Loading Bible Translation
First-time download in progress. This may take a few seconds…
Punjabi Bible Wordproject Bible
23 verses
1ਦਾਊਦ ਪਹਾੜ ਦੀ ਚੋਟੀ ਜੈਤੂਨ ਦੇ ਪਹਾੜ ਤੋਂ ਅਗਾਂਹ ਵਧਿਆ ਤਾਂ ਮਫ਼ੀਬੋਸ਼ਬ ਦਾ ਨੌਕਰ ਸੀਬਾ ਦਾਊਦ ਨੂੰ ਮਿਲਿਆ। ਉਸ ਕੋਲ ਦੋ ਖੋਤੇ ਕਸ੍ਸੇ ਹੋਏ ਸਨ। ਉਨ੍ਹਾਂ ਉੱਪਰ 200 ਰੋਟੀਆਂ, 100 ਗੁਛ੍ਛਾ ਦਾਖਾਂ ਦਾ, 100 ਗਰਮੀਆਂ ਦੇ ਮੌਸਮੀ ਫ਼ਲ ਅਤੇ ਇੱਕ ਮਸ਼ਕ ਮੈਅ ਦੀ ਸੀ।
2ਦਾਊਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, "ਇਹ ਸਭ ਵਸਤਾਂ ਕਿਸ ਲਈ ਹਨ?"ਸੀਬਾ ਨੇ ਕਿਹਾ, "ਇਹ ਖੋਤੇ ਪਾਤਸ਼ਾਹ ਦੇ ਪਰਿਵਾਰ ਦੇ ਚਢ਼ਨ ਲਈ ਹਨ ਅਤੇ ਇਹ ਰੋਟੀਆਂ ਅਤੇ ਫ਼ਲ ਉਸਦੇ ਅਫ਼ਸਰਾਂ ਦੇ ਖਾਣ ਲਈ ਅਤੇ ਉਜਾੜ ਵਿੱਚ ਜਾਂਦਿਆਂ ਕੋਈ ਵੀ ਮਨੁੱਖ ਰਾਹ ਵਿੱਚ ਕਮਜ਼ੋਰੀ ਮਹਿਸੂਸ ਕਰੇ ਉਸ ਲਈ ਇਹ ਮੈਅ ਦੀ ਮਸ਼ਕ ਹੈ।"
3ਪਾਤਸ਼ਾਹ ਨੇ ਪੁਛਿਆ, "ਮ੍ਮਫ਼ੀਬੋਸ਼ਬ ਕਿੱਥੋ ਹੈ?"ਸੀਬਾ ਨੇ ਪਾਤਸ਼ਾਹ ਨੂੰ ਕਿਹਾ, "ਮਫ਼ੀਬੋਸ਼ਬ ਤਾਂ ਯਰੂਸ਼ਲਮ ਵਿੱਚ ਠਹਿਰਿਆ ਹੋਇਆ ਹੈ। ਕਿਉਂ ਜੋ ਉਸਨੇ ਆਖਿਆ ਹੈ ਕਿ ਇਸਰਾਏਲੀ ਅੱਜ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਣਗੇ।"
4ਤੱਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, "ਇਸੇ ਲਈ ਮੈਂ ਤੈਨੂੰ ਉਹ ਸਭ ਕੁਝ ਵਾਪਸ ਕਰਦਾ ਹਾਂ ਜੋ ਮਫੀਬੋਸ਼ਬ ਨਾਲ ਸਬਂਧਿਤ ਹੈ।" ਸੀਬਾ ਨੇ ਕਿਹਾ, "ਮੈਂ ਤੇਰੇ ਅੱਗੇ ਸਿਰ ਨਿਵਾਉਂਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਪਣੇ ਪਾਤਸ਼ਾਹ ਦੀ ਨਿਗਾਹ ਹੇਠਾਂ ਕਿਰਪਾ ਯੋਗ ਹੋਵਾਂ।"
5ਦਾਊਦ ਪਾਤਸ਼ਾਹ ਤੱਦ ਬਹੁਰੀਮ ਵਿੱਚ ਆਇਆ। ਉੱਥੇ ਸ਼ਾਊਲ ਦੇ ਘਰਾਣੇ ਦੀ ਕੁੱਲ ਵਿੱਚੋਂ ਗੇਰਾ ਨਾਂ ਦੇ ਮਨੁੱਖ ਦਾ ਪੁੱਤਰ ਸ਼ਿਮਈ ਨਿਕਲਿਆ। ਉਹ ਦਾਊਦ ਨੂੰ ਮੰਦੇ ਬੋਲ ਬੋਲਦਾ ਬਾਹਰ ਨਿਕਲਿਆ ਅਤੇ ਉਹ ਇੰਝ ਬਾਰ-ਬਾਰ ਆਖਦਾ ਗਿਆ।
6ਸ਼ਿਮਈ ਨੇ ਦਾਊਦ ਅਤੇ ਉਸਦੇ ਟਹਿਲੂਆਂ ਉੱਪਰ ਪਥਰਾਵ ਕਰਨਾ ਸ਼ੁਰੂ ਕਰ ਦਿੱਤਾ। ਪਰ ਉਸ ਵਕਤ ਸੂਰਮੇ ਅਤੇ ਲੋਕ ਦਾਊਦ ਦੇ ਆਲੇ-ਦੁਆਲੇ ਇਕੱਠੇ ਹੋ ਗਏ।
7ਸ਼ਿਮਈ ਦਾਊਦ ਨੂੰ ਸਰਾਪ ਦਿੰਦਾ ਹੋਇਆ ਆਖਣ ਲੱਗਾ, "ਨਿਕਲ ਆ, ਨਿਕਲ ਆ, ਤੂੰ ਖੂਨੀ ਮਨੁੱਖ! ਹੇ ਸ਼ਤਾਨ ਦੀ ਔਲਾਦ।
8ਯਹੋਵਾਹ ਤੈਨੂੰ ਸਜ਼ਾ ਦੇ ਰਿਹਾ ਹੈ। ਕਿਉਂ ਕਿ ਤੂੰ ਸ਼ਾਊਲ ਦੇ ਘਰਾਣੇ ਦਾ ਖੂਨ ਕੀਤਾ, ਤੂੰ ਸ਼ਾਊਲ ਦੀ ਥਾਂ ਚੁਰਾਕੇ ਖੁਦ ਪਾਤਸ਼ਾਹ ਬਣ ਬੈਠਾ, ਪਰ ਉਹੀ ਸਭ ਬੁਰਿਆਈਆਂ ਹੁਣ ਤੇਰੇ ਨਾਲ ਵਾਪਰ ਰਹੀਆਂ ਹਨ। ਹੁਣ ਯਹੋਵਾਹ ਨੇ ਤੇਰਾ ਰਾਜ ਤੇਰੇ ਪੁੱਤਰ ਅਬਸ਼ਾਲੋਮ ਦੇ ਹੱਥ ਦੇ ਦਿੱਤਾ ਕਿਉਂ ਕਿ ਤੂੰ ਖੂਨੀ ਮਨੁੱਖ ਹੈਂ।"
9ਤੱਦ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਪਾਤਸ਼ਾਹ ਨੂੰ ਆਖਿਆ, "ਇਹ ਮੋਇਆ ਹੋਇਆ ਕੁਤ੍ਤਾ ਭਲਾ ਕਾਹਨੂੰ ਮੇਰੇ ਮਹਾਰਾਜ ਪਾਤਸ਼ਾਹ ਨੂੰ ਸਰਾਪ ਦੇਵੇ? ਜੇਕਰ ਮੈਨੂੰ ਆਗਿਆ ਦੇਵੋਁ ਤਾਂ ਜਾਕੇ ਉਸਦਾ ਸਿਰ ਉਡਾ ਦੇਵਾਂ।"
10ਪਰ ਪਾਤਸ਼ਾਹ ਨੇ ਜਵਾਬ ਦਿੱਤਾ, "ਸਰੂਯਾਹ ਦੇ ਪੁੱਤਰੋ ਮੈਂ ਕੀ ਕਰ ਸਕਦਾ ਹਾਂ? ਅਵੱਸ਼ ਹੀ, ਸ਼ਿਮਈ ਮੈਨੂੰ ਸਰਾਪ ਰਿਹਾ ਹੈ। ਪਰ ਯਹੋਵਾਹ ਨੇ ਉਸ ਨੂੰ ਮੈਨੂੰ ਸਰਾਪਣ ਲਈ ਕਿਹਾ ਹੈ।"
11ਦਾਊਦ ਨੇ ਵੀ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, "ਵੇਖੋ! ਮੇੇਰਾ ਆਪਣਾ ਪੁੱਤਰ (ਅਬਸ਼ਾਲੋਮ) ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਤਾਂ ਫ਼ਿਰ ਬਿਨਯਾਮੀਨ ਦੇ ਪਰਿਵਾਰ-ਸਮੂਹ ਚੋ ਇਸ ਮਨੁੱਖ (ਸ਼ਿਮਈ) ਨੂੰ ਤਾਂ ਮੈਨੂੰ ਸਰਾਪ ਦੇਣ ਦਾ ਵਧੇਰੇ ਅਧਿਕਾਰ ਹੈ। ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦੇਵੋ ਕਿਉਂ ਕਿ ਯਹੋਵਾਹ ਨੇ ਉਸਨੂੰ ਅਜਿਹਾ ਹੁਕਮ ਦਿੱਤਾ ਹੈ।"
12ਹੋ ਸਕਦਾ ਜੋ ਮੰਦੀਆਂ ਗੱਲਾਂ ਮੇਰੇ ਨਾਲ ਵਾਪਰ ਰਹੀ���ਂ ਯਹੋਵਾਹ ਉਨ੍ਹਾਂ ਨੂੰ ਵੇਖੇ। ਫ਼ੇਰ ਹੋ ਸਕਦਾ ਕਿ ਯਹੋਵਾਹ ਮੈੈਨੂੰ ਸ਼ਿਮਈ ਦੁਆਰਾ ਅੱਜ ਆਖੀ ਹਰ ਮੰਦੀ ਗੱਲ ਲਈ ਕੁਝ ਚੰਗਾ ਦੇਵੇ।
13ਤਾਂ ਦਾਊਦ ਅਤੇ ਉਸਦੇ ਆਦਮੀ ਆਪਣੇ ਰਾਹ ਤੁਰੇ ਜਾਂਦੇ ਸਨ ਪਰ ਸ਼ਿਮਈ ਦਾਊਦ ਦਾ ਪਿੱਛਾ ਕਰਦਾ ਰਿਹਾ। ਸ਼ਿਮਈ ਪਹਾੜੀ ਦੀ ਦੂਜੀ ਤਰਫ਼ ਸੜਕ ਦੇਰ ਦੂਜੇ ਕਿਨਾਰੇ ਤੁਰਦਾ ਰਿਹਾ ਅਤੇ ਰਾਹ ਵਿੱਚ ਦਾਊਦ ਨੂੰ ਮੰਦੇ ਬੋਲ ਬੋਲਦਾ ਰਿਹਾ ਅਤੇ ਉਸ ਉੱਪਰ ਧੂੜ-ਮਿੱਟੀ ਪਾਉਂਦਾ ਅਤੇ ਵੱਟੇ ਮਾਰਦਾ ਰਿਹਾ।
14ਦਾਊਦ ਪਾਤਸ਼ਾਹ ਅਤੇ ਉਸਦੇ ਸਾਰੇ ਆਦਮੀ ਯਰਦਨ ਦਰਿਆ ਤੇ ਪੁੱਜੇ ਤੇ ਉਸ ਵਕਤ ਉਹ ਬੜੇ ਬਕ੍ਕੇ ਹੋਏ ਸਨ। ਇਸ ਲਈ ਉੱਥੇ ਰੁਕ ਕੇ ਉਨ੍ਹਾਂ ਨੇ ਬੋੜੀ ਦੇਰ ਅਰਾਮ ਕਰਕੇ ਥੋੜਾ ਸਾਹ ਲਿਆ।
15ਅਬਸ਼ਾਲੋਮ ਅਹੀਥੋਫ਼ਲ ਅਤੇ ਹੋਰ ਸਾਰੇ ਇਸਰਾਏਲ ਦੇ ਮਨੁੱਖ ਯਰੂਸ਼ਲਮ ਵਿੱਚ ਆਏ।
16ਦਾਊਦ ਦਾ ਮਿੱਤਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਅਤੇ ਆਖਣ ਲੱਗਾ, "ਪਾਤਸ਼ਾਹ ਜਿਉਂਦਾ ਰਹੇ! ਪਾਤਸ਼ਾਹ ਜਿਉਂਦਾ ਰਹੇ!"
17ਅਬਸ਼ਾਲੋਮ ਨੇ ਆਖਿਆ, "ਭਲਾ ਤੂੰ ਆਪਣੇ ਮਿੱਤਰ ਦਾਊਦ ਉੱਤੇ ਕਿਰਪਾਲੂ ਕਿਉਂ ਨਹੀਂ? ਭਲਾ ਤੂੰ ਆਪਣੇ ਸਾਰੇ ਮਿੱਤਰਾਂ ਨਾਲ ਯਰੂਸ਼ਲਮ ਛੱਡਕੇ ਕਿਉਂ ਨਹੀਂ ਗਿਆ?"
18ਹੂਸ਼ਈ ਨੇ ਕਿਹਾ, "ਮੈਂ ਉਸ ਮਨੁੱਖ ਵੱਲ ਹਾਂ ਜਿਸ ਨੂੰ ਯਹੋਵਾਹ ਚੁਣਦਾ ਹੈ। ਇਨ੍ਹਾਂ ਲੋਕਾਂ ਅਤੇ ਇਸਰਾਏਲ ਦੇ ਲੋਕਾਂ ਨੇ ਤੈਨੂੰ ਚੁਣਿਆ, ਇਸ ਲਈ ਮੈਂ ਤੇਰੇ ਨਾਲ ਹੀ ਰਹਾਂਗਾ।
19ਇਸ ਤੋਂ ਪਹਿਲਾਂ ਮੈਂ ਤੇਰੇ ਪਿਤਾ ਦੀ ਸੇਵਾ ਕੀਤੀ ਇਸ ਲਈ ਮੈਂ ਹੁਣ ਦਾਊਦ ਦੇ ਪੁੱਤਰ ਦੀ ਟਹਿਲ ਕਰਾਂਗਾ, ਤੇਰੀ ਸੇਵਾ ਕਰਾਂਗਾ।"
20ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਕਿਹਾ, "ਕਿਰਪਾ ਕਰਕੇ ਸਾਨੂੰ ਦੱਸੋ ਕਿ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ?"
21ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਖਿਆ, "ਤੇਰੇ ਪਿਤਾ ਆਪਣੀਆਂ ਕੁਝ ਪਤਨੀਆਂ ਨੂੰ ਇੱਥੇ ਪਿੱਛੇ ਘਰ ਦੀ ਦੇਖ ਭਾਲ ਲਈ ਛੱਡ ਗਏ ਹਨ ਸੋ ਤੂੰ ਜਾ ਅਤੇ ਉਨ੍ਹਾਂ ਨਾਲ ਜਾਕੇ ਜਿਨਸੀ ਸੰਬੰਧ ਕਰ। ਤੱਦ ਸਾਰੇ ਇਸਰਾਏਲੀ ਜਦੋਂ ਇਹ ਸੁਨਣਗੇ ਕਿ ਤਹਾਡੇ ਪਿਤਾ ਦੀ ਤੁਹਾਡੇ ਨਾਲ ਬੜੀ ਨਫ਼ਰਤ ਹੈ ਤਾਂ ਜੋ ਤੁਹਾਡੇ ਨਾਲ ਹਨ ਉਨ੍ਹਾਂ ਸਭਨਾਂ ਦੇ ਹੱਥ ਤਕੜੇ ਹੋਣਗੇ।"
22ਤੱਦ ਉਨ੍ਹਾਂ ਨੇ ਘਰ ਦੀ ਛੱਤ ਉੱਪਰ ਅਬਸ਼ਾਲੋਮ ਲਈ ਤੰਬੂ ਲਗਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਆਪਣੇ ਪਿਤਾ ਦੀਆਂ ਪਤਨੀਆਂ ਦੇ ਨਾਲ ਸੰਭੋਗ ਕੀਤਾ।
23ਉਸ ਵਕਤ ਅਹੀਥੋਫ਼ਲ ਦੀ ਸਲਾਹ ਜੋ ਉਨ੍ਹਾਂ ਦਿਨਾਂ ਵਿੱਚ ਉਹ ਦਿੰਦਾ ਸੀ ਅਜਿਹੀ ਹੁੰਦੀ ਸੀ ਜੋ ਇਉਂ ਜਾਣੀ ਜਾਂਦੀ ਸੀ ਕਿ ਉਸਨੇ ਉਹ ਪਰਮੇਸ਼ੁਰ ਦੀ ਬਾਣੀ ਦੇ ਰਾਹੀਂ ਇਹ ਪਾਈ ਹੈ। ਇਸ ਲਈ ਦਾਊਦ ਅਤੇ ਅਬਸ਼ਾਲੋਮ ਦੋਨਾਂ ਲਈ ਉਸਦੀ ਬਾਣੀ ਬੜੀ ਮਹਤ੍ਤਵਯੋਗ ਸੀ।