Loading Bible Translation
First-time download in progress. This may take a few seconds…
Punjabi Bible Wordproject Bible
15 verses
1ਆਮੋਸ ਦਾ ਸੰਦੇਸ਼: ਆਮੋਸ ਤਕੋਆ ਸ਼ਹਿਰ ਦੇ ਆਜੜੀਆਂ ਵਿੱਚੋਂ ਇੱਕ ਸੀ। ਉਸਨੇ ਇਸਰਾਏਲ ਦੇ ਬਾਰੇ ਦਰਸ਼ਨ ਵੇਖਿਆ। ਇਹ ਉਦੋਂ ਵਾਪਰਿਆ ਜਦੋਂ ਉਜ਼ੀਯਾਹ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯੋਆਸ਼ ਦਾ ਪੁੱਤਰ ਯਰਾਬੁਆਮ ਇਸਰਾਏਲ ਦਾ ਪਾਤਸ਼ਾਹ ਸੀ। ਇਹ ਭੂਚਾਲ ਆਉਣ ਤੋਂ ਦੋ ਵਰ੍ਹੇ ਪਹਿਲਾਂ ਦੀ ਗੱਲ ਹੈ।
2ਆਮੋਸ ਨੇ ਕਿਹਾ:"ਯਹੋਵਾਹ ਸੀਯੋਨ ਵਿੱਚ ਸ਼ੇਰ ਵਾਂਗ ਗਜ੍ਜੇਗਾ ਉਸਦੀ ਉੱਚੀ ਆਵਾਜ਼ ਯਰੂਸ਼ਲਮ ਵਿੱਚੋਂ ਆਵੇਗੀ ਜਿਸ ਨਾਲ ਆਜੜੀਆਂ ਦੀਆਂ ਚਰਾਂਦਾ ਸੁੱਕ ਸੜ ਜਾਣਗੀਆਂ ਇਥੋਂ ਤੱਕ ਕਿ ਕਰਮਲ ਦੀ ਚੋਟੀ ਵੀ ਸੁੱਕ ਜਾਵੇਗੀ।
3ਯਹੋਵਾਹ ਇਹ ਫ਼ੁਰਮਾਉਂਦਾ ਹੈ: "ਮੈਂ ਦੰਮਿਸਕ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਸਜ਼ਾ ਦੇਵਾਂਗਾ। ਉਨ੍ਹਾਂ ਨੇ ਗਿਲਆਦ ਦੇ ਲੋਕਾਂ ਨੂੰ ਲੋਹੇ ਦੇ ਹਬਿਆਰਾਂ ਨਾਲ ਮਸਲਿਆ।
4ਇਸ ਲਈ ਮੈਂ ਹਸਾੇਲ ਦੇ ਘਰ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਨ-ਹਦਦ ਦੇ ਸਾਰੇ ਮਹਿਲਾਂ ਨੂੰ ਤਬਾਹ ਕਰ ਦੇਵੇਗੀ।
5"ਮੈਂ ਦੰਮਿਸਕ ਦੇ ਫ਼ਾਟਕਾਂ ਵਿਚਲੇੇ ਸਰੀਆਂ ਨੂੰ ਭੰਨ ਸੁੱਟਾਂਗਾ ਅਤੇ ਮੈਂ ਆਵਨ ਦੀ ਵਾਦੀ ਦੇ ਰਾਜੇ ਨੂੰ ਅਤੇ ਬੈਤ-ਅਦਨ ਤੋਂ ਸੱਤਾ ਦੇ ਪ੍ਰਤੀਕ ਨੂੰ ਹਟਾਅ ਦੇਵਾਂਗਾ। ਅਰਾਮ ਦੇ ਲੋਕ ਹਰਾੇ ਜਾਣਗੇ ਅਤੇ ਕੀਰ ਵੱਲ ਜਲਾਵਤਨੀ ਕਰ ਦਿੱਤੇ ਜਾਣਗੇ। ਯਹੋਵਾਹ ਨੇ ਇਹ ਗੱਲਾਂ ਆਖੀਆਂ।"
6ਯਹੋਵਾਹ ਨੇ ਇਹ ਆਖਿਆ: "ਮੈਂ ਅਜ਼ਾਹ੍ਹ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਕਿਉਂ ਕਿ ਉਹ ਸਾਰੀ ਉਮ੍ਮਤ ਨੂੰ ਅਸੀਰ ਕਰਕੇ ਅਦੋਮ ਚ ਲੈ ਗਏ।
7ਇਸ ਲਈ ਮੈਂ ਅਹ੍ਹਾਜ਼ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਅਜ਼ਾਹ੍ਹ ਦੇ ਕਿਲ੍ਹਿਆਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ।
8ਅਤੇ ਮੈਂ ਅਸ਼ਦੋਦ ਦੇ ਪਾਤਸ਼ਾਹ ਨੂੰ ਅਤੇ ਅਸ਼ਕਲੋਨ ਦੇ ਸ਼ਾਸ਼ਕ ਨੂੰ ਨਸ਼ਟ ਕਰ ਦੇਵਾਂਗਾ। ਮੈਂ ਅਕਰੋਨ ਦੇ ਲੋਕਾਂ ਨੂੰ ਵੀ ਸਜਾ ਦੇਵਾਂਗਾ ਤਾਂ ਫ਼ਿਰ ਬਚੇ ਹੋਏ ਫ਼ਲਿਸਤੀਨੀ ਮਰ ਜਾਣਗੇ।" ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।"
9ਯਹੋਵਾਹ ਇਉਂ ਫ਼ੁਰਮਾਉਂਦਾ ਹੈ: "ਮੈਂ ਸੂਰ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਦੰਡਿਤ ਕਰਾਂਗਾ ਉਨ੍ਹਾਂ ਨੇ ਪੂਰੀ ਕੌਮ ਨੂੰ ਗੁਲਾਮ ਬਣਾ ਕੇ ਅਦੋਮ ਦੇ ਹਵਾਲੇ ਕੀਤਾ। ਉਹ ਆਪਣੇ ਭਰਾਵਾਂ ਨਾਲ ਕੀਤਾ ਕੌਲ ਭੁੱਲ ਗਏ।
10ਇਸ ਲਈ ਮੈਂ ਸੂਰ ਦੀ ਕੰਧ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਉਥੋਂ ਦੇ ਸਾਰੇੇ ਕਿਲ੍ਹਿਆਂ ਨੂੰ ਸਾੜ ਦੇਵੇਗੀ।"
11ਯਹੋਵਾਹ ਨੇ ਇਹ ਇਕਰਾਰ ਕੀਤਾ: "ਮੈਂ ਅਦੋਮੀਆਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਅਦੋਮ ਨੇ ਆਪਣੇ ਭਰਾ ਦਾ ਤਲਵਾਰ ਨਾਲ ਪਿੱਛਾ ਕੀਤਾ ਅਤੇ ਉਸ ਤੇ ਕੋਈ ਰਹਿਮ ਨਾ ਕੀਤਾ ਸਗੋਂ ਅਦੋਮ ਦਾ ਕਰੋਧ ਸਦਾ ਲਈ ਜਾਰੀ ਰਿਹਾ ਉਹ ਹਮੇਸ਼ਾ ਵਾਸਤੇ ਗੁੱਸੇ ਰਿਹਾ।
12ਇਸ ਲਈ ਮੈਂ ਤੇਮਾਨ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਾਸਰਾਹ ਦੇ ਕਿਲਿਆਂ ਨੂੰ ਤਬਾਹ ਕਰ ਦੇਵੇਗੀ।"
13ਯਹੋਵਾਹ ਨੇ ਇਉਂ ਫ਼ੁਰਮਾਇਆ: "ਮੈਂ ਅਮੋਨ ਦੇ ਲੋਕਾਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਦੰਡ ਦਾ ਭਾਗੀ ਬਣਾਵਾਂਗਾ। ਕਿਉਂ ਕਿ ਉਨ੍ਹਾਂ ਨੇ ਗਿਲਆਦ ਵਿੱਚ ਗਰਭਵਤੀ ਔਰਤਾਂ ਨੂੰ ਵਢਿਆ। ਇਹ ਸਭ ਜ਼ੁਲਮ ਉਨ੍ਹਾਂ ਨੇ ਆਪਣੇ ਰਾਜ ਨੂੰ ਵਿਸ਼ਾਲ ਕਰਨ ਲਈ ਅਤੇ ਉਨ੍ਹਾਂ ਦੀ ਜ਼ਮੀਨ ਹਬਿਆਉਣ ਲਈ ਕੀਤਾ।
14ਇਸੇ ਲਈ, ਮੈਂ ਰਬ੍ਬਾਹ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਇਸਦੇ ਕਿਲਿਆਂ ਨੂੰ ਸਾੜ ਦੇਵੇਗੀ। ਉਨ੍ਹਾਂ ਦੇ ਦੇਸ਼ ਉੱਤੇ ਅਚਾਨਕ, ਜੰਗ ਦੇ ਸਮੇਂ ਤੂਰ੍ਹੀ ਦੀ ਆਵਾਜ਼ ਦੀ ਤਰ੍ਹਾਂ ਜਾਂ ਤੂਫ਼ਾਨ ਵਿਚਲੀ ਹਵਾ ਦੀ ਤਰ੍ਹਾਂ ਮੁਸੀਬਤਾਂ ਆਉਣਗੀਆਂ।
15ਫ਼ਿਰ ਉਨ੍ਹਾਂ ਦੇ ਪਾਤਸ਼ਾਹ ਅਤੇ ਆਗੂ ਬੰਦੀ ਬਣਾਏ ਜਾਣਗੇ। ਉਨ੍ਹਾਂ ਸਭਨਾਂ ਨੂੰ ਇਕਠਿਆਂ ਅਮੀਰ ਕੀਤਾ ਜਾਵੇਗਾ।" ਯਹੋਵਾਹ ਨੇ ਇਵੇਂ ਆਖਿਆ।