Loading Bible Translation
First-time download in progress. This may take a few seconds…
Punjabi Bible Wordproject Bible
14 verses
1ਯਹੋਵਾਹ ਮੇਰੇ ਸੁਆਮੀ ਨੇ ਮੈਨੂੰ ਗਰਮੀਆਂ ਦੇ ਫ਼ਲਾਂ ਦੀ ਇੱਕ ਟੋਕਰੀ ਵਿਖਾਈ।
2ਯਹੋਵਾਹ ਨੇ ਮੈਨੂੰ ਆਖਿਆ, "ਆਮੋਸ, ਤੂੰ ਕੀ ਵੇਖਦਾ ਹੈਂ?"ਮੈਂ ਕਿਹਾ, "ਗਰਮੀ ਦੀ ਰੁੱਤ ਦੇ ਫਲਾਂ ਦੀ ਇੱਕ ਟੋਕਰੀ।"ਫ਼ਿਰ ਯਹੋਵਾਹ ਨੇ ਮੈਨੂੰ ਆਖਿਆ, "ਮੇਰੇ ਲੋਕਾਂ (ਇਸਰਾਏਲੀਆਂ) ਦਾ ਅੰਤ ਆ ਗਿਆ ਹੈ। ਮੈਂ ਹੋਰ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ।
3ਮੰਦਰ ਦੇ ਭਜਨ ਵੈਣਾਂ ਵਿੱਚ ਬਦਲ ਜਾਣਗੇ। ਯਹੋਵਾਹ ਮੇਰੇ ਸੁਆਮੀ ਪ੍ਰਭੂ ਨੇ ਇਹ ਕੁਝ ਆਖਿਆ। ਹਰ ਪਾਸੇ ਲਾਸ਼ਾਂ ਹੀ ਲਾਸ਼ਾਂ ਹੋਣਗੀਆਂ। ਚੁੱਪ ਕਰਕੇ ਲੋਕ ਉਨ੍ਹਾਂ ਲਾਸ਼ਾਂ ਨੂੰ ਚੁੱਕਣਗੇ ਅਤੇ ਕੂੜੇ ਦੇ ਢੇਰ ਉੱਪਰ ਸੁੱਟ ਆਉਣਗੇ।"
4ਮੇਰੀ ਗੱਲ ਸੁਣੋ! ਤੁਸੀਂ ਜੋ ਇਸ ਦੇਸ ਦੇ ਗਰੀਬਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਦੇ ਹੋ ਅਤੇ ਉਨ੍ਹਾਂ ਨੂੰ ਕੁਚਲਦੇ ਹੋ।
5ਤੁਸੀਂ ਵਪਾਰੀ ਆਖਦੇ ਹੋ, "ਅਮਸਿਆ ਕ੍ਕਦੋਂ ਲੰਘੇਗੀ ਤਾਂ ਜੋ ਅਸੀਂ ਅਨਾਜ਼ ਖਰੀਦ ਸਕੀਏ। ਸਬਤ ਕਦੋਂ ਖਤਮ ਹੋਵੇਗਾ, ਤਾਂ ਜੋ ਅਸੀਂ ਕਣਕ ਵੇਚ ਸਕੀਏ। ਇੰਝ ਅਸੀਂ ਗ਼ਲਤ ਤੋਂਲਾਂ ਅਤੇ ਮਾਪਾਂ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਧੋਖਾ ਦੇ ਸਕਦੇ ਹਾਂ।
6ਗਰੀਬ ਕਰਜਾ ਲਾਉਣ ਤੋਂ ਅਸਮਰਬ੍ਬ ਹਨ ਇਸ ਲਈ ਉਨ੍ਹਾਂ ਨੂੰ ਅਸੀਂ ਗੁਲਾਮ ਬਣਾਕੇ ਖਰੀਦੀੇ ਅਸੀਂ ਉਨ੍ਹਾਂ ਗਰੀਬਾਂ ਨੂੰ ਇੱਕ ਜੁਤ੍ਤੇ ਦੇ ਜੋੜੇ ਦੇ ਮੁੱਲ ਵਟ੍ਟ ਲਵਾਂਗੇ। ਅਤੇ ਆਪਣੀ ਰਹਿੰਦ-ਖੁੰਹਦ ਕਣਕ ਨੂੰ ਵੀ ਵੇਚੀੇ।"
7ਯਹੋਵਾਹ ਨੇ ਯਾਕੂਬ ਦੇ ਹਂਕਾਰ ਦੀ ਸਹੁੰ ਖਾਧੀ ਹੈ:"ਮੈਂ ਉਨ੍ਹਾਂ ਦੀਆਂ ਕਰਤੂਤਾਂ ਨੂੰ ਕਦੇ ਵੀ ਨਾ ਭੁੱਲਾਂਗਾ।
8ਉਨ੍ਹਾਂ ਕਰਤੂਤਾਂ ਕਾਰਣ ਸਾਰਾ ਦੇਸ਼ ਕੰਬੇਗਾ। ਇਸ ਧਰਤੀ ਤੇ ਰਹਿੰਦਾ ਹਰ ਮੁਨਖ੍ਖ ਉਨ੍ਹਾਂ ਮਰਿਆਂ ਹੋਇਆਂ ਲਈ ਰੋਵੇਗਾ। ਅਤੇ ਸਾਰਾ ਦੇਸ ਮਿਸਰ ਵਿਚਲੇ ਨੀਲ ਦਰਿਆ ਵਾਂਗ ਚਢ਼ਕੇ ਡਿੱਗੇਗਾ। ਇਹ ਧਰਤੀ ਹੇਠਾਂ ਡੁੱਬ ਜਾਵੇਗੀ।"
9ਯਹੋਵਾਹ ਮੇਰੇ ਸੁਆਮੀ ਨੇ ਇਹ ਸ਼ਬਦ ਆਖੇ, "ਉਸ ਵਕਤ, ਮੈਂ ਸੂਰਜ ਨੂੰ ਦੁਪਿਹਰ ਵੇਲੇ ਹੀ ਲਾਅ ਦੇਵਾਂਗਾ ਅਤੇ ਸਾਫ਼ ਦਿਨੇ ਹੀ ਧਰਤੀ ਨੂੰ ਹਨੇਰੇ ਨਾਲ ਢਕ੍ਕ ਦੇਵਾਂਗਾ।
10ਮੈਂ ਤੁਹਾਡੀਆਂ ਛੁੱਟੀਆਂ ਪਰਬਾਂ ਨੂੰ ਮਰਿਆਂ ਦੇ ਵੈਣਾਂ ਵਿੱਚ ਬਦਲ ਦੇਵਾਂਗਾ। ਤੁਹਾਡੇ ਸਾਰੇ ਭਜਨ ਗੀਤ ਸੋਗੀ ਗੀਤਾਂ ਚ ਬਦਲ ਜਾਣਗੇ ਤੇ ਹਰ ਇੱਕ ਦੇ ਜਿਸਮ ਤੇ ਸੋਗ ਦੇ ਵਸਤਰ ਹੋਣਗੇ ਤੇ ਹਰ ਇੱਕ ਦਾ ਸਿਰ ਗੰਜਾ ਕਰਾਂਗਾ ਮੈਂ ਉਸਨੂੰ ਇੱਕਲੌਤੇ ਪੁੱਤਰ ਦੇ ਸੋਗ ਵਾਂਗ ਅਤੇ ਉਸਦਾ ਅੰਤ ਭੈੜੇ ਦਿਨ ਜਿਹਾ ਕਰਾਂਗਾ।"
11ਯਹੋਵਾਹ ਮੇਰਾ ਸੁਆਮੀ ਆਖਦਾ ਹੈ: "ਉਹ ਦਿਨ ਆ ਰਹੇ ਹਨ ਜਦੋਂ ਮੈਂ ਇਸ ਧਰਤੀ ਉੱਪਰ ਭੁੱਖ ਦਾ ਸਮਾਂ ਅਤੇ ਕਾਲ ਲੈ ਆਵਾਂਗਾ। ਲੋਕ ਰੋਟੀ ਲਈ ਭੁੱਖੇ ਨਾ ਹੋਣਗੇ ਉਹ ਪਾਣੀ ਲਈ ਪਿਆਸੇ ਨਾ ਹੋਣਗੇ। ਨਹੀਂ, ਉਹ ਯਹੋਵਾਹ ਦੀ ਆਵਾਜ਼ ਸੁਣਨ ਦੇ ਭੁੱਖੇ ਹੋਣਗੇ।
12ਲੋਕ ਆਪਣੇ ਦੇਸ ਵਿੱਚ, ਸਮੁੰਦਰ ਤੋਂ ਸਮੁੰਦਰ, ਉੱਤਰ ਤੋਂ ਪੂਰਬ ਤੀਕ ਘੁੰਮਦੇ ਫ਼ਿਰਣਗੇ। ਉਹ ਯਹੋਵਾਹ ਦੇ ਸੰਦੇਸ਼ ਨੂੰ ਭਾਲਦੇ ਇੱਧਰੋ ਉਧ੍ਧਰ ਘਂਮਦੇ ਫ਼ਿਰਣਗੇ ਪਰ ਉਹ ਇਸਨੂੰ ਖੋਜ ਨਾ ਸਕਣਗੇ।
13ਉਸ ਵਕਤ, ਖੂਬਸੂਰਤ ਨੌਜੁਆਨ ਅਤੇ ਮੁਟਿਆਰਾਂ ਸਭ ਪਿਆਸ ਨਾਲ ਨਢਾਲ ਹੋ ਜਾਣਗੇ।
14ਲੋਕ ਸਾਮਰਿਯਾ ਦੇ ਵੱਛੇ ਦੇਵਤੇ ਦੀ ਸੌਂਹ ਖਾਕੇੇ ਕਹਿੰਦੇ ਹਨ: ਹੇ ਦਾਨ, ਅਸੀਂ ਤੇਰੇ ਪਰਮੇਸ਼ੁਰ ਦੇ ਜੀਵਨ ਦੀ, ਅਤੇ ਬੇਰਸ਼ਬਾ ਦੇ ਪਰਮੇਸ਼ੁਰ ਦੇ ਜੀਵਨ ਦੀ ਸੌਂਹ ਖਾਂਦੇ ਹਾਂ ...। ਪਰ ਉਹ ਅਜਿਹੇ ਡਿੱਗਣਗੇ ਕਿ ਮੁੜ ਉੱਠਣ ਦੇ ਕਾਬਿਲ ਨਹੀਂ ਰਹਿਣਗੇ।"