।
6ਸੁਲੇਮਾਨ ਨੇ ਬਆਲਾਬ ਅਤੇ ਭਂਡਾਰ ਦੇ ਗੋਦਾਮ ਦੇ ਸਾਰੇ ਸ਼ਹਿਰ ਦੁਬਾਰਾ ਬਣਵਾੇ। ਉਸਨੇ ਉਹ ਸਾਰੇ ਸ਼ਹਿਰ ਜਿੱਥੇ ਰੱਥ ਰੱਖੇ ਜਾਂਦੇ ਸਨ ਅਤੇ ਘੁੜਸਵਾਰ ਰਹਿੰਦੇ ਸਨ ਉਹ ਵੀ ਬਣਵਾੇ। ਜੋ ਕੁਝ ਸੁਲੇਮਾਨ ਯਰੂਸ਼ਲਮ, ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਚਾਹੁੰਦਾ ਸੀ ਉਹ ਕੁਝ ਉਸਨੇ ਬਣਵਾਇਆ।
7ਜਿੱਥੇ ਇਸਰਾਏਲੀ ਰਹਿ ਰਹੇ ਸਨ, ਉੱਥੇ ਬਹੁਤ ਸਾਰੇ ਵਿਦੇਸ਼ੀ ਬਾਕੀ ਰਹਿ ਗਏ ਸਨ। ਉਹ ਹਿੱਤੀ, ਅਮੋਰੀ, ਫ਼ਰਿਜ਼ੀ, ਹਿੱਵੀ ਅਤੇ ਯਬੂਸੀ ਸਨ। ਸੁਲੇਮਾਨ ਨੇ ਉਨ੍ਹਾਂ ਸਾਰੇ ਵਿਦੇਸੀਆਂ ਨੂੰ ਜਬਰਦਸਤੀ ਗੁਲਾਮ ਬਣਾਲਿਆ। ਇਹ ਲੋਕ ਇਸਰਾਏਲੀ ਨਹੀਂ ਸਨ। ਉਹ ਉਨ੍ਹਾਂ ਲੋਕਾਂ ਦੇ ਉੱਤਰਾਧਿਕਾਰੀ ਸਨ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਇਕਰਾਰ ਵਾਲੀ ਧਰਤੀ ਵਿੱਚ ਦਾਖਲ ਹੋਣ ਵੇਲੇ ਨਹੀਂ ਮਾਰਿਆ ਸੀ। ਇਹ ਅੱਜ ਤੀਕ ਇੰਝ ਹੀ ਜਾਰੀ ਹੈ।
9ਸੁਲੇਮਾਨ ਨੇ ਆਪਣੇ ਕੰਮ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਵੀ ਬੇਗਾਰੀ ਨਾ ਬਣਾਇਆ। ਸਗੋਂ ਇਸਰਾਏਲੀ ਲੋਕ ਉਸਦੇ ਯੋਧੇ ਸਨ ਅਤੇ ਉਸਦੀ ਫ਼ੌਜ ਦੇ ਅਫ਼ਸਰ ਸਨ। ਇਸਰਾਏਲੀ ਲੋਕ ਸੁਲੇਮਾਨ ਦੇ ਰੱਥਾਂ ਦੇ ਸਰਦਾਰ ਅਤੇ ਰਬ੍ਬੀ ਸਨ।
10ਅਤੇ ਕੁਝ ਇਸਰਾਏਲੀ ਸੁਲੇਮਾਨ ਦੇ ਖਾਸ ਦਫ਼ਤਰੀ ਕੰਮ ਦੇ ਆਗੂ ਸਨ। ਅਜਿਹੇ ਨੇਤਾ 250 ਸਨ।
11ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਲੈ ਆਇਆ ਜੋ ਉਸਨੇ ਉਸ ਲਈ ਬਣਵਾਇਆ ਸੀ ਕਿਉਂ ਕਿ ਸੁਲੇਮਾਨ ਨੇ ਆਖਿਆ ਸੀ, "ਮੇਰੀ ਪਤਨੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਕਿ ਉਹ ਅਸਬਾਨ ਪਵਿੱਤਰ ਹੈ ਜਿੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਆ ਗਿਆ ਹੈ।"
12ਤਦ ਸੁਲੇਮਾਨ ਨੇ ਯਹੋਵਾਹ ਦੀ ਜਗਵੇਦੀ ਦੇ ਅੱਗੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜਾਈਆਂ। ਸੁਲੇਮਾਨ ਨੇ ਇਹ ਜਗਵੇਦੀ ਮੰਦਰ ਦੇ ਵਿਹੜੇ ਦੇ ਸਾਮ੍ਹਣੇ ਬਣਵਾਈ ਸੀ।
13ਸੁਲੇਮਾਨ ਹਰ ਰੋਜ਼ ਦੇ ਕਰਤਵ੍ਵ ਮੁਤਾਬਕ ਜਿਵੇਂ ਕਿ ਮੂਸਾ ਨੇ ਹੁਕਮ ਦਿੱਤਾ ਸੀ ਕਿ ਸਬਤ ਦੇ ਦਿਨ, ਅਮਸਿਆ ਨੂੰ, ਅਤੇ ਸਾਲ ਵਿੱਚ ਤਿੰਨ ਮੁਕਰ੍ਰਰ ਪਰਬਾਂ ਉੱਤੇ ਭਾਵ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਪਰ ਬਲੀ ���ੜਾਉਂਦਾ ਸੀ।
14ਸੁਲੇਮਾਨ ਨੇ ਆਪਣੇ ਪਿਤਾ ਦਾਊਦ ਦੀਆਂ ਹਿਦਾਇਤਾਂ ਨੂੰ ਮੰਨਿਆ। ਉਸਨੇ ਜਾਜਕਾਂ ਦੇ ਟੋਲੇ ਉਨ੍ਹਾਂ ਦੀ ਸੇਵਾ ਅਨੁਸਾਰ ਅਤੇ ਲੇਵੀਆਂ ਦੇ ਟੋਲੇ ਉਨ੍ਹਾਂ ਦੀਆਂ ਜੁਂਮੇਵਾਰੀਆਂ ਅਨੁਸਾਰ ਚੁਣੇ ਤਾਂ ਜੋ ਉਹ ਜਾਜਕਾਂ ਦੇ ਸਾਮ੍ਹਣੇ ਹਰ ਰੋਜ਼ ਉਸਤਤ ਅਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਮੁਤਾਬਕ ਹਰ ਫ਼ਾਟਕ ਉੱਪਰ ਰੱਖਵਾਲੀ ਲਈ ਲਾਇਆ ਕਿਉਂ ਕਿ ਇਸੇ ਢੰਗ ਨਾਲ ਪਰਮੇਸ਼ੁਰ ਦੇ ਮਨੁੱਖ ਦਾਊਦ ਨੇ ਹਿਦਾਇਤ ਕੀਤੀ ਸੀ।
15ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਦੀਆਂ ਹਿਦਾਇਤਾਂ ਨੂੰ ਮੰਨਿਆ। ਜਾਜਕਾਂ ਅਤੇ ਲੇਵੀਆਂ ਨੂੰ ਜੋ ਹਿਦਾਇਤਾਂ ਉਸਨੇ ਦਿੱਤੀਆਂ ਉਨ੍ਹਾਂ ਉਹ ਸਿਰੇ ਚੜਾਈਆਂ। ਉਨ੍ਹਾਂ ਨੇ ਕੋਈ ਹੁਕਮ ਦੇ ਖਿਲਾਫ਼ ਕਾਰਜ ਨਾ ਕੀਤਾ। ਜੋ ਹੁਕਮ ਉਸਨੇ ਲੇਵੀਆਂ ਨੂੰ ਖਜ਼ਾਨਿਆਂ ਬਾਰੇ ਦਿੱਤਾ ਉਹ ਉਸ ਤੋਂ ਵੀ ਬਾਹਰੇ ਨਾ ਹੋਏ।
16ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਤੋਂ ਲੈਕੇ ਉਸ ਦੇ ਤਿਆਰ ਹੋਣ ਤੱਕ ਸੁਚਜ੍ਜੀ ਵਿਉਂਤ ਨਾਲ ਤੇ ਸਹੀ ਢੰਗ ਨਾਲ ਮੁਕੰਮਲ ਹੋਇਆ ਤੇ ਹੁਣ ਯਹੋਵਾਹ ਦਾ ਮੰਦਰ ਤਿਆਰ ਸੀ।
17ਫ਼ਿਰ ਸੁਲੇਮਾਨ ਅਸਯੋਨ-ਗ਼ਬਰ ਅਤੇ ੇਲੋਬ ਸ਼ਹਿਰਾਂ ਨੂੰ ਗਿਆ। ਇਹ ਸ਼ਹਿਰ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਸਨ।
18ਹੂਰਾਮ ਨੇ ਆਪਣੇ ਬੰਦਿਆਂ ਦੇ ਹੱਥ ਜਹਾਜ਼ ਅਤੇ ਉਹ ਮਲ੍ਲਾਹ ਜੋ ਸਮੁੰਦਰ ਤੋਂ ਵਾਕਫ਼ ਸਨ ਉਸ ਕੋਲ ਭੇਜੇ ਅਤੇ ਉਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫ਼ੀਰ ਵਿੱਚ ਆਏ ਅਤੇ ਉੱਥੇ 15 ਣ300 ਕਿੱਲੋ ਸੋਨਾ ਲੈਕੇ ਸੁਲੇਮਾਨ ਪਾਤਸ਼ਾਹ ਕੋਲ ਆਏ।