Loading Bible Translation
First-time download in progress. This may take a few seconds…
Punjabi Bible Wordproject Bible
26 verses
1ਮੈਂ ਆਪਣੇ-ਆਪ ਨੂੰ ਆਖਿਆ, "ਮੈਨੂੰ ਪ੍ਰਸੰਸਾ ਨੂੰ ਪਰਖਣ ਦੇ ਅਤੇ ਆਨੰਦ ਦਾ ਅਨੁਭਵ ਕਰਨ ਦੇ।" ਪਰ ਮੈਂ ਜਾਣ ਲਿਆ ਕਿ ਇਹ ਵੀ ਅਰਬਹੀਣ ਹੈ।
2ਦਿਲ ਪਰਚਾਵੇ ਬਾਰੇ ਮੈਂ ਆਖਿਆ: "ਇਹ ਬੇਵਕੂਫ਼ੀ ਹੈ!" ਅਤੇ ਪ੍ਰਸਂਨਤਾ ਬਾਰੇ: "ਅਸਲ ਵਿੱਚ ਇਹ ਕੀ ਲਿਆਉਂਦੀ ਹੈ?"
3ਮੈਂ ਆਪਣੇ ਦਿਮਾਗ਼ ਨਾਲ ਪਰਖਿਆ ਕਿ ਪੀਣ ਤੋਂ ਬਾਅਦ ਆਪਣੇ ਸ਼ਰੀਰ ਤੇ ਕਾਬੂ ਰੱਖਣਾ ਕਿਵੇਂ ਹੈ (ਮੇਰਾ ਦਿਮਾਗ਼, ਕਿਵੇਂ ਵੀ, ਸਿਆਣਪ ਦੁਆਰਾ ਨਿਯਂਤਿ੍ਰਤ ਸੀ, ਅਤੇ ਗ਼ਲਤੀ ਨਾਲ ਅੱਗੇ ਨਹੀਂ ਵਧਿਆ ਸੀ।) ਮੈਂ ਵੇਖਣਾ ਚਾਹੁੰਦਾ ਸੀ ਕਿ ਇਨਸਾਨਾਂ ਲਈ ਦੁਨੀਆਂ ਵਿੱਚ, ਆਪਣੇ ਗਿਣਤੀ ਦੇ ਦਿਨਾਂ ਦੌਰਾਨ, ਕੀ ਕਰਨਾ ਚੰਗਾ ਹੈ।
4ਫੇਰ ਮੈਂ ਮਹਾਨ ਗੱਲਾਂ ਕਰਨੀਆਂ ਆਰੰਭ ਕਰ ਦਿੱਤੀਆਂ। ਮੈਂ ਆਪਣੇ ਲਈ ਇੱਕ ਘਰ ਬਣਾਇਆ ਅਤੇ ਅੰਗੂਰਾਂ ਦਾ ਇੱਕ ਖੇਤ ਉਗਾਇਆ।
5ਮੈਂ ਆਪਣੇ ਲਈ ਬਗ਼ੀਚੇ ਅਤੇ ਬਾਗ਼ ਲਗਾੇ ਅਤੇ ਹਰ ਤਰ੍ਹਾਂ ਦੇ ਫ਼ਲਦਾਰ ਰੁੱਖ ਉਗਾਏ।
6ਮੈਂ ਤਾਲਅ ਬਣਵਾੇ, ਜਿਨ੍ਹਾਂ ਨੂੰ ਮੈਂ ਆਪਣੇ ਲਈ ਉਗਾਏ ਹੋਏ ਰੁੱਖਾਂ ਦੇ ਜੰਗਲ ਨੂੰ ਪਾਣੀ ਦੇਣ ਲਈ ਵਰਤਿਆ।
7ਮੈਂ ਦਾਸ ਤੇ ਦਾਸੀਆਂ ਖਰੀਦੀਆਂ। ਅਤੇ ਮੇਰੇ ਘਰ ਵਿੱਚ ਕੁਝ ਦਾਸ ਪੈਦਾ ਵੀ ਹੋਏ। ਮੇਰੀਆਂ ਬਾਕੀ ਸਾਰੀਆਂ ਮਲਕੀਅਤਾਂ, ਪਸ਼ੂ ਅਤੇ ਭੇਡਾਂ, ਬਹੁਤ ਸਾਰੀਆਂ ਸਨ, ਉਸ ਕਿਸੇ ਨਾਲੋਂ ਵੀ ਵਧੇਰੇ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਰਹਿੰਦਾ ਸੀ।
8ਮੈਂ ਆਪਣੇ ਲਈ ਚਾਂਦੀ ਅਤੇ ਸੋਨਾ ਇਕੱਠਾ ਕੀਤਾ। ਮੈਂ ਰਾਜਿਆਂ ਅਤੇ ਕੌਮਾਂ ਪਾਸੋਂ ਖਜ਼ਾਨੇ ਵੀ ਲੁੱਟੇ। ਮੇਰੇ ਪਾਸ ਗਾਉਣ ਵਾਲੇ ਮਰਦ ਅਤੇ ਔਰਤਾਂ ਅਤੇ ਹਰ ਇਨਸਾਨੀ ਪ੍ਰਸਂਨਤਾ ਹੈ।
9ਮੈਂ ਬਹੁਤ ਅਮੀਰ ਤੇ ਪ੍ਰਸਿਧ੍ਧ ਅਤੇ ਆਪਣੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਰਹਿਣ ਵਾਲੇ ਕਿਸੇ ਵੀ ਹੋਰ ਬੰਦੇ ਨਾਲੋਂ ਮਹਾਨ ਬਣ ਗਿਆ। ਅਤੇ ਮੇਰੀ ਸਿਆਣਪ ਵੀ ਮੇਰੇ ਸੰਗ ਹੀ ਰਹੀ।
10ਜੋ ਕੁਝ ਵੀ ਮੇਰੀਆਂ ਅੱਖਾਂ ਨੇ ਵੇਖਿਆ ਅਤੇ ਚਾਹਿਆ ਮੈਂ ਹਾਸਿਲ ਕਰ ਲਿਆ। ਮੈਂ ਆਪਣੇ ਦਿਲ ਲਈ ਕਿਸੇ ਵੀ ਪ੍ਰਸਂਨਤਾ ਤੋਂ ਇਨਕਾਰ ਨਹੀਂ ਕਰਦਾ, ਅਸਲ ਵਿੱਚ, ਮੇਰੇ ਦਿਲ ਨੇ ਮੇਰੇ ਕੀਤੇ ਹਰ ਕੰਮ ਵਿੱਚ ਪ੍ਰਸਂਨਤਾ ਮਹਿਸੂਸ ਕੀਤੀ, ਅਤੇ ਇਹੀ ਹੈ ਜੋ ਮੈਂ ਆਪਣੇ ਸਾਰੇ ਕੰਮ ਤੋਂ ਪ੍ਰਾਪਤ ਕੀਤਾ।
11ਪਰ ਤਦ ਮੈਂ ਫੇਰ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਦੇਖਿਆਂ ਜੋ ਮੈਂ ਕੀਤੀਆਂ ਸਨ। ਜਿਨ੍ਹਾਂ ਨੂੰ ਹਾਸਿਲ ਕਰਨ ਲਈ ਮੈਂ ਸਖਤ ਮਿਹਨਤ ਕੀਤੀ ਸੀ। ਮੈਂ ਵੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਸੀ। ਇਸ ਦੁਨੀਆਂ ਵਿੱਚ ਲਾਭ ਹਾਸਿਲ ਕਰਨ ਲਈ ਕੁਝ ਨਹੀਂ।
12ਤਦ ਮੈਂ ਫਿਰ ਤੋਂ ਸਿਆਣਪ, ਅਤੇ ਗ਼ਲਤੀ ਅਤੇ ਮੂਰਖਤਾਈ ਤੇ ਸੋਚ-ਵਿਚਾਰ ਕੀਤਾ। ਰਾਜੇ ਤੋਂ ਬਾਅਦ ਆਉਣ ਵਾਲਾ ਵਿਅਕਤੀ ਉਸ ਤੋਂ ਇਲਾਵਾ ਕੀ ਕੰਮ ਕਰੇਗਾ ਜੋ ਪਹਿਲਾਂ ਹੀ ਰਾਜੇ ਦਾ ਕੀਤਾ ਹੋਇਆ ਸੀ।
13ਮੈਂ ਦੇਖਿਆ ਕਿ ਅਕਲਮਂਦੀ ਬੇਵਕੂਫ਼ੀ ਉੱਪਰ ਓਸੇ ਤਰ੍ਹਾਂ ਲਾਭਦਾਇਕ ਹੈ ਜਿਵੇਂ ਰੌਸ਼ਨੀ ਹਨੇਰੇ ਉੱਪਰ ਲਾਭਦਾਇਕ ਹੈ।
14ਇਹ ਇਸ ਤਰ੍ਹਾਂ ਹੈ: ਸਿਆਣਾ ਬੰਦਾ ਆਪਣੇ ਦਿਮਾਗ਼ ਦੀ ਵਰਤੋਂ ਅੱਖਾਂ ਵਾਂਗੂ ਦੇਖਣ ਲਈ ਕਰਦਾ ਹੈ ਕਿ ਉਹ ਕਿੱਧਰ ਜਾ ਰਿਹਾ ਹੈ। ਪਰ ਮੂਰਖ ਓਸ ਬੰਦੇ ਵਰਗਾ ਹੈ ਜਿਹੜਾ ਹਨੇਰੇ ਵਿੱਚ ਚੱਲ ਰਿਹਾ ਹੈ।ਪਰ ਮੈਂ ਇਹ ਵੀ ਦੇਖਿਆ ਕਿ ਮੂਰਖ ਬੰਦਾ ਅਤੇ ਸਿਆਣਾ ਬੰਦਾ ਅਖੀਰੀ ਇੱਕੋ ਜਿਹੇ ਅੰਤ ਉੱਤੇ ਪਹੁੰਚਦੇ ਹਨ।
15ਮੈਂ ਸੋਚਿਆ, "ਜਿਸ ਅੰਤ ਨੂੰ ਮੂਰਖ ਮਿਲਦਾ, ਮੈਂ ਵੀ ਉਸੇ ਨੂੰ ਹੀ ਮਿਲਾਂਗਾ। ਇਸ ਲਈ, ਮੈਂ ਸਿਆਣਾ ਬਣਨ ਲਈ ਕਿਉਂ ਇੰਨੀ ਸਖਤ ਮਿਹਨਤ ਕੀਤੀ?" ਮੈਂ ਆਪਣੇ-ਆਪ ਨੂੰ ਆਖਿਆ, "ਇਹ ਵੀ ਅਰਬਹੀਣ ਹੈ।"
16ਕਿਉਂ ਕਿ ਕੋਈ ਵੀ ਹਮੇਸ਼ਾ ਵਾਸਤੇ ਸਿਆਣੇ ਜਾਂ ਮੂਰਖ ਨੂੰ ਚੇਤੇ ਨਹੀਂ ਰੱਖੇਗਾ। ਬਹੁਤ ਹੀ ਜਲਦੀ ਭਵਿੱਖ ਵਿੱਚ, ਲੋਕ ਉਨ੍ਹਾਂ ਦੋਹਾਂ ਨੂੰ ਭੁੱਲ ਜਾਣਗੇ। ਇਹ ਕਿੰਨਾ ਮਾੜਾ ਹੈ ਇੱਕ ਸਿਆਣਾ ਵਿਅਕਤੀ ਬਿਲਕੁਲ ਇੱਕ ਮੂਰਖ ਵਾਂਗ ਹੀ ਮਰਦਾ।
17ਅਤੇ ਮੈਂ ਜ਼ਿੰਦਗੀ ਨੂੰ ਨਫ਼ਰਤ ਕੀਤੀ, ਕਿਉਂ ਕਿ ਜੋ ਦੁਨੀਆਂ ਵਿੱਚ ਵਾਪਰ ਰਿਹਾ ਇਸ ਨੇ ਮੈਨੂੰ ਪੂਰੀ ਤਰ੍ਹਾਂ ਬੋਝਿਤ ਕਰ ਦਿੱਤਾ ਹੈ, ਸਭ ਕੁਝ ਅਰਬਹੀਣ ਹੈ, ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ।
18ਮੈਂ ਆਪਣੇ ਸਾਰੇ ਕੰਮਾਂ ਦੇ ਨਤੀਜਿਆਂ ਨੂੰ ਨਫ਼ਰਤ ਕੀਤੀ, ਜਿਸ ਵਾਸਤੇ ਮੈਂ ਇਸ ਦੁਨੀਆਂ ਵਿੱਚ ਸਖਤ ਮਿਹਨਤ ਕੀਤੀ, ਕਿਉਂ ਕਿ ਇਸ ਨੂੰ ਮੈਨੂੰ ਉਸ ਵਿਅਕਤੀ ਲਈ ਛੱਡ ਦੇਣਾ ਪਵੇਗਾ ਜੋ ਮੈਥੋਂ ਮਗਰੋਂ ਆਵੇਗਾ।
19ਅਤੇ ਕੌਣ ਜਾਣਦਾ ਕਿ ਕੀ ਉਹ ਸਿਆਣਾ ਹੋਵੇਗਾ ਜਾਂ ਮੂਰਖ, ਪਰ ਉਹ ਸਭ ਕਾਸੇ ਦਾ ਇੰਚਾਰਜ ਹੋਵੇਗਾ। ਮੈਂ ਸਖਤ ਮਿਹਨਤ ਕੀਤੀ ਅਤੇ ਇਸ ਜ਼ਿੰਦਗੀ ਵਿੱਚ ਆਪਣੀ ਸਿਆਣਪ ਵਰਤੀ। ਇਹ ਵੀ ਅਰਬਹੀਣ ਹੈ।
20ਇਸ ਲਈ ਮੈਂ ਬਦਲ ਗਿਆ, ਅਤੇ ਇਸ ਦੁਨੀਆਂ ਵਿੱਚ ਮੇਰੀ ਸਖਤ ਮਿਹਨਤ ਦੀ ਉਪਜ ਬਾਰੇ ਆਪਣੇ ਦਿਲ ਨੂੰ ਸਾਰੀਆਂ ਝੂਠੀਆਂ ਆਸਾਂ ਛੱਡਣ ਲਈ ਮਜਬੂਰ ਕੀਤਾ।
21ਕੋਈ ਬੰਦਾ ਆਪਣੀ ਸਾਰੀ ਸਿਆਣਪ ਅਤੇ ਗਿਆਨ ਦੀ ਸਹਾਇਤਾ ਨਾਲ ਸਖਤ ਮਿਹਨਤ ਕਰ ਸਕਦਾ ਹੈ। ਪਰ ਉਹ ਬੰਦਾ ਮਰ ਜਾਵੇਗਾ ਅਤੇ ਬਾਕੀ ਜਣੇ ਉਹ ਚੀਜ਼ਾਂ ਹਾਸਿਲ ਕਰਨਗੇ ਜਿਨ੍ਹਾਂ ਲਈ ਉਸਨੇ ਕੰਮ ਕੀਤਾ ਸੀ। ਉਨ੍ਹਾਂ ਲੋਕਾਂ ਨੇ ਕੰਮ ਨਹੀਂ ਕੀਤਾ ਹੋਵੇਗਾ, ਪਰ ਤਾਂ ਵੀ ਉਹ ਹਰ ਚੀਜ਼ ਪ੍ਰਾਪਤ ਕਰ ਲੈਣਗੇ। ਇਹ ਵੀ ਅਰਬਹੀਣ ਅਤੇ ਇੱਕ ਮਹਾਨ ਅਨਿਆਂ ਹੈ।
22ਆਪਣੇ ਜੀਵਨ ਭਰ ਦੇ ਸੰਘਰਸ਼ ਅਤੇ ਕੰਮ ਤੋਂ ਮਗਰੋਂ ਕੋਈ ਬੰਦਾ ਅਸਲ ਵਿੱਚ ਕੀ ਹਾਸਿਲ ਕਰਦਾ ਹੈ?
23ਉਸ ਦੇ ਸਾਰੇ ਦਿਨ ਦਰਦਮਈ ਹਨ, ਉਸ ਦੀ ਸਰਗਰਮੀ ਉਦਾਸਮਈ ਹੈ, ਅਤੇ ਰਾਤ ਵੇਲੇ ਵੀ ਉਸ ਦੇ ਮਨ ਨੂੰ ਆਰਾਮ ਨਹੀਂ ਮਿਲਦਾ, ਇਹ ਵੀ ਅਰਬਹੀਣ ਹੈ।
24ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸਕਦਾ ਹੈ ਉਹ ਹੈ ਖਾਣਾ, ਪੀਣਾ ਅਤੇ ਉਸ ਵਿੱਚ ਆਨੰਦ ਮਾਨਣਾ ਜੋ ਉਸ ਨੂੰ ਕਰਨਾ ਚਾਹੀਦਾ। ਪਰ ਮੈਂ ਦੇਖਿਆ ਕਿ ਇਹ ਪਰਮੇਸ਼ੁਰ ਵੱਲੋਂ ਹੈ।
25ਕਿਉਂ ਕਿ ਆਪਣੇ ਲਈ ਉਸ ਉੱਤੇ ਨਿਰਭਰ ਹੋੋਇਆਂ ਬਿਨਾਂ ਕੁਝ ਨਹੀਂ ਕਰ ਸਕਦਾ ਹੈ।
26ਜਿਸ ਬੰਦੇ ਨਾਲ ਉਹ ਪ੍ਰਸੰਨ ਹੈ ਪਰਮੇਸ਼ੁਰ ਉਸਨੂੰ ਸਿਆਣਪ, ਗਿਆਨ ਅਤੇ ਖੁਸ਼ੀ ਦਿੰਦਾ। ਪਰ ਉਹ ਪਾਪੀ ਨੂੰ ਪੀੜਾ ਦਿੰਦਾ, ਉਹ ਉਸ ਤੋਂ ਇਕੱਠਾ ਅਤੇ ਜਮ੍ਹਾਂ ਕਰਵਾਉਂਦਾ ਸਿਰਫ਼ ਉਸ ਵਿਅਕਤੀ ਨੂੰ ਅਗਾਂਹ ਦੇਣ ਲਈ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੈ। ਪਰ ਇਹ ਸਾਰਾ ਕੰਮ ਅਰਬਹੀਣ ਹੈ। ਇਹ ਹਵਾ ਨੂੰ ਫੜਨ ਵਰਗਾ ਹੈ।