Loading Bible Translation
First-time download in progress. This may take a few seconds…
Punjabi Bible Wordproject Bible
10 verses
1ਆਪਣੀ ਰੋਟੀ ਪਾਣੀਆਂ ਉੱਪਰ ਸੁੱਟ ਦਿਓ, ਕਿਉਂ ਜੋ ਸ਼ਾਇਦ ਕਈਆਂ ਦਿਨਾਂ ਬਾਅਦ ਤੁਸੀਂ ਇਸ ਨੂੰ ਲੱਭ ਲਵੋਁ।
2ਜੋ ਕੁਝ ਤੁਹਾਡੇ ਪਾਸ ਹੈ ਉਸ ਨੂੰ ਵੱਖ-ਵੱਖ ਚੀਜ਼ਾਂ ਵਿੱਚ ਲਗਾਓ। ਤੁਸੀਂ ਨਹੀਂ ਜਾਣਦੇ ਕਿ ਧਰਤੀ ਉੱਤੇ ਕਿਹੋ ਜਿਹੀਆਂ ਮੰਦੀਆਂ ਗੱਲਾਂ ਵਾਪਰ ਸਕਦੀਆਂ ਹਨ।
3ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਕਰ ਸਕਦੇ ਹੋ। ਜੇ ਬੱਦਲ ਪਾਣੀ ਨਾਲ ਭਰੇ ਹੋਏ ਹਨ, ਤਾਂ ਬਾਰਿਸ਼ ਹੋਵੇਗੀ। ਜੇ ਰੁੱਖ ਡਿੱਗਦਾ ਹੈ, ਦੱਖਣ ਵੱਲ ਜਾਂ ਉੱਤਰ ਵੱਲ, ਤਾਂ ਇਹ ਜਿੱਥੇ ਡਿਗਦਾ ਹੈ ਓਥੇ ਹੀ ਟਿਕਿਆ ਰਹੇਗਾ।
4ਪਰ ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਨਹੀਂ ਕਰ ਸਕਦੇ ਤੁਸੀਂ ਸਿਰਫ ਅੰਦਾਜ਼ਾ ਹੀ ਲਾ ਸਕਦੇ ਹੋ। ਜੇ ਕੋਈ ਬੰਦਾ ਸਭ ਤੋਂ ਢੁਕਵੇਂ ਮੌਸਮ ਦਾ ਇੰਤਜ਼ਾਰ ਕਰਦਾ ਹੈ, ਫ਼ੇਰ ਹੋ ਸਕਦਾ ਉਹ ਕਦੇ ਵੀ ਬੀਜ ਬੀਜਣ ਦੇ ਯੋਗ ਨਾ ਹੋਵੇਗਾ। ਅਤੇ ਜੇ ਕੋਈ ਬੰਦਾ ਇਸ ਗੱਲੋ ਡਰਦਾ ਹੈ ਕਿ ਬਦ੍ਦਲਵਾਹੀ ਹੈ, ਤੇ ਬਾਰਿਸ਼ ਹੋਵੇਗੀ, ਹੋ ਸਕਦਾ, ਫ਼ੇਰ ਉਹ ਕਦੇ ਵੀ ਵਾਢੀ ਕਰਨ ਦੇ ਯੋਗ ਨਾ ਹੋਵੇ।
5ਬਿਲਕੁਲ ਜਿਵੇਂ ਤੁਸੀਂ ਨਹੀਂ ਜਾਣਦੇ ਕਿ ਕਿਵੇਂ ਇੱਕ ਬੱਚਾ ਆਪਣੀ ਮਾਂ ਦੇ ਗਰਭ ਵਿੱਚ ਸਾਹ ਲੈਂਦਾ, ਇਸੇ ਤਰ੍ਹਾਂ, ਤੁਸੀਂ ਨਹੀਂ ਜਾਣਦੇ ਕਿ ਪਰਮੇਸ਼ੁਰ ਕੀ ਕਰੇਗਾ। ਅਤੇ ਉਹ ਹਰ ਗੱਲ ਦੇ ਵਾਪਰਨ ਲਈ ਜਿੰਮੇਵਾਰ ਹੈ।
6ਇਸੇ ਲਈ, ਸਵੇਰੇ ਸੁਵਖਤੇ ਹੀ ਬੀਜ ਬੀਜਣਾ ਸ਼ੁਰੂ ਕਰੋ ਅਤੇ ਸ਼ਾਮ ਤੱਕ ਕੰਮ ਕਰਦੇ ਰਹੋ। ਤੁਸੀਂ ਨਹੀਂ ਜਾਣਦੇ ਕਿ ਕੀ ਸਵੇਰ ਦਾ ਬੀਜ ਸਫ਼ਲ ਹੋਵੇਗਾ ਕਿ ਸ਼ਾਮ ਦਾ ਬੀਜ, ਜਾਂ ਬਲਕਿ ਦੋਵੇਂ।
7ਜਿਉਂਦੇ ਰਹਿਣਾ ਸ਼ੁਭ ਹੈ! ਸੂਰਜ ਦੀ ਰੌਸ਼ਨੀ ਦੇਖਣਾ ਚਂਂਗਾ ਹੈ,
8ਸੱਚਮੁੱਚ, ਜੇ ਕੋਈ ਵਿਅਕਤੀ ਬਹੁਤੇ ਸਾਲਾਂ ਲਈ ਜਿਉਂਦਾ, ਹੋ ਸਕਦਾ ਉਹ ਉਨ੍ਹਾਂ ਸਾਰਿਆਂ ਸਾਲਾਂ ਵਿੱਚ ਖੁਸ਼ ਹੋਵੇ, ਪਰ ਉਹ ਹਨੇਰੇ ਦੇ ਦਿਨ੍ਹਾਂ ਬਾਰੇ ਸੋਚੇ, ਕਿਉਂ ਜੋ ਇਹ ਬਹੁਤ ਸਾਰੇ ਹੋਣਗੇ, ਜੋ ਸਭ ਕੁਝ ਆ ਰਿਹਾ ਅਰਬਹੀਣ ਹੈ।
9ਇਸੇ ਲਈ ਨੌਜਵਾਨੋ, ਜਦੋਂ ਤੱਕ ਜਵਾਨ ਹੋ ਆਨੰਦ ਮਾਣੋ। ਪ੍ਰਸੰਨ ਹੋਵੋ! ਉਹੀ ਕੁਝ ਕਰੋ ਜਿਸ ਲਈ ਤੁਹਾਡਾ ਦਿਲ ਤੁਹਾਡੀ ਅਗਵਾਈ ਕਰਦਾ ਹੈ। ਪਰ ਚੇੇਤੇ ਰੱਖੋ ਕਿ ਤੁਹਾਡੇ ਹਰ ਕੰਮ ਲਈ ਪਰਮੇਸ਼ੁਰ ਤੁਹਾਡਾ ਨਿਆਂ ਕਰੇਗਾ।
10ਆਪਣੇ ਗੁੱਸੇ ਨੂੰ ਆਪਣੇ ਉੱਤੇ ਕਾਬੂ ਨਾ ਪਾਉਣ ਦਿਓ। ਅਤੇ ਆਪਣੇ ਸਰੀਰ ਨੂੰ ਪਾਪ ਵੱਲ ਨਾ ਪਰਤਣ ਦਿਓ। ਕਿਉਂ ਜੋ ਜਵਾਨੀ ਅਰਬਹੀਣ ਹੈ।