Loading Bible Translation
First-time download in progress. This may take a few seconds…
Punjabi Bible Wordproject Bible
27 verses
1ਇਸਰਾਏਲ ਦੇ ਲੋਕੋ! ਇਸ ਗੀਤ ਨੂੰ ਧਿਆਨ ਨਾਲ ਸੁਣੋ। ਇਹ ਵੈਣ ਤੁਹਾਡੇ ਉੱਤੇ ਹੈ।
2ਇਸਰਾਏਲ ਅਣਵਿਆਹੀ ਕੁੜੀ ਵਰਗਾ ਹੈ ਜੋ ਹੇਠਾਂ ਡਿੱਗ ਪਈ ਹੈ। ਉਹ ਫ਼ੇਰ ਖੜੀ ਹੋਣ ਦੇ ਯੋਗ ਨਹੀਂ ਹੋਵੇਗੀ। ਉਹ ਜ਼ਮੀਨ ਤੇ ਇਕਲ੍ਲੀ ਛੱਡ ਦਿੱਤੀ ਗਈ ਹੈ। ਹੁਣ ਕੋਈ ਵੀ ਵਿਅਕਤੀ ਉਸਨੂੰ ਉੱਪਰ ਉਠਾਉਣ ਦੇ ਯੋਗ ਨਹੀਂ ਹੋਵੇਗਾ।
3ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: "ਜਿਸ ਸ਼ਹਿਰ ਵਿੱਚੋਂ ਅਧਿਕਾਰੀ ਹਜ਼ਾਰ ਮਨੁੱਖ ਲੈਕੇ ਨਿਕਲਣਗੇ, ਸੌ ਆਦਮੀ ਲੈਕੇ ਵਾਪਸ ਪਰਤਨਗੇ ਅਤੇ ਜਿਸ ਸ਼ਹਿਰ ਵਿੱਚੋਂ ਅਧਿਕਾਰੀ ਸੌ ਆਦਮੀ ਲੈਕੇ ਨਿਕਲਣਗੇ ਸਿਰਫ਼ ਦਸ ਲੋਕ ਹੀ ਇਸਰਾਏਲ ਨੂੰ ਵਾਪਸ ਪਰਤਣਗੇ।"
4ਯਹੋਵਾਹ ਇਸਰਾਏਲ ਦੇ ਰਾਜ ਨੂੰ ਇਉਂ ਫ਼ੁਰਮਾਉਂਦਾ ਹੈ: "ਮੈਨੂੰ ਭਾਲਣ ਆਓ ਅਤੇ ਜੀਵੋ।
5ਪਰ ਬੈਤ-ੇਲ ਵਿੱਚ ਨਾ ਵੇਖੋ ਗਿਲਗਾਲ ਵੱਲ ਨਾ ਜਾਣਾ ਨਾ ਬੇਰਸ਼ਬਾ ਦੀ ਸੀਮਾ ਪਾਰ ਕਰੋ ਗਿਲਗਾਲ ਦੇ ਮਨੁੱਖ ਲੈ ਜਾਕੇ ਅਸੀਰ ਕੀਤੇ ਜਾਣਗੇ ਅਤੇ ਬੈਤ-ੇਲ ਤਬਾਹ ਹੋ ਜਾਵੇਗਾ।
6ਯਹੋਵਾਹ ਦੀ ਮਦਦ ਤੱਕੋ ਫ਼ੇਰ ਹੀ ਤੁਸੀਂ ਜਿਉਵੋਁਗੇ। ਨਹੀਂ ਤਾਂ ਯੂਸਫ਼ ਦੇ ਘਰ ਤੋਂ ਇੱਕ ਅੱਗ ਭੜਕੇਗੀ ਜੋ ਉਸਦਾ ਘਰ ਤਬਾਹ ਕਰ ਦੇਵੇਗੀ। ਬੈਤ-ੇਲ ਵਿਚਲਾ ਕੋਈ ਵੀ ਮਨੁੱਖ ਇਸ ਅੱਗ ਨੂੰ ਬੁਝਾਉਣ ਯੋਗ ਨਹੀਂ ਹੋਵੇਗਾ।
7ਯਹੋਵਾਹ ਹੀ ਸਪਤਰਿਸ਼ੀ ਅਤੇ ਤਾਕਤ ਪੁਂਜ ਨੂੰ ਬਨਾਉਣ ਵਾਲਾ ਹੈ,
8ਉਹੀ ਹਨੇਰ ਨੂੰ ਦਿਨ ਚ ਅਤੇ ਦਿਨ ਨੂੰ ਰਾਤ ਚ ਉਲਬਾਉਣ ਵਾਲਾ ਹੈ ਉਹ ਸਮੁੰਦਰ ਦੇ ਪਾਣੀਆਂ ਨੂੰ ਸਦ੍ਦਦਾ ਹੈ ਅਤੇ ਧਰਤੀ ਉੱਪਰ ਵਰ੍ਹਾਉਂਦਾ ਹੈ ਉਸਦਾ ਨਾਉਂ ਯਾਹਵੇਹ ਹੈ।
9ਉਹ ਇੱਕ ਮਜ਼ਬੂਤ ਸ਼ਹਿਰ ਅਤੇ ਉਸਦੇ ਕਿਲਿਆਂ ਉੱਤੇ ਤਬਾਹੀ ਲਿਆਉਂਦਾ ਹੈ।"ਤੂੰ ਚੰਗਿਆਈ ਨੂੰ ਜ਼ਹਿਰ ਚ ਬਦਲ ਦਿੱਤਾ ਅਤੇ ਨਿਆਂ ਨੂੰ ਖਤਮ ਕਰਕੇ ਜ਼ਮੀਨ ਤੇ ਪਟਕ ਦਿੱਤਾ ਹੈ।
10ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਨਫ਼ਰਤ ਕੀਤੀ ਜਿਨ੍ਹਾਂ ਨੇ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ, ਅਤੇ ਸੱਚ ਬੋਲਣ ਵਾਲਿਆਂ ਨੂੰ ਤਿਰਸਕਾਰਿਆ।
11ਤੁਸੀਂ ਗਰੀਬਾਂ ਤੋਂ ਨਾਜਾਇਜ਼ ਕਰ ਲੈਂਦੇ ਅਤੇ ਉਨ੍ਹਾਂ ਤੋਂ ਵਾਧੂ ਕਣਕ ਲੈਂਦੇ ਅਤੇ ਆਪਣੇ ਘਰਾਂ ਨੂੰ ਕੀਮਤੀ ਪੱਥਰ ਨਾਲ ਸਜਾਉਂਦੇ ਤੇ ਘੜਦੇ ਪਰ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਨਾ ਪਾਵੋਁਗੇ ਤੁਸੀਂ ਅੱਤ ਸੁੰਦਰ ਅੰਗੂਰਾਂ ਦੇ ਬਾਗ਼ ਲਗਵਾੇ ਪਰ ਤੁਸੀਂ ਉਨ੍ਹਾਂ ਦੀ ਮੈਅ ਨਾ ਪੀ ਸਕੋਁਗੇ।
12ਕਿਉਂ ਕਿ ਮੈਂ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ। ਤੁਸੀਂ ਸੱਚਮੁੱਚ ਹੀ ਕੁਝ ਬੜੇ ਮੰਦੇ ਕੰਮ ਕੀਤੇ ਹਨ ਤੁਸੀਂ ਨੇਕੀ ਦੀ ਰਾਹ ਚਲਦੇ ਲੋਕਾਂ ਨੂੰ ਸਤਾਇਆ ਗ਼ਲਤ ਕੰਮਾਂ ਲਈ ਰਿਸ਼ਵਤ ਲਿਤ੍ਤੀ ਅਦਾਲਤ ਵਿੱਚ ਗਰੀਬਾਂ ਦਾ ਹੱਕ ਮਾਰਿਆ।
13ਉਸ ਵਕਤ ਵਿੱਚ ਸਿਆਣਾ ਮਨੁੱਖ ਚੁੱਪ ਸਾਧ ਲਵੇਗਾ ਕਿਉਂ ਕਿ ਉਹ ਸਮਾਂ ਬੁਰਾ ਹੈ।
14ਤੁਸੀਂ ਕਹਿੰਦੇ ਹੋ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ ਇਸ ਲਈ ਤੁਹਾਨੂੰ ਭੈੜੇ ਕੰਮ ਛੱਡਕੇ ਚੰਗੇ ਕੰਮ ਕਰਨੇ ਚਾਹੀਦੇ ਹਨ ਤਾਂ ਤੁਸੀਂ ਜਿਉਂਦੇ ਰਹੋਁਗੇ ਅਤੇ ਸਰਬ ਸ਼ਕਤੀਮਾਨ ਯਹੋਵਾਹ ਸਦਾ ਤੁਹਾਡੇ ਅੰਗ-ਸੰਗ ਹੋਵੇਗਾ।
15ਬੁਰਿਆਈ ਨੂੰ ਤਿਆਗ ਚੰਗਿਆਈ ਨੂੰ ਪਿਆਰ ਕਰੋ ਅਦਾਲਤਾਂ ਵਿੱਚ ਇਨਸਾਫ਼ ਵਾਪਸ ਲਿਆਓ ਸ਼ਾਇਦ ਫਿਰ ਯਹੋਵਾਹ ਸੈਨਾ ਦਾ ਪਰਮੇਸ਼ੁਰ ਯੂਸਫ਼ ਦੇ ਬਚੇੇ ਘਰਾਣੇ ਤੇ ਮਿਹਰਬਾਨ ਹੋ ਜਾਵੇ।
16ਮੇਰਾ ਪ੍ਰਭੂ, ਸਰਬਸ਼ਕਤੀਮਾਨ ਪਰਮੇਸ਼ੁਰ ਆਖਦਾ ਹੈ, "ਚੌਁਕਾ ਵਿੱਚ ਲੋਕ ਕੁਰਲਾਉਣਗੇ ਗਲੀਆਂ ਵਿੱਚ ਉਹ ਚੀਤਕਾਰ ਕਰਣਗੇ ਲੋਕ ਭਾੜੇ ਤੇ ਵੈਣ ਵਾਲਿਆਂ ਨੂੰ ਖਰੀਦਣਗੇ।
17ਲੋਕ ਅੰਗੂਰਾਂ ਦੇ ਬਾਗ਼ ਵਿੱਚ ਰੋਣ-ਪਿੱਟਣਗੇ ਕਿਉਂ ਕਿ ਮੈਂ ਉਥੋਂ ਦੀ ਲੰਘਦਾ ਤੁਹਾਨੂੰ ਦੰਡ ਦੇਵਾਂਗਾ।" ਯਹੋਵਾਹ ਨੇ ਇਹ ਕੁਝ ਆਖਿਆ ਹੈ।
18ਤੁਹਾਡੇ ਵਿੱਚੋਂ ਕੁਝ ਲੋਕ ਯਹੋਵਾਹ ਦੇ ਨਿਆਂ ਦੇ ਖਾਸ ਦਿਨਾਂ ਨੂੰ ਵੇਖਣਾ ਲੋਚਦੇ ਹਨ ਭਲਾ ਤੁਸੀਂ ਉਹ ਕਿਉਂ ਵੇਖਣਾ ਚਾਹੁੰਦੇ ਹੋ? ਯਹੋਵਾਹ ਦਾ ਖਾਸ ਦਿਨ ਰੋਸ਼ਨੀ ਨਹੀਂ ਹਨੇਰਾ ਕਰੇਗਾ।
19ਤੁਸੀਂ ਉਸ ਮਨੁੱਖ ਵਾਂਗ ਹੋਵੋਂਗੇ ਜੋ ਬਬ੍ਬਰ-ਸ਼ੇਰ ਤੋਂ ਬਚ ਜਾਂਦਾ ਪਰ ਉਸਤੇ ਰਿੱਛ ਹਮਲਾ ਕਰ ਦਿੰਦਾ ਹੈ। ਤੁਸੀਂ ਅਜਿਹੇ ਮਨੁੱਖ ਵਾਂਗ ਹੋਵੋਂਗੇ ਜੋ ਆਪਣੀ ਹਿਫ਼ਾਜ਼ਤ ਲਈ ਘਰ ਚ ਵੜਕੇ, ਕੰਧ ਤੇ ਝੁਕੇ ਅਤੇ ਸੱਪ ਤੋਂ ਡਸਿਆ ਜਾਵੇ।
20ਯਹੋਵਾਹ ਦਾ ਖਾਸ ਦਿਨ ਖੁਸ਼ੀ ਦਾ ਨਹੀਂ ਸੋਗ ਦਾ ਹੋਵੇਗਾ ਹਨੇਰੇ ਦਾ ਨਾ ਕਿ ਰੋਸ਼ਨੀ ਦਾ ਘੁੱਪ ਹਨੇਰ ਦਾ ਜਿਸ ਵਿੱਚ ਕੋਈ ਰੋਸ਼ਨੀ ਦੀ ਲੀਕ ਨਹੀਂ।
21"ਮੈਂ ਤੁਹਾਡੇ ਪਰਬਾਂ ਨੂੰ ਨਫ਼ਰਤ ਕਰਦਾ ਹਾਂ ਅਤੇ ਉਨ੍ਹਾਂ ਨੂੰ ਰਦ੍ਦ ਕਰਦਾ ਹਾਂ। ਮੈਂ ਤੁਹਾਡੀਆਂ ਧਾਰਮਿਕ ਸਭਾਵਾਂ ਨੂੰ ਵੀ ਨਹੀਂ ਮਾਣਦਾ।
22ਭਾਵੇਂ ਤੁਸੀਂ ਮੈਨੂੰ ਹੋਮ ਦੀਆਂ ਭੇਟਾਂ ਅਤੇ ਅਨਾਜ਼ ਦੀਆਂ ਭੇਟਾ ਚੜਾਵੋ ਮੈਂ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਦਾ।
23ਆਪਣੇ ਗੀਤ ਮੈਥੋਂ ਦੂਰ ਰੱਖੋੋ ਮੈਂ ਤੁਹਾਡੇ ਰਬਾਬਾਂ ਦਾ ਸੰਗੀਤ ਨਾ ਸੁਣਾਂਗਾ।
24ਤੁਹਾਡੇ ਦੇਸ ਵਿੱਚ ਭਲਾਈ ਨਿਰਛਲ ਪਾਣੀਆਂ ਵਾਂਗ ਵਹਿਣੀ ਚਾਹੀਦੀ ਹੈ ਅਤੇ ਚੰਗਿਆਈ ਵਗਦੀ ਨਦੀ ਵਾਂਗ ਜਿਹੜੀ ਕਿ ਕਦੇ ਸੁੱਕਦੀ ਨਹੀਂ।
25ਹੇ ਇਸਰਾਏਲ, ਕੀ ਤੁਸੀਂ ਉਜਾੜ ਵਿਚਲੇ ਚਾਲੀ ਵਰ੍ਹਿਆਂ ਦੌਰਾਨ ਮੈਨੂੰ ਭੇਟਾਵਾਂ ਅਤੇ ਬਲੀਆਂ ਚੜਾਈਆਂ? ਨਹੀਂ।
26ਅਤੇ ਤੁਸੀਂ ਉਹ ਮੂਰਤੀਆਂ ਚੁੱਕੋਁਗੇ ਜਿਹੜੀਆਂ ਤੁਸੀਂ ਆਪਣੇ ਰਾਜੇ ਸਕੂਬ ਅਤੇ ਕੈਵਾਨ, ਆਪਣੇ ਤਾਰੇ-ਦੇਵਤੇ ਦੀਆਂ ਬਣਾਈਆਂ, ਜਿਨ੍ਹਾਂ ਨੂੰ ਤੁਸੀਂ ਆਪਣੇ ਦੇਵਤੇ ਹੋਣ ਲਈ ਬਣਾਇਆ।
27ਇਸ ਲਈ ਮੈਂ ਤੁਹਾਨੂੰ ਦੰਮਿਸਕ ਤੋਂ ਦੇਸ਼-ਨਿਕਾਲਾ ਦੇ ਦੇਵਾਂਗਾ।" ਯਹੋਵਾਹ ਇਹ ਸ਼ਬਦ ਆਖਦਾ ਹੈ। ਉਸਦਾ ਨਾਮ ਸਰਬ ਸ਼ਕਤੀਮਾਨ ਪਰਮੇਸ਼ੁਰ ਹੈ।