Loading Bible Translation
First-time download in progress. This may take a few seconds…
Punjabi Bible Wordproject Bible
19 verses
1ਉਪਰੰਤ ਅੰਮੋਨੀਆਂ ਦਾ ਰਾਜਾ ਨਾਹਾਸ਼ ਮਰ ਗਿਆ ਅਤੇ ਉਸ ਤੋਂ ਬਾਅਦ ਉਸ ਦਾ ਪੁੱਤਰ ਹਾਨੂਨ ਨਵਾਂ ਪਾਤਸ਼ਾਹ ਬਣਿਆ।
2ਦਾਊਦ ਨੇ ਕਿਹਾ, "ਨਾਹਾਸ਼ ਨੇ ਮੇਰੇ ਨਾਲ ਭਲਾਈ ਕੀਤੀ ਸੀ ਸੋ ਮੈਂ ਉਸਦੇ ਪੁੱਤਰ ਹਾਨੂਨ ਦੇ ਨਾਲ ਭਲਾਈ ਕਰਾਂਗਾ।' ਇਸੇ ਲਈ ਦਾਊਦ ਨੇ ਆਪਣੇ ਆਦਮੀਆਂ ਨੂੰ ਹਾਨੂਨ ਨੂੰ ਉਸਦੇ ਪਿਤਾ ਦੀ ਮੌਤ ਤੇ ਦਿਲਾਸਾ ਦੇਣ ਲਈ ਭੇਜਿਆ।ਇਉਂ ਦਾਊਦ ਦੇ ਆਦਮੀ ਅੰਮੋਨੀਆਂ ਦੀ ਧਰਤੀ ਤੇ ਗਏ।
3ਪਰ ਅੰਮੋਨੀਆਂ ਦੇ ਆਗੂਆਂ ਨੇ ਹਾਨੂਨ ਨੂੰ ਆਪਣੇ ਮਾਲਕ ਨੂੰ ਆਖਿਆ, "ਤੁਸੀਂ ਕੀ ਸੋਚਦੇ ਹੋ ਭਲਾ ਦਾਊਦ ਨੇ ਤੁਹਾਡੇ ਪਿਤਾ ਦੀ ਮੌਤ ਦੇ ਸੋਗ ਵਜੋਂ ਮੁਕਾਣੇ ਵਿੱਚ ਆਪਣੇ ਸੇਵਕ ਭੇਜੇ ਹਨ? ਨਹੀਂ! ਸਗੋਂ ਦਾਊਦ ਨੇ ਆਪਣੇ ਨੁਮਾਇਂਦੇ ਇਸ ਦੇਸ਼ ਦਾ ਹਾਲ ਜਾਣ ਕੇ ਭੇਤ ਲੈਣ ਲਈ ਭੇਜੇ ਹਨ ਤਾਂ ਜੋ ਉਸ ਨੂੰ ਇਸ ਬਾਰੇ ਪੂਰਾ ਪਤਾ ਲੱਗ ਜਾੇ। ਉਹ ਤੇਰੇ ਵਿਰੁੱਧ ਲੜਾਈ ਕਰਨਾ ਚਾਹੁੰਦੇ ਹਨ।'
4ਤਾਂ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫ਼ੜ ਲਿਆ ਅਤੇ ਸਭਨਾਂ ਦੀ ਅੱਧੀ-ਅੱਧੀ ਦਾੜੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਕੱਪੜੇ ਅਧ੍ਧ ਵਿਚਕਾਰੋ ਲੈਕੇ ਲੱਕ ਤੀਕ ਕਤਰ ਸੁੱਟੇ ਅਤੇ ਫ਼ਿਰ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।
5ਜਦੋਂ ਲੋਕਾਂ ਨੇ ਦਾਊਦ ਨੂੰ ਇਸ ਬਾਰੇ ਦੱਸਿਆ ਤਾਂ ਉਸਨੇ ਆਪਣੇ ਸੇਵਕਾਂ ਨੂੰ ਮਿਲਣ ਲਈ ਸੰਦੇਸ਼ਵਾਹਕ ਭੇਜੇ ਕਿਉਂ ਕਿ ਉਹ ਮਨੁੱਖ ਇਸ ਸਭ ਤੋਂ ਬਹੁਤ ਸ਼ਰਮਿਂਦੇ ਸਨ ਸੋ ਪਾਤਸ਼ਾਹ ਨੇ ਆਖਿਆ, "ਜਦੋਂ ਤੱਕ ਤੁਹਾਡੀਆਂ ਦਾੜੀਆਂ ਨਾ ਵਧ ਜਾਣ ਤੁਸੀਂ ਯਰੀਹੋ ਵਿੱਚ ਰਹੋ। ਫ਼ਿਰ ਤੁਸੀਂ ਯਰੂਸ਼ਲਮ ਵਿੱਚ ਆ ਜਾਣਾ।'
6ਜਦੋਂ ਅੰਮੋਨੀਆਂ ਨੇ ਵੇਖਿਆ ਕਿ ਦਾਊਦ ਹੁਣ ਸਾਨੂੰ ਆਪਣਾ ਵੈਰੀ ਸਮਝਦਾ ਹੈ ਤਾਂ ਅੰਮੋਨੀਆਂ ਦੇ ਲੋਕਾਂ ਨੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਕੋਲੋਂ 20,000 ਮਨੁੱਖ ਅਤੇ ਅੰਮੋਨੀਆਂ ਨੇ ਮਆਕਾਹ ਦੇ ਰਾਜਾ ਤੋਂ 1,000 ਮਨੁੱਖ ਅਤੇ ਟੋਬ ਦੇ ਲੋਕਾਂ ਤੋਂ 12,000 ਆਦਮੀ ਖਰੀਦੇ।
7ਜਦੋਂ ਦਾਊਦ ਨੇ ਇਹ ਖਬਰ ਸੁਣੀ ਤਾਂ ਉਸਨੇ ਯੋਆਬ ਦੇ ਸਾਰੇ ਸੂਰਮੇ ਉੱਥੇ ਭੇਜੇ।
8ਤਾਂ ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਤਿਆਰ ਹੋ ਗਏ। ਉਹ ਸ਼ਹਿਰ ਦੇ ਪ੍ਰਵੇਸ਼ ਦੁਆਰ ਅੱਗੇ ਖੜੋ ਗਏ। ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਟੋਬ ਅਤੇ ਮਆਕਾਹ ਦੇ ਲੋਕ ਮੈਦਾਨ ਵਿੱਚ ਅੰਮੋਨੀਆਂ ਦੇ ਸੰਗ ਨਹੀਂ ਆਏ।
9ਜਦੋਂ ਯੋਆਬ ਨੇ ਨਜ਼ਰ ਮਾਰੀ ਤਾਂ ਵੇਖਿਆ ਕਿ ਲੜਾਈ 'ਚ ਦੁਸ਼ਮਣ ਦਾ ਸਾਮ੍ਹਣਾ ਦੋਵੋਁ ਪਾਸੀਁ ਅੱਗੋਂ ਅਤੇ ਪਿੱਛੋਂ ਦੀ ਵੀ ਹੈ ਤਾਂ ਯੋਆਬ ਨੇ ਇਸਰਾਏਲ ਵਿੱਚੋਂ ਚੰਗੇ ਸੂਰਮੇ ਚੁਣ ਲੇ ਉਨ੍ਹਾਂ ਦੀ ਅਰਾਮੀਆਂ ਦੇ ਸਾਮ੍ਹਣੇ ਪਾਲ ਬੰਨ੍ਹੀ।
10ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਮ੍ਹਣੇ ਪਾਲ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹਵਾਲੇ ਕਰ ਦਿੱਤਾ।
11ਯੋਆਬ ਨੇ ਆਖਿਆ, "ਜੇਕਰ ਅਰਾਮੀ ਮੇਰੇ ਉੱਪਰ ਹਾਵੀ ਹੋ ਜਾਣ ਤਾਂ ਤੂੰ ਮੇਰੀ ਮਦਦ ਕਰੀਂ ਅਤੇ ਜੇਕਰ ਅੰਮੋਨੀ ਤੇਰੇ ਉੱਪਰ ਹਾਵੀ ਹੋ ਜਾਣ ਤਾਂ ਮੈਂ ਆਕੇ ਤੇਰੀ ਮਦਦ ਕਰਾਂਗਾ।
12ਬਹਾਦੁਰ ਬਣੋ! ਹੁਣ ਸਾਨੂੰ ਆਪਣੇ ਲੋਕਾਂ ਲਈ, ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਬਹਾਦੁਰੀ ਨਾਲ ਲੜਨਾ ਚਾਹੀਦਾ ਹੈ। ਯਹੋਵਾਹ ਜੋ ਠੀਕ ਸਮਝੇਗਾ ਉਹੀ ਕੁਝ ਕਰੇਗਾ।'
13ਤੱਦ ਯੋਆਬ ਅਤੇ ਉਹ ਲੋਕ ਜੋ ਉਸਦੇ ਨਾਲ ਸਨ, ਅਰਾਮੀਆਂ ਦੇ ਉੱਪਰ ਹਮਲਾ ਕਰਨ ਅੱਗੇ ਵਧੇ ਤਾਂ ਅਰਾਮੀ ਯੋਆਬ ��ਤੇ ਉਸਦੇ ਆਦਮੀਆਂ ਦੇ ਅੱਗੋਂ ਦੀ ਨੱਸ ਗਏ।
14ਜਦੋਂ ਅੰਮੋਨੀਆਂ ਨੇ ਵੇਖਿਆ ਕਿ ਅਰਾਮੀ ਭੱਜ ਰਹੇ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਨੱਸ ਗਏ ਅਤੇ ਆਪਣੇ ਸ਼ਹਿਰ ਵਾਪਸ ਮੁੜ ਗਏ। ਤੱਦ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਬਾਅਦ ਮੁੜਕੇ ਯਰੂਸ਼ਲਮ ਵਿੱਚ ਆਇਆ।
15ਜਦੋਂ ਅਰਾਮੀਆਂ ਨੇ ਵੇਖਿਆ ਕਿ ਉਹ ਇਸਰਾਏਲ ਦੇ ਅੱਗੇ ਹਾਰ ਗਏ ਹਨ, ਤਾਂ ਉਨ੍ਹਾਂ ਨੇ ਆਪਣੇ-ਆਪ ਨੂੰ ਇਕੱਠਾ ਕੀਤਾ ਤੇ ਇੱਕ ਵੱਡੀ ਫ਼ੌਜ ਤਿਆਰ ਕੀਤੀ।
16ਹਦਦਅਜ਼ਰ ਨੇ ਲੋਕ ਭੇਜੇ ਅਤੇ ਜੋ ਅਰਾਮੀ ਦਰਿਆਓ ਪਾਰ ਸਨ ਉਨ੍ਹਾਂ ਨੂੰ ਲੈ ਆਇਆ ਅਤੇ ਉਹ ਸਾਰੇ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਫ਼ੌਜ ਦਾ ਸਰਦਾਰ ਸੀ, ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ।
17ਦਾਊਦ ਨੇ ਜਦੋਂ ਇਹ ਖਬਰ ਸੁਣੀ ਤਾਂ ਉਸਨੇ ਸਾਰੇ ਇਸਰਾਏਲੀਆਂ ਨੂੰ ਇਕੱਠਾ ਕੀਤਾ ਅਤੇ ਯਰਦਨ ਦਰਿਆ ਨੂੰ ਪਾਰ ਲੰਘ ਕੇ ਹੇਲਾਮ ਤੀਕ ਆਇਆ।ਉੱਥੇ ਅਰਾਮੀਆਂ ਨੇ ਦਾਊਦ ਦੇ ਸਾਮ੍ਹਣੇ ਪਾਲ ਬੰਨ੍ਹੀ ਅਤੇ ਉਸ ਨਾਲ ਲੜੇ।
18ਪਰ ਦਾਊਦ ਨੇ ਅਰਾਮੀਆਂ ਨੂੰ ਹਾਰ ਦਿੱਤੀ ਅਤੇ ਅਰਾਮੀ ਇਸਰਾਏਲ ਵਿੱਚੋਂ ਭੱਜ ਗਏ। ਦਾਊਦ ਨੇ 700 ਰੱਥ ਸਵਾਰ ਅਤੇ 40,000 ਘੁੜ ਸਵਾਰਾਂ ਨੂੰ ਵੱਢ ਸੁਟਿਆ। ਦ੍ਦਾਊਦ ਨੇ ਅਰਾਮੀ ਸੈਨਾ ਦੇ ਕਪਤਾਨ ਸੋਬਕ ਨੂੰ ਵੀ ਮਾਰ ਮੁਕਾਇਆ।
19ਜਦੋਂ ਉਨ੍ਹਾਂ ਰਾਜਿਆਂ ਨੇ ਜੋ ਹਦਦਅਹਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਦੇ ਅੱਗੇ ਹਾਰ ਗਏ ਸਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸ਼ਾਂਤੀ ਕਰ ਲਈ ਅਤੇ ਉਨ੍ਹਾਂ ਦੀ ਟਹਿਲ ਸੇਵਾ ਕੀਤੀ। ਹੁਣ ਅਰਾਮੀ ਅੰਮੋਨੀਆਂ ਦੀ ਮੁੜ ਮਦਦ ਕਰਨ ਤੋਂ ਡਰਦੇ ਸਨ।