Loading Bible Translation
First-time download in progress. This may take a few seconds…
Punjabi Bible Wordproject Bible
31 verses
1ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ ਤਾਂ ਉਹ ਯਰੂਸ਼ਲਮ ਵਿੱਚ ਉਸ ਨੂੰ ਬੁਝਾਰਤਾਂ ਨਾਲ ਪਰਖਣ ਲਈ ਆਈ। ਸ਼ਬਾ ਦੀ ਰਾਣੀ ਦੇ ਨਾਲ ਲੋਕਾਂ ਦਾ ਇੱਕ ਵੱਡਾ ਟੋਲਾ ਵੀ ਸੀ। ਉਹ ਊਠਾਂ ਉੱਪਰ ਢੇਰ ਸਾਰੇ ਮਸਾਲੇ, ਬੜੀ ਤਾਦਾਤ ਵਿੱਚ ਸੋਨਾ ਅਤੇ ਹੋਰ ਕੀਮਤੀ ਪੱਥਰ ਆਪਣੇ ਨਾਲ ਲੈਕੇ ਆਈ ਸੀ ਉਸਨੇ ਆਕੇ ਸੁਲੇਮਾਨ ਨਾਲ ਉਸ ਸਭ ਕਾਸੇ ਬਾਰੇ ਗੱਲ ਕੀਤੀ ਜੋ ਉਸਦੇ ਮਨ ਤੇ ਸਨ।
2ਸੁਲੇਮਾਨ ਨੇ ਉਸਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਸੁਲੇਮਾਨ ਲਈ ਕਿਸੇ ਵੀ ਗੱਲ ਦਾ ਜਵਾਬ ਦੇਣ 'ਚ ਔਖ ਨਾ ਆਈ।
3ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਿਆਣਪ ਅਤੇ ਉਸ ਮਹਿਲ ਨੂੰ ਵੇਖਿਆ ਜੋ ਉਸਨੇ ਬਣਾਇਆ ਸੀ,
4ਉਸਨੇ ਮੇਜ਼ ਤੇ ਸਜੇ ਭੋਜਨ ਨੂੰ ਵੇਖਿਆ ਉਸਦੇ ਕਾਰਜ ਅਧਿਕਾਰੀਆਂ ਦੀ ਆਓ-ਭਗਤ ਹੁੰਦੀ ਵੇਖੀ। ਉਸਨੇ ਇਹ ਵੀ ਵੇਖਿਆ ਕਿ ਉਸਦੇ ਨੌਕਰ ਕਿਵੇਂ ਦੀ ਪੋਸ਼ਾਕ ਪਾਂਦੇ ਅਤੇ ਕਿਹੋ ਜਿਹਾ ਕੰਮ ਕਰਦੇ ਹਨ। ਉਸਨੇ ਸੁਲੇਮਾਨ ਦੇ ਸਾਕੀ ਅਤੇ ਉਨ੍ਹਾਂ ਦੀ ਪੋਸ਼ਾਕ ਨੂੰ ਵੀ ਵੇਖਿਆ। ਜਦ ਉਸਨੇ ਪਰਮੇਸੁਰ ਦੇ ਮੰਦਰ ਵੱਲ ਉਸਦੇ ਰਾਹ ਤੇ ਜਲੂਸ ਵੇਖਿਆ ਉਹ ਹੈਰਾਨ ਰਹਿ ਗਈ।
5ਤਦ ਉਸਨੇ ਸੁਲੇਮਾਨ ਪਾਤਸ਼ਾਹ ਨੂੰ ਆਖਿਆ, "ਜੋ ਗੱਲਾਂ ਮੈਂ ਆਪਣੇ ਦੇਸ ਵਿੱਚ ਤੇਰੀ ਬੁਧ੍ਧੀ ਅਤੇ ਤੇਰੇ ਮਹਾਨ ਕੰਮਾਂ ਬਾਰੇ ਸੁਣੀਆਂ ਸਨ ਉਹ ਸੱਚ ਨਿਕਲੀਆਂ।
6ਜਦ ਤੀਕ ਮੈਂ ਉਨ੍ਹਾਂ ਕਹਾਣੀਆਂ ਨੂੰ ਆਪਣੀ ਅੱਖੀਁ ਨਹੀਂ ਡਿਠ੍ਠਾ ਮੈਨੂੰ ਯਕੀਨ ਨਹੀਂ ਆਇਆ। ਅਤੇ ਵੇਖ! ਜਿੰਨੀ ਤੇਰੀ ਸਿਆਣਪ ਹੈ ਉਸ ਮੁਤਾਬਕ ਤਾਂ ਮੈਨੂੰ ਤੇਰੇ ਬਾਬਤ ਅੱਧਾ ਵੀ ਨਹੀਂ ਸੀ। ਪਤਾ ਹੈ ਦਸੀਆਂ ਗਈਆਂ ਕਹਾਣੀਆਂ ਤੋਂ ਤੂੰ ਕਿਤੇ ਉੱਚਾ ਹੈਂ।
7ਤੇਰੇ ਸਾਰੇ ਆਦਮੀ ਅਤੇ ਸੇਵਕ ਸੱਚਮੁੱਚ ਕਿਸਮਤ ਵਾਲੇ ਹਨ। ਉਹ ਤੇਰੀ ਸੇਵਾ ਕਰਨ 'ਚ ਅਤੇ ਤੇਰੀਆਂ ਸਿਆਣਪ ਦੀਆਂ ਗੱਲਾਂ ਸੁਣਨ 'ਚ ਬੜੇ ਕਿਸਮਤ ਵਾਲੇ ਹਨ।
8ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰ, ਜੋ ਤੇਰੇ ਉੱਤੇ ਪ੍ਰਸੰਨ ਹੈ ਤੇ ਜਿਸਨੇ ਤੈਨੂੰ ਆਪਣੇ ਸਿੰਘਾਸਣ ਉੱਪਰ ਬਿਠਾਇਆ ਹੈ, ਤਾਂ ਜੋ ਤੂੰ ਉਸ ਵੱਲੋਂ ਨਿਯੁਕਤ ਕੀਤਾ ਪਾਤਸ਼ਾਹ ਹੋਵੇਂ। ਤੇਰਾ ਪਰਮੇਸ਼ੁਰ ਇਸਰਾਏਲ ਨੂੰ ਪਿਆਰ ਕਰਦਾ ਅਤੇ ਹਮੇਸ਼ਾ ਇਸ ਦਾ ਪੱਖ ਲੈਂਦਾ ਹੈ। ਇਸੇ ਲਈ ਉਸਨੇ ਤੈਨੂੰ ਇਸਰਾਏਲ ਉੱਤੇ ਪਾਤਸ਼ਾਹ ਠਹਿਰਾਇਆ।"
9ਤਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ 4,080 ਕਿੱਲੋ ਸੋਨਾ, ਢੇਰ ਸਾਰੇ ਮਸਾਲੇ ਅਤੇ ਕੀਮਤੀ ਪੱਥਰ ਦਿੱਤੇ। ਅਜਿਹੇ ਮਸਾਲੇ ਇਸਰਾਏਲ ਵਿੱਚ ਨਹੀਂ ਸਨ ਜੋ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ ਦਿੱਤੇ ਸਨ।
10ਹੂਰਾਮ ਅਤੇ ਸੁਲੇਮਾਨ ਦੇ ਸੇਵਕ ਓਫ਼ੀਰ ਤੋਂ ਸੋਨਾ ਲੈ ਆਏ। ਇਹੀ ਨਹੀਂ, ਉਹ ਚਂਦਨ ਦੀ ਲੱਕੜ ਅਤੇ ਕੀਮਤੀ ਨਗਾਂ ਦੇ ਪੱਥਰ ਵੀ ਲੈ ਕੇ ਆਏ।
11ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਤੇ ਪਾਤਸ਼ਾਹ ਦੇ ਮਹਿਲ ਦੀਆਂ ਪੌੜੀਆਂ ਬਨਾਉਣ ਲਈ ਚਂਦਨ ਦੀ ਲੱਕੜ ਦੀ ਵਰਤੋਂ ਕੀਤੀ। ਉਸਨੇ ਸਂਗੀਤਕਾਰਾਂ ਦੇ ਸਾਜ਼ ਬਰਬਤਾਂ ਅਤੇ ਰਬਾਬਾਂ ਲਈ ਵੀ ਚਂਦਨ ਦੀ ਲੱਕੜ ਦੀ ਵਰਤੋਂ ਕੀਤੀ। ਇਸਤੋਂ ਪਹਿਲਾਂ ਯਹੂਦਾਹ ਦੇ ਦੇਸ਼ ਵਿੱਚ ਚਂਦਨ ਦੀ ਲੱਕੜ ਤੋਂ ਬਣਿਆ ਅਜਿਹਾ ਖੂਬਸੂਰਤ ਸਮਾਨ ਕਿਸੇ ਨੇ ਨਹੀਂ ਸੀ ਵੇਖਿਆ।
12ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੇ ਜਿਸ ਵਸਤ ਤੇ ਹੱਥ ਧਰਿਆ, ਉਸਨੂੰ ਮੂੰਹ ਮਂਗੀ ਸ਼ੈਅ ਦਿੱਤੀ। ਉਸਨੇ ਸ਼ਬਾ ਦੀ ਰਾਣੀ ਜੋ ਸ਼ੌਗਾਤਾਂ ਆਪਣੇ ਨਾਲ ਲਿਆਈ ਸੀ ਉਸ ਤੋਂ ਕਿਤੇ ਵਧ ਪਾਤਸ਼ਾਹ ਨੇ ਉਸਨੂੰ ਭੇਟ ਕੀਤੀਆਂ ਤਦ ਰਾਣੀ ਅਤੇ ਉਸਦਾ ਕਾਫ਼ਲਾ ਆਪਣੇ ਦੇਸ ਨੂੰ ਵਾਪਸ ਚਲੇ ਗਏ।
13ਜਿੰਨਾ ਸੋਨਾ ਸੁਲੇਮਾਨ ਕੋਲ ਇੱਕ ਸਾਲ ਵਿੱਚ ਆਉਂਦਾ ਸੀ, ਉਸਦਾ ਭਾਰ 22,644 ਕਿੱਲੋ ਦੇ ਕਰੀਬ ਹੁੰਦਾ ਸੀ।
14ਇਸ ਤੋਂ ਇਲਾਵਾ ਵਪਾਰੀ ਅਤੇ ਸੌਦਾਗਰ ਵੀ ਸੁਲੇਮਾਨ ਲਈ ਸੋਨਾ ਲੈ ਕੇ ਆਉਂਦੇ ਸਨ। ਅਰਬ ਦੇ ਸਾਰੇ ਰਾਜੇ ਅਤੇ ਉਸ ਰਾਜ ਦੇ ਸ਼ਾਸਕ ਸੁਲੇਮਾਨ ਕੋਲ ਸੋਨਾ-ਚਾਂਦੀ ਲੈਕੇ ਆਉਂਦੇ ਸਨ।
15ਸੁਲੇਮਾਨ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ! ਹਰ ਢਾਲ ਸਾਢੇ ਸੱਤ ਪੌਂਡ ਸੋਨੇ ਤੋਂ ਬਣੀ ਹੋਈ ਸੀ।
16ਉਸਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਛੋਟੀਆਂ ਢਾਲਾਂ ਵੀ ਬਣਵਾਈਆਂ। ਇਨ੍ਹਾਂ ਚੋ ਹਰ ਇੱਕ ਢਾਲ ਨੂੰ ਪੌਣੇ ਚਾਰ ਪੌਂਡ ਸੋਨਾ ਲਗਿਆ ਹੋਇਆ ਸੀ। ਸੁਲੇਮਾਨ ਨੇ ਇਨ੍ਹਾਂ ਢਾਲਾਂ ਨੂੰ "ਲਬਾਨੋਨ ਦੇ ਜੰਗਲ ਦੇ ਮਹਿਲ" ਵਿੱਚ ਰੱਖਿਆ।"
17ਪਾਤਸ਼ਾਹ ਨੇ ਹਾਬੀ ਦੇ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਪਰ ਕੁੰਦਨੀ ਸੋਨਾ ਮਢ਼ਵਾਇਆ।
18ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇੱਕ ਸੋਨੇ ਦਾ ਪਾਇਦਾਨ। ਇਹ ਸਾਰੇ ਸਿੰਘਾਸਣ ਦੇ ਨਾਲ ਜੁੜੇ ਹੋਏ ਸਨ। ਸਿੰਘਾਸਣ ਤੇ ਬੈਠਣ ਦੇ ਦੋਨੋ ਪਾਸਿਆਂ ਵੱਲ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬਬ੍ਬਰ ਸ਼ੇਰਾਂ ਦੇ ਬੁੱਤ ਬਣੇ ਸਨ।
19ਉਨ੍ਹਾਂ ਛੇ ਪੌੜੀਆਂ ਦੇ ਸੱਜੇ ਖੱਬੇ ਪਾਸੇ ਕੁੱਲ ਬਾਰ੍ਹਾਂ ਬਬ੍ਬਰ ਸ਼ੇਰ ਖੜੇ ਸਨ ਕਿਸੇ ਵੀ ਰਾਜ ਵਿੱਚ ਕਿਸੇ ਵੀ ਪਾਤਸ਼ਾਹ ਦਾ ਅਜਿਹਾ ਸਿੰਘਾਸਣ ਕਦੇ ਨਹੀਂ ਸੀ ਬਣਿਆ।
20ਪਾਤਸ਼ਾਹ ਦੇ ਸਾਰੇ ਪੀਣ ਵਾਲੇ ਪਿਆਲੇ ਸੋਨੇ ਦੇ ਬਣੇ ਹੋਏ ਸਨ। ਲਬਾਨੋਨ ਦੇ ਵਨ ਮਹਿਲ ਵਿੱਚ ਘਰ ਦੀਆਂ ਜਿੰਨੀਆਂ ਵੀ ਵਸਤਾਂ ਸਨ ਸਭ ਸੋਨੇ ਦੀਆਂ ਬਣੀਆਂ ਹੋਈਆਂ ਸਨ। ਸੁਲੇਮਾਨ ਦੇ ਰਾਜ ਵਿੱਚ ਉਸਦਾ ਖਜ਼ਾਨਾ ਇੰਨਾ ਭਰਪੂਰ ਸੀ ਕਿ ਚਾਂਦੀ ਨੂੰ ਉਸਦੇ ਸਮੇਂ ਵਿੱਚ ਕੋਈ ਵਡ੍ਡਮੁੱਲੀ ਧਾਤ ਨਹੀਂ ਸੀ ਜਾਣਿਆਂ ਜਾਂਦਾ।
21ਕਿਉਂ ਕਿ ਪਾਤਸ਼ਾਹ ਕੋਲ ਜਹਾਜ਼ ਸਨ ਜੋ ਹੂੂਰਾਮ ਦੇ ਨੌਕਰਾਂ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨ ਸਾਲਾਂ ਬਾਅਦ ਇੱਕ ਵਾਰ ਸੋਨਾ, ਚਾਂਦੀ, ਹਾਬੀ ਦੰਦ, ਬਾਂਦਰ ਅਤੇ ਮੋਰ ਉਥੋਂ ਲੱਦ ਕੇ ਲਿਆਉਂਦੇ ਹੁੰਦੇ ਸਨ।
22ਸੁਲੇਮਾਨ ਪਾਤਸ਼ਾਹ ਧਰਤੀ ਉੱਪਰ ਸਾਰੇ ਪਾਤਸ਼ਾਹਾਂ ਕੋਲੋਂ ਧਨ ਅਤੇ ਬੁਧ੍ਧੀ ਵਿੱਚ ਅਮੀਰ ਸੀ।
23ਦੁਨੀਆਂ ਦੇ ਤਮਾਮ ਪਾਤਸ਼ਾਹ ਸੁਲੇਮਾਨ ਨੂੰ ਅਤੇ ਉਸਦੇ ਗਿਆਨ ਨੂੰ ਸੁਨਣ ਦੇ ਚਾਹਵਾਨ ਹੋਕੇ ਮਿਲਣ ਆਉਂਦੇ। ਜਿਹੜੀ ਬੁਧ੍ਧੀ ਪਰਮੇਸ਼ੁਰ ਨੇ ਉਸਨੂੰ ਬਖਸ਼ੀ ਸੀ, ਉਸਦੀ ਮਤ ਲੈਣ ਲਈ ਸਾਰੇ ਪਾਤਸ਼ਾਹ ਸੁਲੇਮਾਨ ਕੋਲ ਆਉਂਦੇ ਸਨ।
24ਹਰ ਸਾਲ ਇਹ ਪਾਤਸ਼ਾਹ ਸੁਲੇਮਾਨ ਲਈ ਸੌਗਾਤਾਂ ਲਿਆਉਂਦੇ। ਉਹ ਉਸ ਲਈ ਸੋਨੇ-ਚਾਂਦੀ ਦੀਆਂ ਬਣੀਆਂ ਵਸਤਾਂ, ਵਸਤਰ-ਸ਼ਸਤਰ, ਗਰਮ ਮਸਾਲੇ ਘੋੜੇ ਤੇ ਖਚ੍ਚਰਾਂ ਆਦਿ ਲਿਆਉਂਦੇ।
25ਸੁਲੇਮਾਨ ਕੋਲ ਆਪਣੇ ਘੋੜਿਆਂ ਅਤੇ ਰੱਥਾਂ ਨੂੰ ਰੱਖਣ ਲਈ 4 ,000 ਤਬੇਲੇ ਸਨ ਅਤੇ ਉਸ ਕੋਲ 12,000 ਰਬਵਾਨ ਸਨ। ਉਸਨੇ ਇਨ੍ਹਾਂ ਨੂੰ ਆਪਣੇ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਕੁਝ ਇਕਨਾਂ ਨੂੰ ਯਰੂਸ਼ਲਮ ਵਿੱਚ ਆਪਣੇ ਕੋਲ ਰੱਖਿਆ।
26ਸ੍ਸੁਲੇਮਾਨ ਉਫ਼ਰਾਤ ਦਰਿਆ ਤੋਂ ਲੈ ਕੇ ਸਾਰਾ ਰਾਹ ਜਿਹੜਾ ਫ਼ਲਿਸਤੀਆਂ ਦੇ ਦੇਸ ਤੀਕ ਅਤੇ ਮਿਸਰ ਦੀ ਹਦ੍ਦ ਤੀਕ ਜਾਂਦਾ ਸੀ ਉਥੋਂ ਤੀਕ ਸਭ ਪਾਤਸ਼ਾਹਾਂ ਦਾ ਪਾਤਸ਼ਾਹ ਸੀ।
27ਉਸ ਕੋਲ ਇੰਨੀ ਚਾਂਦੀ ਸੀ ਕਿ ਉਹ ਯਰੂਸ਼ਲਮ ਵਿੱਚ ਚੱਟਾਨਾਂ ਜਿੰਨੀ ਹੀ ਆਮ ਸੀ। ਉਸ ਕੋਲ ਇੰਨੀ ਦਿਆਰ ਦੀ ਲੱਕੜ ਸੀ ਕਿ ਇਹ ਪਹਾੜੀ ਦੇਸ਼ ਵਿਚਲੇ ਗੁਲ੍ਲਰ ਦੇ ਰੁੱਖਾਂ ਜਿੰਨੀ ਵਧੇਰੇ ਹੋਵੇ।
28ਲੋਕ ਮਿਸਰ ਤੋਂ ਅਤੇ ਸਾਰੇ ਹੋਰ ਦੇਸ਼ਾਂ ਵਿੱਚੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।
29ਸੁਲੇਮਾਨ ਦੇ ਬਾਕੀ ਕੰਮ ਜੋ ਉਸਨੇ ਕੀਤੇ ਸਨ ਉਹ ਨਾਬਾਨ ਨਬੀ ਦੀਆਂ ਲਿਖਤਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਇੱਦੋ ਪੈਗੰਬਰ ਦੇ ਦਰਸ਼ਨਾਂ ਵਿੱਚ ਦਰਜ ਹਨ। ਇੱਦੋ ਉਹ ਪੈਗੰਬਰ ਸੀ ਜਿਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਭਵਿੱਖ ਬਾਣੀ ਕੀਤੀ ਸੀ।
30ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਪਰ 40 ਵਰ੍ਹੇ ਰਾਜ ਕੀਤਾ।
31ਉਪਰੰਤ ਸੁਲੇਮਾਨ ਆਪਣੇ ਪੁਰਖਿਆਂ ਕੋਲ ਚਲਾਵਾ ਕਰ ਗਿਆ। ਤਾਂ ਲੋਕਾਂ ਨੇ ਉਸਨੂੰ ਉਸਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਸੁਲੇਮਾਨ ਦੀ ਬਾਵੇਂ ਹੁਣ ਉਸਦਾ ਪੁੱਤਰ ਰਹਬੁਆਮ ਰਾਜ ਕਰਨ ਲੱਗਾ।