Loading Bible Translation
First-time download in progress. This may take a few seconds…
Punjabi Bible Wordproject Bible
20 verses
1ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ 17 ਵੇ ਵ੍ਹਰੇ ਵਿੱਚ, ਯੋਬਾਮ ਦਾ ਪੁੱਤਰ ਆਹਾਜ ਯਹੂਦਾਹ ਦਾ ਰਾਜਾ ਬਣਿਆ।
2ਉਸਨੇ ਉਦੋਂ ਰਾਜ ਕਰਨਾ ਸ਼ੁਰੂ ਕੀਤਾ ਜਦੋਂ ਉਹ 20 ਸਾਲਾਂ ਦਾ ਸੀ ਅਤੇ ਉਸਨੇ ਯਰੂਸ਼ਲਮ ਉੱਤੇ 16 ਸਾਲਾਂ ਲਈ ਰਾਜ ਕੀਤਾ। ਉਹ ਆਪਣੇ ਪੁਰਖੇ ਦਾਊਦ ਵਰਗਾ ਨਹੀਂ ਸੀ ਅਤੇ ਉਸਨੇ ਉਹ ਸਭ ਕੁਝ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ।
3ਅਹਾਜ਼ ਇਸਰਾਏਲ ਦੇ ਰਾਜਿਆਂ ਵਾਂਗ ਜੀਵਿਆ ਉਸਨੇ ਆਪਣੇ ਪੁੱਤਰ ਨੂੰ ਵੀ ਅੱਗ ਵਿੱਚ ਬਲੀ ਦੇ ਦਿੱਤਾ। ਉਸਨੇ ਉਹੀ ਭਿਆਨਕ ਪਾਪ ਕੀਤੇ ਜੋ ਉਨ੍ਹਾਂ ਲੋਕਾਂ ਨੇ ਕੀਤੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਧਰਤੀ ਤੋਂ ਪਹਿਲਾਂ ਬਾਹਰ ਧਕਿਆਂ ਸੀ।
4ਆਹਾਜ਼ ਨੇ ਉੱਚੀਆਂ ਥਾਵਾਂ ਅਤੇ ਪਹਾੜੀਆਂ ਉੱਪਰ ਅਤੇ ਹਰੇ-ਹਰੇ ਰੁੱਖਾਂ ਹੇਠਾਂ ਬਲੀਆਂ ਚੜਾਈਆਂ ਅਤੇ ਧੂਪਾਂ ਧੁਖਾਉਂਦਾ ਰਿਹਾ।
5ਤੱਦ ਅਰਾਮ ਦੇ ਰਾਜਾ ਅਤੇ ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦਾ ਪੁੱਤਰ ਪਕਹ ਯਰੂਸ਼ਲਮ ਵਿਰੁੱਧ ਲੜਨ ਲਈ ਆਏ। ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ ਪਰ ਉਸਨੂੰ ਹਰਾਉਣ ਵਿੱਚ ਅਸਫ਼ਲ ਰਹੇ।
6ਉਸ ਵਕਤ ਅਰਾਮ ਦੇ ਰਾਜੇ ਰਸੀਨ ਨੇ ੇਲਬ ਨੂੰ ਅਰਾਮ ਲਈ ਫੇਰ ਵਾਪਸ ਲੈ ਲਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਕੱਢ ਦਿੱਤਾ ਫੇਰ ਅਰਾਮੀ ੇਲਬ ਵਿੱਚ ਰਹਿਣ ਲਈ ਆ ਗਏ ਅਤੇ ਅੱਜ ਵੀ ਉਹ ਉੱਥੇ ਰਹਿ ਰਹੇ ਹਨ।
7ਤੱਦ ਆਹਾਜ਼ ਨੇ ਅੱਸ਼ੂਰ ਦੇ ਪਾਤਸ਼ਾਹ ਤਿਗਲਬ ਪਿਲਸਰ ਕੋਲ ਸੰਦੇਸ਼ਵਾਹਕ ਭੇਜੇ ਤੇ ਇਹ ਸੰਦੇਸ਼ ਭੇਜਿਆ, "ਮੈਂ ਤੇਰਾ ਸੇਵਕ ਹਾਂ। ਮੈਂ ਤੇਰਿਆਂ ਪੁੱਤਰਾਂ ਬਰਾਬਰ ਹਾਂ ਸੋ ਆਕੇ ਮੈਨੂੰ ਅਰਾਮ ਅਤੇ ਇਸਰਾਏਲ ਦੇ ਪਾਤਸ਼ਾਹ ਤੋਂ ਬਚਾਅ ਕੇ ਮੇਰੀ ਰੱਖਿਆ ਕਰ। ਕਿਉਂ ਜੋ ਉਹ ਮੇਰੇ ਨਾਲ ਲੜਨ ਆਏ ਹਨ।"
8ਆਹਾਜ਼ ਨੇ ਉਹ ਸਾਰਾ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਮੰਦਰ ਵਿੱਚ ਅਤੇ ਜੋ ਪਾਤਸ਼ਾਹ ਦੇ ਖਜ਼ਾਨੇ ਵਿੱਚ ਸੀ ਕਢਿਆ ਅਤੇ ਅੱਸ਼ੂਰ ਦੇ ਪਾਤਸ਼ਾਹ ਲਈ ਭੇਜਿਆ।
9ਅੱਸ਼ੂਰ ਦੇ ਪਾਤਸ਼ਾਹ ਨੇ ਆਹਾਜ਼ ਦੀ ਗੱਲ ਮੰਨ ਲਈ ਤੇ ਉਸਨੇ ਦੰਮਿਸਕ ਉੱਪਰ ਚੜਾਈ ਕਰਕੇ ਉਸਨੂੰ ਜਿੱਤ ਲਿਆ ਅਤੇ ਉਥੋਂ ਦਿਆਂ ਲੋਕਾਂ ਨੂੰ ਕੈਦੀ ਬਣਾਕੇ ਕੀਰ ਵੱਲ ਲੈ ਗਿਆ ਅਤੇ ਉਸਨੇ ਰਸੀਨ ਨੂੰ ਮਾਰ ਸੁਟਿਆ।
10ਤੱਦ ਆਹਾਜ਼ ਪਾਤਸ਼ਾਹ ਦੰਮਿਸਕ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਬ ਪਿਲਸਰ ਨੂੰ ਮਿਲਣ ਲਈ ਗਿਆ ਅਤੇ ਉਸਨੇ ਉਹ ਜਗਵੇਦੀ ਵੇਖੀ ਜੋ ਦੰਮਿਸਕ ਵਿੱਚ ਸੀ। ਆਹਾਜ਼ ਪਾਤਸ਼ਾਹ ਨੇ ਉਸ ਜਗਵੇਦੀ ਦੇ ਬਰਾਬਰ ਦਾ ਨਮੂਨਾ ਉਸਦੀ ਸਾਰੀ ਕਾਰੀਗਰੀ ਮੁਤਾਬਕ ਉਰੀਯਾਹ ਜਾਜਕ ਕੋਲ ਭੇਜਿਆ।
11ਤੱਦ ਉਰੀਯਾਹ ਜਾਜਕ ਨੇ ਆਹਾਜ਼ ਪਾਤਸ਼ਾਹ ਦੁਆਰਾ ਦੰਮਿਸਕ ਤੋਂ ਭੇਜੇ ਗਏ ਨਮੂਨੇ ਮੁਤਾਬਕ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਦੇ ਦੰਮਿਸਕ ਤੋਂ ਵਾਪਸ ਆਉਣ ਤੋਂ ਪਹਿਲਾਂ ਇਸ ਨੂੰ ਤਿਆਰ ਕਰਵਾ ਲਿਆ।
12ਜਦੋਂ ਪਾਤਸ਼ਾਹ ਦੰਮਿਸਕ ਤੋਂ ਮੁੜਿਆ ਤਾਂ ਉਸ ਨੇ ਜਗਵੇਦੀ ਵੇਖੀ ਅਤੇ ਉੱਥੇ ਬਲੀ ਭੇਂਟ ਕੀਤੀ।
13ਉਸ ਜਗਵੇਦੀ ਤੇ, ਆਹਾਜ਼ ਨੇ ਆਪਣੇ ਹੋਮ ਦੀਆਂ ਭੇਟਾਂ ਅਤੇ ਅਨਾਜ਼ ਦੀਆਂ ਭੇਟਾਂ ਸਾੜੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹ ਦਿੱਤੀਆਂ ਅਤੇ ਸੁਖ-ਸਾਂਦ ਦੀਆਂ ਭੇਟਾਂ ਦਾ ਖੂਨ ਜਗਵੇਦੀ ਉੱਪਰ ਛਿੜਕਿਆ।
14ਆਹਾਜ਼ ਨੇ ਪਿੱਤਲ ਦੀ ਉਸ ਜਗਵੇਦੀ ਨੂੰ ਜੋ ਯਹੋਵਾਹ ਦੇ ਅੱਗੇ ਸੀ ਅਤੇ ਮੰਦਰ ਦੇ ਸਾਮ੍ਹਣੇ ਪਾਸੇ ਵੱਲ ਸੀ ਉਸਨੂੰ ਉਸਨੇ ਮੰਦਰ ਦੇ ਸਾਮ੍ਹਣਿਓ ਤੇ ਯਹੋਵਾਹ ਦੇ ਮੰਦਰ ਤੇ ਆਪਣੀ ਜਗਵੇਦੀ ਦੇ ਵਿਚਕਾਰੋ ਹਟਾਅ ਕੇ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ।
15ਆਹਾਜ਼ ਪਾਤਸ਼ਾਹ ਨੇ ਉਰੀਯਾਹ ਜਾਜਕ ਨੂੰ ਇਹ ਹੁਕਮ ਦਿੱਤਾ ਅਤੇ ਆਖਿਆ, "ਸਵੇਰ ਦੀ ਭੇਟ ਬਲੀ ਅਤੇ ਸ਼ਾਮ ਦੀ ਅਨਾਜ਼ ਦੀ ਭੇਟ ਅਤੇ ਪਾਤਸ਼ਾਹ ਦੀ ਹੋਮ ਦੀ ਭੇਟ ਅਤੇ ਉਸਦੀ ਅਨਾਜ਼ ਦੀ ਭੇਟ, ਦੇਸ਼ ਦੇ ਸਾਰੇ ਲੋਕਾਂ ਦੀ ਹੋਮ ਦੀ ਭੇਟ ਤੇ ਉਨ੍ਹਾਂ ਦੀ ਅਨਾਜ਼ ਦੀ ਭੇਟ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਜਗਵੇਦੀ ਉੱਤੇ ਚੜਾਈਆ ਸੁਗਾਤਾਂ ਅਤੇ ਬਲੀਆਂ ਦਾ ਸਾਰਾ ਖੂਨ ਉਸ ਉੱਪਰ ਛਿੜਕਿਆ ਕਰ। ਪਰ ਪਿੱਤਲ ਦੀ ਜਗਵੇਦੀ, ਮੈਂ ਹੀ ਯਹੋਵਾਹ ਨੂੰ ਸੁਆਲ ਪੁੱਛਣ ਲਈ ਵਰਤਾਂਗਾ।"
16ਊਰੀਯਾਹ ਜਾਜਕ ਨੇ ਸਭ ਕੁਝ ਆਹਾਜ਼ ਪਾਤਸ਼ਾਹ ਦੇ ਹੁਕਮ ਮੁਤਾਬਕ ਹੀ ਕੀਤਾ।
17ਆਹਾਜ਼ ਪਾਤਸ਼ਾਹ ਨੇ ਛਕੜਿਆਂ ਜਿਨ੍ਹਾਂ ਉੱਪਰ ਪਿੱਤਲ ਦੀਆਂ ਫ਼ੱਟੀਆਂ ਸਨ ਅਤੇ ਜਾਜਕਾਂ ਦੇ ਹੱਥ ਧੋਣ ਵਾਲਿਆਂ ਹੌਦਾਂ ਨੂੰ ਹਟਵਾ ਦਿੱਤਾ। ਉਸਨੇ ਉਹ ਵੱਡਾ ਹੌਦ ਵੀ ਉੱਤਰਵਾ ਦਿੱਤਾ ਜੋ ਕਿ ਪਿੱਤਲ ਦਿਆਂ ਬਲਦਾਂ ਉੱਪਰ ਸਾਬਿਰ ਸੀ, ਅਤੇ ਉਨ੍ਹਾਂ ਨੂੰ ਪੱਥਰ ਦੀ ਨੀਂਹ ਤੇ ਰੱਖ ਦਿੱਤਾ।
18ਆਹਾਜ਼ ਨੇ ਉਹ ਰਾਹ ਹਟਾ ਦਿੱਤਾ ਜੋ ਅਬਤ ਦੀਆਂ ਸਭਾਵਾਂ ਲਈ ਅਤੇ ਪ੍ਰਵੇਸ਼ ਦੁਆਰ ਤੋਂ ਬਾਹਰ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਅੰਦਰ ਛਤਿਆ ਗਿਆ ਸੀ। ਆਜਿਹਾ ਉਸਨੇ ਅਸ਼੍ਸ਼ੁਰ ਦੇ ਪਾਤਸ਼ਾਹ ਦੇ ਕਾਰਣ ਕੀਤਾ।
19ਆਹਾਜ਼ ਨੇ ਜੋ ਵੀ ਮਹਾਨ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।
20ਜਦੋਂ ਆਹਾਜ਼ ਦੀ ਮੌਤ ਹੋਈ ਤਾਂ ਉਸਨੂੰ ਦਾਊਦ ਦੇ ਸ਼ਹਿਰ, ਉਸਦੇ ਪੁਰਖਿਆਂ ਦੇ ਕੋਲ, ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਬਣਿਆ।