Loading Bible Translation
First-time download in progress. This may take a few seconds…
Punjabi Bible Wordproject Bible
27 verses
1ਸਾਮਰਿਯਾ ਵਿੱਚ, ਇਸਰਾਏਲ ਉੱਪਰ ਅਹਾਬ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ। ਉਸਨੇ ਯਹੂਦਾਹ ਦੇ ਪਾਤਸ਼ਾਹ, ਯਹੋਸ਼ਾਫ਼ਾਟ ਦੇ 18 ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ ਅਤੇ ਉਸਨੇ 12 ਵਰ੍ਹੇ ਰਾਜ ਕੀਤਾ।
2ਯਹੋਰਾਮ ਨੇ ਉਹ ਗੱਲਾ ਕੀਤੀਆਂ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੀਆਂ ਸਨ ਪਰ ਉਹ ਆਪਣੇ ਮਾਂ-ਬਾਪ ਵਰਗਾ ਨਹੀਂ ਸੀ, ਉਸਨੇ ਉਸ ਥੰਮ ਤੋਂ ਖਹਿੜਾ ਛੁਡਵਾ ਲਿਆ ਜਿਹੜਾ ਉਸਦੇ ਪਿਤਾ ਨੇ ਬਾਲ ਦੀ ਉਪਾਸਨਾ ਕਰਨ ਲਈ ਬਣਾਇਆ ਸੀ।
3ਫ਼ਿਰ ਵੀ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਜਿਹੜੇ ਉਸਨੇ ਇਸਰਾਏਲ ਤੋਂ ਕਰਵਾਏ ਸੀ ਉਨ੍ਹਾਂ ਨਾਲ ਜੁੜਿਆ ਰਿਹਾ ਤੇ ਉਨ੍ਹਾਂ ਤੋਂ ਬਾਜ ਨਾ ਆਇਆ।
4ਮੋਆਬ ਦਾ ਪਾਤਸ਼ਾਹ ਮੇਸ਼ਾ ਸੀ। ਉਹ ਭੇਡਾਂ ਪਾਲਦਾ ਸੀ ਅਤੇ ਇਸਰਾਏਲ ਦੇ ਪਾਤਸ਼ਾਹ ਨੂੰ 1 ,00,000 ਲੇਲਿਆਂ ਅਤੇ 1,00,000 ਭੇਡੂਆਂ ਦੀ ਉਨ ਦਿੰਦਾ ਹੁੰਦਾ ਸੀ।
5ਪਰ ਜਦੋਂ ਅਹਾਬ ਦੀ ਮੌਤ ਹੋ ਗਈ ਤਾਂ ਮੋਆਬ ਦਾ ਰਾਜਾ ਇਸਰਾਏਲ ਦੇ ਪਾਤਸ਼ਾਹ ਤੋਂ ਆਕੀ ਹੋ ਗਿਆ।
6ਉਸ ਦਿਨ ਰਾਜਾ ਯਹੋਰਾਮ ਸਾਮਰਿਯਾ ਤੋਂ ਬਾਹਰ ਆਇਆ ਅਤੇ ਸਾਰੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ।
7ਉਸਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਤੋਂ ਪੁੱਛਣਾ ਭੇਜਿਆ ਅਤੇ ਕਿਹਾ, "ਮੋਆਬ ਦਾ ਪਾਤਸ਼ਾਹ ਮੇਰੇ ਤੋਂ ਆਕੀ ਹੋ ਗਿਆ ਹੈ, ਕੀ ਤੂੰ ਮੋਆਬ ਦੇ ਵਿਰੁੱਧ ਮੇਰੇ ਨਾਲ ਲੜਨ ਲਈ ਚੱਲੇਂਗਾ?"ਯਹੋਸ਼ਾਫ਼ਾਟ ਨੇ ਆਖਿਆ, "ਹਾਂ, ਮੈਂ ਤੇਰੇ ਨਾਲ ਜਾਵਾਂਗਾ। ਅਸੀਂ ਇੱਕ ਸੈਨਾ ਵਾਂਗ ਇਕੱਠੇ ਜਾਵਾਂਗੇ। ਮੇਰੀ ਸੈਨਾ ਤੇਰੀ ਹੀ ਸੈਨਾ ਵਾਂਗ ਹੋਵੇਗੀ ਤੇ ਮੇਰੇ ਘੋੜੇ ਵੀ ਤੇਰੇ ਹੀ ਘੋੜਿਆਂ ਵਾਂਗ ਹੋਣਗੇ।"
8ਯਹੋਸ਼ਾਫ਼ਾਟ ਨੇ ਯਹੋਰਾਮ ਨੂੰ ਆਖਿਆ, "ਅਸੀਂ ਕਿਹੜੇ ਪਾਸਿਓ ਚਢ਼ੀਏ?"ਯਹੋਰਾਮ ਨੇ ਆਖਿਆ, "ਸਾਨੂੰ ਅਦੋਮ ਦੀ ਉਜਾੜ ਵੱਲੋਂ ਜਾਣਾ ਚਾਹੀਦਾ ਹੈ।"
9ਤੱਦ ਇਸਰਾਏਲ ਦਾ ਪਾਤਸ਼ਾਹ ਯਹੂਦਾਹ ਦਾ ਪਾਤਸ਼ਾਹ ਅਤੇ ਅਦੋਮ ਦਾ ਰਾਜਾ ਇਕੱਠੇ ਨਿਕਲ ਪਏ। ਉਨ੍ਹਾਂ ਸੱਤ ਦਿਨ ਸਫ਼ਰ ਕੀਤਾ। ਉਸ ਸਫ਼ਰ ਦੌਰਾਨ ਉਨ੍ਹਾਂ ਕੋਲ ਆਪਣੇ ਸਿਪਾਹੀਆਂ ਅਤੇ ਜਾਨਵਰਾਂ ਲਈ ਪਾਣੀ ਵੀ ਘੱਟ ਸੀ।
10ਅਖੀਰ ਵਿੱਚ ਇਸਰਾਏਲ ਦੇ ਪਾਤਸ਼ਾਹ ਯਹੋਰਾਮ ਨੇ ਕਿਹਾ, "ਹਾਏ ਮੈਨੂੰ ਲੱਗਦਾ ! ਯਹੋਵਾਹ ਨੇ ਤਿੰਨਾਂ ਪਾਤਸ਼ਾਹਾਂ ਨੂੰ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫ਼ੜਵਾਉਣ ਲਈ ਘਲਿਆ ਹੈ।
11ਪਰ ਯਹੋਸ਼ਾਫ਼ਾਟ ਬੋਲਿਆ, "ਯਕੀਨਨ, ਇੱਥੇ ਯਹੋਵਾਹ ਦਾ ਕੋਈ ਨਬੀ ਹੋਵੇਗਾ ਅਸੀਂ ਉਸ ਤੋਂ ਪੁੱਛਦੇ ਹਾਂ ਕਿ ਯਹੋਵਾਹ ਕੀ ਆਖਦਾ ਹੈ, ਸਾਨੂੰ ਕੀ ਕਰਨਾ ਚਾਹੀਦਾ ਹੈ?"ਇਸਰਾਏਲ ਦੇ ਸਵੇਕਾ ਵਿੱਚੋਂ ਇੱਕ ਰਾਜੇ ਨੇ ਆਖਿਆ, "ਸ਼ਾਫ਼ਾਤ ਦਾ ਪੁੱਤਰ ਏਲੀਯਾਹ ਇੱਥੇ ਹੈ।ਉਹ ਏਲੀਯਾਹ ਦਾ ਸੇਵਕ ਸੀ।"
12ਤੱਦ ਯਹੋਸ਼ਾਫ਼ਾਟ ਨੇ ਆਖਿਆ, "ਯਹੋਵਾਹ ਦਾ ਬਚਨ ਉਸ ਦੇ ਨਾਲ ਹੈ।"ਸੋ ਇਸਰਾਏਲ ਦਾ ਪਾਤਸ਼ਾਹ, ਯਹੋਸ਼ਾਫ਼ਾਟ ਅਤੇ ਅਦੋਮ ਦਾ ਰਾਜਾ ਉਸ ਨੂੰ ਮਿਲਣ ਲਈ ਗਏ।
13ਤਾਂ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, "ਤੂੰ ਮੈਨੂੰ ਮਿਲਣ ਲਈ ਕਿਉਂ ਆਇਆ ਹੈਂ? ਤੂੰ ਆਪਣੇ ਮਾਪਿਆਂ ਦੇ ਨਬੀਆਂ ਕੋਲ ਜਾ।"ਇਸਰਾਏਲ ਦੇ ਪਾਤਸ਼ਾਹ ਨੇ ਅਲੀਸ਼ਾ ਨੂੰ ਕਿਹਾ, "ਨਹੀਂ! ਅਸੀਂ ਤੈਨੂੰ ਮਿਲਣ ਲਈ ਆਏ ਹਾਂ, ਕਿਉਂ ਕਿ ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਮੋਆਬ ਦੀ ਸ਼ਕਤੀ ਦੇ ਹੱਥੀਂ ਫ਼ੜਵਾਉਣ ਲਈ ਇਕਠਿ��ਂ ਕੀਤਾ ਹੈ।"
14ਤੱਦ ਅਲੀਸ਼ਾ ਬੋਲਿਆ, "ਮੈਂ ਯਹੋਵਾਹ ਸਰਬ-ਸ਼ਕਤੀਮਾਨ ਦੀ ਜ਼ਿੰਦਗੀ ਦੀ ਸਹੁੰ ਖਾਂਦਾ ਹਾਂ, ਜਿਸਦੀ ਮੈਂ ਸੇਵਾ ਕਰਦਾ ਹਾਂ, ਜੇਕਰ ਮੈਨੂੰ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ, ਮੈਂ ਤੁਹਾਡੇ ਵੱਲ ਵੇਖਿਆ ਜਾਂ ਤਕਿਆ ਨਾ ਹੁੰਦਾ।
15ਹੁਣ ਕਿਸੇ ਅਜਿਹੇ ਵਿਅਕਤੀ ਨੂੰ ਮੇਰੇ ਕੋਲ ਲਿਆਓ ਜੋ ਰਬਾਬ ਵਜਾ ਸਕਦਾ ਹੋਵੇ।" ਜਦੋਂ ਵਿਅਕਤੀ ਨੇ ਰਬਾਬ ਵਜਾਇਆ ਯਹੋਵਾਹ ਦੀ ਸ਼ਕਤੀ ਅਲੀਸ਼ਾ ਦੇ ਉੱਪਰ ਆਈ।
16ਤੱਦ ਅਲੀਸ਼ਾ ਨੇ ਕਿਹਾ, "ਇਸ ਵਾਦੀ ਵਿੱਚ ਯਹੋਵਾਹ ਆਖਦਾ ਹੈ ਕਿ ਟੋਏ ਹੀ ਟੋਏ ਪੁੱਟ ਦੇਵੋ।
17ਯਹੋਵਾਹ ਇਉਂ ਆਖਦਾ ਹੈ ਕਿ ਤੁਹਾਨੂੰ ਹਨੇਰੀ ਅਤੇ ਬਾਰਿਸ਼ ਨਜ਼ਰ ਨਹੀਂ ਆਵੇਗੀ ਪਰ ਵਾਦੀ ਸਾਰੀ ਪਾਣੀ ਨਾਲ ਭਰ ਜਾਵੇਗੀ। ਤੱਦ ਤੁਸੀਂ ਅਤੇ ਤੁਹਾਡੇ ਜਾਨਵਰ ਜੀ ਭਰ ਕੇ ਪਾਣੀ ਪੀ ਸਕਣਗੇ।
18ਅਤੇ ਯਹੋਵਾਹ ਦੀ ਨਿਗਾਹ ਵਿੱਚ ਇਹ ਛੋਟਾ ਜਿਹਾ ਕੰਮ ਹੈ। ਉਹ ਮੋਆਬ ਨੂੰ ਹਾਰ ਦੇਣ ਲਈ ਤੁਹਾਡੇ ਹੱਥ ਵਿੱਚ ਦੇਵੇਗਾ।
19ਤੁਸੀਂ ਹਰ ਸਫੀਲ ਵਾਲੇ ਅਤੇ ਵਧੀਆ ਸ਼ਹਿਰ ਢਾਹ ਛੱਡੋਂਗੇ ਅਤੇ ਹਰ ਚੰਗੇ ਬਿਰਛ ਨੂੰ ਵੱਢ ਸੁੱਟੋਂਗੇ ਅਤੇ ਪਾਣੀ ਦੇ ਸਾਰੇ ਸਰੋਤਾਂ ਨੂੰ ਪੂਰ ਦੇਵੋਂਗੇ ਅਤੇ ਹਰ ਚੰਗੇ ਖੇਤ ਨੂੰ ਪੱਥਰ ਸੁੱਟ-ਸੁੱਟ ਕੇ ਬਰਬਾਦ ਕਰ ਦੇਵੋਂਗੇ।"
20ਸਵੇਰ ਵਕਤ ਜਦੋਂ ਭੇਟ ਚੜਾਈ ਜਾਂਦੀ ਸੀ ਤਾਂ ਅਦੋਮ ਦੇ ਪਾਸਿਓ ਪਾਣੀ ਆਉਣਾ ਸ਼ੁਰੂ ਹੋਇਆ ਅਤੇ ਉਹ ਸਾਰੀ ਧਰਤੀ ਪਾਣੀ ਨਾਲ ਭਰ ਗਈ।
21ਜਦੋਂ ਮੋਆਬੀਆਂ ਨੇ ਸੁਣਿਆ ਕਿ ਪਾਤਸ਼ਾਹ ਲੜਨ ਲਈ ਆਏ ਸਨ, ਉਹ ਸਾਰੇ ਜਿਹੜੇ ਲੜਨ ਦੇ ਕਾਬਿਲ ਸਨ, ਇਕੱਠੇ ਕੀਤੇ ਗਏ, ਅਤੇ ਉਨ੍ਹਾਂ ਨੇ ਆਪਣੇ-ਆਪ ਨੂੰ ਸੀਮਾ ਤੇ ਤੈਨਾਤ ਕਰ ਲਿਆ।
22ਉਸ ਸਵੇਰ ਮੋਆਬ ਦੇ ਲੋਕ ਸਵੇਰੇ ਜਲਦੀ ਉੱਠੇ। ਵਾਦੀ ਵਿੱਚ ਚੜਦਾ ਸੂਰਜ ਪਾਣੀ ਉੱਪਰ ਆਪਣੇ ਲਿਸ਼ਕਾਰੇ ਮਾਰ ਰਿਹਾ ਸੀ ਜੋ ਕਿ ਮੋਆਬੀਆਂ ਨੂੰ ਲਹੂ ਵਾਂਗ ਦਿਸ ਰਿਹਾ ਸੀ।
23ਮੋਆਬ ਦੇ ਲੋਕਾਂ ਨੇ ਕਿਹਾ, "ਉਸ ਲਹੂ ਵੱਲ ਵੇਖੋ! ਇਉਂ ਲੱਗਦਾ ਹੈ ਜਿਵੇਂ ਕਿ ਪਾਤਸ਼ਾਹ ਨੇ ਆਪਸ ਵਿੱਚ ਲੜਕੇ ਇੱਕ ਦੂਜੇ ਨੂੰ ਮਾਰ ਦਿੱਤਾ ਹੋਵੇ ਚਲੋ ਅਪਾ ਚੱਲਕੇ ਲਾਸ਼ਾਂ ਤੋਂ ਕੀਮਤੀ ਸਾਮਾਨ ਲਾਹ ਲਈਏ।"
24ਜਦੋਂ ਮੋਆਬੀ ਇਸਰਾਏਲੀਆਂ ਦੇ ਡੇਰੇ ਦੇ ਨੇੜੇ ਆਏ ਇਸਰਾਏਲੀਆਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਹ ਭੱਜ ਗਏ। ਪਰ ਇਸਰਾਏਲੀਆਂ ਨੇ ਮੋਆਬ ਤੱਕ ਉਨ੍ਹਾਂ ਦਾ ਪਿੱਛਾ ਕੀਤਾ।
25ਇਸਰਾਏਲੀਆਂ ਨੇ ਉਨ੍ਹਾਂ ਦੇ ਸ਼ਹਿਰਾਂ ਨੂੰ ਢਾਹ ਸੁਟਿਆ ਅਤੇ ਮੋਆਬ ਦੇ ਹਰੇਕ ਖੇਤ ਵਿੱਚ ਪਥਰਾਵ ਕੀਤਾ ਅਤੇ ਸਾਰੇ ਪਾਣੀ ਦੇ ਸਰੋਤਾਂ ਨੂੰ ਪੂਰ ਦਿੱਤਾ ਅਤੇ ਉਨ੍ਹਾਂ ਦੇ ਸਾਰੇ ਚੰਗੇ ਬਿਰਖਾਂ ਨੂੰ ਵੱਢ ਸੁਟਿਆ। ਇਸਰਾਏਲੀ ਕੀਰ-ਹਰਾਸਬ ਤੀਕ ਲੜਦੇ ਰਹੇ! ਸਿਪਾਹੀਆਂ ਨੇ ਕੀਰ-ਹਰਾਸਬ ਨੂੰ ਘੇਰ ਕੇ ਉੱਥੇ ਵੀ ਹਮਲਾ ਕੀਤਾ।
26ਮੋਆਬ ਦੇ ਪਾਤਸ਼ਾਹ ਨੇ ਮਹਿਸੂਸ ਕੀਤਾ ਕਿ ਉਹ ਇਹ ਲੜਾਈ ਹਾਰ ਰਿਹਾ ਸੀ, ਤਾਂ ਉਸਨੇ 700 ਸਿਪਾਹੀ ਲੇ ਜੋ ਕਿ ਰਾਹੀਂ ਫ਼ੌਜ ਲੰਘਕੇ ਅਦੋਮ ਦੇ ਪਾਤਸ਼ਾਹ ਨੂੰ ਮਰਨ ਲਈ ਤਲਵਾਰ ਦਾ ਇਸਤੇਮਾਲ ਕਰ ਸਕਦੇ ਸਨ। ਪਰ ਉਹ ਇਉਂ ਕਰਨ ਵਿੱਚ ਨਾਕਾਮਯਾਬ ਰਹੇ।
27ਤੱਦ ਮੋਆਬ ਦੇ ਪਾਤਸ਼ਾਹ ਨੇ ਆਪਣੇ ਪਲੇਠੇ ਪੁੱਤਰ ਨੂੰ ਜਿਹੜਾ ਕਿ ਉਸਦੀ ਬਾਵੇਂ ਰਾਜ ਕਰਨ ਵਾਲਾ ਸੀ, ਉਸਨੂੰ ਨਗਰ ਦੀ ਕੰਧ ਉੱਤੇ ਹੋਮ ਦੀ ਭੇਟ ਵਜੋਂ ਚੜਾਇਆ। ਇਹ ਵੇਖਕੇ ਇਸਰਾਏਲ ਦੇ ਲੋਕ ਬੜੇ ਪਰੇਸ਼ਾਨ ਹੋਏ, ਅਤੇ ਮੋਆਬ ਦੇ ਰਾਜੇ ਉੱਤੇ ਹਮਲਾ ਕਰਨੋ ਹਟ ਗਏ ਅਤੇ ਆਪਣੀ ਧਰਤੀ ਨੂੰ ਪਰਤ ਗਏ।