Loading Bible Translation
First-time download in progress. This may take a few seconds…
Punjabi Bible Wordproject Bible
26 verses
1ਉਸੇ ਜਗ੍ਹਾ ਬਿਕਰੀ ਨਾਂ ਦੇ ਮਨੁੱਖ ਦਾ ਪੁੱਤਰ ਸ਼ਬਾ ਸੀ। ਉਹ ਬਿਨਯਾਮੀਨ ਘਰਾਣੇ ਵਿੱਚੋਂ ਇੱਕ ਵਾਹਿਯਾਤ ਕਿਸਮ ਦਾ ਮਨੁੱਖ ਸੀ। ਉਸ ਨੇ ਤੂਰ੍ਹੀ ਵਜਾਕੇ ਲੋਕਾਂ ਨੂੰ ਇਕੱਠੇ ਕੀਤਾ ਅਤੇ ਆਖਿਆ,"ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਲੱਗਦਾ ਨਾ ਹੀ ਸਾਡੀ ਵੰਡ ਯਸੀ ਦੇ ਪੁੱਤਰ ਨਾਲ ਲੱਗਦੀ ਹੈ ਇਸਰਾਏਲ! ਚਲੋ ਸਭ ਆਪੋ-ਆਪਣੇ ਤੰਬੂਆਂ ਨੂੰ ਚੱਲੀੇ!"
2ਸੋ ਸਾਰੇ ਇਸਰਾਏਲੀ ਦਾਊਦ ਨੂੰ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਨਾਲ ਤੁਰ ਪਏ। ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੀਕ ਪਾਤਸ਼ਾਹ ਦੇ ਨਾਲ ਹੀ ਰਹੇ।
3ਦਾਊਦ ਯਰੂਸ਼ਲਮ ਵਿੱਚ ਆਪਣੇ ਘਰ ਨੂੰ ਪਰਤਿਆ। ਉਹ ਆਪਣੇ ਪਿੱਛੇ ਘਰ ਦੀ ਰਖਵਾਲੀ ਲਈ ਦਸ ਪਤਨੀਆਂ ਛੱਡ ਕੇ ਗਿਆ ਸੀ। ਉਨ੍ਹਾਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਘਰ ਦੀ ਰਾਖੀ ਲਈ ਛੱਡਕੇ ਗਿਆ ਸੀ, ਫ਼ੜਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਲਈ ਰਸਤ ਠਹਿਰਾ ਦਿੱਤੀ ਪਰ ਫ਼ਿਰ ਕਦੇ ਉਨ੍ਹਾਂ ਨਾਲ ਸੰਭੋਗ ਨਾ ਕੀਤਾ, ਸੋ ਉਹ ਆਪਣੇ ਮਰਨ ਸਮੇਂ ਤੀਕ ਕੈਦ ਵਿੱਚ ਰਂਡੇਪੇ ਜਿਹੀ ਹਾਲਤ ਵਿੱਚ ਹੀ ਰਹੀਆਂ।
4ਪਾਤਸ਼ਾਹ ਨੇ ਅਮਾਸਾ ਨੂੰ ਆਖਿਆ, "ਯਹੂਦਾਹ ਦੇ ਲੋਕਾਂ ਨੂੰ ਆਖਦੇ ਕਿ ਤਿੰਨ ਦਿਨਾਂ ਵਿੱਚ ਮੈਨੂੰ ਮਿਲਣ, ਅਤੇ ਤੈਨੂੰ ਵੀ ਉਨ੍ਹਾਂ ਦੇ ਨਾਲ ਹੋਣਾ ਚਾਹੀਦਾ ਹੈਂ।"
5ਤੱਦ ਅਮਾਸਾ ਯਹੂਦਾਹ ਦੇ ਲੋਕਾਂ ਨੂੰ ਇਕੱਠਾ ਕਰਨ ਗਿਆ ਪਰ ਪਾਤਸ਼ਾਹ ਦੇ ਠਹਿਰਾਏ ਸਮੇਂ ਤੋਂ ਉਸਨੂੰ ਲੋਕਾਂ ਨੂੰ ਇਕੱਠਾ ਕਰਨ ਵਿੱਚ ਵਧ ਸਮਾਂ ਲੱਗ ਗਿਆ।
6ਦਾਊਦ ਨੇ ਅਬੀਸ਼ਈ ਨੂੰ ਆਖਿਆ, "ਬਿਕਰੀ ਦਾ ਪੁੱਤਰ ਸ਼ਬਾ ਸਾਡੇ ਲਈ ਅਬਸ਼ਾਲੋਮ ਤੋਂ ਵੀ ਵਧ ਖਤਰਨਾਕ ਹੈ। ਇਸ ਲਈ ਮੇਰੇ ਅਫ਼ਸਰਾਂ ਨਾਲ ਜਾਕੇ ਇਸ ਦਾ ਪਿੱਛਾ ਕਰੋ। ਜਲਦੀ ਕਰੋ, ਕਿਤੇ ੇਸਾ ਨਾ ਹੋਵੇ ਕਿ ਉਹ ਗਢ਼ ਵਾਲੇ ਸ਼ਹਿਰਾਂ ਵਿੱਚ ਵੜਕੇ ਸਾਡੇ ਵੇਖਣ ਤੋਂ ਬਚ ਜਾਵੇ।"
7ਇਸ ਲਈ ਉਸਦੇ ਪਿੱਛੇ ਯੋਆਬ ਦੇ ਲੋਕ ਅਤੇ ਕਰੇਤੀ, ਫ਼ਲੇਤੀ ਅਤੇ ਸਾਰੇ ਸੂਰਮੇ ਨਿਕਲੇ ਅਤੇ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ।
8ਜਦੋਂ ਯੋਆਬ ਅਤੇ ਉਸਦੀ ਫ਼ੌਜ ਗਿਬਓਨ ਦੇ ਵੱਡੇ ਪੱਥਰ ਕੋਲ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਮਿਲਣ ਲਈ ਬਾਹਰ ਨਿਕਲਿਆ। ਯੋਆਬ ਨੇ ਆਪਣੀ ਵਰਦੀ ਪਾਈ ਹੋਈ ਸੀ। ਉਸਨੇ ਪੇਟੀ ਬੰਨ੍ਹੀ ਹੋਈ ਸੀ ਜਿਸ ਦੀ ਮਿਆਨ ਵਿੱਚ ਤਲਵਾਰ ਵੀ ਕਸੀ ਹੋਈ ਸੀ। ਜਿਸ ਵਕਤ ਯੋਆਬ ਅਮਾਸਾ ਨੂੰ ਮਿਲਣ ਲਈ ਅੱਗੇ ਵਧ ਰਿਹਾ ਸੀ ਤਾਂ ਉਸਦੀ ਤਲਵਾਰ ਮਿਆਨ ਵਿੱਚੋਂ ਡਿੱਗ ਪਈ। ਯੋਆਬ ਨੇ ਉਸਨੂੰ ਭੁਂਜਿਓਁ ਚੁਕਿਆ ਅਤੇ ਆਪਣੇ ਹੱਥ ਵਿੱਚ ਲੈ ਲਿਤ੍ਤੀ।
9ਯੋਆਬ ਨੇ ਅਮਾਸਾ ਨੂੰ ਕਿਹਾ, "ਹੇ ਮੇਰੇ ਭਾਈ! ਤੂੰ ਸੁੱਖ-ਸਾਂਦ ਨਾਲ ਹੈਂ?"ਤਾਂ ਯੋਆਬ ਨੇ ਅਮਾਸਾ ਦੀ ਦਾਹੜੀ ਆਪਣੇ ਸੱਜੇ ਹੱਥ ਨਾਲ ਫ਼ੜ ਲਈ ਤਾਂ ਜੋ ਉਸਨੂੰ ਚੁੰਮ ਕੇ ਵੇਖੋ ਆਖ ਸਕੇ।
10ਪਰ ਅਮਾਸਾ ਨੇ ਉਸ ਤਲਵਾਰ ਵੱਲ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਯੋਆਬ ਨੇ ਉਸਨੂੰ ਤਲਵਾਰ ਨਾਲ ਉਸਦੀ ਪੰਜਵੀਁ ਪੱਸਲੀ ਵਿੱਚ ਅਜਿਹਾ ਮਾਰਿਆ ਜੋ ਉਸ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ। ਫ਼ਿਰ ਯੋਆਬ ਨੂੰ ਦੂਜੀ ਵਾਰ ਉਸਤੇ ਵਾਰ ਨਾ ਕਰਨਾ ਪਿਆ ਕਿਉਂ ਕਿ ਉਹ ਪਹਿਲਾਂ ਹੀ ਖਤਮ ਹੋ ਗਿਆ ਸੀ।ਤੱਦ ਯੋਆਬ ਅਤੇ ਉਸਦਾ ਭਰਾ ਅਬੀਸ਼ਈ ਫ਼ੇਰ ਸ਼ਬਾ ਦਾ ਪਿੱਛਾ ਕਰਨ ਲੱਗ ਪਏ।
11ਤੱਦ ਯੋਆਬ ਦੇ ਜੁਆਨਾਂ ਵਿੱਚੋਂ ਇੱਕ ਬੰਦਾ ਅਮਾਸਾ ਦੇ ਕੋਲ ਖਲੋਤਾ ਰਿ���ਾ। ਉਸ ਜੁਆਨ ਨੇ ਕਿਹਾ, "ਜੋ ਕੋਈ ਯੋਆਬ ਦੇ ਨਾਲ ਰਾਜ਼ੀ ਹੈ ਅਤੇ ਦਾਊਦ ਦੇ ਵੱਲ ਹੈ, ਉਹ ਯੋਆਬ ਨਾਲ ਤੁਰੇ।"
12ਅਮਾਸਾ ਸੜਕ ਦੇ ਵਿਚਕਾਰ ਖੂਨ ਦਾ ਲਬ੍ਬਪਬ੍ਬ ਪਿਆ ਸੀ। ਉਸ ਜੁਆਨ ਨੇ ਵੇਖਿਆ ਕਿ ਸਾਰੇ ਰਾਹਗੀਰ ਉਸ ਲੋਬ ਨੂੰ ਵੇਖਕੇ ਖਲੋਂਦੇ ਜਾਂਦੇ ਹਨ ਤਾਂ ਉਸਨੇ ਉਸ ਲੋਬ ਨੂੰ ਸੜਕ ਤੋਂ ਰੇਢ਼ਕੇ ਪੈਲੀ ਵਿੱਚ ਸੁੱਟ ਦਿੱਤਾ ਅਤੇ ਉਸ ਲੋਬ ਨੂੰ ਇੱਕ ਕੱਪੜੇ ਨਾਲ ਢਕ ਦਿੱਤਾ।
13ਜਦੋਂ ਅਮਾਸਾ ਦੀ ਲੋਬ ਉਥੋਂ ਚੁੱਕੀ ਗਈ ਤਾਂ ਸਾਰੇ ਲੋਕ ਯੋਆਬ ਦੇ ਨਾਲ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਤੁਰ ਪਏ।
14ਬਿਕਰੀ ਦਾ ਪੁੱਤਰ ਸ਼ਬਾ ਸਾਰੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਕੇ ਆਬੇਲ ਅਤੇ ਬੈਤ-ਮਅਕਾਹ ਤੀਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋਕੇ ਉਸਦੇ ਪਿੱਛੇ ਤੁਰ ਪਏ।
15ਯੋਆਬ ਅਤੇ ਉਸਦੇ ਆਦਮੀ ਅਬੇਲ, ਬੈਤ-ਮਅਕਾਹ ਤੀਕ ਪਹੁੰਚੇ। ਯੋਆਬ ਦੀ ਸੈਨਾ ਨੇ ਨਗਰ ਨੂੰ ਘੇਰ ਲਿਆ ਅਤੇ ਸ਼ਹਿਰ ਦੇ ਸਾਮ੍ਹਣੇ ਦੀਵਾਰ ਨਾਲ ਇੱਕ ਢੇਰ ਬਣਾਇਆ। ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਉਹ ਕੰਧ ਨੂੰ ਢਾਹੁਣ ਦੀ ਕੋਸ਼ਿਸ਼ ਕਰਨ ਲੱਗੇ।
16ਪਰ ਉਸ ਸ਼ਹਿਰ ਵਿੱਚ ਇੱਕ ਬੜੀ ਸਿਆਣੀ ਔਰਤ ਸੀ। ਉਸਨੇ ਸ਼ਹਿਰ ਵਿੱਚੋਂ ਉੱਚੀ-ਉੱਚੀ ਚੀਕਣਾ ਸ਼ੁਰੂ ਕੀਤਾ ਅਤੇ ਕਹਿਣ ਲਗੀ, "ਮੇਰੀ ਗੱਲ ਸੁਣੋ! ਯੋਆਬ ਨੂੰ ਆਖੋ ਕਿ ਇੱਥੇ ਆਵੇ ਮੈਂ ਉਸ ਨਾਲ ਗੱਲ ਕਰਨਾ ਚਾਹੁੰਦੀ ਹਾਂ।"
17ਯੋਆਬ ਉਸ ਔਰਤ ਨਾਲ ਗੱਲ ਕਰਨ ਲਈ ਗਿਆ। ਉਸ ਔਰਤ ਨੇ ਉਸਨੂੰ ਪੁਛਿਆ, "ਕੀ ਤੂੰ ਯੋਆਬ ਹੈਂ?"ਯੋਆਬ ਨੇ ਕਿਹਾ, "ਹਾਂ, ਮੈਂ ਯੋਆਬ ਹਾਂ।"ਤਾਂ ਉਸ ਔਰਤ ਨੇ ਆਖਿਆ, "ਮੇਰੀ ਗੱਲ ਸੁਣ।"ਯੋਆਬ ਨੇ ਕਿਹਾ, "ਮੈਂ ਸੁਣ ਰਿਹਾ ਹਾਂ।"
18ਤਾਂ ਉਸ ਔਰਤ ਨੇ ਕਿਹਾ, "ਪਿਛਲੇ ਸਮੇਂ ਵਿੱਚ ਲੋਕ ਇਹ ਕਹਾਵਤ ਆਖਦੇ ਸਨ, ਅਬੇਲ ਵਿੱਚ ਮਦਦ ਲਈ ਪੁੱਛੋ ਤਾਂ ਤੁਸੀਂ ਜੋ ਮੰਗੋ ਤੁਹਾਨੂੰ ਮਿਲਦਾ ਹੈ।
19ਮੈਂ ਇਸਰਾਏਲ ਵਿੱਚ ਸ਼ਾਂਤ ਅਤੇ ਭਲੇ ਮਾਣਸ ਲੋਕਾਂ ਵਿੱਚੋਂ ਹਾਂ। ਤੁਸੀਂ ਇਸਰਾਏਲ ਦਾ ਇੱਕ ਮਹੱਤਵਪੂਰਣ ਸ਼ਹਿਰ ਉਜਾੜਨ ਲਈ ਆਏ ਹੋ। ਭਲਾ ਤੁਸੀਂ ਉਸ ਚੀਜ਼ ਨੂੰ ਨਸ਼ਟ ਕਰਕੇ ਕੀ ਕਰੋਂਗੇ ਜੋ ਯਹੋਵਾਹ ਦੀ ਹੈ?"
20ਯੋਆਬ ਨੇ ਜਵਾਬ ਚ ਕਿਹਾ, "ਸੁਣ! ਮੈਂ ਕੁਝ ਨਸ਼ਟ ਨਹੀਂ ਕਰਨਾ ਚਹੁਂਦਾ ਅਤੇ ਨਾ ਹੀ ਤੁਹਾਡੇ ਸ਼ਹਿਰ ਨੂੰ ਬਰਬਾਦ ਕਰਨਾ ਚਹੁਂਦਾ ਹਾਂ।
21ਪਰ ਤੁਹਾਡੇ ਇਸ ਸ਼ਹਿਰ ਵਿੱਚ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਜੋ ਕਿ ਬਿਕਰੀ ਦਾ ਪੁੱਤਰ ਸ਼ਬਾ ਹੈ, ਇੱਥੇ ਆਣ ਲੁਕਿਆ ਹੈ। ਉਸਨੇ ਪਾਤਸ਼ਾਹ ਦਾਊਦ ਦੇ ਵਿਰੁੱਧ ਵਿਦਰੋਹ ਕੀਤਾ ਹੈ, ਜੇਕਰ ਉਸ ਨੂੰ ਮੇਰੇ ਹਵਾਲੇ ਕਰ ਦੇਵੋਁ ਤਾਂ ਮੈਂ ਤੁਹਾਡਾ ਸ਼ਹਿਰ ਇੰਝ ਹੀ ਛੱਡ ਜਾਵਾਂਗਾ।"ਉਸ ਔਰਤ ਨੇ ਯੋਆਬ ਨੂੰ ਕਿਹਾ, "ਠੀਕ ਹੈ। ਉਸਦਾ ਸਿਰ ਕੰਧ ਉੱਪਰੋਂ ਤੇਰੇ ਕੋਲ ਸੁਟਿਆ ਜਾਵੇਗਾ।"
22ਤੱਦ ਉਹ ਔਰਤ ਆਪਣੀ ਸਿਆਣਪ ਨਾਲ ਸਭਨਾਂ ਲੋਕਾਂ ਨੂੰ ਸਮਝਾਉਣ ਲਗੀ ਤਾਂ ਉਨ੍ਹਾਂ ਨੇ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵਢ੍ਢਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ। ਤੱਦ ਯੋਆਬ ਨੇ ਤੂਰ੍ਹੀ ਵਜਾਈ ਅਤੇ ਫ਼ੌਜ ਉਸ ਸ਼ਹਿਰ ਤੋਂ ਮੁੜ ਪਈ। ਸੂਰਮੇ ਆਪਣੇ ਘਰਾਂ ਵੱਲ ਪਰਤ ਗਏ ਅਤੇ ਯੋਆਬ ਵਾਪਸ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਪਰਤ ਗਿਆ।
23ਯੋਆਬ ਇਸਰਾਏਲ ਦੀ ਸੈਨਾ ਦਾ ਕਪਤਾਨ ਬਣਿਆ। ਯੋਨਾਦਾਬ ਦਾ ਪੁੱਤਰ ਬਨਾਯਾਹ ਕਰੇਤੀਆਂ ਦਾ ਅਤੇ ਫ਼ਲੇਤੀਆਂ ਦਾ ਆਗੂ ਬਣਿਆ।
24ਅਦੋਰਾਮ ਬੇਗਾਰੀਆਂ ਉੱਪਰ ਸੀ ਅਤੇ ਅਹੀਲਦ ਦਾ ਪੁੱਤਰ ਯਹੋਸਫ਼ਾਟ ਇਤਹਾਸਕਾਰ ਸੀ।
25ਸ਼ਿਵਾ ਸਕੱਤਰ ਸੀ। ਸਾਦੋਕ ਅਤੇ ਅਬਿਯਾਬਾਰ ਜਾਜਕ ਠਹਿਰਾਏ ਗਏ।
26ਅਤੇ ਈਰਾ ਵੀ ਦਾਊਦ ਦਾ ਇੱਕ ਮੁੱਖ ਸੇਵਕ ਸੀ।