Loading Bible Translation
First-time download in progress. This may take a few seconds…
Punjabi Bible Wordproject Bible
28 verses
1ਜਦੋਂ ਦਾਊਦ ਪਾਤਸ਼ਾਹ ਆਪਣੇ ਨਵੇਂ ਘਰ ਵਿੱਚ ਬਿਰਾਜਮਾਨ ਹੋਇਆ ਤਾਂ ਯਹੋਵਾਹ ਨੇ ਉਸਦੇ ਦੁਸ਼ਮਣਾਂ ਵੱਲੋਂ ਹਰ ਪਾਸਿਓ ਅਮਨ-ਸ਼ਾਂਤੀ ਨੂੰ ਬਹਾਲ ਕੀਤਾ।
2ਪਾਤਸ਼ਾਹ ਦਾਊਦ ਨੇ ਨਾਬਾਨ ਨਬੀ ਨੂੰ ਆਖਿਆ, "ਵੇਖ, ਮੈਂ ਜੋ ਦਿਆਰ ਦੀ ਲੱਕੜ ਤੋਂ ਤਿਆਰ ਹੋਏ ਵਧੀਆ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਤੰਬੂ ਵਿੱਚ ਹੀ ਅਜੇ ਪਿਆ ਹੈ। ਸਾਨੂੰ ਉਸ ਪਵਿੱਤਰ ਸੰਦੂਕ ਲਈ ਵਧੀਆ ਇਮਾਰਤ ਤਿਆਰ ਕਰਵਾਉਣੀ ਚਾਹੀਦੀ ਹੈ।'
3ਨਾਬਾਨ ਨੇ ਦਾਊਦ ਪਾਤਸ਼ਾਹ ਨੂੰ ਕਿਹਾ, "ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਕਰ ਸਕਦਾ ਹੈ ਕਿਉਂ ਕਿ ਯਹੋਵਾਹ ਤੇਰੇ ਨਾਲ ਹੈ।'
4ਪਰ ਉਸੇ ਰਾਤ ਯਹੋਵਾਹ ਦੇ ਬਚਨ ਨਾਬਾਨ ਨੂੰ ਹੋਏ ਅਤੇ ਯਹੋਵਾਹ ਨੇ ਆਖਿਆ, "
5ਜਾ, ਅਤੇ ਜਾਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇੰਝ ਆਖਦਾ ਹੈ, ਕੀ ਭਲਾ ਤੂੰ ਮੇਰੇ ਰਹਿਣ ਲਈ ਇੱਕ ਭਵਨ ਬਣਾਵੇਂਗਾ?
6ਜਦੋਂ ਦਾ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਹਾਂ ਤੱਦ ਦਾ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਵਿੱਚ ਰਿਹਾ ਹਾਂ ਜਾਂ ਸਫ਼ਰ ਕਰਦਾ ਰਿਹਾ ਹਾਂਁ। ਮੈਂ ਤੰਬੂ ਨੂੰ ਹੀ ਆਪਣਾ ਡੇਰਾ ਅਤੇ ਘਰ ਠਹਿਰਾਈਆ ਹੈ।
7ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਦੇ ਮਨੁੱਖ ਨੂੰ ਦਿਆਰ ਦੀ ਲੱਕੜ ਦਾ ਵਧੀਆ ਮਹਿਲ ਆਪਣੇ ਲਈ ਬਨਾਉਣ ਨੂੰ ਨਹੀਂ ਆਖਿਆ।
8"ਤੂੰ ਇਹ ਮੇਰੇ ਦਾਸ ਦਾਊਦ ਨੂੰ ਜਾਕੇ ਆਖ ਦੇਵੀਂ ਕਿ ਸਰਬਸ਼ਕਤੀਮਾਨ ਯਹੋਵਾਹ ਇੰਝ ਆਖਦਾ ਹੈ ਕਿ ਮੈਂ ਤੈਨੂੰ ਚਰਾਦਾਂ ਵਿੱਚੋਂ, ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ ਕੱਢਕੇ ਆਪਣੇ ਲੋਕਾਂ, ਇਸਰਾਏਲੀਆਂ ਦਾ ਪਰਧਾਨ ਬਣਾ ਦਿੱਤਾ।
9ਅਤੇ ਜਿੱਥੇ ਕਿਤੇ ਨੂੰ ਗਿਆ, ਮੈਂ ਤੇਰੇ ਨਾਲ ਰਿਹਾ, ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੇ ਹਾਰ ਦਿੱਤੀ, ਮੈਂ ਤੈਨੂੰ ਇਸ ਜਗਤ ਦਾ ਸਭ ਤੋਂ ਪ੍ਰਸਿਧ੍ਧ ਮਨੁੱਖ ਬਣਾਇਆ ਅਤੇ ਧਰਤੀ ਦਾ ਸਭ ਤੋਂ ਨਾਮਵਰ ਮਨੁੱਖ ਤੈਨੂੰ ਬਣਾਵਾਂਗਾ।
10ਅਤੇ ਮੈਂ ਆਪਣੇ ਲੋਕਾਂ, ਇਸਰਾਏਲੀਆਂ ਵਾਸਤੇ ਇੱਕ ਥਾਂ ਠਹਿਰਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਲਗਾਵਾਂਗਾ ਜਿੱਥੇ ਉਹ ਆਪਣੇ ਠੀਕ ਥਾਂ ਉੱਤੇ ਵਸਣ। ਪਹਿਲਾਂ ਮੈਂ ਆਪਣੇ ਲੋਕਾਂ ਇਸਰਾਏਲੀਆਂ ਨੂੰ ਚਲਾਉਣ ਲਈ ਨਿਆਂਕਾਰ ਭੇਜੇ ਪਰ ਦੁਸ਼ਟ ਲੋਕਾਂ ਨੇ ਉਨ੍ਹਾਂ ਨੂੰ ਬੜੇ ਦੁੱਖ ਦਿੱਤੇ। ਹੁਣ ਮੈਂ ਫ਼ਿਰ ਤੋਂ ਇੰਝ ਨਾ ਹੋਣ ਦੇਵਾਂਗਾ। ਹੁਣ ਮੈਂ ਤੈਨੂੰ ਤੇਰੇ ਸਾਰੇ ਦੁਸ਼ਮਣਾਂ ਵੱਲੋਂ ਸੁੱਖ-ਸ਼ਾਂਤੀ ਦਿੱਤੀ ਹੈ। ਮੈਂ ਬਚਨ ਦਿੰਦਾ ਹਾਂ ਕਿ ਮੈਂ ਤੇਰੇ ਘਰਾਣੇ ਨੂੰ ਪਾਤਸ਼ਾਹੀ ਘਰਾਣਾ ਤੇਰੇ ਲਈ ਘਰ ਬਣਾਵਾਂਗਾ।'
12"ਜਦੋਂ ਤੂੰ ਮਰੇਂਗਾ ਅਤੇ ਆਪਣੇ ਪੁਰਖਿਆਂ ਦੇ ਨਾਲ ਦਫ਼ਨਾਇਆ ਜਾਵੇਂਗਾ ਤੱਦ ਮੈਂ ਤੇਰੇ ਪੁੱਤਰਾਂ ਵਿੱਚੋਂ ਕਿਸੇ ਇੱਕ ਨੂੰ ਰਾਜਾ ਬਣਾਵਾਂਗਾ ਅਤੇ ਮੈਂ ਉਸਦਾ ਰਾਜ ਸਬਾਪਿਤ ਕਰਾਂਗਾ।
13ਉਹ ਮੇਰੇ ਨਾਂ ਦਾ ਇੱਕ ਘਰ (ਮੰਦਰ) ਬਣਾਵੇਗਾ ਅਤੇ ਮੈਂ ਉਸਦੇ ਰਾਜ ਨੂੰ ਪੱਕਾ ਕਰਾਂਗਾ।
14ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਸੋ ਜੇ ਕਦੇ ਉਹ ਪਾਪ ਕਰੇਗਾ ਤਾਂ ਮੈਂ ਦੂਜੇ ਲੋਕਾਂ ਕੋਲੋਂ ਉਸਨੂੰ ਸਜ਼ਾ ਦਵਾਵਾਂਗਾ। ਉਹ ਮੇਰੇ ਬੈਂਤ ਹੋਣਗੇ।
15ਪਰ ਮੈਂ ਉਸਨੂੰ ਕਦੇ ਵੀ ਪਿਆਰ ਕਰਨੋ ਨਹੀਂ ਹਟਾਂਗਾ। ਮੈਂ ਹਮੇਸ਼ਾ ਉਸ ਉੱਪਰ ਦਯਾਲੂ ਅਤੇ ਵਫ਼���ਦਾਰ ਰਹਾਂਗਾ। ਮੈਂ ਉਸ ਵੱਲੋਂ ਆਪਣਾ ਪਿਆਰ ਨਹੀਂ ਲਵਾਂਗਾ ਜਿਵੇਂ ਕਿ ਮੈਂ ਸ਼ਾਊਲ ਤੋਂ ਕੀਤਾ। ਮੈਂ ਸ਼ਾਊਲ ਨੂੰ (ਤਖਤ ਤੋਂ) ਹਟਾ ਦਿੱਤਾ ਜਦੋਂ ਮੈਂ ਤੈਨੂੰ ਚੁਣਿਆ ਸੀ। ਪਰ ਇੰਝ ਮੈਂ ਤੇਰੇ ਪੁੱਤਰ ਨਾਲ ਨਹੀਂ ਕਰਾਂਗਾ।
16ਤੇਰਾ ਪਰਿਵਾਰ ਹਮੇਸ਼ਾ ਸ਼ਾਹੀ ਖਾਨਦਾਨ ਵਾਂਗ ਸਬਾਪਿਤ ਰਹੇਗਾ। ਤੇਰੇ ਪਰਿਵਾਰ ਦਾ ਰਾਜ ਕਦੇ ਵੀ ਖਤਮ ਹੋਣ ਤੇ ਨਹੀਂ ਆਵੇਗਾ। ਤੇਰਾ ਸਿੰਘਾਸਣ ਸਦੀਵ ਉੱਥੇ ਹੀ ਰਹੇਗਾ।'
17ਸੋ ਨਾਬਾਨ ਨੇ ਇਹ ਸਾਰੀਆਂ ਗੱਲਾਂ ਅਤੇ ਇੱਕ ਦਰਸ਼ਨ ਬਾਰੇ, ਜੋ ਉਸਨੂੰ ਪਰਮੇਸ਼ੁਰ ਵੱਲੋਂ ਫ਼ਰਮਾਨ ਹੋਇਆ ਸੀ, ਸਭ ਦਾਊਦ ਨੂੰ ਜਾ ਆਖਿਆ।
18ਤੱਦ ਦਾਊਦ ਪਾਤਸ਼ਾਹ ਅੰਦਰ ਗਿਆ ਅਤੇ ਯਹੋਵਾਹ ਦੇ ਸਾਮ੍ਹਣੇ ਜਾਕੇ ਬੈਠ ਗਿਆ। ਦਾਊਦ ਨੇ ਕਿਹਾ, "ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਮੇਰੇ ਤੇ ਇੰਨਾ ਮਿਹਰਬਾਨ ਕਿਉਂ ਹੈਂ? ਅਤੇ ਮੇਰਾ ਪਰਿਵਾਰ ਤੇਰੇ ਲਈ ਇੰਨਾ ਅਹਮ ਕਿਉਂ ਹੈ? ਤੂੰ ਮੇਰੇ ਤੇ ਇੰਨੀ ਕਿਰਪਾ ਕਿਉਂ ਕਰਦਾ ਹੈਂ?
19ਮੈਂ ਤਾਂ ਕੁਝ ਵੀ ਨਹੀਂ ਹਾਂ ਸਿਵਾੇ ਤੇਰੇ ਇੱਕ ਦਾਸ ਤੋਂ। ਪਰ ਤੂੰ ਮੇਰੇ ਤੇ ਇੰਨਾ ਦਯਾਲੂ ਹੈਂ। ਪਰ ਤੂੰ ਤਾਂ ਆਪਣੇ ਦਾਸ ਦੇ ਘਰ ਦੇ ਲਈ ਬਹੁਤ ਦੂਰ ਦੀ ਖਬਰ ਅਗੇਤਰੀ ਹੀ ਦੱਸ ਦਿੱਤੀ ਹੈ। ਯਹੋਵਾਹ ਮੇਰੇ ਪ੍ਰਭੂ, ਕੀ ਇਹ ਮਨੁੱਖ ਦਾ ਅਧਿਕਾਰ ਹੈ! ਤੂੰ ਮਨੁੱਖਾਂ ਨਾਲ ਇਵੇਂ ਤਾਂ ਗੱਲਾਂ ਨਹੀਂ ਕਰਦਾ ਜਿਵੇਂ ਤੂੰ ਮੇਰੇ ਨਾਲ ਕੀਤੀਆਂ ਹਨ।
20ਅਤੇ ਮੇਰੀ ਕੀ ਮਜਾਲ ਹੈ ਜੋ ਤੈਨੂੰ ਕੁਝ ਆਖਾਂ? ਹੇ ਯਹੋਵਾਹ ਮੇਰੇ ਪ੍ਰਭੂ ਤੂੰ ਤਾਂ ਆਪਣੇ ਸੇਵਕ ਨੂੰ ਜਾਣਦਾ ਹੈਂ ਕਿ ਮੈਂ ਤਾਂ ਖਾਲੀ ਤੇਰਾ ਸੇਵਕ ਹੀ ਹਾਂ।
21ਆਪਣੇ ਬਚਨ ਦੇ ਲਈ ਅਤੇ ਆਪਣੇ ਮਨ ਮੁਤਾਬਕ ਇਹ ਸਾਰੇ ਵੱਡੇ ਕੰਮ ਆਪਣੇ ਸੇਵਕ ਨੂੰ ਜਨਾਉਣ ਲਈ ਤੁਸੀਂ ਕੀਤੇ।
22ਹੇ ਯਹੋਵਾਹ, ਮੇਰੇ ਪ੍ਰਭੂ, ਇਸੇ ਕਾਰਣ ਤੂੰ ਇੰਨਾ ਮਹਾਨ ਹੈਂ। ਤੇਰੇ ਜਿਹਾ ਹੋਰ ਕੋਈ ਨਹੀਂ ਅਤੇ ਤੇਰੇ ਤੋਂ ਸਿਵਾ ਹੋਰ ਕੋਈ ਦੇਵਤੇ ਨਹੀਂ।ਅਸੀਂ ਇਹ ਇਸ ਲਈ ਜਬੰਦੇ ਹਾਂ ਕਿਉਂ ਕਿ ਅਸੀਂ ਸਭ ਕੁਝ ਕੰਨੀ ਸੁਣੀਆਂ, ਜੋ ਤੂੰ ਕਿਹਾ ਹੈ।
23"ਇਸਰਾਏਲ ਵਰਗੇ ਲੋਕੀਂ ਸਾਰੀ ਕਾਇਨਾਤ ਵਿੱਚ ਨਹੀਂ ਹਨ। ਇਹ ਉਹ ਖਾਸ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਖੁਦ ਮਿਸਰ ਤੋਂ ਆਜ਼ਾਦ ਕਰਾਉਣ ਲਈ ਗਿਆ ਸੀ ਇਸਰਾਏਲ ਨੂੰ ਬਚਾਉਣ ਵਿੱਚ, ਯਹੋਵਾਹ ਨੇ ਮਹਾਨ ਅਤੇ ਭਿਆਨਕ ਗੱਲਾਂ ਕਰਕੇ ਆਪਣੇ ਆਪ ਨੂੰ ਇੱਕ ਨਾਂ ਦਿੱਤਾ। ਹੇ ਯਹੋਵਾਹ, ਤੂੰ ਆਪਣੀ ਧਰਤੀ ਅਤੇ ਆਪਣੇ ਲੋਕਾਂ ਖਾਤਰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਆਜ਼ਾਦ ਕਰਵਾਇਆ ਸੀ ਅਤੇ ਉਨ੍ਹਾਂ ਦੇ ਦੇਵਤਿਆਂ ਸਾਮ੍ਹਣੇ ਭੈ-ਦਾਇਕ ਗੱਲਾਂ ਕੀਤੀਆਂ।
24ਤੂੰ ਇਸਰਾਏਲ ਦੇ ਲੋਕਾਂ ਨੂੰ ਹਮੇਸ਼ਾ ਵਾਸਤੇ ਆਪਣਾ ਬਣਾ ਲਿਆ ਅਤੇ ਤੂੰ ਉਨ੍ਹਾਂ ਦਾ ਪਰਮੇਸ਼ੁਰ ਬਣ ਗਿਆ।
25"ਹੁਣ, ਹੇ ਯਹੋਵਾਹ ਪਰਮੇਸ਼ੁਰ, ਉਸ ਗੱਲ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਸਦੇ ਪਰਿਵਾਰ ਲਈ ਬੋਲਿਆ ਹੈ ਸਦੈਵ ਲਈ ਅਟਲ੍ਲ ਕਰ ਅਤੇ ਜਿਵੇਂ ਤੂੰ ਬੋਲਿਆ ਹੈ ਤੀਵੇਂ ਹੀ ਕਰ।
26ਅਤੇ ਇਹ ਆਖ ਕਿ ਤੇਰੇ ਨਾਮ ਦੀ ਹਮੇਸ਼ਾ ਵਡਿਆਈ ਹੋਵੇ ਕਿ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਇਸਰਾਏਲ ਉੱਪਰ ਹਕੂਮਤ ਕਰਦਾ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਮ੍ਹਣੇ ਅਟਲ੍ਲ ਰਹੇ।
27"ਯਹੋਵਾਹ ਸਰਬਸ਼ਕਤੀਮਾਨ, ਇਸਰਾਏਲ ਦੇ ਪਰਮੇਸ਼ੁਰ, ਤੂੰ ਮੈਨੂੰ ਅਨੇਕਾਂ ਗੱਲਾਂ ਪ੍ਰਗਟ ਕੀਤੀਆਂ ਅਤੇ ਆਖਿਆ, 'ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾਵਾਂਗਾ।' ਇਸੇ ਕਾਰਣ, ਤੇਰੇ ਸੇਵਕ ਵਿੱਚ ਤੇਰੇ ਅੱਗੇ ਇਹ ਪ੍ਰਾਰਥਨਾ ਕਰਨ ਦਾ ਹੌਂਸਲਾ ਹੋਇਆ।
28ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈ! ਅਤੇ ਜੋ ਤੂੰ ਆਖੇ ਮੈਂ ਉਸ ਤੇ ਭਰੋਸਾ ਰੱਖਦਾ ਹਾਂ ਅਤੇ ਤੂੰ ਆਖਿਆ ਕਿ ਇਹ ਬਰਕਤ ਤੇਰੇ ਦਾਸ ਤੇ ਹੋਵੇਗੀ।
29ਹੁਣ, ਕਿਰਪਾ ਕਰਕੇ, ਮੇਰੇ ਪਰਿਵਾਰ ਨੂੰ ਵਰਦਾਨ ਦੇ। ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਤਾਂ ਜੋ ਉਹ ਹਮੇਸ਼ਾ ਤੇਰੇ ਅੱਗੇ ਸਦੀਵ ਅਟਲ੍ਲ ਰਹੇ, ਕਿਉਂ ਕਿ ਤੂੰ ਹੀ ਹੇ ਯਹੋਵਾਹ ਮੇਰੇ ਪ੍ਰਭੂ ਇਹ ਆਖਿਆ ਹੈ। ਅਤੇ ਤੇਰੀ ਹੀ ਕਿਰਪਾ ਅਸੀਸ ਨਾਲ ਤੇਰੇ ਸੇਵਕ ਦਾ ਘਰਾਣਾ ਹਮੇਸ਼ਾ ਲਈ ਮੁਬਾਰਕ ਹੋਵੇ।'