Loading Bible Translation
First-time download in progress. This may take a few seconds…
Punjabi Bible Wordproject Bible
14 verses
1ਹਾਇ! ਉਨ੍ਹਾਂ ਲਈ ਇਹ ਬੜੇ ਦੁੱਖ ਦੀ ਗੱਲ ਹੈ ਜੋ ਸੀਯੋਨ ਵਿੱਚ ਅਰਾਮ ਕਰ ਰਹੇ ਹਨ। ਅਤੇ ਉਹ ਲੋਕ ਜੋ ਸਾਮਰਿਯਾ ਦੇ ਪਰਬਤ ਤੇ ਆਪਣੇ-ਆਪ ਨੂੰ ਮਹਿਫ਼ੂਜ਼ ਸਮਝ ਰਹੇ ਹਨ। ਤੁਸੀਂ ਸਭ ਤੋਂ ਖਾਸ ਕੌਮ ਦੇ "ਮਹੱਤਵਪੂਰਣ" ਆਗੂ ਹੋ ਜਿਨ੍ਹਾਂ ਕੋਲ "ਇਸਰਾਏਲ ਦਾ ਘਰਾਣਾ" ਮਤ੍ਤ ਲੈਣ ਆਉਂਦਾ ਹੈ।
2ਕਲਨਹ ਨੂੰ ਜਾਵੋ ਅਤੇ ਉਥੋਂ ਮਹਾਨ ਹਮਾਬ ਵੱਲ ਜਾਵੋ ਫ਼ਿਰ ਫ਼ਲਿਸਤੀਆਂ ਦੇ ਗਬ ਨੂੰ ਜਾਓ ਕੀ ਤੁਸੀਂ ਇਨ੍ਹਾਂ ਰਾਜਾਂ ਤੋਂ ਚੰਗੇ ਹੋ? ਨਹੀਂ! ਉਨ੍ਹਾਂ ਦੇ ਦੇਸ ਤੁਹਾਡੇ ਨਾਲੋਂ ਵਧੇਰੇ ਵੱਡੇ ਤੇ ਵਿਸ਼ਾਲ ਹਨ।
3ਤੁਸੀਂ ਲੋਕ ਸੋਚਦੇ ਹੋਂ ਕਿ ਸਜ਼ਾ ਦੂਰ ਹੈ, ਅਤੇ ਇਸੇ ਲਈ ਤੁਸੀਂ ਹਿੰਸਾ ਨਾਲ ਰਾਜ ਕਰਦੇ ਹੋ।
4ਤੁਸੀਂ ਹਾਬੀ ਦੰਦ ਦੇ ਪਲੰਘਾਂ ਤੇ ਸੌਁਦੇ ਹੋ ਅਤੇ ਆਪਣੇ ਸੋਫ਼ਿਆਂ ਤੇ ਲੇਟਦੇੇ ਹੋ ਅਤੇ ਇੱਜੜ ਚੋ ਲੇਲੇ ਅਤੇ ਆਪਣੇ ਤਬੇਲਿਆਂ ਚੋ ਵੱਛੇ ਖਾਂਦੇ ਹੋ।
5ਆਪਣੇ ਰਬਾਬ ਵਜਾਉਂਦੇ, ਅਤੇ ਦਾਊਦ ਵਾਂਗਰਾਂ, ਆਪਣੇ ਸੰਗੀਤਕ ਸਾਜ਼ਾਂ ਤੇ ਰਿਆਜ਼ ਕਰਦੇ ਹੋ।
6ਖਾਸ ਕਟੋਰਿਆਂ ਵਿੱਚ ਸ਼ਰਾਬ ਪੀਁਦੇ ਹੋ ਵਧੀਆਂ ਤੋਂ ਵਧੀਆ ਅਤਰ ਲਗਾਉਂਦੇ ਹੋ ਅਤੇ ਤੁਸੀਂ ਯੂਸਫ਼ ਦੇ ਘਰਾਣੇ ਦੀ ਤਬਾਹੀ ਤੇ ਜ਼ਰਾ ਵੀ ਫ਼ਿਕਰਮੰਦ ਨਹੀਂ ਹੋ।
7ਉਹ ਲੋਕ ਆਪਣੇ-ਆਪ ਆਨੰਦ ਮਾਨਣੋ ਹਟ ਜਾਣਗੇ। ਉਹ ਫੜੇ ਜਾਣ ਵਾਲੇ ਅਤੇ ਦੇਸ਼-ਨਿਕਾਲਾ ਦਿੱਤੇ ਜਾਣ ਲਈ ਪਹਿਲੇ ਹੋਣਗੇ।
8ਯਹੋਵਾਹ ਮੇਰੇ ਪ੍ਰਭੂ ਨੇ ਆਪਣਾਂ ਨਾਉਂ ਵਰਤ ਕੇ ਸਹੁੰ ਖਾਧੀ। ਅਤੇ ਯਹੋਵਾਹ ਪਰਮੇਸ਼ੁਰ ਸਰਬ ਸ਼ਕਤੀਮਾਨ ਨੇ ਇਹ ਇਕਰਾਰ ਕੀਤਾ:"ਯਾਕੂਬ ਨੂੰ ਜਿਨ੍ਹਾਂ ਗੱਲਾਂ ਦਾ ਹਂਕਾਰ ਹੈ ਮੈਂ ਉਨ੍ਹਾਂ ਤੋਂ ਨਫ਼ਰਤ ਕਰਦਾ ਹਾਂ। ਮੈਨੂੰ ਉਸਦੇ ਮਜ਼ਬੂਤ ਕਿਲਿਆਂ ਤੋਂ ਵੀ ਨਫਰਤ ਹੈ ਅਤੇ ਮੈਂ ਉਸ ਸ਼ਹਿਰ ਵਿਚਲਾ ਸਭ ਕੁਝ ਉਨ੍ਹਾਂ ਦੇ ਦੁਸ਼ਮਣਾਂ ਨੂੰ ਸੌਂਪ ਦਿਆਂਗਾ।"
9ਉਸ ਵੇਲੇ ਇੱਕ ਘਰ ਵਿੱਚ ਦਸ ਮਨੁੱਖ ਬਚਣਗੇ, ਪਰ ਉਹ ਵੀ ਮਰ ਜਾਣਗੇ।
10ਅਤੇ ਜਦੋਂ ਕੋਈ ਮਨੁੱਖ ਮਰੇਗਾ ਤਾਂ ਉਸਦਾ ਕੋਈ ਰਿਸ਼ਤੇਦਾਰ ਉਸਨੂੰ ਲੈਕੇ ਜਲਾਉਣ ਲਈ ਆਵੇਗਾ ਅਤੇ ਉਸਨੂੰ ਜਲਾਕੇ ਉਸਦੀਆਂ ਹੱਡੀਆਂ ਨਾਲ ਲੈ ਜਾਵੇਗਾ। "ਅਤੇ ਉਸਨੂੰ ਜੋ ਕੋਈ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਆਕੇ ਆਖੇਗਾ ਕਿ ਕੀ ਤੇਰੇ ਨਾਲ ਕੋਈ ਹੋਰ ਵੀ ਲੋਬ ਹੈ?"ਉਹ ਮਨੁੱਖ ਬੋਲੇਗਾ, "ਨਹੀਂ ...।"ਪਰ ਉਸ ਦਾ ਰਿਸ਼ਤੇਦਾਰ ਉਸਨੂੰ ਵਿਚਾਲੇ ਹੀ ਟੋਕੇਗਾ ਤੇ ਕਹੇਗਾ, "ਚੁੱਪ ਰਹਿ! ਅਸੀਂ ਯਹੋਵਾਹ ਦੇ ਨਾਉਂ ਦਾ ਜ਼ਿਕਰ ਨਹੀਂ ਕਰਨਾ।"
11ਵੇਖੋ, ਯਹੋਵਾਹ ਪਰਮੇਸ਼ੁਰ ਹੁਕਮ ਦੇਵੇਗਾ ਅਤੇ ਵੱਡੇ-ਵੱਡੇ ਘਰ ਟੁਕੜੇ-ਟੁਕੜੇ ਹੋ ਜਾਣਗੇ ਅਤੇ ਛੋਟੇ ਘਰ ਛੋਟੇ ਟੁਕੜਿਆਂ ਵਿੱਚ ਬਦਲ ਜਾਣਗੇ।
12ਕੀ ਘੋੜੇ ਭਲਾ ਖੁਲ੍ਹੀਆਂ ਚਟਾਨਾਂ ਉੱਪਰ ਦੌੜਦੇ ਹਨ? ਨਹੀਂ! ਤੇ ਨਾ ਹੀ ਲੋਕ ਗਊਆਂ ਨਾਲ ਸਮੁੰਦਰ ਵਾਹੁਂਦੇ ਹਨ! ਪਰ ਤੁਸੀਂ ਸਭ ਕੁਝ ਉਲਟਾਅ-ਪੁਲਟਾਅ ਦਿੱਤਾ ਤੁਸੀਂ ਨੇਕੀ ਨੂੰ ਜ਼ਹਰ ਵਿੱਚ ਅਤੇ ਨਿਪ ਖ੍ਖਤਾ ਨੂੰ ਕੌੜੀ ਜ਼ਹਰ ਵਿੱਚ ਬਦਲ ਦਿੱਤਾ।
13ਤੁਸੀਂ ਲੇ-ਡੇਬਾਰ ਉੱਤੇ ਖੁਸ਼ ਹੁੰਦੇ ਹੋ ਅਤੇ ਤੁਸੀਂ ਆਖਦੇ ਹੋ "ਅਸੀਂ ਕਾਰਨੀਅਮ ਤੇ ਆਪਣੀ ਖੁਦ ਦੀ ਤਾਕਤ ਨਾਲ ਕਬਜ਼ਾ ਕੀਤਾ।"
14"ਪਰ ਹੇ ਇਸਰਾਏਲ! ਮੈਂ ਤੁਹਾਡੇ ਵਿਰੁੱਧ ਕੌਮ ਠਹਿਰਾਵਾਂਗਾ ਜਿਹੜੀ ਤੁਹਾਡੇ ਪੂਰੇ ਦੇਸ ਤੇ ਸੰਕਟ ਲਿਆਵੇਗੀ। ਉਹ ਤੁਹਾਨੂੰ ਹਮਾਬ ਦੇ ਰਸਤੇ ਤੋਂ ਲੈਕੇ ਅਰਬਾਹ ਤੀਕ ਸਤਾਵੇਗੀ।" ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।