Loading Bible Translation
First-time download in progress. This may take a few seconds…
Punjabi Bible Wordproject Bible
22 verses
1ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ ਜਿਹੜਾ ਜੀਉਂਦਿਆਂ ਅਤੇ ਮੋਇਆ ਦਾ ਨਿਆਉਂ ਕਰੇਗਾ ਗਵਾਹ ਕਰ ਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਤੈਨੂੰ ਤਗੀਦ ਕਰਦਾ ਹਾਂ।
2ਭਈ ਤੂੰ ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਲੱਗਿਆ ਰਹੁ। ਪੂਰੀ ਧੀਰਜ ਅਤੇ ਸਿੱਖਿਆ ਨਾਲ ਝਿੜਕ ਦਿਹ, ਤਾੜਨਾ ਅਤੇ ਤਗੀਦ ਕਰ।
3ਕਿਉਂ ਜੋ ਉਹ ਸਮਾ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ ਪਰ ਕੰਨਾਂ ਦੀ ਜਲੂਨ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਢੇਰ ਸਾਰੇ ਗੁਰੂ ਧਾਰਨਗੇ।
4ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਫਿਰਨਗੇ।
5ਪਰ ਤੂੰ ਸਭਨੀਂ ਗੱਲੀਂ ਸੁਚੇਤ ਰਹੀਂ, ਦੁਖ ਝੱਲੀਂ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਿਆਂ ਕਰੀਂ,
6ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰੇ ਕੂਚ ਦਾ ਨਗਾਰਾ ਵੱਜਣ ਲੱਗਾ ਹੈ।
7ਮੈਂ ਅੱਛੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਮੁਕਾ ਛੱਡੀ, ਮੈਂ ਨਿਹਚਾ ਦੀ ਸਾਂਭ ਕੀਤੀ ਹੈ।
8ਹੁਣ ਤੋਂ ਧਰਮ ਦਾ ਮੁਕਟ ਮੇਰੇ ਲਈ ਰੱਖਿਆ ਹੋਇਆ ਹੈ ਜਿਹੜਾ ਪ੍ਰਭੁ ਜੋ ਧਰਮੀ ਨਿਆਈ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਓਹਨਾਂ ਸਭਨਾਂ ਨੂੰ ਵੀ ਜਿਨ੍ਹਾਂ ਉਹ ਦੇ ਪਰਕਾਸ਼ ਹੋਣ ਨੂੰ ਪਿਆਰਾ ਜਾਣਿਆ।
9ਤੂੰ ਮੇਰੇ ਕੋਲ ਛੇਤੀ ਆਉਣ ਦਾ ਜਤਨ ਕਰ।
10ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥੱਸਲੁਨੀਕਿਯਾ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ।
11ਇਕੱਲਾ ਲੂਕਾ ਹੀ ਮੇਰੇ ਕੋਲ ਹੈ। ਤੂੰ ਮਰਕੁਸ ਨੂੰ ਨਾਲ ਲੈ ਕੇ ਆਵੀਂ ਕਿਉਂ ਜੋ ਉਹ ਸੇਵਾ ਲਈ ਮੇਰੇ ਕੰਮ ਦਾ ਹੈ।
12ਪਰ ਤੁਖਿਕੁਸ ਨੂੰ ਮੈਂ ਅਫ਼ਸੁਸ ਭੇਜਿਆ।
13ਉਹ ਚੋਗਾ ਜਿਹੜਾ ਮੈਂ ਤ੍ਰੋਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸਾਂ ਅਤੇ ਪੋਥੀਆਂ ਅਤੇ ਖਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ ਤੂੰ ਲੈਂਦਾ ਆਵੀਂ।
14ਸਿਕੰਦਰ ਠਠੇਰੇ ਨੇ ਮੇਰੇ ਨਾਲ ਬਹੁਤ ਬਦੀ ਕੀਤੀ, ਪ੍ਰਭੁ ਉਹ ਦੇ ਕਰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ।
15ਉਸ ਤੋਂ ਤੂੰ ਵੀ ਚੌਕਸ ਰਹੀਂ ਕਿਉਂ ਜੋ ਉਹ ਨੇ ਸਾਡੀਆਂ ਗੱਲਾਂ ਦੀ ਬਹੁਤ ਵਿਰੋਧਤਾ ਕੀਤੀ।
16ਮੇਰੀ ਪਹਿਲੀ ਪੇਸ਼ੀ ਉੱਤੇ ਕਿਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ। ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ।
17ਪਰ ਪ੍ਰਭੁ ਮੇਰੇ ਅੰਗ ਸੰਗ ਖਲੋਤਾ ਅਤੇ ਮੈਨੂੰ ਤਕੜਿਆਂ ਕੀਤਾ ਭਈ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ।
18ਪ੍ਰਭੁ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸੁਰਗੀ ਰਾਜ ਲਈ ਸਮਾ·ਲ ਰੱਖੇਗਾ ! ਉਹ ਦੀ ਵਡਿਆਈ ਜੁੱਗੋ ਜੁੱਗ ਹੋਵੇ। ਆਮੀਨ।
19ਪਰਿਸਕਾ ਅਤੇ ਅਕੂਲਾ ਨੂੰ ਅਤੇ ਉਨੇਸਿਫੁਰੁਸ ਦੇ ਘਰ ਨੂੰ ਸੁਖ ਸਾਂਦ ਆਖਣਾ।
20ਅਰਾਸਤੁਸ ਕੁਰਿੰਥੁਸ ਵਿੱਚ ਰਿਹਾ, ਤ੍ਰੋਫ਼ਿਮੁਸ ਨੂੰ ਮੈਂ ਮਿਲੇਤੁਸ ਵਿੱਚ ਮਾਂਦਾ ਛੱਡ ਆਇਆ।
21ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਜਤਨ ਕਰ। ਯਬੂਲੁਸ ਤੇਰੀ ਸੁਖ ਸਾਂਦ ਪੁੱਛਦਾ ਹੈ ਨਾਲੇ ਪੂਦੇਸ ਅਤੇ ਲੀਨੁਸ ਅਤੇ ਕਲੋਦੀਆ ਅਤੇ ਸਾਰੇ ਭਾਈ।
22ਪ੍ਰਭੁ ਤੇਰੇ ਆਤਮਾ ਦੇ ਅੰਗ ਸੰਗ ਰਹੇ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।