Loading Bible Translation
First-time download in progress. This may take a few seconds…
Punjabi Bible Wordproject Bible
14 verses
1ਲਿਖਤੁਮ ਕਲੀਸਿਯਾ ਦਾ ਬਜ਼ੁਰਗ, ਅੱਗੇ ਜੋਗ ਪਿਆਰੇ ਗਾਯੁਸ ਨੂੰ ਜਿਹ ਦੇ ਨਾਲ ਮੈਂ ਸੱਚੀਂ ਮੁੱਚੀਂ ਪ੍ਰੇਮ ਰੱਖਦਾ ਹਾਂ।
2ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਜਿਵੇਂ ਤੇਰੀ ਜਾਨ ਸੁਖ ਸਾਂਦ ਨਾਲ ਹੈ ਤਿਵੇਂ ਤੂੰ ਸਭਨੀਂ ਗੱਲੀਂ ਸੁਖ ਸਾਂਦ ਨਾਲ ਅਤੇ ਨਰੋਆ ਰਹੇਂ।
3ਮੈਂ ਡਾਢਾ ਅਨੰਦ ਹੋਇਆ ਜਦ ਕਦੇ ਭਰਾਵਾਂ ਨੇ ਆਣ ਕੇ ਤੇਰੀ ਸਚਿਆਈ ਦੀ ਸਾਖੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਭੀ ਹੈਂ।
4ਇਸ ਨਾਲੋਂ ਮੈਨੂੰ ਵੱਡਾ ਅਨੰਦ ਕੋਈ ਨਹੀਂ ਜੋ ਮੈਂ ਸੁਣਾਂ ਭਈ ਮੇਰੇ ਬਾਲਕ ਸਚਿਆਈ ਉੱਤੇ ਚੱਲਦੇ ਹਨ।
5ਪਿਆਰਿਆ, ਤੂੰ ਜੋ ਸੇਵਾ ਭਰਾਵਾਂ ਨਾਲ ਅਤੇ ਪਰਦੇਸੀਆਂ ਨਾਲ ਵੀ ਕਰਦਾ ਹੈ ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈਂ।
6ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪ੍ਰੇਮ ਦੀ ਸਾਖੀ ਦਿੱਤੀ। ਜੇ ਤੂੰ ਓਹਨਾਂ ਨੂੰ ਅਗਾਹਾਂ ਪੁਚਾ ਦੇਵੇਂ ਜਿਸ ਤਰਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਜੋਗ ਹੈ ਤਾਂ ਚੰਗਾ ਕਰੇਂ।
7ਕਿਉਂ ਜੋ ਓਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ।
8ਇਸ ਲਈ ਸਾਨੂੰ ਚਾਹੀਦਾ ਹੈ ਜੋ ਏਹੋ ਜੇਹਿਆਂ ਦੀ ਆਗਤ ਭਾਗਤ ਕਰੀਏ ਭਈ ਸਚਿਆਈ ਵਿੱਚ ਓਹਨਾਂ ਦੇ ਨਾਲ ਦੇ ਕੰਮ ਕਰਨ ਵਾਲੇ ਹੋਈਏ।
9ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਸਿਰ ਕੱਢ ਹੋਣਾ ਚਾਹੁੰਦਾ ਹੈ ਸਾਨੂੰ ਨਹੀਂ ਮੰਨਦਾ।
10ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਚਿਤਾਰਾਂਗਾ ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਬਕਦਾ ਹੈ, ਅਤੇ ਐਨੇ ਨਾਲ ਹੀ ਰਾਜੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਭਾਉ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਓਹਨਾਂ ਨੂੰ ਵਰਜਦਾ ਹੈ ਅਤੇ ਓਹਨਾਂ ਨੂੰ ਕਲੀਸਿਯਾ ਵਿੱਚ ਛੇਕ ਦਿੰਦਾ ਹੈ !
11ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।
12ਦੇਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਸਾਖੀ ਦਿੱਤੀ ਹੈ ਸਗੋਂ ਅਸੀਂ ਵੀ ਸਾਖੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਭਈ ਸਾਡੀ ਸਾਖੀ ਸਤ ਹੈ।
13ਲਿਖਣਾ ਤਾਂ ਤੈਨੂੰ ਮੈਂ ਬਹੁਤ ਕੁਝ ਸੀ ਪਰ ਮੈਂ ਨਹੀਂ ਚਾਹੁੰਦਾ ਭਈ ਸਿਆਹੀ ਅਤੇ ਲਿੱਖਣ ਨਾਲ ਤੈਨੂੰ ਲਿਖਾਂ।
14ਪਰ ਮੈਨੂੰ ਆਸ ਹੈ ਭਈ ਤੈਨੂੰ ਝੱਬਦੇ ਮਿਲਾਂ। ਤਦ ਅਸੀਂ ਰੋਬਰੂ ਗੱਲਾਂ ਕਰਾਂਗੇ। ਤੈਨੂੰ ਸ਼ਾਂਤੀ ਪਰਾਪਤ ਹੋਵੇ। ਸਾਡੇ ਮਿੱਤ੍ਰ ਤੇਰੀ ਸੁਖ ਸਾਂਦ ਪੁੱਛਦੇ ਹਨ। ਤੂੰ ਸਾਡੇ ਮਿੱਤ੍ਰਾਂ ਨੂੰ ਨਾਉਂ ਲੈ ਲੈ ਕੇ ਸੁਖ ਸਾਂਦ ਆਖੀਂ।