Loading Bible Translation
First-time download in progress. This may take a few seconds…
Punjabi Bible Wordproject Bible
27 verses
1ਬੇਲਸ਼ਸ੍ਸਰ ਦੇ ਰਾਜ ਦੇ ਤੀਜੇ ਵਰ੍ਹੇ ਦੌਰਾਨ, ਮੈਂ ਇਹ ਦਰਸ਼ਨ ਦੇਖਿਆ। ਇਹ ਉਸ ਸੁਪਨੇ ਤੋਂ ਮਗਰੋਂ ਸੀ ਜੋ ਮੈਨੂੰ ਸ਼ੁਰੂਆਤ ਵਿੱਚ ਪ੍ਰਗਟਿਆ ਸੀ।
2ਸੁਪਨੇੇ ਵਿੱਚ, ਮੈਂ ਦੇਖਿਆ ਕਿ ਮੈਂ ਸ਼ੂਸ਼ਨ ਸ਼ਹਿਰ ਅੰਦਰ ਸਾਂ। ਸ਼ੂਸ਼ਨ ਰਾਜਧਾਨੀ ਏਲਾਮ ਦੇ ਸੂਬੇ ਵਿੱਚ ਸੀ। ਮੈਂ ਊਲਾਈ ਨਦੀ ਦੇ ਕੰਢੇ ਖਲੋਤਾ ਸਾਂ।
3ਮੈਂ ਉੱਪਰ ਦੇਖਿਆ, ਅਤੇ ਮੈਂ ਊਲਾਈ ਨਦੀ ਦੇ ਕੰਢੇ ਖਲੋਤੇ ਹੋਏ ਇੱਕ ਮੇਢੇ ਨੂੰ ਦੇਖਿਆ। ਮੇਢੇ ਦੇ ਦੋ ਲੰਮੇ ਸਿੰਗ ਸਨ। ਦੋਵੇਂ ਸਿੰਗ ਲੰਮੇ ਸਨ ਪਰ ਇੱਕ ਸਿੰਗ ਦੂਸਰੇ ਨਾਲੋਂ ਲਂਮੇਰਾ ਸੀ। ਲੰਮਾ ਸਿੰਗ ਪਹਿਲੇ ਸਿੰਗ ਤੋਂ ਮਗਰੋਂ ਆਇਆ।
4ਮੈਂ ਦੇਖਿਆ ਕਿ ਮੇਢਾ ਸਿੰਗ ਨਾਲ ਚੀਜ਼ਾਂ ਨਾਲ ਟਕਰਾ ਰਿਹਾ ਸੀ। ਮੈਂ ਮੇਢੇ ਨੂੰ ਪੱਛਮ ਵੱਲ ਭਜਦਿਆਂ ਦੇਖਿਆ ਅਤੇ ਉੱਤਰ ਵੱਲ ਅਤੇ ਦੱਖਣ ਵੱਲ ਨੂੰ ਵੀ। ਕੋਈ ਵੀ ਜਾਨਵਰ ਮੇਢੇ ਨੂੰ ਰੋਕ ਨਹੀਂ ਸੀ ਸਕਦਾ। ਅਤੇ ਕੋਈ ਵੀ ਹੋਰਨਾਂ ਜਾਨਵਰਾਂ ਨੂੰ ਬਚਾ ਨਹੀਂ ਸੀ ਸਕਦਾ। ਉਹ ਮੇਢਾ ਜੋ ਵੀ ਚਾਹੁੰਦਾ ਸੀ ਕਰ ਸਕਦਾ ਸੀ। ਇਸ ਲਈ ਮੇਢਾ ਬਹੁਤ ਤਾਕਤਵਰ ਹੋ ਗਿਆ।
5ਮੈਂ ਮੇਢੇ ਬਾਰੇ ਸੋਚਿਆ। ਜਦੋਂ ਮੈਂ ਸੋਚ ਰਿਹਾ ਸਾਂ, ਤਾਂ ਮੈਂ ਪੱਛਮ ਵੱਲੋਂ ਆਉਂਦੇ ਇੱਕ ਬੱਕਰੇ ਨੂੰ ਦੇਖਿਆ। ਇਸ ਬੱਕਰੇ ਦੇ ਇੱਕ ਲੰਮਾ ਸਿੰਗ ਸੀ ਜਿਹੜਾ ਆਸਾਨੀ ਨਾਲ ਦੇਖਿਆ ਜਾ ਸਕਦਾ ਸੀ। ਇਹ ਬਕਰਾ ਇੰਨੀ ਤੇਜ਼ੀ ਨਾਲ ਦੌੜਦਾ ਸੀ ਕਿ ਉਸਦੇ ਪੈਰ ਮੁਸ਼ਕਿਲ ਨਾਲ ਧਰਤੀ ਨੂੰ ਛੂਹਂਦੇ ਸਨ।
6ਬਕਰਾ ਦੋ ਸਿੰਗਾਂ ਵਾਲੇ ਮੇਢੇ ਕੋਲ ਆਇਆ। ਇਹ ਓਹੀ ਮੇਢਾ ਸੀ ਜਿਸਨੂੰ ਮੈਂ ਊਲਾਈ ਨਦੀ ਕੰਢੇ ਖਲੋਤਾ ਦੇਖਿਆ ਸੀ। ਬਕਰਾ ਬਹੁਤ ਕਰੋਧ ਵਿੱਚ ਸੀ ਅਤੇ ਇਹ ਮੇਢੇ ਵੱਲ ਦੌੜਿਆ।
7ਮੈਂ ਬੱਕਰੇ ਨੂੰ ਮੇਢੇ ਵੱਲ ਭਜਦਿਆਂ ਦੇਖਿਆ। ਬਕਰਾ ਬਹੁਤ ਗੁੱਸੇ ਵਿੱਚ ਸੀ। ਇਸਨੇ ਮੇਢੇ ਦੇ ਦੋਵੇਂ ਸਿੰਗ ਤੋੜ ਦਿੱਤੇ। ਮੇਢਾ ਬੱਕਰੇ ਨੂੰ ਰੋਕ ਨਹੀਂ ਸੀ ਸਕਿਆ। ਬੱਕਰੇ ਨੇ ਮੇਢੇ ਨੂੰ ਧਰਤੀ ਉੱਤੇ ਡੇਗ ਦਿੱਤਾ।ਫੇਰ ਬੱਕਰੇ ਨੇ ਮੇਢੇ ਨੂੰ ਕੁਚਲ ਦਿੱਤਾ। ਮੇਢੇ ਨੂੰ ਬੱਕਰੇ ਤੋਂ ਬਚਾਉਣ ਵਾਲਾ ਕੋਈ ਨਹੀਂ ਸੀ।
8ਇਸ ਲਈ ਬਕਰਾ ਬਹੁਤ ਤਾਕਤਵਰ ਹੋ ਗਿਆ। ਪਰ ਜਦੋਂ ਉਹ ਤਾਕਤਵਰ ਸੀ, ਉਸਦਾ ਵੱਡਾ ਸਿੰਗ ਟੁੱਟ ਗਿਆ। ਫ਼ੇਰ ਇੱਕ ਵੱਡੇ ਸਿੰਗ ਦੀ ਬਾਵੇਂ ਚਾਰ ਸਿੰਗ ਉੱਗ ਆਏ। ਉਹ ਚਾਰ ਸਿੰਗ ਆਸਾਨੀ ਨਾਲ ਦੇਖੇ ਜਾ ਸਕਦੇ ਸਨ। ਉਹ ਚਾਰ ਸਿੰਗ ਚਹੁਂਆਂ ਦਿਸ਼ਾਵਾਂ ਵੱਲ ਝੁਕੇ ਹੋਏ ਸਨ।
9ਫ਼ੇਰ ਉਨ੍ਹਾਂ ਚਹੁਂਆਂ ਸਿੰਗਾਂ ਵਿਚਲੇ ਇੱਕ ਸਿੰਗ ਵਿੱਚੋਂ ਇੱਕ ਛੋਟਾ ਸਿੰਗ ਉੱਗ ਆਇਆ। ਉਹ ਛੋਟਾ ਸਿੰਗ ਵਧਕੇ ਬਹੁਤ ਵੱਡਾ ਹੋ ਗਿਆ। ਇਹ ਦੱਖਣ ਪੂਰਬ ਵੱਲ ਉੱਗ ਪਿਆ। ਇਹ ਖੂਬਸੂਰਤ ਧਰਤੀ ਵੱਲ ਉੱਗ ਪਿਆ।
10ਉਹ ਛੋਟਾ ਸਿੰਗ ਬਹੁਤ ਵੱਡਾ ਹੋ ਗਿਆ। ਇਹ ਓਨਾ ਚਿਰ ਵਧਦਾ ਰਿਹਾ ਜਦੋਂ ਤੀਕ ਕਿ ਉਹ ਅਕਾਸ਼ ਤੱਕ ਨਹੀਂ ਪਹੁੰਚ ਗਿਆ। ਛੋਟੇ ਸਿੰਗ ਨੇ ਕੁਝ ਇੱਕ ਤਾਰਿਆਂ ਨੂੰ ਵੀ ਧਰਤੀ ਉੱਤੇ ਡੇਗ ਦਿੱਤਾ। ਅਤੇ ਇਸਨੇ ਇਨ੍ਹਾਂ ਸਾਰਿਆਂ ਤਾਰਿਆਂ ਨੂੰ ਕੁਚਲ ਦਿੱਤਾ।
11ਇਹ ਛੋਟਾ ਸਿੰਗ ਬਹੁਤ ਤਾਕਤਵਰ ਹੋ ਗਿਆ ਅਤੇ ਫ਼ੇਰ ਇਹ ਸਤਾਰਿਆਂ ਦੇ ਹਾਕਮ (ਪਰਮੇਸ਼ੁਰ) ਦੇ ਵਿਰੁੱਧ ਹੋ ਗਿਆ। ਉਸ ਛੋਟੇ ਸਿੰਗ ਨੇ ਹਾਕਮ (ਪਰਮੇਸ਼ੁਰ) ਨੂੰ ਚੜਾਈਆਂ ਜਾਣ ਵਾਲੀਆਂ ਰੋਜ਼ਾਨਾ ਬਲੀਆਂ ਨੂੰ ਰੋਕ ਦਿੱਤਾ। ਜਿਸ ਥਾਂ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ, ਉਸਨੇ ਇਸਨੂੰ ਢਾਹ ਦਿੱਤਾ।
12ਰੋਜ਼ਾਨਾ ਚੜਾਵਿਆਂ ਤੋਂ ਇਲਾਵਾ ਉਸਨੂੰ ਮੇਜ਼ਬਾਨ ਦਿੱਤਾ ਗਿਆ ਸੀ। ਅਤੇ ਛੋਟੇ ਸਿੰਗ ਨੇ ਪਾਪ ਕੀਤੇ ਅਤੇ ਰੋਜ਼ਾਨਾ ਬਲੀਆਂ ਨੂੰ ਰੋਕ ਦਿੱਤਾ। ਉਸਨੇ ਨੇਕੀ ਨੂੰ ਧਰਤੀ ਉੱਤੇ ਡੇਗ ਦਿੱਤਾ। ਛੋਟੇ ਸਿੰਗ ਨੇ ਇਹ ਗੱਲਾਂ ਕੀਤੀਆਂ ਅਤੇ ਇਹ ਬਹੁਤ ਕਾਮਯਾਬ ਸੀ।
13ਫ਼ੇਰ ਮੈਂ ਪਵਿੱਤਰ ਹਸਤੀਆਂ ਵਿੱਚੋਂ ਇੱਕ ਨੂੰ ਬੋਲਦਿਆਂ ਸੁਣਿਆ। ਫ਼ੇਰ ਮੈਂ ਦੂਸਰੀ ਪਵਿੱਤਰ ਹਸਤੀ ਨੂੰ ਪਹਿਲੀ ਨੂੰ ਜਵਾਬ ਦਿੰਦਿਆਂ ਸੁਣਿਆ। ਪਹਿਲੀ ਪਵਿੱਤਰ ਹਸਤੀ ਨੇ ਆਖਿਆ, "ਇਹ ਦਰਸ਼ਨ ਇਹ ਦਰਸਾਉਂਦਾ ਹੈ ਕਿ ਰੋਜ਼ਾਨਾ ਦੀ ਬਲੀ ਨਾਲ ਕੀ ਵਾਪਰੇਗਾ। ਇਹ ਉਸ ਭਿਆਨਕ ਪਾਪ ਬਾਰੇ ਹੈ ਜੋ ਤਬਾਹ ਕਰਦਾ ਹੈ। ਇਹ ਦਰਸਾਉਂਦਾ ਹੈ ਕਿ ਜਦੋਂ ਲੋਕ ਉਸ ਥਾਂ ਨੂੰ ਤਬਾਹ ਕਰ ਦੇਣਗੇ ਜਿੱਥੇ ਹਾਕਮ ਦੀ ਉਪਾਸਨਾ ਹੁੰਦੀ ਹੈ, ਤਾਂ ਕੀ ਵਾਪਰੇਗਾ। ਇਹ ਦਰਸਾਉਂਦਾ ਹੈ ਕਿ ਜਦੋਂ ਉਹ ਲੋਕ ਉਸ ਥਾਂ ਨੂੰ ਕੁਚਲ ਦੇਣਗੇ ਤਾਂ ਕੀ ਵਾਪਰੇਗਾ। ਇਹ ਦਰਸਾਉਂਦਾ ਹੈ ਕਿ ਉਦੋਂ ਕੀ ਵਾਪਰੇਗਾ ਜਦੋਂ ਲੋਕ ਤਾਰਿਆਂ ਨੂੰ ਕੁਚਲ ਦੇਣਗੇ। ਪਰ ਕਿੰਨਾ ਕੁ ਚਿਰ ਇਹ ਗੱਲਾਂ ਵਾਪਰਨਗੀਆਂ?"
14ਦੂਸਰੇ ਪਵਿੱਤਰ ਪੁਰਖ ਨੇ ਆਖਿਆ, "ਇਹ 2,300 ਦਿਨਾਂ ਅਤੇ ਸਵੇਰਿਆਂ ਲਈ ਵਾਪਰੇਗਾ। ਫ਼ੇਰ ਪਵਿੱਤਰ ਸਬਾਨ ਦਾ ਪੁਨਰ-ਨਿਰਮਾਣ ਕੀਤਾ ਜਾਵੇਗਾ।"
15ਮੈਂ, ਦਾਨੀੇਲ ਨੇ, ਇਹ ਦਰਸ਼ਨ ਦੇਖਿਆ। ਅਤੇ ਮੈਂ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਇਸਦਾ ਕੀ ਅਰਬ ਹੈ। ਜਦੋਂ ਮੈਂ ਦਰਸ਼ਨ ਬਾਰੇ ਸੋਚ ਰਿਹਾ ਸੀ ਤਾਂ ਆਦਮੀ ਵਾਂਗ ਨਜ਼ਰ ਆਉਂਦੀ ਕੋਈ ਚੀਜ਼ ਅਚਾਨਕ ਮੇਰੇ ਸਾਮ੍ਹਣੇ ਆ ਖਲੋਤੀ।
16ਫ਼ੇਰ ਮੈਂ ਇੱਕ ਆਦਮੀ ਦੀ ਆਵਾਜ਼ ਸੁਣੀ। ਇਹ ਆਵਾਜ਼ ਊਲਾਈ ਨਦੀ ਦੇ ਉੱਤੋਂ ਆ ਰਹੀ ਸੀ। ਆਵਾਜ਼ ਨੇ ਆਖਿਆ, "ਜਬਰਾੇਲ ਇਸ ਆਦਮੀ ਨੂੰ ਦਰਸ਼ਨ ਦਾ ਅਰਬ ਸਮਝਾ।"
17ਇਸ ਲਈ ਜਬਰਾੇਲ, ਉਹ ਦੂਤ ਜਿਹੜਾ ਆਦਮੀ ਵਰਗਾ ਜਾਪਦਾ ਸੀ, ਮੇਰੇ ਕੋਲ ਆਇਆ। ਮੈਂ ਬਹੁਤ ਭੈਭੀਤ ਸਾਂ। ਮੈਂ ਧਰਤੀ ਉੱਤੇ ਡਿੱਗ ਪਿਆ। ਪਰ ਜਬਰਾੇਲ ਨੇ ਮੈਨੂੰ ਆਖਿਆ, "ਮਨੁੱਖ, ਇਹ ਸਮਝ ਲੈ ਕਿ ਇਹ ਦਰਸ਼ਨ ਅੰਤ ਕਾਲ ਬਾਰੇ ਹੈ।"
18ਜਦੋਂ ਜਬਰਾੇਲ ਬੋਲ ਰਿਹਾ ਸੀ, ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਸੌਂ ਗਿਆ। ਇਹ ਬਹੁਤ ਡੂੰਘੀ ਨੀਂਦ ਸੀ। ਫ਼ੇਰ ਜਬਰਾੇਲ ਨੇ ਮੈਨੂੰ ਛੋਹਿਆ ਅਤੇ ਚੁੱਕ ਕੇ ਆਪਣੇ ਪੈਰਾਂ ਉੱਤੇ ਖੜਾ ਕਰ ਦਿੱਤਾ।
19ਜਬਰਾੇਲ ਨੇ ਆਖਿਆ, "ਹੁਣ ਮੈਂ ਤੈਨੂੰ ਦਰਸ਼ਨ ਬਾਰੇ ਸਮਝਾਵਾਂਗਾ। ਮੈਂ ਤੈਨੂੰ ਦੱਸਾਂਗਾ ਕਿ ਕਰੋਧ ਦੇ ਅੰਤ ਦੇ ਸਮੇਂ ਵਿੱਚ ਕੀ ਵਾਪਰੇਗਾ। ਤੇਰਾ ਦਰਸ਼ਨ ਅੰਤਕਾਲ ਬਾਰੇ ਸੀ।
20"ਤੂੰ ਦੋ ਸਿੰਗਾਂ ਵਾਲਾ ਇੱਕ ਮੇਢਾ ਦੇਖਿਆ ਸੀ। ਉਹ ਸਿੰਗ ਮਾਦੀਆ ਅਤੇ ਫ਼ਾਰਸ ਦੇ ਦੇਸ ਹਨ।
21ਬਕਰਾ ਯੂਨਾਨ ਦਾ ਰਾਜਾ ਹੈ। ਉਸਦੀ ਅੱਖਾਂ ਦੇ ਵਿਚਾਲੇ ਦਾ ਵੱਡਾ ਸਿੰਗ ਪਹਿਲਾ ਰਾਜਾ ਹੈ।
22ਉਹ ਸਿੰਗ ਟੁੱਟ ਗਿਆ। ਅਤੇ ਉਸਦੀ ਬਾਵੇਂ ਚਾਰ ਸਿੰਗ ਉੱਗ ਆਏ। ਉਹ ਚਾਰ ਸਿੰਗ ਚਾਰ ਪਾਤਸ਼ਾਹੀਆਂ ਹਨ। ਉਹ ਚਾਰ ਪਾਤਸ਼ਾਹੀਆਂ ਪਹਿਲੇ ਰਾਜੇ ਦੀ ਕੌਮ ਵਿੱਚੋਂ ਆਉਣਗੀਆਂ। ਪਰ ਉਹ ਚਾਰ ਕੌਮਾਂ ਪਹਿਲੇ ਰਾਜੇ ਜਿੰਨੀਆਂ ਤਾਕਤਵਰ ਨਹੀਂ ਹੋਣਗੀਆਂ।
23"ਜਦੋਂ ਉਨ੍ਹਾਂ ਪਾਤਸ਼ਾਹੀਆਂ ਦਾ ਅੰਤ ਨੇੜੇ ਆਵੇਗਾ ਓਥੇ ਇੱਕ ਬਹੁਤ ਬਹਾਦੁਰ ਅਤੇ ਜ਼ਾਲਮ ਰਾਜਾ ਆਵੇਗਾ। ਇਹ ਰਾਜਾ ਬਹੁਤ ਚਲਾਕ ਹੋਵੇਗਾ। ਇਹ ਉਦੋਂ ਵਾਪਰੇਗਾ ਜਦੋਂ ਓਥੇ ਬਹੁਤ ਪਾਪੀ ਲੋਕ ਹੋ ਜਾਣਗੇ।
24ਇਹ ਰਾਜਾ ਬਹੁਤ ਤਾਕਤਵਰ ਹੋਵੇਗਾ - ਪਰ ਪਹਿਲੇ ਰਾਜੇ ਜਿੰਨਾ ਮਜਬੂਤ ਨਹੀਂ ਹੋਵੇਗਾ। ਇਹ ਰਾਜਾ ਭਿਆਨਕ ਤਬਾਹੀ ਲਿਆਵੇਗਾ। ਉਹ ਆਪਣੇ ਹਰ ਕੰਮ ਵਿੱਚ ਸਫ਼ਲ ਹੋਵੇਗਾ। ਉਹ ਤਾਕਤਵਰ ਲੋਕਾਂ ਨੂੰ ਤਬਾਹ ਕਰ ਦੇਵੇਗਾ - ਪਰਮੇਸ਼ੁਰ ਦੇ ਖਾਸ ਬੰਦਿਆਂ ਨੂੰ ਵੀ।
25"ਇਹ ਰਾਜਾ ਬਹੁਤ ਚਤੁਰ ਅਤੇ ਚਾਲਾਕ ਹੋਵੇਗਾ। ਉਹ ਸਫ਼ਲ ਹੋਣ ਲਈ ਆਪਣੀ ਸਿਆਣਪ ਅਤੇ ਝੂਠ ਦੀ ਵਰਤੋਂ ਕਰੇਗਾ। ਉਹ ਆਪਣੇ-ਆਪ ਨੂੰ ਬਹੁਤ ਮਹੱਤਵਪੂਰਣ ਸਮਝੇਗਾ। ਉਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰੇਗਾ, ਉਦੋਂ ਜਦੋਂ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਗੁਮਾਨ ਵੀ ਨਹੀਂ ਹੋਵੇਗਾ। ਉਹ ਸ਼ਹਿਜ਼ਾਦਿਆਂ ਦੇ ਸ਼ਹਿਜ਼ਾਦੇ (ਪਰਮੇਸ਼ੁਰ) ਨਾਲ ਵੀ ਲੜਨ ਦੀ ਕੋਸ਼ਿਸ਼ ਕਰੇਗਾ। ਪਰ ਉਸ ਜ਼ਾਲਿਮ ਰਾਜੇ ਦੀ ਸ਼ਕਤੀ ਨਸ਼ਟ ਹੋ ਜਾਵੇਗੀ। ਅਤੇ ਉਸਨੂੰ ਤਬਾਹ ਕਰਨ ਵਾਲਾ ਹੱਥ ਕਿਸੇ ਆਦਮੀ ਦਾ ਨਹੀਂ ਹੋਵੇਗਾ।
26"ਸ਼ਾਮਾਂ ਅਤੇ ਸਵੇਰਿਆਂ ਬਾਰੇ ਸੁਪਨਾ ਅਤੇ ਉਹ ਗੱਲਾਂ ਜੋ ਮੈਂ ਤੈਨੂੰ ਦਸੀਆਂ ਹਨ, ਸੱਚੀਆਂ ਹਨ। ਪਰ ਦਰਸ਼ਨ ਉੱਤੇ ਮੋਹਰ ਲਾ ਦੇ। ਉਹ ਗੱਲਾਂ ਲੰਮੇ ਸਮੇਂ ਤਕ ਨਹੀਂ ਵਾਪਰਨਗੀਆਂ।"
27ਮੈਂ, ਦਾਨੀੇਲ, ਬਹੁਤ ਕਮਜ਼ੋਰ ਹੋ ਗਿਆ। ਉਸ ਦਰਸ਼ਨ ਤੋਂ ਬਾਦ ਕਈ ਦਿਨ ਮੈਂ ਬਿਮਾਰ ਰਿਹਾ। ਫ਼ੇਰ ਮੈਂ ਉੱਠ ਖਲੋਇਆ ਅਤੇ ਰਾਜੇ ਦੇ ਕੰਮ ਉੱਤੇ ਵਾਪਸ ਆ ਗਿਆ। ਪਰ ਮੈਂ ਸੁਪਨੇ ਬਾਰੇ ਹੈਰਾਨ ਸਾਂ। ਮੈਨੂੰ ਸਮਝ ਨਹੀਂ ਪੈਂਦੀ ਸੀ ਕਿ ਇਸ ਦਰਸ਼ਨ ਦਾ ਕੀ ਅਰਬ ਹੈ।