Loading Bible Translation
First-time download in progress. This may take a few seconds…
Punjabi Bible Wordproject Bible
23 verses
1ਮੈਂ ਚਾਹੁੰਦਾ ਹਾਂ ਭਈ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਨਹੀਂ ਡਿੱਠਾ ਕੇਡਾ ਜਤਨ ਕਰਦਾ ਹਾਂ।
2ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲਾ ਹੋਵੇ ਅਤੇ ਓਹ ਪ੍ਰੇਮ ਵਿੱਚ ਗੁੰਦੇ ਰਹਿਣ ਭਈ ਓਹ ਸਮਝ ਦੀ ਪੂਰੀ ਨਿਹਚਾ ਦੇ ਸਾਰੇ ਧਨ ਨੂੰ ਪਰਾਪਤ ਹੋ ਜਾਨ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ।
3ਜਿਹ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਗੁਪਤ ਹਨ।
4ਮੈਂ ਇਹ ਆਖਦਾ ਹਾਂ ਭਈ ਕਿਤੇ ਭੋਟਣੀਆਂ ਗੱਲਾਂ ਨਾਲ ਕੋਈ ਤੁਹਾਨੂੰ ਭੁਚਲਾ ਨਾ ਲਵੇ।
5ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਥੋਂ ਪਰੋਖੇ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੀ ਮਰਜਾਦਾ ਅਤੇ ਤੁਹਾਡੀ ਮਸੀਹ ਉੱਤੇ ਨਿਹਚਾ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।
6ਸੋ ਜਿਵੇਂ ਤੁਸਾਂ ਮਸੀਹ ਯਿਸੂ ਪ੍ਰਭੁ ਨੂੰ ਕਬੂਲ ਕੀਤਾ ਤਿਵੇਂ ਉਹ ਦੇ ਵਿੱਚ ਚੱਲਦੇ ਜਾਓ।
7ਅਤੇ ਜੜ੍ਹ ਫੜ ਕੇ ਅਤੇ ਉਹ ਦੇ ਉੱਤੇ ਉਸਰ ਕੇ ਅਤੇ ਆਪਣੀ ਨਿਹਚਾ ਵਿੱਚ ਦ੍ਰਿੜ੍ਹ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ ਧੰਨਵਾਦ ਬਾਹਲਾ ਕਰਦੇ ਜਾਓ।
8ਵੇਖਣਾ ਕਿਤੇ ਕੋਈ ਆਪਣੀ ਫ਼ੈਲਸੂਫ਼ੀ ਅਤੇ ਲਾਗ ਲਪੇਟ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।
9ਕਿਉਂ ਜੋ ਪਰਮੇਸ਼ੁਰਤਾਈ ਦੀ ਸਾਰੀ ਭਰਪੂਰੀ ਉਸੇ ਵਿੱਚ ਦੇਹ ਧਾਰੀ ਹੋ ਕੇ ਵੱਸਦੀ ਹੈ।
10ਅਤੇ ਤੁਸੀਂ ਉਹ ਦੇ ਵਿੱਚ ਸੰਪੂਰਨ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।
11ਜਿਹਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ ਅਰਥਾਤ ਮਸੀਹ ਵਾਲੀ ਸੁੰਨਤ ਜਿਹ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ।
12ਤੁਸੀਂ ਬਪਤਿਸਮਾ ਵਿੱਚ ਉਹ ਦੇ ਨਾਲ ਦੱਬੇ ਗਏ ਜਿਹ ਦੇ ਵਿੱਚ ਪਰਮੇਸ਼ੁਰ ਦੀ ਕਰਨੀ ਉੱਤੇ ਨਿਹਚਾ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਉਠਾਇਆ ਤੁਸੀਂ ਉਹ ਦੇ ਨਾਲ ਉਠਾਏ ਵੀ ਗਏ।
13ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਅਪਰਾਧਾਂ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮੋਏ ਹੋਏ ਸਾਓ ਉਹ ਦੇ ਨਾਲ ਜਿਵਾਲਿਆ ਕਿਉਂ ਜੋ ਉਸ ਨੇ ਸਾਡੇ ਸਾਰੇ ਅਪਰਾਧ ਸਾਨੂੰ ਮਾਫ਼ ਕੀਤੇ।
14ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਉਲਟ ਅਤੇ ਸਾਡੇ ਵਿਰੁੱਧ ਸੀ ਉਸ ਨੇ ਮੇਸ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਚੁੱਕ ਸੁੱਟਿਆ।
15ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਗਲੋਂ ਲਾਹ ਕੇ ਅਤੇ ਉਸੇ ਦੇ ਦੁਆਰਾ ਓਹਨਾਂ ਨੂੰ ਫਤਹ ਕਰ ਕੇ ਖੁੱਲਮ-ਖੁੱਲਾ ਤਮਾਸ਼ਾ ਬਣਾਇਆ।
16ਇਸ ਲਈ ਖਾਣ ਪੀਣ ਯਾ ਤਿਉਹਾਰ ਯਾ ਅਮੱਸਿਆ ਯਾ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਦੋਸ਼ ਨਾ ਲਾਵੇ।
17ਏਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ ਪਰ ਦੇਹ ਮਸੀਹ ਦੀ ਹੈ।
18ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਸੱਖਣਿਆਂ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ।
19ਅਤੇ ਉਸ ਸਿਰ ਨੂੰ ਫੜੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪੋ ਵਿੱਚੀਂ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ।
20ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾ��� ਵਿੱਚ ਜੀਉਂਦਿਆਂ ਵਾਂਙੁ ਕਿਉਂ ਏਹੋ ਜੇਹੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆਂ ਅਤੇ ਸਿੱਖਿਆ ਦੇ ਅਨੁਸਾਰ ਹਨ।
21ਜਿਵੇਂ ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ ?
22ਏਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋਣ ਵਾਲੀਆਂ ਹਨ।
23ਭਾਵੇਂ ਏਹ ਗੱਲਾਂ ਮਨ ਮਤੇ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਬੁੱਧ ਦੀਆਂ ਭਾਸਦੀਆਂ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਓਹ ਕਿਸੇ ਕੰਮ ਦੀਆਂ ਨਹੀਂ।