Loading Bible Translation
First-time download in progress. This may take a few seconds…
Punjabi Bible Wordproject Bible
25 verses
1ਸੋ ਜੇ ਤੁਸੀਂ ਮਸੀਹ ਦੇ ਨਾਲ ਜਿਵਾਏ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।
2ਉਤਾਹਾਂ ਦੀਆਂ ਗੱਲਾਂ ਉੱਤੇ ਚਿੱਤ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਉੱਪਰ ਹਨ।
3ਕਿਉਂ ਜੋ ਤੁਸੀਂ ਮੋਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।
4ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਤੇਜ ਵਿੱਚ ਪਰਗਟ ਕੀਤੇ ਜਾਓਗੇ।
5ਇਸ ਲਈ ਤੁਸੀਂ ਆਪਣੇ ਅੰਗਾਂ ਨੂੰ ਜੋ ਧਰਤੀ ਉੱਤੇ ਹਨ ਮਾਰ ਸੁੱਟੋ ਅਰਥਾਤ ਹਰਾਮਕਾਰੀ, ਗੰਦ ਮੰਦ, ਕਾਮਨਾ, ਬੁਰੀ ਇੱਛਿਆ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।
6ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਂਦਾ ਹੈ।
7ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸਾਓ ਜਿਸ ਵੇਲੇ ਉਨ੍ਹਾਂ ਵਿੱਚ ਜੀਉਂਦੇ ਸਾਓ।
8ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਕੋਪ, ਕ੍ਰੋਧ, ਬਦੀ, ਦੁਰਬਚਨ, ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।
9ਇੱਕ ਦੂਏ ਨਾਲ ਝੂਠ ਨਾ ਮਾਰੋ ਕਿਉਂ ਜੋ ਤੁਸਾਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕਰਨੀਆਂ ਸਣੇ ਲਾਹ ਸੁੱਟਿਆ।
10ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਕਰਤਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।
11ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸੱਕਦਾ ਪਰ ਮਸੀਹ ਸੱਭੋ ਕੁਝ ਅਤੇ ਸਭਨਾਂ ਵਿੱਚ ਹੈ।
12ਸੋ ਤੁਸੀਂ ਪਰਮੇਸ਼ੁਰ ਦਿਆਂ ਚੁਣਿਆਂ ਹੋਇਆਂ ਵਾਂਙੁ ਜਿਹੜੇ ਪਵਿੱਤ੍ਰ ਅਤੇ ਪਿਆਰੇ ਹਨ ਰਹਿਮ ਦਿਲੀ, ਦਿਆਲਗੀ, ਅਧੀਨਗੀ, ਨਰਮਾਈ ਅਤੇ ਧੀਰਜ ਨੂੰ ਪਹਿਨ ਲਓ।
13ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਏ ਦੀ ਸਹਿ ਲਵੇ ਅਤੇ ਇੱਕ ਦੂਏ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੁ ਨੇ ਤੁਹਾਨੂੰ ਮਾਫ਼ ਕੀਤਾ ਤਿਵੇਂ ਤੁਸੀਂ ਵੀ ਕਰੋ।
14ਅਤੇ ਇਨ੍ਹਾਂ ਸਭਨਾਂ ਦੇ ਉੱਤੋਂ ਦੀ ਪ੍ਰੇਮ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
15ਅਤੇ ਮਸੀਹ ਦੀ ਸ਼ਾਂਤ ਜਿਹ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
16ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵੱਸੇ ਅਤੇ ਤੁਸੀਂ ਜ਼ਬੂਰਾਂ ਅਤੇ ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਚਿਤਾਰਿਆ ਕਰੋ ਅਤੇ ਕਿਰਪਾ ਨਾਲ ਪਰਮੇਸ਼ੁਰ ਨੂੰ ਆਪਣਿਆਂ ਮਨਾਂ ਵਿੱਚ ਗਾਇਆ ਕਰੋ।
17ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕਰਮ ਸੱਭੋ ਹੀ ਪ੍ਰਭੁ ਯਿਸੂ ਦੇ ਨਾਮ ਉੱਤੇ ਕਰੋ ਅਰ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ।
18ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੁ ਵਿੱਚ ਜੋਗ ਹੈ।
19ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਅਤੇ ਉਨ੍ਹਾਂ ਨਾਲ ਕੌੜੇ ਨਾ ਹੋਵੋ।
20ਹੇ ਬਾਲਕੋ, ਤੁਸੀਂ ਸਭਨੀਂ ਗੱਲੀਂ ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੁ ਵਿੱਚ ਇਹ ਗੱਲ ਮਨ ਭਾਉਣੀ ਹੈ।
21ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਨਾ ਖਿਝਾਓ ਭਈ ਓਹ ਕਿਤੇ ਮਨ ਨਾ ਹਾਰ ਦੇਣ।
22ਹੇ ਨੌਕਰੋ, ਤੁਸੀਂ ਸਭਨੀਂ ਗੱਲੀਂ ਆਪਣੇ ਸੰਸਾਰਕ ਮਾਲਕਾਂ ਦੀ ਆਗਿਆਕਾਰੀ ਕਰੋ ਅਤੇ ਮਨੁੱਖਾਂ ਦੇ ਰਿਝਾਉਣ ਵਾਲਿਆਂ ਵਾਂ��ੁ ਵਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੁ ਦੇ ਭੈ ਨਾਲ ਕਰੋ।
23ਜੋ ਕੁਝ ਤੁਸੀਂ ਕਰੋ ਸੋ ਚਿੱਤ ਲਾ ਕੇ ਪ੍ਰਭੁ ਦੇ ਲਈ ਕਰੋ, ਨਾ ਮਨੁੱਖਾਂ ਦੇ ਲਈ।
24ਕਿਉਂਕਿ ਤੁਸੀਂ ਜਾਣਦੇ ਹੋ ਭਈ ਤੁਹਾਨੂੰ ਪ੍ਰਭੁ ਤੋਂ ਅਧਕਾਰ ਦਾ ਫਲ ਮਿਲੇਗਾ। ਤੁਸੀਂ ਮਸੀਹ ਪ੍ਰਭੁ ਦੀ ਸੇਵਾ ਕਰਦੇ ਹੋ।
25ਕਿਉਂਕਿ ਜਿਹੜਾ ਕੁਨਿਆਉਂ ਕਰਦਾ ਹੈ ਉਹ ਨੂੰ ਉਸ ਕੁਨਿਆਉਂ ਦਾ ਵੱਟਾ ਮਿਲੇਗਾ ਅਤੇ ਪੱਖ ਪਾਤ ਹੁੰਦਾ ਹੀ ਨਹੀਂ।