Loading Bible Translation
First-time download in progress. This may take a few seconds…
Punjabi Bible Wordproject Bible
17 verses
1ਯਹੋਵਾਹ ਨੇ ਮੈਨੂੰ ਇਉਂ ਵਿਖਾਇਆ। ਜਦੋਂ ਦੂਜੀ ਫ਼ਸਲ ਤਿਆਰ ਹੋ ਰਹੀ ਸੀ, ਉਸ ਵਕਤ ਉਸਨੇ ਇੱਕ ਟਿਡ੍ਡੀਦਲ ਬਣਾਇਆ ਅਤੇ ਉਹ ਹਾੜੀ ਸ਼ਾਹੀ ਵਾਢੀ ਦੇ ਮਗਰੋਂ ਸੀ।
2ਟਿਡ੍ਡੀਦਲ ਸਾਰੇ ਦੇਸ ਦਾ ਘਾਹ ਖਾ ਗਿਆ। ਉਸ ਉਪਰੰਤ ਮੈਂ ਕਿਹਾ, "ਯਹੋਵਾਹ, ਮੇਰੇ ਪ੍ਰਭੂ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਸਾਨੂੰ ਮੁਆਫ਼ ਕਰਦੇ! ਯਾਕੂਬ ਕਿਵੇਂ ਬਚੇਗਾ! ਉਹ ਅਜੇ ਬਹੁਤ ਛੋਟਾ ਹੈ!"
3ਤਦ ਯਹੋਵਾਹ ਨੇ ਇਸ ਬਾਬਤ ਆਪਣਾ ਮਨ ਬਦਲ ਲਿਆ ਅਤੇ ਉਸ ਨੇ ਆਖਿਆ, "ਅਜਿਹਾ ਨਹੀਂ ਹੋਵੇਗਾ।"
4ਯਹੋਵਾਹ, ਮੇਰੇ ਪ੍ਰਭੂ ਨੇ ਮੈਨੂੰ ਇਹ ਵਸਤਾਂ ਵਿਖਾਈਆਂ। ਮੈਂ ਯਹੋਵਾਹ ਪਰਮੇਸ਼ੁਰ ਨੂੰ ਅੱਗ ਦੁਆਰਾ ਨਿਆਂ ਲਈ ਪੁਕਾਰਦਿਆਂ ਵੇਖਿਆ ਅਤੇ ਉਸ ਅੱਗ ਨੇ ਵੱਡੀ ਡੂੰਘਾਈ ਨੂੰ ਵੀ ਤਬਾਹ ਕਰ ਦਿੱਤਾ। ਇਸਦੇ ਜ਼ਮੀਨ ਨੂੰ ਨਸ਼ਟ ਕਰਨਾ ਸ਼ੁਰੂ ਕਰ ਦਿੱਤਾ।
5ਪਰ ਮੈਂ ਆਖਿਆ, "ਹੇ ਯਹੋਵਾਹ ਪਰਮੇਸ਼ੁਰ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇਹ ਸਭ ਰੋਕਦੇ! ਯਾਕੂਬ ਅਜੇ ਬਹੁਤ ਛੋਟਾ ਹੈ, ਉਹ ਇਉਂ ਬਚ ਨਹੀਂ ਪਾਵੇਗਾ।"
6ਤਦ ਯਹੋਵਾਹ ਪਰਮੇਸ਼ੁਰ ਨੇ ਆਪਣਾ ਇਰਾਦਾ ਬਦਲਿਆ ਅਤੇ ਯਹੋਵਾਹ ਨੇ ਆਖਿਆ, "ਇਉਂ ਵੀ ਨਹੀਂ ਹੋਵੇਗਾ।"
7ਯਹੋਵਾਹ ਨੇ ਮੈਨੂੰ ਇਹ ਦਰਸਾਇਆ: ਯੋਹਵਾਹ (ਲਾਟੂ) ਸਾਹਲ ਨੂੰ ਹੱਥ ਵਿੱਚ ਲੈਕੇ ਇੱਕ ਦੀਵਾਰ ਦੇ ਨਾਲ ਖੜਾ ਹੋ ਗਿਆ। ਕੰਧ ਸਾਹਲ ਦੀ ਸਹਾਇਤਾ ਨਾਲ ਉਸਾਰੀ ਗਈ ਸੀ।
8ਯਹੋਵਾਹ ਨੇ ਮੈਨੂੰ ਇਹ ਵਿਖਾਇਆ, "ਆਮੋਸ! ਤੂੰ ਕੀ ਵੇਖਦਾ ਹੈਂ?"ਮੈਂ ਕਿਹਾ, "ਸਾਹਲ!" ਫ਼ਿਰ ਮੇਰੇ ਪ੍ਰਭੂ ਨੇ ਆਖਿਆ, "ਵੇਖ! ਮੈਂ ਆਪਣੇ ਲੋਕਾਂ, ਇਸਰਾਏਲੀਆਂ ਨੂੰ ਇੱਕ ਸਾਹਲ ਨਾਲ ਮਿਣ ਰਿਹਾ ਹਾਂ। ਮੈਂ ਫ਼ੇਰ ਕਦੀ ਵੀ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ।
9ਇਸਹਾਕ ਦੇ ਉੱਚੇ ਥਾਂ ਵੀਰਾਨ ਕੀਤੇ ਜਾਣਗੇ। ਇਸਰਾਏਲ ਦੇ ਪਵਿੱਤਰ ਅਸਬਾਨ ਕੂੜੇ ਦੇ ਢੇਰ ਚ ਬਦਲ ਦਿੱਤੇ ਜਾਣਗੇ। ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਹਮਲਾ ਕਰਾਂਗਾ ਅਤੇ ਉਸਦੇ ਘਰਾਣੇ ਨੂੰ ਤਲਵਾਰਾਂ ਨਾਲ ਵੱਢ ਸੁੱਟਾਂਗਾ।"
10ਤਦ ਬੈਤ-ੇਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਇਹ ਸੁਨਿਹਾ ਭੇਜਿਆ, "ਆਮੋਸ ਤੇਰੇ ਵਿਰੁੱਧ ਮਤਾ ਪਕਾ ਰਿਹਾ ਹੈ ਅਤੇ ਉਹ ਇਸਰਾਏਲ ਦੀ ਪਰਜਾ ਨੂੰ ਤੇਰੇ ਵਿਰੁੱਧ ਭੜਕਾਅ ਰਿਹਾ ਹੈ। ਦੇਸ ਉਸ ਦੀਆਂ ਸਾਰੀਆਂ ਗੱਲਾਂ ਨੂੰ ਬਰਦਾਸ਼ਤ ਨਹੀਂ ਕਰ ਸਕਦਾ।
11ਆਮੋਸ ਕਹਿੰਦਾ ਹੈ, ਯਰਾਬੁਆਮ ਤਲਵਾਰ ਨਾਲ ਵਢਿਆ ਜਾਵੇਗਾ ਅਤੇ ਇਸਰਾਏਲ ਦੀ ਪਰਜਾ ਆਪਣੇ ਦੇਸ ਵਿੱਚੋਂ ਅਸੀਰ ਕਰਕੇ ਬਾਹਰ ਜਾਵੇਗੀ।"
12ਅਮਸਯਾਹ ਨੇ ਆਮੋਸ ਨੂੰ ਇਹ ਵੀ ਆਖਿਆ, "ਹੇ ਪੈਗੰਬਰ, ਬਲ੍ਲੇ ਯਹੂਦਾਹ ਵੱਲ ਚਲਾ ਜਾ ਅਤੇ ਉੱਥੇ ਜਾਕੇ ਖਾ ਓਥੇ ਆਪਣੀ ਪ੍ਰਚਾਰ ਕਰ।
13ਪਰ ਇੱਥੇ ਬੈਤ-ੇਲ ਵਿੱਚ ਹੋਰ ਵਧੇਰੇ ਭਵਿੱਖਬਾਣੀ ਨਾ ਕਰ। ਇਹ ਰਾਜੇ ਦਾ ਪਵਿੱਤਰ ਅਸਬਾਨ ਅਤੇ ਇਸਰਾਏਲ ਦਾ ਮੰਦਰ ਹੈ।"
14ਤਦ ਆਮੋਸ ਨੇ ਅਮਸਯਾਹ ਨੂੰ ਆਖਿਆ, "ਮੈਂ ਕੋਈ ਪੇਸ਼ਾਵਰ ਨਬੀ ਨਹੀਂ ਤੇ ਨਾ ਹੀ ਮੈਂ ਨਬੀਆਂ ਦੇ ਘਰਾਣੇ ਵਿੱਚੋਂ ਹਾਂ ਸਗੋਂ ਮੈਂ ਤਾਂ ਇੱਕ ਆਜੜੀ ਹਾਂ ਅਤੇ ਅੰਜੀਰ ਦੇ ਦ੍ਰਖਤਾਂ ਦੀ ਰਾਖੀ ਕਰਦਾ ਹਾਂ।
15ਮੈਂ ਤਾਂ ਆਜੜੀ ਸਾਂ ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਜਾਂਦੇ ਨੂੰ ਲਿਆ ਅਤੇ ਮੈਨੂੰ ਆਖਿਆ, ਜਾ, ਅਤੇ ਜਾਕੇ ਇਸਰਾਏਲ ਵਿੱਚ ਮੇਰੇ ਲੋਕਾਂ ਨੂੰ ਅਗੰਮੀ ਵਾਕ ਆਖ।
16ਇਸ ਲਈ ਯਹੋਵਾਹ ਦੇ ਸੰਦੇਸ਼ ਨੂੰ ਸੁਣੋ! ਤੂੰ ਆਖਦਾ ਹੈਂ ਕਿ ਇਸਰਾਏਲ ਦੇ ਵਿਰੁੱਧ ਅਗੰਮ ਵਾਕ ਨਾ ਵਾਚ। ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਨਾ ਕਰ।
17ਪਰ ਯਹੋਵਾਹ ਆਖਦਾ ਹੈ: ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਵੱਢੇ ਜਾਣਗੇ ਅਤੇ ਦੂਜੇ ਲੋਕ ਤੇਰੀ ਧਰਤੀ ਖੋਹ ਕੇ ਆਪਸ ਵਿੱਚ ਵੰਡ ਲੈਣਗੇ ਅਤੇ ਤੂੰ ਓਪਰੀ ਧਰਤੀ ਉੱਤੇ ਜਾਕੇ ਮਰੇਂਗਾ ਅਤੇ ਇਸਰਾਏਲ ਦੀ ਪਰਜਾ ਅਵੱਸ਼ ਹੀ ਬੰਦੀ ਬਣਾ ਕੇ ਦੂਜੀ ਧਰਤੀ ਤੇ ਅਸੀਰ ਕੀਤੇ ਜਾਣਗੇ।9"