Loading Bible Translation
First-time download in progress. This may take a few seconds…
Punjabi Bible Wordproject Bible
41 verses
1ਏਲਾਹ ਦੇ ਪੁੱਤਰ ਹੋਸ਼ੇਆ ਨੇ ਪਾਤਸ਼ਾਹ ਆਹਾਜ਼ ਦੇ ਯਹੂਦਾਹ ਉੱਪਰ 12 ਵੇਂ ਵਰ੍ਹੇ ਦੌਰਾਨ ਸਾਮਰਿਆ ਵਿੱਚ ਇਸਰਾਏਲ ਤੇ ਰਾਜ ਕਰਨਾ ਸ਼ੁਰੂ ਕੀਤਾ।ਉਸਨੇ ਨੋਵਾਂ ਸਾਲਾਂ ਲਈ ਰਾਜ ਕੀਤਾ।
2ਹੋਸ਼ੇਆ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਪਰ ਉਹ ਆਪਣੇ ਤੋਂ ਪਹਿਲਾਂ ਇਸਰਾਏਲ ਉੱਪਰ ਰਾਜ ਕਰਨ ਵਾਲੇ ਪਾਤਸ਼ਾਹਾਂ ਵਰਗਾ ਇੰਨਾ ਭੈੜਾ ਨਹੀਂ ਸੀ।
3ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਉਸ ਉੱਪਰ ਚੜਾਈ ਕੀਤੀ ਅਤੇ ਹੋਸ਼ੇਆ ਉਸਦਾ ਦਾਸ ਹੋ ਗਿਆ ਤਾਂ ਉਸਨੇ ਸ਼ਲਮਨਸਰ ਨੂੰ ਨਜ਼ਰ ਭੇਟ ਦਿੱਤੀ।
4ਬਾਅਦ ਵਿੱਚ ਉਸਨੇ ਮਿਸਰ ਦੇ ਪਾਤਸ਼ਾਹ ਕੋਲ ਮਦਦ ਲਈ ਸੰਦੇਸ਼ਵਾਹਕ ਭੇਜੇ ਉਸ ਪਾਤਸ਼ਾਹ ਦਾ ਨਾਂ ਸੌ ਸੀ। ਉਸ ਵਰ੍ਹੇ ਹੋਸ਼ੇਆ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਨਜ਼ਰ ਨਾ ਭੇਜੀ ਜਿਵੇਂ ਕਿ ਉਹ ਹਰ ਸਾਲ ਭੇਜਦਾ ਹੁੰਦਾ ਸੀ। ਅੱਸ਼ੂਰ ਦੇ ਪਾਤਸ਼ਾਹ ਨੂੰ ਖਬਰ ਹੋਈ ਕਿ ਹੋਸ਼ੇਆ ਉਸ ਵਿਰੁੱਧ ਵਿਉਂਤਾ ਘੜ ਰਿਹਾ ਹੈ ਤਾਂ ਉਸਨੇ ਹੋਸ਼ੇਆ ਨੂੰ ਪਕੜ ਕੇ ਕੈਦ ਕਰ ਲਿਆ।
5ਅੱਸ਼ੂਰ ਦੇ ਰਾਜਾ ਨੇ ਇਸਰਾਏਲ ਦੀਆਂ ਬਹੁਤ ਸਾਰੀਆਂ ਥਾਵਾਂ ਤੇ ਹਮਲੇ ਕੀਤੇ। ਫ਼ਿਰ ਉਹ ਸਾਮਰਿਯਾ ਵਿੱਚ ਆਇਆ ਅਤੇ ਸਾਮਰਿਯਾ ਦੇ ਵਿਰੁੱਧ ਉਹ ਤਿੰਨ ਵਰ੍ਹੇ ਲੜਿਆ।
6ਹੋਸ਼ੇਆ ਦੇ ਨੌਵੇਂ ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਨੇ ਸਾਮਰਿਯਾ ਤੇ ਕਬਜ਼ਾ ਕਰ ਲਿਆ ਅਤੇ ਇਸਰਾਏਲ ਤੇ ਰਾਜ ਕਰਨ ਲੱਗ ਪਿਆ। ਅੱਸ਼ੂਰ ਦੇ ਰਾਜੇ ਨੇ ਬਹੁਤ ਸਾਰੇ ਇਸਰਾਏਲੀਆਂ ਨੂੰ ਕੈਦੀ ਬਣਾਇਆ ਅਤੇ ਬੰਦੀ ਬਣਾ ਕੇ ਅੱਸ਼ੂਰ ਨੂੰ ਲੈ ਆਇਆ। ਉਸਨੇ ਉਨ੍ਹਾਂ ਨੂੰ ਹੇਲਾਹ ਵਿੱਚ ਗਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਅਤੇ ਮਾਦੀਆਂ ਦੇ ਸ਼ਹਿਰ ਵਿੱਚ ਵਸਾ ਦਿੱਤਾ।
7ਇਹ ਸਭ ਇਸ ਲਈ ਵਾਪਰਿਆ ਕਿਉਂ ਕਿ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਨਿਕਲਾਇਆ ਸੀ। ਅਤੇ ਮਿਸਰ ਦੇ ਰਾਜੇ ਫ਼ਿਰਊਨ ਤੋਂ ਬਚਾਇਆ ਸੀ। ਉਨ੍ਹਾਂ ਨੇ ਹੋਰਾਂ ਦੇਵਤਿਆਂ ਦੀ ਵੀ ਉਪਾਸਨਾ ਕੀਤੀ।
8ਉਹ ਹੋਰਨ੍ਹਾਂ ਲੋਕਾਂ ਦੇ ਨਿਯਮਾਂ ਅਤੇ ਰੀਤਾਂ ਨੂੰ ਮੰਨਦੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਵਿੱਚੋਂ ਕੱਢ ਦਿੱਤਾ ਸੀ। ਉਨ੍ਹਾਂ ਨੇ ਸਾਰਿਆਂ ਦੁਆਰਾ ਸ਼ਾਸਨ ਕਰਾਉਣ ਨੂੰ ਚੁਣਿਆ, ਨਾ ਕਿ ਪਰਮੇਸ਼ੁਰ ਦੁਆਰਾ।
9ਅਤੇ ਇਸਰਾਏਲੀਆਂ ਨੇ ਛੁਪੇ-ਲੁਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ ਜੋ ਚੰਗੇ ਨਹੀਂ ਸਨ।ਅਤੇ ਉਨ੍ਹਾਂ ਨੇ ਪਹਿਰੇਦਾਰਾਂ ਦੇ ਗੁਂਮਟ ਤੋਂ ਲੈਕੇ ਗਢ਼ ਵਾਲੇ ਸ਼ਹਿਰ ਤੀਕ ਆਪਣੇ ਸਾਰੇ ਸ਼ਹਿਰਾਂ ਵਿੱਚ ਉੱਚੀਆਂ ਥਾਵਾਂ ਬਣਾਈਆਂ।
10ਅਤੇ ਇਸਰਾਏਲੀਆਂ ਨੇ ਹਰ ਪਹਾੜੀ ਉੱਤੇ ਹਰੇਕ ਰੁੱਖ ਦੇ ਹੇਠਾਂ ਆਪਣੇ ਲਈ ਯਾਦਗਾਰੀ ਪੱਥਰ ਤੇ ਥੰਮ ਖੜੇ ਕਰ ਲੇ।
11ਉੱਥੇ ਸਾਰੇ ਉੱਚੇ ਥਾਵਾਂ ਉੱਪਰ ਉਨ੍ਹਾਂ ਕੌਮਾਂ ਵਾਂਗ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਸਾਮ੍ਹਣਿਓ ਕੱਢ ਦਿੱਤਾ ਸੀ ਇਸਰਾਏਲੀਆਂ ਨੇ ਵੀ ਧੂਫ਼ ਧੁਖਾਈ ਅਤੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ ਜੋ ਮਾੜੇ ਸਨ।
12ਉਨ੍ਹਾਂ ਨੇ ਬੁੱਤਪਰਸਤੀ ਕੀਤੀ ਜਿਸ ਬਾਰੇ ਉਨ੍ਹਾਂ ਨੂੰ ਯਹੋਵਾਹ ਨੇ ਰੋਕਿਆ ਸੀ ਕਿ, "ਤੁਸੀਂ ਬੁੱਤ ਉਪਾਸਨਾ ਨਹੀਂ ਕਰਨਾ।"
13ਯਹੋਵਾਹ ਨੇ ਸਾਰੇ ਨਬੀਆਂ ਤੇ ਪੈਗੰਬਰਾਂ ਦੇ ਰਾਹੀਂ ���ਹ ਆਖ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਵਨੀ ਦਿੰਦਾ ਰਿਹਾ ਕਿ ਤੁਸੀਂ ਆਪਣੇ ਭੈੜੇ ਰਾਹਾਂ ਤੋਂ ਮੁੜੋ। ਮੇਰੇ ਹੁਕਮਾਂ ਅਤੇ ਬਿਵਸਬਾ ਦਾ ਪਾਲਣ ਕਰੋ। ਉਸ ਸਾਰੀ ਬਿਵਸਬਾ ਦਾ ਅਨੁਸਰਣ ਕਰੋ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਆਪਣੇ ਸੇਵਕਾਂ, ਨਬੀਆਂ ਰਾਹੀਂ ਦਿੱਤਾ ਸੀ।
14ਤਾਂ ਵੀ ਲੋਕਾਂ ਨੇ ਉਸਦੀ ਇੱਕ ਨਾ ਸੁਣੀ ਉਹ ਵੀ ਆਪਣੇ ਪੁਰਖਿਆਂ ਵਰਗੇ ਢੀਠ ਤੇ ਅੜੀਅਲ ਸਨ। ਉਨ੍ਹਾਂ ਦੇ ਪੂਰਵਜਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਨਹੀਂ ਮੰਨੀ ਸੀ।
15ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬਂਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ।
16ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਦੋ ਵੱਛੇ ਸੋਨੇ ਦੇ ਬਣਾਏ ਅਤੇ ਜਿਸ ਅਸ਼ੀਰਾ ਦੀ ਮੂਰਤੀ ਦੀ ਕਨਾਨੀ ਉਪਾਸਨਾ ਕਰਦੇ ਸਨ ਉਸਦਾ ਬੁੱਤ ਤਿਆਰ ਕੀਤਾ ਅਤੇ ਉਨ੍ਹਾਂ ਨੇ ਅਕਾਸ਼ ਦੀ ਸਾਰੀ ਸੈਨਾ ਦੀ ਉਪਾਸਨਾ ਕੀਤੀ ਅਤੇ ਬਆਲ ਦੀ ਸੇਵਾ ਕਰਨ ਲੱਗ ਪਏ।
17ਉਨ੍ਹਾਂ ਨੇ ਅੱਗ ਵਿੱਚ ਆਪਣੀ ਧੀਆਂ ਪੁੱਤਰਾਂ ਦੀ ਬਲੀ ਚੜਾਈ ਅਤੇ ਭਵਿੱਖ ਨੂੰ ਜਾਨਣ ਵਾਸਤੇ ਜਾਦੂਗਰੀ ਤੇ ਕਾਲੇ ਇਲਮ ਸ਼ਿਖ੍ਖੇ ਅਤੇ ਹਰ ਉਹ ਕੰਮ ਕੀਤਾ ਜਿਸ ਨੂੰ ਯਹੋਵਾਹ ਨੇ ਮਾੜਾ ਆਖਿਆ। ਇਹ ਸਭ ਉਨ੍ਹਾਂ ਨੇ ਯਹੋਵਾਹ ਦੇ ਕੋਰਧ ਨੂੰ ਭੜਕਾਉਣ ਲਈ ਹੀ ਕੀਤਾ
18ਇਸ ਲਈ ਯਹੋਵਾਹ ਇਸਰਾਏਲੀਆਂ ਉੱਪਰ ਬੜਾ ਕਰੋਧ ਵਿੱਚ ਆਇਆ ਅਤੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕੀਤਾ। ਹੁਣ ਉੱਥੇ ਸਿਵਾੇ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ ਹੋਰ ਇੱਕ ਵੀ ਇਸਰਾਏਲੀ ਨਾ ਰਹਿ ਗਿਆ।
19ਪਰ ਯਹੂਦਾਹ ਦੇ ਲੋਕਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ। ਯਹੂਦਾਹ ਦੇ ਲੋਕ ਵੀ ਇਸਰਾਏਲ ਦੇ ਲੋਕਾਂ ਵਾਂਗ ਹੀ ਰਹੇ।
20ਯਹੋਵਾਹ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਰਦ੍ਦ ਕਰ ਦਿੱਤਾ। ਉਸਨੇ ਉਨ੍ਹਾਂ ਨੂੰ ਬੜੇ ਕਸ਼ਟ ਦਿੱਤੇ। ਉਸਨੇ ਉਨ੍ਹਾਂ ਨੂੰ ਗਰਕ ਹੋਣ ਦਿੱਤਾ ਅਤੇ ਬਾਹਰ ਕੱਢ ਮਾਰਿਆ ਅਤੇ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ।
21ਯਹੋਵਾਹ ਨੇ ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਪਾਤਸ਼ਾਹ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਚੱਲਣ ਤੋਂ ਰੋਕ ਕੇ ਮਨ੍ਹਾ ਕਰ ਦਿੱਤਾ ਅਤੇ ਇਉਂ ਉਨ੍ਹਾਂ ਤੋਂ ਇਹ ਵੱਡਾ ਪਾਪ ਕਰਵਾਇਆ।
22ਅਤੇ ਇਸਰਾਏਲੀ ਉਨ੍ਹਾਂ ਸਾਰਿਆਂ ਪਾਪਾਂ ਨੂੰ ਕਰਦੇ ਰਹੇ ਜੋ ਜੋ ਯਾਰਾਬੁਆਮ ਨੇ ਕੀਤੇ ਸਨ। ਉਹ ਅਜਿਹਾ ਕਰਦੇ ਰਹੇ, ਰੁਕੇ ਨਾ।
23ਯਹੋਵਾਹ ਦੇ ਇਸਰਾਏਲ ਨੂੰ ਬਾਹਰ ਸੁੱਟਣ ਤੀਕ। ਉਸਨੇ ਆਪਣੇ ਨਬੀਆਂ ਨੂੰ ਕਿਹਾ ਸੀ ਕਿ ਇਹ ਵਾਪਰਨ ਵਾਲਾ ਹੈ। ਇਸ ਲਈ ਇਸਰਾਲੀ ਆਪਣੀ ਧਰਤੀ ਵਿੱਚੋਂ ਸੁੱਟੇ ਗਏ ਅਤੇ ਉਹ ਅੱਸ਼ੂਰ ਪਹੁੰਚੇ, ਜਿੱਥੇ ਉਹ ਹੁਣ ਤਾਈਂ ਰਹਿੰਦੇ ਹਨ।
24ਅੱਸ਼ੂਰ ਦੇ ਪਾਤਸ਼ਾਹ ਨੇ ਬਾਬਲ, ਕੂਬਾਹ, ਅਵ੍ਵਾ ਅਤੇ ਹਮਾਬ ਅਤੇ ਸਫ਼ਰਵਇਮ ਦਿਆਂ ਲੋਕਾਂ ਨੂੰ ਲਿਆ ਕੇ ਸਾਮਰਿਯਾ ਵਿੱਚ ਇਸਰਾਏਲੀਆਂ ਦੀ ਜਗ੍ਹਾ ਵਸਾਇਆ। ਉਨ੍ਹਾਂ ਲੋਕਾਂ ਨੇ ਸਾਮਰਿਯਾ ਨੂੰ ਮਲ੍ਲ ਲਿਆ ਅਤੇ ਉਸਦੇ ਸ਼ਹਿਰਾਂ ਵਿੱਚ ਵਸ੍ਸਣ ਲੱਗ ਪਏ।
25ਜਦੋਂ ਇਨ੍ਹਾਂ ਲੋਕਾਂ ਨੇ ਸਾਮਰਿਯਾ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ ਤਾਂ ਇਨ੍ਹਾਂ ਨੇ ਯਹੋਵਾਹ ਦੀ ਇੱਜ਼ਤ ਮਾਨ ਨਾ ਕੀਤਾ ਤਾਂ ਫਿਰ ਯਹੋਵਾਹ ਨੇ ਉਨ੍ਹਾਂ ਉੱਪਰ ਹਮਲਾ ਕਰਨ ਲਈ ਸ਼ੇਰ ਭੇਜੇ ਅਤੇ ਇਨ੍ਹਾਂ ਸ਼ੇਰਾਂ ਨੇ ਕੁਝ ਲੋਕਾਂ ਨੂੰ ਵੀ ਮਾਰ ਸੁਟਿਆ।
26ਕ੍ਕੁਝ ਲੋਕਾਂ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਆਖਿਆ, "ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾਕੇ ਸਾਮਰਿਯਾ ਵਿੱਚ ਵਸਾਇਆ ਹੈ, ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨਹੀਂ ਜਾਣਦੀਆਂ ਇਸ ਲਈ ਦੇਵਤੇ ਨੇ ਉਨ੍ਹਾਂ ਲਈ ਸ਼ੇਰ ਭੇਜੇ ਹਨ ਅਤੇ ਵੇਖੋ ਉਹ ਉਨ੍ਹਾਂ ਨੂੰ ਪਾੜ ਰਹੇ ਹਨ ਕਿਉਂ ਕਿ ਉਹ ਲੋਕ ਉਸ ਦੇਸ਼ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।"
27ਤੱਦ ਅੱਸ਼ੂਰ ਦੇ ਪਾਤਸ਼ਾਹ ਨੇ ਇਹ ਹੁਕਮ ਦਿੱਤਾ, "ਜਿਨ੍ਹਾਂ ਜਾਜਕਾਂ ਨੂੰ ਤੁਸੀਂ ਕੈਦ ਕਰ ਕੇ ਲੈ ਆਏ ਸੀ, ਉਨ੍ਹਾਂ ਵਿੱਚੋਂ ਇੱਕ ਨੂੰ ਉੱਥੇ ਲੈ ਜਾਓ ਤਾਂ ਜੋ ਉਹ ਉੱਥੇ ਜਾਕੇ ਵਸੇ ਅਤੇ ਉੱਥੇ ਜਾਕੇ ਉਨ੍ਹਾਂ ਲੋਕਾਂ ਨੂੰ ਉਸ ਦੇਸ਼ ਦੇ ਦੇਵਤੇ ਦੀ ਰੀਤ ਬਾਰੇ ਸਮਝਾਵੇ।"
28ਤੱਦ ਉਨ੍ਹਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਸਾਮਰਿਯਾ ਵਿੱਚੋਂ ਉਹ ਬੰਦੀ ਬਣਾਕੇ ਲਿਆਇਆ ਸੀ ਉਨ੍ਹਾਂ ਵਿੱਚੋਂ ਇੱਕ ਜਾਜਕ ਬੈਤੇਲ ਵਿੱਚ ਆਕੇ ਰਹਿਣ ਲੱਗਾ ਅਤੇ ਉਹ ਉਨ੍ਹਾਂ ਨੂੰ ਸਿਖਾਉਣ ਲੱਗ ਪਿਆ ਕਿ ਕਿਵੇਂ ਉਨ੍ਹਾਂ ਨੂੰ ਯਹੋਵਾਹ ਦਾ ਭੈਅ ਮੰਨਣਾ ਚਾਹੀਦਾ ਹੈ।
29ਪਰ ਉਨ੍ਹਾਂ ਸਾਰੇ ਲੋਕਾਂ ਨੇ ਆਪਣੇ ਵੱਖੋ-ਵੱਖ ਦੇਵਤੇ ਬਣਾਏ ਅਤੇ ਜਿਨ੍ਹਾਂ ਸ਼ਹਿਰਾਂ ਵਿੱਚ ਜਾਕੇ ਵਸੇ ਸਨ ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।
30ਬਾਬਲ ਦੇ ਲੋਕਾਂ ਨੇ ਸੁੱਕੋਬ ਬਨੋਬ ਨੂੰ ਬਣਾਇਆ ਅਤੇ ਕੂਬ ਦਿਆਂ ਲੋਕਾਂ ਨੇ ਨੇਰਗਾਲ (ਝੂਠੇ ਦੇਵਤਾ) ਨੂੰ ਬਣਾਇਆ ਅਤੇ ਹਮਾਬ ਦਿਆਂ ਲੋਕਾਂ ਨੇ ਅਸ਼ੀਮਾਂ ਨੂੰ (ਨਕਲੀ ਦੇਵਤਾ) ਬਣਾਇਆ।
31ਅਵ੍ਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਆਪਣਾ ਝੂਠਾ ਦੇਵਤਾ ਬਣਾਇਆ। ਸਫ਼ਰਵੀਆਂ ਨੇ ਆਪਣੇ ਝੂਠੇ ਦੇਵਤੇ ਨੂੰ ਸਤਿਕਾਰਨ ਲਈ ਆਪਣੇ ਬਚਿਆ ਨੂੰ ਅੱਗ 'ਚ ਸਾੜਿਆ। ਇਹ ਉਨ੍ਹਾਂ ਨੇ ਸਫਰਵੀਆਂ ਦੇ ਝੂਠੇ ਦੇਵਤਿਆਂ ਅਦ੍ਦਰਮਲਕ ਅਤੇ ਅਨਮਲਕ ਨੂੰ ਖੁਸ਼ ਕਰਨ ਲਈ ਕੀਤਾ।
32ਪਰ ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਵੀ ਉਪਾਸਨਾ ਕੀਤੀ ਅਤੇ ਲੋਕਾਂ ਵਿੱਚੋਂ ਹੀ ਉਚਿਆਂ ਬ੍ਥਾਵਾਂ ਲਈ ਜਾਜਕ ਚੁਣੇ। ਅਤੇ ਇਨ੍ਹਾਂ ਜਾਜਕਾਂ ਨੇ ਉਪਾਸਨਾ ਵਾਲੀਆਂ ਥਾਵਾਂ ਤੇ ਮੰਦਰਾਂ ਵਿੱਚ ਲੋਕਾਂ ਲਈ ਬਲੀਆਂ ਵੀ ਤੇ ਭੇਟਾ ਵੀ ਚੜਾਉਂਦੇ।
33ਉਹ ਯਹੋਵਾਹ ਦਾ ਸਨਮਾਨ ਵੀ ਕਰਦੇ ਅਤੇ ਆਪਣੇ ਦੇਵਤਿਆਂ ਦੀ ਸੇਵਾ ਵੀ ਕਰਦੇ। ਜਿਨ੍ਹਾਂ ਦੇਸਾਂ ਵਿੱਚੋਂ ਇਹ ਲੋਕ ਕੱਢਕੇ ਲਿਆਏ ਗਏ ਸਨ, ਉਨ੍ਹਾਂ ਦੇਸਾਂ ਦੀ ਰੀਤ ਅਨੁਸਾਰ ਆਪਣੇ ਦੇਵਤਿਆਂ ਦੀ ਉਪਾਸਨਾ ਵੀ ਕਰਦੇ ਹੁੰਦੇ ਸਨ।
34ਅੱਜ ਦਿਨ ਤੀਕ ਉਹ ਲੋਕ ਪਹਿਲੀਆਂ ਰੀਤਾਂ ਦੇ ਮੁਤਾਬਕ ਹੀ ਕਰਦੇ ਹਨ। ਉਹ ਯਹੋਵਾਹ ਦਾ ਸਨਮਾਨ ਨਹੀਂ ਕਰਦੇ ਅਤੇ ਨਾ ਹੀ ਉਹ ਇਸਰਾਏਲੀਆਂ ਦੀਆਂ ਬਿਧੀਆਂ ਅਤੇ ਹੁਕਮਾਂ ਨੂੰ ਮੰਨਦੇ ਹਨ। ਉਹ ਬਿਵਸਬਾ ਅਤੇ ਹੁਕਮ ਮੁਤਾਬਕ ਜਿਸ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਔਲਾਦ ਨੂੰ ਦਿੱਤਾ ਸੀ, ਜਿਸਦਾ ਨਾਉਂ ਉਸਨੇ ਇਸਰਾਏਲ ਰੱਖਿਆ ਸੀ, ਉਸਨੂੰ ਮੰਨਦੇ ਸਨ।
35ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, "ਤੁਸੀਂ ਕਿਸੇ ਹੋਰ ਦੂਜੇ ਦੇਵਤੇ ਨੂੰ ਨਹੀਂ ਮੰਨਣਾ, ਨਾ ਹੀ ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨੀ ਹੈ ਤੇ ਨਾ ਹੀ ਸੇਵਾ ਅਤੇ ਨਾ ਹੀ ਉਨ੍ਹਾਂ ਨੂੰ ਬਲੀ ਚੜਾਉਣੀ ਹੈ। ਤੁਸੀਂ ਸਿਰਫ਼ ਯਹੋਵਾਹ ਦਾ ਹੁਕਮ ਪਾਲਨ ਕਰਨਾ ਹੈ।
36ਇਹ ਯਹੋਵਾਹ ਹੀ ਉਹ ਪਰਮੇਸ਼ੁਰ ਹੈ ਜਿਹੜਾ ਤੁਹਾਨੂੰ ਮਿਸਰ ਦੇ ਦੇਸ਼ ਵਿੱਚੋਂ ਕੱਢਕੇ ਲਿਆਇਆ। ਯਹੋਵਾਹ ਨੇ ਤੁਹਾਨੂੰ ਬਚਾਉਣ ਲਈ ਆਪਣਾ ਸੱਤਾ ਵਰਤੀ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਉਪਾਸਨਾ ਕਰਨੀ ਚਾਹੀਦੀ ਹੈ ਤੇ ਉਸੇ ਅੱਗੇ ਬਲੀ ਚੜਾਉਣੀ ਚਾਹੀਦੀ ਹੈ।
37ਤਾਂ ਜਿਹੜੀਆਂ ਬਿਧੀਆਂ, ਬਿਵਸਬਾ, ਆਗਿਆਵਾਂ, ਹੁਕਮ ਉਸਨੇ ਤੁਹਾਡੇ ਲਈ ਲਿਖੇ ਹਨ, ਤੁਹਾਨੂੰ ਹਰ ਵੇਲੇ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਅਤੇ ਇਨ੍ਹਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ।
38ਜਿਹੜਾ ਇਕਰਾਰਨਾਮਾ ਮੈਂ ਤੁਹਾਡੇ ਨਾਲ ਕੀਤਾ ਸੀ ਤੁਹਾਨੂੰ ਉਸਨੂੰ ਨਹੀਂ ਭੁੱਲਣਾ ਚਾਹੀਦਾ। ਅਤੇ ਨਾ ਹੀ ਤੁਹਾਨੂੰ ਪਰਾੇ ਦੇਵਤਿਆਂ ਦਾ ਭੈਅ ਮੰਨਣਾ ਚਾਹੀਦਾ ਹੈ।
39ਨਹੀਁ! ਜੇਕਰ ਤੁਸੀਂ ਸਿਰਫ਼ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮਂਨੋਁਗੇ ਤਾਂ ਉਹ ਤੁਹਾਨੂੰ ਤੁਹਾਡੇ ਸਾਰੇ ਵੈਰੀਆਂ ਤੋਂ ਬਚਾਵੇਗਾ।"
40ਪਰ ਇਸਰਾਏਲੀਆਂ ਨੇ ਇੱਕ ਨਾ ਸੁਣੀ। ਉਹ ਪਹਿਲਾਂ ਵਾਂਗ ਹੀ ਉਲਟ ਰਸਤੇ ਚੱਲਦੇ ਰਹੇ।
41ਇਸ ਤਰ੍ਹਾਂ ਬਾਕੀ ਦੀਆਂ ਦੂਜੀਆਂ ਕੌਮਾਂ ਯਹੋਵਾਹ ਦਾ ਭੈਅ ਵੀ ਮਂਨਦੀਆਂ ਰਹੀਆਂ ਅਤੇ ਆਪਣੇ ਸਿਰਜੇ ਹੋਏ ਬੁੱਤਾਂ ਦੀ ਉਪਾਸਨਾ ਵੀ ਕਰਦੀਆਂ ਰਹੀਆਂ ਅਤੇ ਜਿਵੇਂ ਉਨ੍ਹਾਂ ਦੇ ਪੁਰਖੇ ਭੇਟਾ ਚੜਾਉਂਦੇ ਸਨ ਅੱਜ ਤੀਕ ਉਨ੍ਹਾਂ ਦੇ ਪੁੱਤਰ-ਪੋਤਰੇ ਵੀ ਉਵੇਂ ਹੀ ਕਰਦੇ ਹਨ।