Loading Bible Translation
First-time download in progress. This may take a few seconds…
Punjabi Bible Wordproject Bible
20 verses
1ਤਾਂ ਐਉਂ ਹੋਵੇਗਾ ਕਿ ਜਦ ਏਹ ਸਾਰੀਆਂ ਗੱਲਾਂ ਤੁਹਾਡੇ ਉੱਤੇ ਆਉਣਗੀਆਂ ਅਰਥਾਤ ਬਰਕਤ ਅਤੇ ਸਰਾਪ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹਿੱਕ ਦਿੱਤਾ ਹੈ ਆਪਣੇ ਮਨ ਵਿੱਚ ਯਾਦ ਕਰੋਗੇ।
2ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ ਦੀ ਅਵਾਜ਼ ਉਸ ਸਾਰੇ ਹੁਕਮ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਸੀਂ ਅਤੇ ਤੁਹਾਡੀ ਅੰਸ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਸੁਣੋਗੇ।
3ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਅਸੀਰੀ ਨੂੰ ਪਲਟ ਕੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ ਮੁੜ ਤੁਹਾਨੂੰ ਇਕੱਠਾ ਕਰੇਗਾ।
4ਜੇ ਤੁਹਾਡਾ ਕੋਈ ਹੱਕਿਆ ਹੋਇਆ ਅਕਾਸ਼ ਦੇ ਸਿਰੇ ਉੱਤੇ ਹੋਵੇ ਉੱਥੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਕੱਠਾ ਕਰੇਗਾ ਅਤੇ ਉੱਥੋਂ ਤੁਹਾਨੂੰ ਲੈ ਆਵੇਗਾ।
5ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਲੈ ਆਵੇਗਾ ਜਿਸ ਉੱਤੇ ਤੁਹਾਡੇ ਪਿਉ ਦਾਦਿਆਂ ਨੇ ਕਬਜ਼ਾ ਕੀਤਾ ਅਤੇ ਤੁਸੀਂ ਵੀ ਕਬਜ਼ਾ ਕਰੋਗੇ ਅਤੇ ਉਹ ਤੁਹਾਡੇ ਨਾਲ ਭਲਿਆਈ ਕਰੇਗਾ ਅਤੇ ਤੁਹਾਨੂੰ ਤੁਹਾਡੇ ਪਿਉ ਦਾਦਿਆਂ ਨਾਲੋਂ ਵਧਾਵੇਗਾ।
6ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਦਿਲ ਦੀ ਸੁੰਨਤ ਕਰੇਗਾ ਅਤੇ ਤੁਹਾਡੀ ਅੰਸ ਦੇ ਦਿਲ ਦੀ ਵੀ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ ਤਾਂ ਜੋ ਤੁਸੀਂ ਜੀਉਂਦੇ ਰਹੋ।
7ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਏਹ ਸਾਰੇ ਸਰਾਪ ਤੁਹਾਡੇ ਵੈਰੀਆਂ ਅਤੇ ਤੁਹਾਥੋਂ ਘਿਣ ਕਰਨ ਵਾਲਿਆਂ ਉੱਤੇ ਜਿਨ੍ਹਾਂ ਦਾ ਮੈਂ ਤੁਹਾਨੂੰ ਦੁੱਖ ਦਿੱਤਾ ਪਾਵੇਗਾ।
8ਅਤੇ ਤੁਸੀਂ ਮੜੋਗੇ ਅਤੇ ਯਹੋਵਾਹ ਦੀ ਅਵਾਜ਼ ਨੂੰ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਨੂੰ ਪੂਰਾ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ।
9ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਭਲਿਆਈ ਲਈ ਤੁਹਾਨੂੰ ਵਧਾਵੇਗਾ ਅਰਥਾਤ ਤੁਹਾਡੇ ਸਰੀਰ ਦੇ ਫਲ, ਤੁਹਾਡੇ ਡੰਗਰ ਦੇ ਫਲ, ਤੁਹਾਡੀ ਜ਼ਮੀਨ ਦੇ ਫਲ ਵਿੱਚ ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ ਜਿਵੇਂ ਉਹ ਤੁਹਾਡੇ ਪਿਉ ਦਾਦਿਆਂ ਉੱਤੇ ਖੁਸ਼ ਸੀ।
10ਗੱਲ ਏਹ ਹੈ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣ ਕੇ ਉਸ ਦੇ ਹੁਕਮਾਂ ਅਤੇ ਬਿਧੀਆ ਦੀ ਪਾਲਨਾਂ ਕਰੋ ਜਿਹੜੀਆਂ ਬਿਵਸਥਾ ਦੀ ਏਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਅਤੇ ਤੁਸੀਂ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ।
11ਏਹ ਹੁਕਮ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤੁਹਾਡੇ ਲਈ ਬਹੁਤ ਔਖਾ ਤਾਂ ਨਹੀਂ, ਨਾ ਹੀ ਤੁਹਾਥੋਂ ਦੂਰ ਹੈ।
12ਉਹ ਅਕਾਸ਼ ਉੱਤੇ ਤਾਂ ਹੈ ਨਹੀਂ ਕਿ ਤੁਸੀਂ ਆਖੋ, ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?
13ਨਾ ਹੀ ਉਹ ਸਮੁੰਦਰ ਪਾਰ ਹੈ ਕਿ ਤੁਸੀਂ ਆਖੋ, ਸਾਡੇ ਲਈ ਕੌਣ ਸਮੁੰਦਰ ਤੋਂ ਪਾਰ ਜਾਵੇ ਅਤੇ ਉਸ ਨੂੰ ਸਾਡੇ ਲਈ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਉਸ ਨੂੰ ਪੂਰਾ ਕਰੀਏ?
14ਪਰ ਉਹ ਬਾਣੀ ਬਹੁਤ ਨੇੜੇ ਹੈ ਸਗੋਂ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਮਨ ਵਿੱਚ ਹੈ ਤਾਂ ਜੋ ਤੁਸੀਂ ਉਸ ਨੂੰ ਪੂਰਾ ਕਰੋ।
15ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ।
16ਅਰਥਾਤ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਬਰਕਤ ਦੇਵੇ।
17ਜੇ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਇੱਕ ਪਾਸੇ ਵੱਲ ਹੱਕੇ ਜਾ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਓਹਨਾਂ ਦੀ ਪੂਜਾ ਕਰੋ।
18ਤਾਂ ਮੈਂ ਤੁਹਾਨੂੰ ਅੱਜੋ ਦੱਸ ਛੱਡਦਾ ਹਾਂ ਭਈ ਤੁਸੀਂ ਜਰੂਰ ਹੀ ਨਾਸ ਹੋ ਜਾਓਗੇ। ਤੁਸੀਂ ਆਪਣੇ ਦਿਨ ਉਸ ਧਰਤੀ ਉੱਤੇ ਲੰਮੇ ਨਾ ਕਰੋਗੇ ਜਿੱਥੇ ਤੁਸੀਂ ਯਰਦਨੋਂ ਪਾਰ ਲੰਘ ਕੇ ਕਬਜ਼ਾ ਕਰਨ ਲਈ ਜਾਂਦੇ ਹੋ।
19ਮੈਂ ਅੱਜੋ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਨੂੰ ਗਵਾਹ ਬਣਾਉਂਦਾ ਹਾਂ ਭਈ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਏਸ ਕਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡੀ ਅੰਸ ਜੀਉਂਦੇ ਰਹੋ।
20ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਅੰਗ ਸੰਗ ਲੱਗੇ ਰਹੋ ਕਿਉਂ ਜੋ ਉਹ ਤੁਹਾਡਾ ਜੀਵਨ ਅਤੇ ਤੁਹਾਡੇ ਦਿਨਾਂ ਦੀ ਲਮਾਨ ਹੈ ਤਾਂ ਜੋ ਤੁਸੀਂ ਉਸ ਜ਼ਮੀਨ ਵਿੱਚ ਵਿੱਸਿਆ ਕਰੋ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਲਈ ਸੌਂਹ ਖਾਧੀ ਸੀ।