Loading Bible Translation
First-time download in progress. This may take a few seconds…
Punjabi Bible Wordproject Bible
21 verses
1ਉਸੇ ਸਮੇਂ ਦੌਰਾਨ, ਹਿਜ਼ਕੀਯਾਹ ਬਹੁਤ ਬਿਮਾਰ ਹੋ ਗਿਆ ਅਤੇ ਮਰਨ ਕਿਨਾਰੇ ਸੀ। ਫ਼ੇਰ ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸ ਕੋਲ ਆਇਆ ਅਤੇ ਆਖਿਆ, "ਯਹੋਵਾਹ ਆਖਦਾ ਹੈ, ਆਪਣੇ ਟੱਬਰ ਦੇ ਲੋਕਾਂ ਲਈ ਆਪਣੀ ਵਸੀਅਤ ਲਿਖ ਦੇ ਕਿਉਂ ਕਿ ਤੂੰ ਮਰ ਜਾਣ ਵਾਲਾ ਹੈਂ। ਤੂੰ ਜਿਉਂਦਾ ਨਹੀਂ ਬਚੇਁਗਾ।"
2ਹਿਜ਼ਕੀਯਾਹ ਨੇ ਆਪਣਾ ਮੂੰਹ ਕੰਧ ਵੱਲ ਫ਼ੇਰਕੇ ਪ੍ਰਾਰਥਨਾ ਕੀਤੀ ਅਤੇ ਕਿਹਾ,
3"ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ! ਯਾਦ ਕਰੋ ਕਿ ਮੈਂ ਕਿਵੇਂ ਪੂਰੀ ਵਫ਼ਾਦਾਰੀ ਨਾਲ ਸੱਚੇ ਦਿਲੋਂ ਤੇਰੀ ਸੇਵਾ ਕੀਤੀ ਤੇ ਜੋ ਕੰਮ ਤੈਨੂੰ ਠੀਕ ਲੱਗੇ ਮੈਂ ਉਹੀ ਕੀਤੇ।" ਉਸ ਬਾਅਦ ਹਿਜ਼ਕੀਯਾਹ ਬੜੀ ਜ਼ੋਰ-ਜ਼ੋਰ ਦੀ ਚੀਖਿਆ।
4ਯਸਾਯਾਹ ਅਜੇ ਵਿਹੜੇ ਦੇ ਮਧ੍ਧ ਵਿੱਚ ਵੀ ਨਹੀਂ ਸੀ ਪਹੁੰਚਿਆ ਜਦੋਂ ਯਹੋਵਾਹ ਦਾ ਬਚਨ ਉਸ ਕੋਲ ਆਇਆ। ਯਹੋਵਾਹ ਨੇ ਆਖਿਆ,
5"ਵਾਪਸ ਮੁੜ ਅਤੇ ਜਾਕੇ ਹਿਜ਼ਕੀਯਾਹ ਨੂੰ ਆਖ ਜੋ ਕਿ ਮੇਰੇ ਲੋਕਾਂ ਦਾ ਪਰਧਾਨ ਹੈ ਕਿ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਉਸਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ। ਮੈਂ ਤੇਰੇ ਹੰਝੂ ਵੇਖ ਲੇ ਹਨ। ਇਸ ਲਈ ਹੁਣ ਮੈਂ ਤੈਨੂੰ ਰਾਜ਼ੀ ਕਰਾਂਗਾ। ਤੀਜੇ ਦਿਨ ਤੂੰ ਯਹੋਵਾਹ ਦੇ ਮੰਦਰ ਵਿੱਚ ਜਾਵੇਂਗਾ।
6ਅਤੇ ਮੈਂ ਤੇਰੀ ਉਮਰ ਦੇ 15 ਵਰ੍ਹੇ ਹੋਰ ਵਧਾਅ ਦੇਵਾਂਗਾ। ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਛੁਡਾਵਾਂਗਾ। ਅਤੇ ਇਸ ਸ਼ਹਿਰ ਨੂੰ ਆਪਣੇ ਨਮਿੱਤ ਅਤੇ ਦਾਊਦ ਨਾਲ ਮੈਂ ਜੋ ਇਕਰਾਰ ਕੀਤਾ ਸੀ ਉਸਦੇ ਕਾਰਣ ਇਸ ਸ਼ਹਿਰ ਨੂੰ ਬਚਾਵਾਂਗਾ।"
7ਤੱਦ ਯਸਾਯਾਹ ਨੇ ਆਖਿਆ, "ਤੁਸੀਂ ਹਂਜੀਰਾਂ ਦਾ ਕਾਢ਼ਾ ਬਣਾਕੇ ਦੁੱਖਦੇ ਭਾਗ ਉੱਤੇ ਲਗਾਵੋ।"ਤੱਦ ਉਨ੍ਹਾਂ ਹਂਜੀਰਾਂ ਦਾ ਕਾਢ਼ਾ ਬਣਾਕੇ ਹਿਜ਼ਕੀਯਾਹ ਦੇ ਦੁੱਖਦੇ ਰੋਗੀ ਅੰਗਾਂ ਉੱਪਰ ਲਗਾਇਆ ਤੇ ਉਹ ਬਿਲਕੁਲ ਠੀਕ ਹੋ ਗਿਆ।
8ਫ਼ੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁਛਿਆ, "ਕੀ ਚਿਂਨ੍ਹ ਹੈ ਕਿ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਨ ਉਸਦੇ ਮੰਦਰ ਜਾਵਾਂਗਾ?"
9ਯਸਾਯਾਹ ਨੇ ਆਖਿਆ, "ਤੂੰ ਕੀ ਚਾਹੁੰਦਾ ਹੈਂ ਤੂੰ ਦੱਸ ਕਿ ਇਸ ਨਿਸ਼ਾਨ ਵਜੋਂ ਪਰਛਾਵਾਂ ਦੱਸ ਕਦਮ ਤੇਰੇ ਅਗਾਂਹ ਨੂੰ ਜਾਵੇ ਕਿ ਪਰਛਾਵਾਂ ਤੇਰੇ ਤੋਂ ਦਸ ਕਦਮ ਪਿਛਾਂਹ ਨੂੰ ਜਾਵੇ ਇਹ ਇਸ ਲਈ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਕਿਹਾ ਹੈ ਉਸ ਨੂੰ ਕਰੇਂਗਾ ਕਿਉਂ ਕਿ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ।"
10ਹਿਜ਼ਕੀਯਾਹ ਨੇ ਕਿਹਾ, "ਪਰਛਾਵੇਂ ਦਾ ਦਸ ਕਦਮ ਅਗਾਂਹ ਜਾਣਾ ਤਾਂ ਸੌਖਾ ਜਿਹਾ ਕੰਮ ਹੈ। ਨਹੀਂ! ਪਰਛਾਵੇਂ ਨੂੰ ਦਸ ਕਦਮ ਪਿਛਾਂਹ ਨੂੰ ਕਹੋ ਮੁੜੇ।"
11ਫ਼ਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਤਾਂ ਯਹੋਵਾਹ ਨੇ ਉਸ ਪਰਛਾਵੇਂ ਨੂੰ ਦਸ ਕਦਮ ਪਿਛਾਂਹ ਵੱਲ ਨੂੰ ਮੋੜ ਦਿੱਤਾ। ਯਾਨੀ ਕਿ ਜਿੰਨਾਂ ਉਹ ਢਲ੍ਲ ਚੁਕਿਆ ਸੀ ਉਨਾ ਹੀ ਪਿਛਾਂਹ ਨੂੰ ਮੋੜ ਦਿੱਤਾ।
12ਉਨ੍ਹਾਂ ਦਿਨੀਁ ਬਾਬਲ ਦੇ ਪਾਤਸ਼ਾਹ ਬਲਦਾਨ ਦੇ ਪੁੱਤਰ ਬਰਦੋਕ-ਬਲਦਾਨ ਨੇ ਹਿਜ਼ਕੀਯਾਹ ਨੂੰ ਤੋਹਫ਼ਾ ਅਤੇ ਚਿੱਠੀਆਂ ਭੇਜੀਆਂ ਕਿਉਂ ਕਿ ਉਸਨੇ ਸੁਣਿਆ ਸੀ ਕਿ ਹਿਜ਼ਕੀਯਾਹ ਬੀਮਾਰ ਹੋ ਗਿਆ ਸੀ।
13ਹਿਜ਼ਕੀਯਾਹ ਨੇ ਬਾਬਲ ਤੋਂ ਆਏ ਆਦਮੀਆਂ ਦਾ ਸੁਆਗਤ ਕੀਤਾ ਅਤੇ ਆਪਣੇ ਘਰ ਦੀਆਂ ਕੀਮਤੀ ਵਸਤਾਂ ਉਨ੍ਹਾਂ ਨੂੰ ਵਿਖਾਈਆਂ। ਉਸਨੇ ਉਨ੍ਹਾਂ ਨੂੰ ਆਪਣਾ ਸਾਰਾ ਤੋਂਸ਼ਾ-ਖਾਨਾ, ਉਸ ਵਿੱਚ ਪਇਆ ਸੋਨਾ, ਚਾਂਦੀ, ਮਸਾਲੇ, ਖਾਲਸ ਤੇਲ, ਆਪਣਾ ਸ਼ਸਤਰ ਖਾਨਾ ਅਤੇ ਉਹ ਸਭ ਕੁਝ ਜੋ ਉਸਦੇ ਖਜ਼ਾਨਿਆਂ ਵਿੱਚ ਸੀ, ਵਿਖਾਇਆ।
14ਜਦੋਂ ਯਸਾਯਾਹ ਨਬੀ ਹਿਜ਼ਕੀਯਾਹ ਪਾਤਸ਼ਾਹ ਕੋਲ ਆਇਆ ਤੇ ਉਸਨੂੰ ਆਖਿਆ, "ਇਹ ਆਦਮੀ ਇਹ ਕਿੱਥੋਂ ਆਏ ਹਨ ਅਤੇ ਕੀ ਆਖਦੇ ਹਨ?"ਹਿਜ਼ਕੀਯਾਹ ਨੇ ਕਿਹਾ, "ਇਹ ਦੂਰ ਦੇ ਦੇਸ ਬਾਬਲ ਵਿੱਚੋਂ ਆਏ ਹਨ।"
15ਯਸਾਯਾਹ ਨੇ ਕਿਹਾ, "ਉਨ੍ਹਾਂ ਨੇ ਤੇਰੇ ਤੋਂਸ਼ੇ-ਖਾਨੇ ਵਿੱਚ ਕੀ ਵੇਖਿਆ?"ਹਿਜ਼ਕੀਯਾਹ ਨੇ ਆਖਿਆ, "ਉਨ੍ਹਾਂ ਨੇ ਮੇਰੇ ਤੋਂਸ਼ੇ-ਖਾਨੇ ਦਾ ਸਭ ਕੁਝ ਵੇਖਿਆ ਹੈ। ਅਜਿਹਾ ਕੁਝ ਵੀ ਨਹੀਂ ਜੋ ਮੈਂ ਉਨ੍ਹਾਂ ਨੂੰ ਨਾ ਵਿਖਾਇਆ ਹੋਵੇ।"
16ਤੱਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, "ਯਹੋਵਾਹ ਦਾ ਬਚਨ ਤੇ ਸੰਦੇਸ਼ ਸੁਣ!
17ਉਹ ਸਮਾਂ ਆਵੇਗਾ ਕਿ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਖਿਆਂ ਨੇ ਅੱਜ ਤੀਕ ਇਕੱਠਾ ਕੀਤਾ ਉਹ ਬਾਬਲ ਨੂੰ ਲਿਜਾਇਆ ਜਾਵੇਗਾ। ਕੁਝ ਵੀ ਨਹੀਂ ਬਚੇਗਾ। ਯਹੋਵਾਹ ਇਹ ਆਖਦਾ ਹੈ,
18"ਬਾਬਲ ਦੇ ਲੋਕ ਤੇਰੇ ਪੁੱਤਰਾਂ ਨੂੰ ਵੀ ਚੁੱਕ ਲੈ ਜਾਣਗੇ ਅਤੇ ਬਾਬਲ ਦੇ ਮਹਲਾਂ ਵਿੱਚ ਉਨ੍ਹਾਂ ਨੂੰ ਖੋਜੇ ਬਣਾ ਦੇਣਗੇ।"
19ਤੱਦ ਹਿਜ਼ਕੀਯਾਹ ਨੇ ਯਸਾਯਾਹ ਨੂੰ ਕਿਹਾ, "ਜੋ ਯਹੋਵਾਹ ਦਾ ਬਚਨ ਤੂੰ ਬੋਲਿਆ ਹੈ ਉਹ ਚੰਗਾ ਹੈ।"ਹਿਜ਼ਕੀਯਾਹ ਨੇ ਇਹ ਵੀ ਆਖਿਆ, "ਇਹ ਚੰਗਾ ਹੈ ਜੇਕਰ ਸੱਚਮੁੱਚ ਮੇਰੇ ਜੀਣ ਸਮੇਂ ਤੀਕ ਵਾਸਤਵਿਕ ਸ਼ਾਂਤੀ ਰਹੇ।"
20ਹਿਜ਼ਕੀਯਾਹ ਦੀ ਬਾਕੀ ਜੀਵਨ ਕਬਾ ਤੇ ਉਸਦੇ ਮਹਾਨ ਕਾਰਜ ਜੋ ਉਸਨੇ ਆਪਣੇ ਜੀਵਨ-ਕਾਲ ਵਿੱਚ ਕੀਤੇ, ਸਮੇਤ ਉਸਦੇ ਜਿਹੜਾ ਉਸਨੇ ਤਲਾਬ ਤੋਂ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ, ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ।
21ਜਦੋਂ ਹਿਜ਼ਕੀਯਾਹ ਦੀ ਮੌਤ ਹੋਈ ਤਾਂ ਉਸਨੂੰ ਉਸਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਮਨਸ਼੍ਸ਼ਹ ਨਵਾਂ ਪਾਤਸ਼ਾਹ ਬਣਿਆ।