Loading Bible Translation
First-time download in progress. This may take a few seconds…
Punjabi Bible Wordproject Bible
20 verses
1ਯਹੋਯਾਕੀਮ ਪਾਤਸ਼ਾਹ ਦੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਯਹੂਦਾਹ ਦੇਸ ਵਿੱਚ ਆਇਆ। ਯਹੋਯਾਕੀਮ ਤਿੰਨ ਵਰ੍ਹੇ ਉਸਦਾ ਦਾਸ ਬਣਿਆ ਫ਼ਿਰ ਉਸਤੋਂ ਯਹੋਯਾਕੀਮ ਬਾਗ਼ੀ ਹੋ ਗਿਆ ਅਤੇ ਉਸਦੇ ਰਾਜ ਤੋਂ ਉਸਨੇ ਤੋੜਕੇ ਬੇਮੁਖ ਹੋ ਗਿਆ।
2ਯਹੋਵਾਹ ਨੇ ਯਹੋਯਾਕੀਮ ਦੇ ਵਿਰੋਧ ਵਿੱਚ ਕਸਦੀਆਂ ਦੇ ਟੋਲੇ, ਅਰਾਮ ਦੇ, ਮੋਆਬ ਅਤੇ ਅੰਮੋਨੀਆਂ ਦੇ ਜੱਥੇ ਭੇਜੇ। ਯਹੋਵਾਹ ਨੇ ਉਨ੍ਹਾਂ ਨੂੰ, ਯਹੂਦਾਹ ਨੂੰ ਨਸ਼ਟ ਕਰਨ ਲਈ ਭੇਜਿਆ। ਇਹ ਸਭ ਕੁਝ ਯਹੋਵਾਹ ਦੇ ਬਚਨ ਮੁਤਾਬਕ ਹੋਇਆ ਜੋ ਉਸਨੇ ਆਪਣੇ ਸੇਵਕਾਂ, ਨਬੀਆਂ ਦੇ ਰਾਹੀਂ ਬੋਲਿਆ ਸੀ।
3ਯਹੂਦਾਹ ਵਿੱਚ ਇਉਂ ਸਭ ਕੁਝ ਵਾਪਰੇ ਇਹ ਯਹੋਵਾਹ ਦੇ ਹੁਕਮ ਨਾਲ ਹੀ ਹੋਇਆ ਸੀ ਕਿਉਂ ਕਿ ਇਉਂ ਉਹ ਉਨ੍ਹਾਂ ਨੂੰ ਆਪਣੀਆਂ ਅੱਖਾਂ ਤੋਂ ਦੂਰ ਕਰਨਾ ਚਾਹੁੰਦਾ ਸੀ। ਇਹ ਸਭ ਕੁਝ ਉਸਨੇ ਮਨਸ਼੍ਸ਼ਹ ਦੇ ਪਾਪਾਂ ਕਾਰਣ ਕੀਤਾ।
4ਯਹੋਵਾਹ ਨੇ ਇਹ ਇਸ ਲਈ ਵੀ ਸਭ ਕਰਵਾਇਆ ਕਿਉਂ ਕਿ ਮਨਸ਼੍ਸ਼ਹ ਨੇ ਬੜੇ ਮਾਸੂਮ ਲੋਕਾਂ ਨੂੰ ਮਰਵਾਇਆ ਸੀ ਅਤੇ ਉਨ੍ਹਾਂ ਦੇ ਖੂਨ ਨਾਲ ਸਾਰੇ ਯਰੂਸ਼ਲਮ ਨੂੰ ਲਬਪਬ ਕੀਤਾ ਸੀ। ਤਾਂ ਹੀ ਯਹੋਵਾਹ ਉਸਨੂੰ ਖਿਮਾ ਨਹੀਂ ਕਰਨਾ ਚਾਹੁੰਦਾ ਸੀ।
5ਯਹੋਯਾਕੀਮ ਦੀਆਂ ਹੋਰ ਕਰਨੀਆਂ 'ਯਹੂਦਾਹ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਸ਼ਾਮਿਲ ਹਨ।
6ਯਹੋਯਾਕੀਮ ਮਰਨ ਬਾਅਦ ਆਪਣੇ ਪੁਰਖਿਆਂ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਯਹੋਯਾਕੀਨ ਨਵਾਂ ਪਾਤਸ਼ਾਹ ਬਣਿਆ।
7ਬਾਬਲ ਦੇ ਪਾਤਸ਼ਾਹ ਨੇ ਮਿਸਰ ਦੀ ਨਦੀ ਤੋਂ ਲੈਕੇ ਫ਼ਰਾਤ ਦੇ ਦਰਿਆ ਤੀਕ ਸਭ ਕੁਝ ਜੋ ਮਿਸਰ ਦੇ ਪਾਤਸ਼ਾਹ ਦਾ ਸੀ, ਹਬਿਆ ਲਿਆ ਤੇ ਉਸਤੋਂ ਬਾਅਦ ਫ਼ੇਰ ਕਦੇ ਮਿਸਰ ਦਾ ਪਾਤਸ਼ਾਹ ਆਪਣੇ ਦੇਸ਼ ਤੋਂ ਬਾਹਰ ਨਾ ਨਿਕਲ ਸਕਿਆ।
8ਯਹੋਯਾਕੀਨ ਜਦੋਂ ਰਾਜ ਕਰਨ ਲੱਗਾ ਤਾਂ ਉਹ 18 ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ ਤਿੰਨਾਂ ਮਹੀਨਿਆਂ ਲਈ ਰਾਜ ਕੀਤਾ। ਉਸਦੀ ਮਾਂ ਦਾ ਨਾਂ ਨਹੁਸ਼ਤਾ ਸੀ ਦੇ ਯਰੂਸ਼ਲਮ ਦੇ ਅਲਨਾਬਾਨ ਦੀ ਧੀ ਸੀ।
9ਯਹੋਯਾਕੀਨ ਨੇ ਵੀ ਆਪਣੇ ਬਾਪ ਵਾਂਗ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਨਹੀਂ ਸਨ।
10ਉਸ ਵਕਤ ਨਬੂਕਦਨੱਸਰ, ਜੋ ਕਿ ਬਾਬਲ ਦਾ ਪਾਤਸ਼ਾਹ ਸੀ, ਦੇ ਅਫ਼ਸਰਾਂ ਨੇ ਯਰੂਸ਼ਲਮ ਉੱਪਰ ਘੇਰਾ ਪਾ ਲਿਆ।
11ਤੱਦ ਨਬੂਕਦਨੱਸਰ, ਬਾਬਲ ਦਾ ਪਾਤਸ਼ਾਹ, ਸ਼ਹਿਰ ਵਿੱਚ ਆਇਆ ਤਾਂ
12ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਉਸਨੂੰ ਮਿਲਣ ਲਈ ਬਾਹਰ ਨਿਕਲਿਆ। ਯਹੋਯਾਕੀਨ ਦੀ ਮਾਂ, ਉਸ ਦੇ ਅਫ਼ਸਰ, ਨੇਤਾ ਆਗੂ ਅਤੇ ਦਰਬਾਰੀ ਵੀ ਉਸਦੇ ਨਾਲ ਗਏ ਤੱਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੋਯਾਕੀਨ ਨੂੰ ਗਿਰਫ਼ਤਾਰ ਕਰ ਲਿਆ। ਇਹ ਘਟਨਾ ਯਹੋਯਾਕੀਨ ਦੇ ਰਾਜ ਕਾਲ ਦੇ 18 ਵਰ੍ਹੇ 'ਚ ਹੋਈ।
13ਨਬੂਕਦਨੱਸਰ ਨੇ ਯਹੋਵਾਹ ਦੇ ਮੰਦਰ ਵਿੱਚੋਂ ਯਰੂਸ਼ਲਮ ਚੋ ਸਾਰਾ ਖਜ਼ਾਨਾ ਕੱਢ ਲਿਆ ਅਤੇ ਪਾਤਸ਼ਾਹ ਦੇ ਮਹਿਲ ਵਿੱਚੋਂ ਵੀ ਸਾਰਾ ਖਜ਼ਾਨਾ ਲੁੱਟ ਲਿਆ। ਸੋਨੇ ਦੇ ਸਾਰੇ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਵਿੱਚ ਰੱਖੇ ਸਨ, ਉਸਨੇ ਕੱਟ ਕੇ ਤੋੜ ਕੇ ਯਹੋਵਾਹ ਦੇ ਕਹੇ ਅਨੁਸਾਰ ਟੁਕੜੇ-ਟੁਕੜੇ ਕਰ ਦਿੱਤੇ।
14ਉਸਨੇ ਯਰੂਸ਼ਲਮ ਦੇ ਸਾਰੇ ਲੋਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਿਸ ਵਿੱਚ ਧਨਾਢ ਲੋਕ ਅਤੇ ਆਗ�� ਵੀ ਸ਼ਾਮਿਲ ਸਨ। ਉਸਨੇ 10,000 ਲੋਕਾਂ ਨੂੰ ਫ਼ੜਕੇ ਕੈਦ ਕਰ ਲਿਆ। ਉਸਨੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਵੀ ਫ਼ੜ ਲਿਆ ਅਤੇ ਸਧਾਰਨ ਗਰੀਬ ਲੋਕਾਂ ਤੋਂ ਸਿਵਾਇ ਦੇਸ਼ ਦਾ ਕੋਈ ਬੰਦਾ ਨਾ ਛੱਡਿਆ।
15ਨਬੂਕਦਨੱਸਰ ਯਹੋਯਾਕੀਨ ਨੂੰ ਬੰਦੀ ਬਣਾਕੇ ਬਾਬਲ ਨੂੰ ਲੈ ਗਿਆ। ਉਹ ਉਸ ਦੀ ਮਾਂ, ਉਸਦੀਆਂ ਬੀਵੀਆਂ, ਅਫ਼ਸਰਾਂ ਅਤੇ ਆਗੂ ਨੇਤਾਵਾਂ ਅਤੇ ਕਹਿੰਦੇ-ਕਹਾਉਂਦੇ ਲੋਕਾਂ ਨੂੰ ਵੀ ਆਪਣੇ ਨਾਲ ਲੈ ਗਿਆ। ਇਨ੍ਹਾਂ ਸਭਨਾਂ ਨੂੰ ਉਹ ਬਾਬਲ ਵਿੱਚ ਕੈਦੀ ਬਣਾ ਕੇ ਲਿਆਇਆ।
16ਉਸ ਵਿੱਚ 7,000 ਸਿਪਾਹੀ ਸਨ। ਨਬੂਕਦਨੱਸਰ ਸਾਰੇ ਸਿਪਾਹੀਆਂ ਅਤੇ 1,000 ਕਾਰੀਗਰਾਂ ਤੇ ਕਾਮਿਆਂ ਨੂੰ ਆਪਣੇ ਨਾਲ ਲੈ ਆਇਆ। ਇਹ ਸਾਰੇ ਮਨੁੱਖ ਜੰਗ ਦੀ ਸਿਖਲਾਈ ਲਿੱਤੇ ਹੋਏ ਜੰਗ ਲਈ ਤਿਆਰ ਸਿਪਾਹੀ ਸਨ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਬੰਦੀ ਬਣਾਕੇ ਬਾਬਲ ਵਿੱਚ ਲੈ ਆਇਆ।
17ਬਾਬਲ ਦੇ ਪਾਤਸ਼ਾਹ ਨੇ ਯਹੋਯਾਕੀਨ ਦੇ ਚਾਚੇ, ਮਤਨ੍ਨਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ, ਅਤੇ ਉਸ ਨੂੰ ਸਿਦਕੀਯਾਹ ਨਾਂ ਦਿੱਤਾ।
18ਸਿਦਕੀਯਾਹ 21 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸਨੇ ਯਰੂਸ਼ਲਮ ਵਿੱਚ 11 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਮੂਟਲ ਸੀ ਜੋ ਕਿ ਯਿਰਮਯਾਹ ਦੀ ਧੀ ਸੀ ਅਤੇ ਉਹ ਲਿਬਨਾਹ ਤੋਂ ਸੀ।
19ਸਿਦਕੀਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਸਿਦਕੀਯਾਹ ਨੇ ਵੀ ਯਹੋਯਾਕੀਨ ਵਾਂਗ ਸਭ ਮਾੜੇ ਕੰਮ ਕੀਤੇ।
20ਤਦ ਯਹੋਵਾਹ ਯਰੂਸ਼ਲਮ ਤੇ ਯਹੂਦਾਹ ਤੇ ਇੰਨਾ ਕਰੋਧ ਵਿੱਚ ਆਇਆ ਕਿ ਉਸਨੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ।ਸਿਦਕੀਯਾਹ ਬੇਮੁਖ ਹੋ ਗਿਆ ਅਤੇ ਉਹ ਬਾਬਲ ਦੇ ਪਾਤਸ਼ਾਹ ਦਾ ਹੁਕਮ ਮੰਨਣ ਤੋਂ ਬਾਗ਼ੀ ਹੋ ਗਿਆ।