Loading Bible Translation
First-time download in progress. This may take a few seconds…
Punjabi Bible Wordproject Bible
25 verses
1ਏਹ ਓਹ ਹੁਕਮਨਾਮਾ, ਬਿਧੀਆਂ, ਅਤੇ ਕਨੂਨ ਹਨ ਜਿਨ੍ਹਾਂ ਦਾ ਤੁਹਾਨੂੰ ਸਿਖਾਲਣ ਦਾ ਹੁਕਮ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਤਾਂ ਜੋ ਤੁਸੀਂ ਏਹਨਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ ਜਿੱਥੇ ਨੂੰ ਤੁਸੀਂ ਉਹ ਦੇ ਉੱਤੇ ਕਬਜ਼ਾ ਕਰਨ ਲਈ ਲੰਘਦੇ ਹੋ।
2ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਜੀਵਨ ਭਰ ਮੰਨੋ, ਤੁਸੀਂ, ਤੁਹਾਡੇ ਪੁੱਤ੍ਰ ਅਤੇ ਤੁਹਾਡੇ ਪੋਤ੍ਰੇ ਤਾਂ ਜੋ ਤੁਹਾਡੇ ਦਿਨ ਲੰਮੇ ਹੋਣ।
3ਹੇ ਇਸਰਾਏਲ, ਸੁਣੋ ਅਤੇ ਏਵੇਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਬਹੁਤ ਵਧੋ ਜਿਵੇਂ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਉਸ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ ਬਚਨ ਕੀਤਾ।
4ਹੇ ਇਸਰਾਏਲ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ।
5ਤੁਸੀਂ ਯਹੋਵਾਹ ਆਪਣੇ ਪਰਮੇਸ਼ਰ ਨੂੰ ਆਪਣੇ ਸਾਰੇ ਮਨ, ਆਪਣੀ ਸਾਰੀ ਜਾਨ ਅਤੇ ਆਪਣੇ ਸਾਰੇ ਜ਼ੋਰ ਨਾਲ ਪਿਆਰ ਕਰੋ।
6ਅਤੇ ਏਹ ਗੱਲਾਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਤੁਹਾਡੇ ਹਿਰਦੇ ਉੱਤੇ ਹੋਣ।
7ਤੁਸੀਂ ਓਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਲਾਓ। ਤੁਸੀਂ ਆਪਣੇ ਘਰ ਬੈਠਿਆਂ, ਰਾਹ ਤੁਰਦਿਆਂ, ਲੇਟਦਿਆਂ ਅਰ ਉੱਠਦਿਆਂ ਓਹਨਾਂ ਦਾ ਚਰਚਾ ਕਰੋ।
8ਤੁਸੀਂ ਓਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹੋ ਅਤੇ ਓਹ ਤੁਹਾਡਿਆਂ ਨੇਤ੍ਰਾਂ ਦੇ ਵਿਚਕਾਰ ਤਵੀਤ ਜਿਹੀਆਂ ਹੋਣ।
9ਤੁਸੀਂ ਉਨ੍ਹਾਂ ਨੂੰ ਆਪਣੇ ਘਰ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖੋ।
10ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿਹ ਦੇ ਤੁਹਾਨੂੰ ਦੇਣ ਦੀ ਸੌਂਹ ਤੁਹਾਡੇ ਪਿਓ ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਲਿਆਵੇਗਾ, ਨਾਲੇ ਵੱਡੇ ਅਤੇ ਚੰਗੇ ਸ਼ਹਿਰ ਦੇਵੇਗਾ ਜਿਹੜੇ ਤੁਸਾਂ ਨਹੀ ਬਣਾਏ।
11ਅਤੇ ਚੰਗੀਆਂ ਚੀਜ਼ਾ ਨਾਲ ਭਰੇ ਹੋਏ ਘਰ ਜਿਹੜੇ ਤੁਸਾਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸਾਂ ਨਹੀਂ ਪੁੱਟੇ, ਅੰਗੂਰੀ ਬਾਗ ਅਤੇ ਜ਼ੈਤੂਨ ਦੇ ਬਿਰਛ ਜਿਹੜੇ ਤੁਸਾਂ ਨਹੀਂ ਲਾਏ ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ।
12ਤਾਂ ਤੁਸੀਂ ਚੌਕਸ ਰਹਿਓ, ਮਤੇ ਤੁਸੀਂ ਯਹੋਵਾਹ ਨੂੰ ਵਿੱਸਰ ਜਾਓ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ।
13ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸ ਦੀ ਉਪਾਸਨਾ ਕਰੋ ਅਤੇ ਉਸ ਦੇ ਨਾਮ ਦੀ ਸੌਂਹ ਖਾਓ।
14ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ ਦੁਆਲੇ ਹਨ।
15ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਜਿਹੜਾ ਤੁਹਾਡੇ ਵਿੱਚ ਹੈ ਇੱਕ ਅਣਖ ਵਾਲਾ ਪਰਮੇਸ਼ੁਰ ਹੈ ਅਜੇਹਾ ਨਾ ਹੋਵੇ ਕਿ ਯਹੋਵਾਹ ��ੁਹਾਡੇ ਪਰਮੇਸ਼ਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਜ਼ਮੀਨ ਉੱਤੋਂ ਮਿਟਾ ਦੇਵੇ।
16ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਨਾ ਪਰਤਾਓ ਜਿਵੇਂ ਤੁਸਾਂ ਮੱਸਾਹ ਵਿੱਚ ਕੀਤਾ ਸੀ।
17ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ, ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਕਰੋਂ ਜਿਨ੍ਹਾਂ ਦਾ ਉਸ ਤੁਹਾਨੂੰ ਹੁਕਮ ਦਿੱਤਾ ਸੀ।
18ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਸਤ ਅਤੇ ਸ਼ੁੱਭ ਕੰਮ ਹੈ ਉਹੀ ਤੁਸੀਂ ਕਰੋਂ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੀ ਧਰਤੀ ਦੇ ਵਿੱਚ ਜਾ ਕੇ ਉਸ ਉੱਤੇ ਕਬਜ਼ਾ ਕਰੋ ਜਿਸ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ।
19ਅਤੇ ਉਹ ਤੁਹਾਡੇ ਸਾਰੇ ਵੈਰੀਆਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।
20ਜਦ ਅੱਗੇ ਨੂੰ ਤੁਹਾਡੇ ਪੁੱਤ੍ਰ ਤੁਹਾਥੋਂ ਪੁੱਛਣ ਕਿ ਓਹ ਸਾਖੀਆਂ, ਬਿਧੀਆਂ ਅਤੇ ਕਨੂਨ ਕਿਹੜੇ ਹਨ ਜਿਨ੍ਹਾਂ ਦਾ ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ?
21ਤਾਂ ਤੁਸੀਂ ਆਪਣੇ ਪੁੱਤ੍ਰਾਂ ਨੂੰ ਆਖੋ ਭਈ ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ।
22ਯਹੋਵਾਹ ਨੇ ਮਿਸਰ ਵਿੱਚ ਫ਼ਿਰਊਨ ਅਤੇ ਉਸ ਦੇ ਸਾਰੇ ਘਰਾਣੇ ਨਾਲ ਸਾਡੇ ਵੇਖਦਿਆਂ ਤੇ ਵੱਡੇ ਅਤੇ ਦੁੱਖ ਦਾਇਕ ਨਿਸ਼ਾਨ ਅਤੇ ਅਚੰਭੇ ਵਿਖਾਲੇ ਸਨ।
23ਅਤੇ ਸਾਨੂੰ ਉੱਥੋਂ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਅੰਦਰ ਲਿਆਵੇ ਅਤੇ ਉਹ ਧਰਤੀ ਸਾਨੂੰ ਦੇਵੇ ਜਿਹ ਦੀ ਸੌਂਹ ਉਸ ਨੇ ਸਾਡੇ ਪਿਉ ਦਾਦਿਆਂ ਨਾਲ ਖਾਧੀ ਸੀ।
24ਯਹੋਵਾਹ ਨੇ ਏਹਨਾਂ ਸਾਰੀਆਂ ਬਿਧੀਆਂ ਦੇ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਆਪਣੀ ਭਲਿਆਈ ਦੇ ਕਾਰਨ ਜੀਵਨ ਭਰ ਡਰੀਏ ਤਾਂ ਜੋ ਉਹ ਸਾਨੂੰ ਜੀਉਂਦਾ ਰੱਖੇ ਜਿਵੇਂ ਅੱਜ ਦੇ ਦਿਨ ਰੱਖਿਆ ਹੈ।
25ਏਹ ਸਾਡਾ ਧਰਮ ਹੋਵੇਗਾ ਕਿ ਅਸੀਂ ਏਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰਾਂ ਮੰਨੀਏ।