Loading Bible Translation
First-time download in progress. This may take a few seconds…
Punjabi Bible Wordproject Bible
29 verses
1ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਕਿਹਾ, "ਮੈਨੂੰ ਪਰਵਾਨਗੀ ਦੇਵੋ ਜੋ ਮੈਂ ਹੁਣ 12,000 ਮਨੁੱਖ ਚੁਣ ਲਵਾਂ ਅਤੇ ਅੱਜ ਹੀ ਰਾਤ ਉੱਠਕੇ ਦਾਊਦ ਦਾ ਪਿੱਛਾ ਕਰਾਂ।
2ਮੈਂ ਉਸ ਨੂੰ ਉਸ ਵਕਤ ਫ਼ੜਾਂਗਾ ਜਦੋਂ ਕਿ ਉਹ ਬਕਿਆ-ਹ੍ਹਾਰਿਆ ਪਿਆ ਹੋਵੇਗਾ। ਮੈਂ ਉਸਨੂੰ ਡਰਾਵਾਂਗਾ ਅਤੇ ਉਸਦੇ ਸਾਰੇ ਲੋਕ ਭੱਜ ਜਾਣਗੇ। ਪਰ ਮੈਂ ਸਿਰਫ਼ ਦਾਊਦ ਪਾਤਸ਼ਾਹ ਨੂੰ ਹੀ ਮਾਰਾਂਗਾ।
3ਫ਼ਿਰ ਮੈਂ ਸਾਰੇ ਲੋਕਾਂ ਨੂੰ ਤੇਰੇ ਕੋਲ ਵਾਪਸ ਲੈ ਆਵਾਂਗਾ। ਜੇਕਰ ਦਾਊਦ ਮਰ ਗਿਆ ਤਾਂ ਫ਼ਿਰ ਸਾਰੇ ਲੋਕੀ ਸ਼ਾਂਤੀ ਚ ਵਾਪਸ ਮੁੜ ਆਉਣਗੇ।"
4ਸੋ ਇਹ ਗੱਲ ਅਬਸ਼ਾਲੋਮ ਅਤੇ ਸਾਰੇ ਇਸਰਾਏਲੀ ਆਗੂਆਂ ਨੂੰ ਚੰਗੀ ਲਗੀ।
5ਪਰ ਅਬਸ਼ਾਲੋਮ ਨੇ ਆਖਿਆ, "ਹੁਣ ਹੂਸ਼ਈ ਅਰਕੀ ਨੂੰ ਵੀ ਸੱਦ ਲਵੋ! ਮੈਂ ਉਸਦੇ ਮੂੰਹੋਁ ਵੀ ਕੁਝ ਸੁਣਨਾ ਚਾਹੁੰਦਾ ਹਾਂ।"
6ਹੂਸ਼ਈ ਅਬਸ਼ਾਲੋਮ ਕੋਲ ਆਇਆ ਅਤੇ ਅਬਸ਼ਾਲੋਮ ਨੇ ਹੂਸ਼ਈ ਨੂੰ ਕਿਹਾ, "ਇਹ ਹੈ ਅਹੀਥੋਫ਼ਲ ਦੀ ਸਲਾਹ, ਕੀ ਸਾਨੂੰ ਉਸ ਤੇ ਅਮਲ ਕਰਨਾ ਚਾਹੀਦਾ ਹੈ? ਜੇਕਰ ਨਹੀਂ ਤਾਂ ਸਾਨੂੰ ਦੱਸੋ?"
7ਹੂਸ਼ਈ ਨੇ ਅਬਸ਼ਾਲੋਮ ਨੂੰ ਕਿਹਾ, "ਅਹੀਥੋਫ਼ਲ ਨੇ ਜੋ ਇਹ ਸਲਾਹ ਇਸ ਵਕਤ ਦਸੀ ਹੈ ਉਹ ਚੰਗੀ ਨਹੀਂ।"
8ਨਾਲ ਹੀ ਹੂਸ਼ਈ ਨੇ ਇਹ ਵੀ ਕਿਹਾ, "ਤੁਸੀਂ ਆਪਣੇ ਪਿਤਾ ਅਤੇ ਉਸਦੇ ਆਦਮੀਆਂ ਨੂੰ ਵੀ ਜਾਣਦੇ ਹੀ ਹੋ ਕਿ ਉਹ ਕਿੰਨੇ ਸੂਰਮੇ ਹਨ। ਉਹ ਇੰਨੇ ਖਤਰਨਾਕ ਹਨ ਜਿੰਨੇ ਕਿ ਜੰਗਲੀ ਰਿੱਛ ਜਿਵੇਂ ਉਸਦੇ ਬੱਚੇ ਨੂੰ ਉਜਾੜ ਵਿੱਚ ਖੁਸ ਜਾਣ ਤਾਂ ਹੁੰਦਾ ਹੈ। ਤੁਹਾਡੇ ਪਿਤਾ ਇੱਕ ਯੋਧਾ ਵੀਰ ਹਨ ਅਤੇ ਉਹ ਸਾਰੀ ਰਾਤ ਲੋਕਾਂ ਨਾਲ ਨਹੀਂ ਠਹਿਰੇਗਾ।
9ਹੁਣ ਵੀ ਸ਼ਾਇਦ ਉਹ ਕਿਸੇ ਖੁਡ੍ਡ ਜਾਂ ਗੁਫ਼ਾ ਵਿੱਚ ਲੁਕਿਆ ਹੋਵੇ। ਜੇਕਰ ਤੁਹਾਡਾ ਪਿਤਾ ਪਹਿਲਾਂ ਤੁਹਾਡੇ ਤੋਂ ਤੁਹਾਡੇ ਤੇ ਹਮਲਾ ਬੋਲੇ ਤਾਂ ਲੋਕਾਂ ਵਿੱਚ ਖਬਰ ਫ਼ੈਲ ਜਾਵੇਗੀ ਅਤੇ ਉਹ ਸੋਚਣਗੇ, "ਅਬਸ਼ਾਲੋਮ ਦੇ ਆਦਮੀ ਹਾਰ ਰਹੇ ਹਨ!
10ਤਾਂ ਫ਼ਿਰ ਭਾਵੇਂ ਜਿਹੜੇ ਸ਼ੇਰ ਵਰਗੇ ਬਹਾਦੁਰ ਸੂਰਮੇ ਵੀ ਹਨ ਉਹ ਵੀ ਡਰ ਜਾਣਗੇ ਕਿਉਂ ਕਿ ਸਾਰੇ ਇਸਰਾਏਲੀ ਜਾਣਦੇ ਹਨ ਕਿ ਤੁਹਾਡੇ ਪਿਤਾ ਵੱਡੇ ਵੀਰ ਯੋਧਾ ਹਨ ਅਤੇ ਉਸਦੇ ਆਦਮੀ ਵੀ ਬੜੇ ਬਹਾਦੁਰ ਸੂਰਮੇ ਹਨ।
11"ਮੈਂ ਤਾਂ ਤੁਹਾਨੂੰ ਇਹੀ ਸੁਝਾਅ ਦਿੰਦਾ ਹਾਂ ਕਿ ਤੁਸੀਂ ਦਾਨ ਤੋਂ ਲੈਕੇ ਬੇਰਸ਼ਬਾ ਤੀਕ ਸਾਰੇ ਇਸਰਾਏਲੀਆਂ ਨੂੰ ਇਕਠਿਆਂ ਕਰੋ। ਤੱਦ ਉੱਥੇ ਇੰਨੇ ਲੋਕ ਹੋਣ ਜਿਵੇਂ ਸਮੁੰਦਰ ਕੰਢੇ ਰੇਤ। ਤੱਦ ਤੁਸੀਂ ਲੜਾਈ ਵਿੱਚ ਜ਼ਰੂਰ ਉਤਰੋ।
12ਅਤੇ ਅਸੀਂ ਦਾਊਦ ਨੂੰ ਜਿੱਥੇ ਉਹ ਲੁਕਿਆ ਹੋਵੇਗਾ, ਫ਼ੜ ਲਵਾਂਗੇ। ਅਸੀਂ ਬਹੁਤ ਸਾਰੇ ਸਿਪਾਹੀਆਂ ਨਾਲ ਦਾਊਦ ਤੇ ਹਮਲਾ ਬੋਲਾਂਗੇ ਅਸੀਂ ਉਸ ਵਕਤ ਘਾਹ ਤੇ ਪਈ ਬਹੁਤ ਸਾਰੀ ਤਰੇਲ ਵਾਂਗ ਹੋਵਾਂਗੇ ਅਤੇ ਅਸੀਂ ਦਾਊਦ ਅਤੇ ਉਸਦੇ ਸਾਰੇ ਆਦਮੀਆਂ ਨੂੰ ਮਾਰ ਮੁਕਾਵਾਂਗੇ। ਉਸਦਾ ਕੋਈ ਵੀ ਮਨੁੱਖ ਜਿਉਂਦਾ ਨਹੀਂ ਬਚੇਗਾ।
13ਜੇਕਰ ਦਾਊਦ ਕਿਸੇ ਸ਼ਹਿਰ ਵਿੱਚ ਵੜ ਗਿਆ ਹੋਵੇ ਤਾਂ ਸਾਰੇ ਇਸਰਾਏਲੀ ਉਸ ਸ਼ਹਿਰ ਵਿੱਚ ਰਸੀਆਂ ਲੈਕੇ ਚੜ ਜਾਣਗੇ ਅਤੇ ਅਸੀਂ ਉਸ ਸ਼ਹਿਰ ਦੀਆਂ ਸਾਰੀਆਂ ਦੀਵਾਰਾਂ ਭੰਨ ਸੁੱਟਾਂਗੇ। ਅਸੀਂ ਉਸਨੂੰ ਖੱਡ ਜਾਂ ਵਾਦੀ ਵਿੱਚ ਅਜਿਹਾ ਸੁੱਟਾਂਗੇ ਕਿ ਉਸ ਸ਼ਹਿਰ ਵਿੱਚ ਤੁਹਾਨੂੰ ਇੱਕ ਕਂਕਰ ਵੀ ਨਾ ਲੱਭੇਗਾ।"
14ਅਬਸ਼ਾਲੋਮ ਅਤੇ ਸਾਰੇ ਇਸਰਾਏਲੀਆਂ ਨੇ ਕਿਹਾ, "ਹੂਸ਼ਈ ਅਰਕੀ ਦੀ ਸਲਾਹ ਅਹੀਥੋਫ਼ਲ ਦੀ ਸਲਾਹ ਕੋਲੋਂ ਚੰਗੀ ਹੈ।" ਉਨ੍ਹਾਂ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਇਹ ਯਹੋਵਾਹ ਦੀ ਵਿਉਂਤ ਸੀ। ਯਹੋਵਾਹ ਨੇ ਅਹੀਥੋਫ਼ਲ ਦੀ ਸਲਾਹ ਨੂੰ ਨਕਾਰਾ ਸਿਧ੍ਧ ਕਰਨ ਦੀ ਸਲਾਹ ਦਿੱਤੀ ਸੀ ਕਿਉਂ ਕਿ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਨੂੰ ਉਲਟਾ ਪਾਉਣ ਲਈ ਅੱਗੇ ਹੀ ਠਹਿਰਾ ਦਿੱਤਾ ਸੀ ਕਿ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।
15ਤੱਦ ਹੂਸ਼ਈ ਨੇ ਸਾਦੋਕ ਅਤੇ ਅਬਯਾਬਾਰ ਜਾਜਕਾਂ ਨੂੰ ਆਖਿਆ ਕਿ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਆਗੂਆਂ ਨੂੰ ਇਉਂ ਸਲਾਹ ਦਿੱਤੀ ਹੈ ਅਤੇ ਮੈਂ ਇਉਂ ਇਹ-ਇਹ ਸਲਾਹ ਦਿੱਤੀ ਹੈ। ਤੱਦ ਹੂਸ਼ਈ ਨੇ ਕਿਹਾ,
16"ਜਲਦੀ ਹੀ ਦਾਊਦ ਨੂੰ ਇਹ ਸੁਨਿਹਾ ਭੇਜੋ। ਉਸਨੂੰ ਆਖੋ ਕਿ ਅੱਜ ਰਾਤ ਉਸ ਜਗ੍ਹਾ ਦੇ ਕਰੀਬ ਨਾ ਰਹੇ ਜਿਬੋਁ ਦੀ ਲੋਕ ਮਾਰੂਬਲ ਅੰਦਰ ਜਾਂਦੇ ਹਨ। ਇਸਦੀ ਬਜਾਇ, ਉਸਨੂੰ ਕਿਸੇ ਵੀ ਕੀਮਤ ਤੇ ਪਾਰ ਲੰਘ ਜਾਣਾ ਚਾਹੀਦਾ ਹੈ ਨਹੀਂ ਤਾਂ ਉਸ ਉੱਤੇ ਅਤੇ ਉਸਦੇ ਸਾਰੇ ਲੋਕਾਂ ਉੱਤੇ ਹਮਲਾ ਹੋਵੇਗਾ ਅਤੇ ਉਹ ਤਬਾਹ ਹੋ ਜਾਣਗੇ।"
17ਉਸ ਵੇਲੇ ਯੋਨਾਬਾਨ ਅਤੇ ਅਹੀਮਅਸ ੇਨ-ਰੋਗੇਲ ਵਿੱਚ ਜਾਜਕ ਦੇ ਪੁੱਤਰ ਰਹਿੰਦੇ ਸਨ। ਉਹ ਨਹੀਂ ਚਾਹੁੰਦੇ ਸਨ ਕਿ ਉਨ੍ਹਾਂ ਦਾ ਆਉਣਾ ਜਾਣਾ ਸ਼ਹਿਰ ਵਿੱਚ ਜਾਣਿਆ ਜਾਵੇ ਤਾਂ ਇੱਕ ਨੌਕਰਾਨੀ ਨੇ ਉਨ੍ਹਾਂ ਨੂੰ ਜਾਕੇ ਦੱਸਿਆ ਅਤੇ ਸਾਰੀ ਖਬਰ ਦਿੱਤੀ ਤਾਂ ਫ਼ਿਰ ਯੋਨਾਬਾਨ ਅਤੇ ਅਹੀਮਅਸ ਉਥੋਂ ਗਏ ਅਤੇ ਇਹ ਸਾਰੀ ਖਬਰ ਦਾਊਦ ਪਾਤਸ਼ਾਹ ਨੂੰ ਜਾ ਦਸੀ।
18ਪਰ ਇੱਕ ਮੁੰਡੇ ਨੇ ਯੋਨਾਬਾਨ ਅਤੇ ਅਹੀਮਅਸ ਨੂੰ ਜਾਂਦਿਆਂ ਵੇਖ ਲਿਆ ਅਤੇ ਉਹ ਅਬਸ਼ਾਲੋਮ ਨੂੰ ਖਬਰ ਦੇਣ ਲਈ ਦੌੜਿਆ। ਯੋਨਾਬਾਨ ਅਤੇ ਅਬਸ਼ਾਲੋਮ ਉਥੋਂ ਬੜੀ ਤੇਜ਼ੀ ਨਾਲ ਭੱਜੇ ਅਤੇ ਬਹੁਰੀਮ ਵਿੱਚ ਇੱਕ ਆਦਮੀ ਦੇ ਘਰ ਆਣ ਵੜੇ। ਉਸ ਆਦਮੀ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਵਿੱਚ ਉਤਰ ਗਏ।
19ਉਸ ਆਦਮੀ ਦੀ ਪਤਨੀ ਨੇ ਖੂਹ ਉੱਪਰ ਇੱਕ ਚਾਦਰ ਵਿਛਾਅ ਦਿੱਤੀ ਅਤੇ ਉਸ ਉੱਪਰ ਅਨਾਜ਼ ਖਲਾਰ ਦਿੱਤਾ। ਇਸ ਨਾਲ ਖੂਹ ਕਣਕ ਦੀ ਖੇਹੀ ਜਿਹੀ ਲੱਗਣ ਲੱਗਾ। ਇਉਂ ਕਿਸੇ ਨੂੰ ਵੀ ਇਹ ਪਤਾ ਨਾ ਲਗਿਆ ਕਿ ਉਹ ਦੋਵੇਂ ਇੱਥੇ ਲੁਕੇ ਹੋਏ ਹਨ।
20ਅਬਸ਼ਾਲੋਮ ਦੇ ਆਦਮੀ ਨੌਕਰ ਉਸ ਔਰਤ ਦੇ ਘਰ ਆਏ ਅਤੇ ਉਨ੍ਹਾਂ ਪੁਛਿਆ, "ਅਹ੍ਹੀਮਅਸ ਅਤੇ ਯੋਨਾਬਾਨ ਕਿੱਥੋ ਹਨ?:ਉਸ ਔਰਤ ਨੇ ਅਬਸ਼ਾਲੋਮ ਦੇ ਸੇਵਕਾਂ ਨੂੰ ਕਿਹਾ, "ਉਹ ਤਾਂ ਹੁਣ ਤੀਕ ਨਦੀਓ ਵੀ ਪਾਰ ਲੰਘ ਗਏ ਹੋਣਗੇ।"ਤੱਦ ਅਬਸ਼ਾਲੋਮ ਦੇ ਸੇਵਕਾਂ ਨੇ ਉਨ੍ਹਾਂ ਦੋਨਾਂ ਨੂੰ ਇੱਧਰ ਉਧ੍ਧਰ ਲਭਿਆ, ਪਰ ਜਦੋਂ ਉਨ੍ਹਾਂ ਨੂੰ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਵਾਪਸ ਮੁੜ ਗਏ।
21ਜਦੋਂ ਉਸਦੇ ਨੌਕਰ ਵਾਪਸ ਚਲੇ ਗਏ ਤਾਂ ਯੋਨਾਬਾਨ ਅਤੇ ਅਹੀਮਅਸ ਖੂਹ ਚੋ ਬਾਹਰ ਨਿਕਲੇ ਅਤੇ ਉਨ੍ਹਾਂ ਨੇ ਜਾਕੇ ਦਾਊਦ ਨੂੰ ਦੱਸਿਆ, "ਜ੍ਜਲਦੀ ਕਰ! ਜਲਦੀ ਦਰਿਆ ਪਾਰ ਕਰ ਕਿਉਂ ਕਿ ਅਹੀਥੋਫ਼ਲ ਤੇਰੇ ਖਿਲਾਫ਼ ਇਹ ਸਲਾਹ ਕਰ ਰਿਹਾ ਹੈ।"
22ਤੱਦ ਦਾਊਦ ਅਤੇ ਉਸਦੇ ਸਾਰੇ ਆਦਮੀ ਯਰਦਨ ਦਰਿਆ ਤੋਂ ਪਾਰ ਲੰਘ ਗਏ। ਸਵੇਰ ਹੋਣ ਤੋਂ ਪਹਿਲਾਂ ਉਹ ਤੇ ਉਸਦੇ ਆਦਮੀ ਦਰਿਆ ਪਾਰ ਕਰ ਚੁੱਕੇ ਸਨ।
23ਜਦੋਂ ਅਹੀਥੋਫ਼ਲ ਨੇ ਵੇਖਿਆ ਕਿ ਇਸਰਾਏਲੀਆਂ ਨੇ ਉਸਦੀ ਸਲਾਹ ਨੂੰ ਨਹੀਂ ਮੰਨਿਆ ਤਾਂ ਉਸਨੇ ਆਪਣੇ ਖੋਤੇ ਨੂੰ ਕਸਿਆ ਅਤੇ ਆਪਣੇ ਖੋਤੇ ਤੇ ਕਾਠੀ ਪਾਕੇ ਉਸ ਉੱਪਰ ਚਢ਼ਕੇ ਆਪਣੇ ਸ਼ਹਿਰ ਵਿੱਚ ਆਪਣੇ ਘਰ ਨੂੰ ਵਾਪਸ ਮੁੜ ਗਿਆ। ਉਸਨੇ ਆਪਣੇ ਪਰਿਵਾਰ ਨੂੰ ਸੁਧਾਰ ਕੇ ਆਪਣੇ ਆਪਨੂੰ ਫ਼ਾਹਾ ਦੇ ਦਿੱਤਾ। ਜਦੋਂ ਅਹੀਥੋਫ਼ਲ ਮਰ ਗਿਆ ਤਾਂ ਲੋਕਾਂ ਨੇ ਉਸਨੂੰ ਉਸਦੇ ਪਿਤਾ ਦੀ ਸਮਾਧ ਵਿੱਚ ਹੀ ਦੱਬ ਦਿੱਤਾ।
24ਫ਼ੇਰ ਦਾਊਦ ਮਹਨਇਮ ਨੂੰ ਲੰਘ ਗਿਆ ਪਰ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਜੋ ਉਸਦੇ ਨਾਲ ਸਨ ਯਰਦਨ ਦਰਿਆ ਪਾਰ ਕੀਤਾ।
25ਅਬਸ਼ਾਲੋਮ ਨੇ ਯੋਆਬ ਦੀ ਥਾਂ ਅਮਾਸਾ ਨੂੰ ਸੈਨਾ ਦਾ ਕਪਤਾਨ ਬਣਾਇਆ। ਅਮਾਸਾ ਇੱਕ ਯਿਬਰਾ ਨਾਂ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ। ਉਸਨੇ ਨਾਹਸ਼ ਦੀ ਧੀ, ਯੋਆਬ ਦੀ ਮਾਂ, ਸਰੂਯਾਹ ਦੀ ਭੈਣ ਅਬੀਗੈਲ ਨਾਲ ਸੰਭੋਗ ਕੀਤਾ ਸੀ।
26ਇਉਂ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਗਿਲਆਦ ਦੇ ਦੇਸ਼ ਵਿੱਚ ਡੇਰੇ ਲਾ ਲੇ।
27ਤੱਦ ਦਾਊਦ ਮਹਨਇਮ ਵਿੱਚ ਪਹੁੰਚਿਆ। ਸ਼ੋਬੀ, ਮਾਕੀਰ ਅਤੇ ਬਰਜ਼ਿਲਈ ਵੀ ਉਸੇ ਜਗ੍ਹਾ ਸਨ। (ਸ਼ੋਬੀ ਨਾਹਸ਼ ਦਾ ਪੁੱਤਰ, ਅੰਮੋਨੀਆਂ ਦੇ ਰਬ੍ਬਾਹ ਤੋਂ ਸੀ। ਮਾਕੀਰ ਜੋ ਕਿ ਅੰਮੀੇਲ ਦਾ ਪੁੱਤਰ ਲੋ-ਦਬਾਰ ਤੋਂ ਸੀ ਅਤੇ ਬਰਜ਼ਿਲਈ ਗਿਲਆਦੀ ਰੋਗਲੀਮ ਤੋਂ ਸੀ।)
28ਉਨ੍ਹਾਂ ਤਿੰਨਾਂ ਮਨੁੱਖਾਂ ਨੇ ਕਿਹਾ, "ਉਜਾੜ ਵਿੱਚ ਲੋਕ ਭੁੱਖੇ, ਪਿਆਸੇ ਅਤੇ ਬਕ੍ਕੇ ਹੋਏ ਹਨ।" ਇਸ ਲਈ ਉਹ ਦਾਊਦ ਲਈ ਅਤੇ ਉਸਦੇ ਨਾਲ ਜਿੰਨੇ ਆਦਮੀ ਸਨ ਉਨ੍ਹਾਂ ਲਈ ਬਹੁਤ ਸਾਰਾ ਸਮਾਨ ਲਿਆਏ।
29ਉਨ੍ਹਾਂ ਨੇ ਉਨ੍ਹਾਂ ਲੋਕਾਂ ਵਾਸਤੇ ਅਤੇ ਦਾਊਦ ਲਈ ਬਿਸਤਰੇ ਭਾਂਡੇ ਤੇ ਕਟੋਰੇ ਕਈ ਤਰ੍ਹਾਂ ਦੇ ਬਰਤਨ ਲਿਆਂਦੇ। ਇਸ ਦੇ ਇਲਾਵਾ ਕਣਕ, ਜੌਁ, ਆਟਾ, ਭੁਂਨੇ ਹੋਏ ਅਨਾਜ਼, ਰਵਾਂਹ ਦੀਆਂ ਫ਼ਲੀਆਂ, ਮਸਰ, ਭੁਂਨੇ ਹੋਏ ਛੋਲੇ, ਸ਼ਹਿਦ, ਮਖ੍ਖਣ, ਭੇਡਾਂ ਅਤੇ ਪਨੀਰ ਆਦਿ ਵਸਤਾਂ ਲਿਆਏ।