Loading Bible Translation
First-time download in progress. This may take a few seconds…
Punjabi Bible Wordproject Bible
18 verses
1ਲਿਖਤੁਮ ਪੌਲੁਸ ਜੋ ਉਸ ਜੀਵਨ ਦੇ ਵਾਇਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ।
2ਅੱਗੇ ਜੋਗ ਪਿਆਰੇ ਬੱਚੇ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੁ ਦੀ ਵੱਲੋਂ ਕਿਰਪਾ, ਰਹਮ, ਅਤੇ ਸ਼ਾਂਤੀ ਹੁੰਦੀ ਰਹੇ।
3ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹ ਦੀ ਮੈਂ ਆਪਣਿਆਂ ਵਡ- ਵਡੇਰਿਆਂ ਵਾਂਙੁ ਸ਼ੁੱਧ ਅੰਤਹਕਰਨ ਨਾਲ ਉਪਾਸਨਾ ਕਰਦਾ ਹਾਂ ਜਦ ਮੈਂ ਆਪਣੀਆਂ ਬੇਨਤੀਆਂ ਵਿੱਚ ਨਿੱਤ ਤੈਨੂੰ ਚੇਤੇ ਕਰਦਾ ਹਾਂ।
4ਅਤੇ ਤੇਰਿਆਂ ਅਝੂੰਆਂ ਨੂੰ ਚੇਤੇ ਕਰ ਕੇ ਰਾਤ ਦਿਨ ਤੇਰੇ ਵੇਖਣ ਨੂੰ ਲੋਚਦਾ ਹਾਂ ਭਈ ਅਨੰਦ ਨਾਲ ਭਰ ਜਾਵਾਂ।
5ਮੈਨੂੰ ਤੇਰੀ ਨਿਸ਼ਕਪਟ ਨਿਹਚਾ ਚੇਤੇ ਆਉਂਦੀ ਹੈ ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਪਰਤੀਤ ਹੈ ਜੋ ਉਹ ਤੇਰੇ ਵਿੱਚ ਭੀ ਹੈ।
6ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਭਈ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਜੋ ਤੇਰੇ ਉੱਤੇ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ ਚਮਕਾ ਦਿਹ।
7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ ਸਗੋਂ ਸਮਰੱਥਾ ਅਤੇ ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ।
8ਇਸ ਲਈ ਤੂੰ ਸਾਡੇ ਪ੍ਰਭੁ ਦੀ ਸਾਖੀ ਤੋਂ ਨਾ ਸ਼ਰਮਾਵੀਂ, ਨਾ ਮੈਥੋਂ ਜੋ ਉਹ ਦਾ ਬੰਧੂਆ ਹਾਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ ਖਬਰੀ ਲਈ ਦੁਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।
9ਜਿਸ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡੀਆਂ ਕਰਨੀਆਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਨਸ਼ਾ ਦੇ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਨਾਤਨ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।
10ਪਰ ਹੁਣ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਜੀਵਨ ਅਤੇ ਅਬਨਾਸ ਨੂੰ ਖੁਸ਼ ਖਬਰੀ ਦੇ ਰਾਹੀਂ ਪਰਕਾਸ਼ ਕੀਤਾ।
11ਜਿਹ ਦੇ ਲਈ ਮੈਂ ਪਰਚਾਰਕ ਅਤੇ ਰਸੂਲ ਅਤੇ ਉਪਦੇਸ਼ਕ ਥਾਪਿਆ ਗਿਆ ਸਾਂ।
12ਅਤੇ ਇਸੇ ਕਰਕੇ ਮੈਂ ਇਹ ਦੁਖ ਵੀ ਝੱਲਦਾ ਹਾਂ ਪਰ ਮੈਂ ਸ਼ਰਮਾਉਂਦਾ ਨਹੀਂ ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੀ ਮੈਂ ਪਰਤੀਤ ਕੀਤੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਭਈ ਉਹ ਮੇਰੀ ਅਮਾਨਤ ਦੀ ਉਸ ਦਿਨ ਤੀਕ ਰਖਵਾਲੀ ਕਰ ਸੱਕਦਾ ਹੈ।
13ਤੂੰ ਓਹਨਾਂ ਖਰੀਆਂ ਗੱਲਾਂ ਦੇ ਨਮੂਨੇ ਨੂੰ ਜਿਹੜੀਆਂ ਤੈਂ ਮੈਥੋਂ ਸੁਣੀਆਂ ਉਸ ਨਿਹਚਾ ਅਤੇ ਪ੍ਰੇਮ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ।
14ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ।
15ਤੂੰ ਇਹ ਜਾਣਦਾ ਹੈਂ ਭਈ ਸਭ ਜਿਹੜੇ ਅਸਿਯਾ ਵਿੱਚ ਹਨ ਜਿਨ੍ਹਾਂ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਹਨ ਮੈਥੋਂ ਫਿਰ ਗਏ।
16ਪ੍ਰਭੁ ਉਨੇਸਿਫ਼ੁਰੁਸ ਦੇ ਘਰ ਉੱਤੇ ਰਹਮ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲ ਤੋਂ ਨਹੀਂ ਸ਼ਰਮਾਇਆ।
17ਸਗੋਂ ਜਦ ਉਹ ਰੋਮ ਨੂੰ ਆਇਆ ਤਾਂ ਉਹ ਨੇ ਮੈਨੂੰ ਜਤਨ ਨਾਲ ਭਾਲਿਆ ਅਤੇ ਲੱਭ ਲਿਆ।
18ਪ੍ਰਭੁ ਉਹ ਨੂੰ ਇਹ ਦਾਨ ਕਰੇ ਭਈ ਓਸ ਦਿਨ ਪ੍ਰਭੁ ਵੱਲੋਂ ਉਹ ਨੂੰ ਰਹਮ ਪਰਾਪਤ ਹੋਵੇ ਅਤੇ ਤੂੰ ਅੱਛੀ ਤਰਾਂ ਜਾਣਦਾ ਹੀ ਹੈਂ ਜੋ ਕਿੰਨੀਂ ਗੱਲੀਂ ਉਹ ਨੇ ਅਫ਼ਸੁਸ ਵਿੱਚ ਸੇਵਾ ਕੀਤੀ।