Loading Bible Translation
First-time download in progress. This may take a few seconds…
Punjabi Bible Wordproject Bible
22 verses
1ਇੱਥੇ ਹਰ ਚੀਜ਼ ਲਈ ਵਕਤ ਹੈ। ਅਤੇ ਹਰ ਗੱਲ ਧਰਤੀ ਉੱਤੇ ਇਸ ਦੀ ਰੁੱਤ ਵਿੱਚ ਵਾਪਰੇਗੀ।
2ਇੱਥੇ ਜਨਮ ਦੇਣ ਦਾ ਸਮਾਂ ਹੈ, ਅਤੇ ਮਰਨ ਦਾ ਸਮਾਂ ਹੈ। ਇੱਥੇ ਪੌਦਾ ਬੀਜਣ ਦਾ ਸਮਾਂ ਹੈ, ਅਤੇ ਇਸ ਨੂੰ ਪੁਟ੍ਟਣ ਦਾ ਸਮਾਂ ਹੈ।
3ਇੱਥੇ ਮਾਰਨ ਦਾ ਸਮਾਂ ਹੈ, ਅਤੇ ਇਲਾਜ ਕਰਨ ਦਾ ਸਮਾਂ ਹੈ। ਇੱਥੇ ਉਧੇੜ ਦੇਣ ਦਾ ਸਮਾਂ ਹੈ, ਅਤੇ ਉਸਾਰਨ ਦਾ ਸਮਾਂ ਹੈ।
4ਇੱਥੇ ਰੋਣ ਦਾ ਸਮਾਂ ਹੈ, ਅਤੇ ਹੱਸਣ ਦਾ ਸਮਾਂ ਹੈ। ਇੱਥੇ ਸੋਗ ਕਰਨ ਦਾ ਸਮਾਂ ਹੈ, ਅਤੇ ਖੁਸ਼ੀ ਨਾਲ ਨੱਚਣ ਦਾ ਸਮਾਂ ਹੈ।
5ਇੱਥੇ ਪੱਥਰ ਸੁੱਟਣ ਦਾ ਸਮਾਂ ਹੈ, ਅਤੇ ਪੱਥਰ ਇਕੱਤ੍ਰ ਕਰਨ ਦਾ ਸਮਾਂ ਹੈ। ਇੱਥੇ ਗਲਵਕੜੀ ਪਾਉਣ ਦਾ ਸਮਾਂ ਹੈ, ਅਤੇ ਜਫ੍ਫੀ ਨੂੰ ਛੱਡਣ ਦਾ ਸਮਾਂ ਹੈ।
6ਇੱਥੇ ਭਾਲ ਕਰਨ ਦਾ ਸਮਾਂ ਹੈ, ਅਤੇ ਨੁਕਸਾਨ ਨੂੰ ਕਬੂਲਣ ਦਾ ਸਮਾਂ ਹੈ।ਇੱਥੇ ਰੱਖਣ ਦਾ ਸਮਾਂ ਹੈ, ਅਤੇ ਸੁੱਟ ਦੇਣ ਦਾ ਸਮਾਂ ਹੈ।
7ਇੱਥੇ ਕੱਪੜੇ ਨੂੰ ਪਾੜਨ ਦਾ ਸਮਾਂ ਹੈ, ਅਤੇ ਉਸ ਨੂੰ ਸਿਉਣ ਦਾ ਸਮਾਂ ਹੈ।ਇੱਥੇ ਖਾਮੋਸ਼ ਰਹਿਣ ਦਾ ਸਮਾਂ ਹੈ, ਅਤੇ ਬੋਲਣ ਦਾ ਸਮਾਂ ਹੈ।
8ਇੱਥੇ ਪਿਆਰ ਕਰਨ ਦਾ ਸਮਾਂ ਹੈ, ਅਤੇ ਨਫਰਤ ਕਰਨ ਦਾ ਸਮਾਂ ਹੈ। ਇੱਥੇ ਯੁੱਧ ਦਾ ਸਮਾਂ ਹੈ, ਅਤੇ ਸ਼ਾਂਤੀ ਦਾ ਸਮਾਂ ਹੈ।ਪਰਮੇਸ਼ੁਰ ਆਪਣੀ ਦੁਨੀਆਂ ਤੇ ਨਿਯਂਤ੍ਰਣ ਰੱਖਦਾ ਹੈ
9ਕਾਮੇ ਨੂੰ ਭਲਾ ਆਪਣੀ ਮਜ਼ਦੂਰੀ ਤੋਂ ਕੀ ਲਾਭ ਮਿਲਦਾ ਹੈ?
10ਮੈਂ ਉਸ ਸਾਰੀ ਸਖਤ ਮਿਹਨਤ ਵੱਲ ਵੇਖਿਆ ਜਿਹੜੀ ਪਰਮੇਸ਼ੁਰ ਨੇ ਇਨਸਾਨਾਂ ਨੂੰ ਕਰਨ ਲਈ ਦਿੱਤੀ ਹੈ।
11ਉਹ ਆਪਣੇ ਸਮੇਂ ਵਿੱਚ ਸਭ ਕੁਝ ਖੂਬਸੂਰਤੀ ਨਾਲ ਕਰਦਾ, ਅਤੇ ਉਸਨੇ ਸੰਸਾਰ ਦਾ ਗਿਆਨ ਵੀ ਇਨਸਾਨਾਂ ਦੇ ਦਿਮਾਗ਼ ਵਿੱਚ ਪਾਇਆ। ਪਰ ਫ਼ੇਰ ਵੀ ਇਨਸਾਨਾਂ ਨੂੰ ਪਤਾ ਨਹੀਂ ਲੱਗ ਸਕਦਾ ਕਿ ਪਰਮੇਸ਼ੁਰ, ਸ਼ੁਰੂਆਤ ਤੋਂ ਅੰਤ ਤੀਕ ਕੀ ਕਰ ਰਿਹਾ ਹੈ।
12ਮੈਂ ਜਾਣਿਆਂ ਕਿ ਲੋਕਾਂ ਲਈ ਕਰਨ ਵਾਲੀ ਸਭ ਤੋਂ ਵਧੀਆ ਗੱਲ ਇਹੀ ਹੈ ਕਿ ਉਹ ਜਿੰਨਾ ਚਿਰ ਜਿਉਂਦੇ ਹਨ ਆਨੰਦ ਮਾਨਣ।
13ਅਤੇ ਜੇਕਰ ਕੋਈ ਵਿਅਕਤੀ ਆਪਣੀ ਮਜਦੂਰੀ ਦਾ ਫ਼ਲ ਖਾਣ ਅਤੇ ਪੀਣ ਅਤੇ ਮਾਨਣ ਦੇ ਯੋਗ ਹੈ, ਇਹ ਪਰਮੇਸ਼ੁਰ ਵੱਲੋਂ ਸੁਗਾਤ ਹੈ।
14ਮੈਂ ਸਮਝ ਲਿਆ ਕਿ ਜੋ ਕੁਝ ਵੀ ਪਰਮੇਸ਼ੁਰ ਕਰਦਾ ਹੈ ਉਹ ਸਦਾ ਰਹੇਗਾ। ਲੋਕ ਪਰਮੇਸ਼ੁਰ ਦੇ ਕੰਮ ਵਿੱਚ ਕਿਸੇ ਚੀਜ਼ ਦਾ ਵਾਧਾ ਨਹੀਂ ਕਰ ਸਕਦੇ ਅਤੇ ਲੋਕ ਪਰਮੇਸ਼ੁਰ ਦੇ ਕੰਮ ਵਿੱਚੋਂ ਕੋਈ ਚੀਜ਼ ਘਟਾ ਨਹੀਂ ਸਕਦੇ। ਪਰਮੇਸ਼ੁਰ ਅਜਿਹਾ ਲੋਕਾਂ ਤੋਂ ਇੱਜ਼ਤ ਪ੍ਰਾਪਤ ਕਰਨ ਲਈ ਕਰਦਾ ਹੈ।
15ਜੋ ਕੁਝ ਵੀ ਅਤੀਤ ਵਿੱਚ ਵਾਪਰਿਆ ਹੁਣ ਵਾਪਰ ਰਿਹਾ ਹੈ। ਅਤੇ ਜੋ ਕੁਝ ਵੀ ਭਵਿੱਖ ਵਿੱਚ ਵਾਪਰੇਗਾ ਪਹਿਲਾਂ ਹੀ ਅਤੀਤ ਵਿੱਚ ਵਾਪਰ ਚੁਕਿਆ ਹੈ। ਪਰਮੇਸ਼ੁਰ ਗੱਲਾਂ ਨੂੰ ਕ੍ਰਮਵਾਰ ਚਲਾਉਂਦਾ ਹੈ।
16ਮੈਂ ਇਨ੍ਹਾਂ ਚੀਜ਼ਾਂ ਨੂੰ ਇਸ ਜੀਵਨ ਵਿੱਚ ਵੀ ਦੇਖਿਆ। ਮੈਂ ਨਿਆਂ ਦੀ ਜਗ੍ਹਾ ਤੇ ਅਨਿਆਂ ਵੇਖਿਆ, ਅਤੇ ਦੁਸ਼ਟ ਲੋਕਾਂ ਨੂੰ ਉਸ ਜਗ੍ਹਾ ਤੇ ਵੇਖਿਆ ਜਿੱਥੇ ਧਰਮੀਆਂ ਨੂੰ ਹੋਣਾ ਚਾਹੀਦਾ ਸੀ।
17ਮੈਂ ਆਪਣੇ-ਆਪ ਨੂੰ ਆਖਿਆ, "ਪਰਮੇਸ਼ੁਰ ਦੁਸ਼ਟ ਅਤੇ ਧਰਮੀ ਲੋਕਾਂ ਦਾ ਨਿਆਂ ਕਰੇਗਾ, ਕਿਉਂ ਕਿ ਹਰ ਮਸਲੇ ਲਈ ਸਮਾਂ ਹੁੰਦਾ ਹੈ, ਅਤੇ ਹਰ ਕਾਸੇ ਦੀ ਆਪਣੀ ਤਕਦੀਰ ਹੈ।"
18ਮੈਂ ਇਨਸਾਨਾਂ ਬਾਰੇ ਸੋਚਿਆ: "ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਦੇਖਣ ਕਿ ਉਹ ਉਕ੍ਕੇ ਜਾਨਵਰ ਹੀ ਹਨ।
19ਕਿਉਂ ਜੋ ਇਨਸਾਨਾਂ ਅਤੇ ਜਾਨਵਰਾਂ ਦਾ ਨਸੀਬ ਬਿਲਕੁਲ ਇੱਕੋ ਜਿਹਾ ਹੈ। ਇੱਕ ਬਿਲਕੁਲ ਦੂਸਰੇ ਵਾਂਗ ਹੀ ਮਰਦਾ ਅਤੇ ਦੋਹਾਂ ਲਈ ਇੱਕੋ ਜਿਹਾ ਆਤਮਾ ਹੈ। ਇੱਕ ਇਨਸਾ�� ਨੂੰ ਜਾਨਵਰ ਉੱਤੇ ਕੋਈ ਫ਼ਾਇਦਾ ਨਹੀਂ, ਉਹ ਦੋਵੇਂ ਅਰਬਹੀਣ ਹਨ।
20ਕੀ ਦੋਵੇਂ ਇੱਕੋ ਬਾਵੇਂ ਨਹੀਂ ਜਾਣਗੇ? ਦੋਵੇਂ ਧੂੜ ਤੋਂ ਬਣੇ ਹਨ, ਅਤੇ ਉਹ ਧੂੜ ਵਿੱਚ ਵਾਪਸ ਚਲੇ ਜਾਣਗੇ।
21ਕੌਣ ਜਾਣਦਾ? ਕੀ ਇਨਸਾਨ ਦਾ ਆਤਮਾ ਉਭਰ ਜਾਂਦਾ ਜਦ ਕਿ ਜਾਨਵਰ ਦਾ ਆਤਮਾ ਹੇਠਾਂ ਧਰਤੀ 'ਚ ਲੈਹ ਜਾਂਦਾ।
22ਇਸ ਲਈ, ਮੈਂ ਦੇਖਿਆ ਕਿ ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸਕਦਾ ਉਹ ਹੈ ਆਪਣੇ ਕੰਮ ਵਿੱਚ ਖੁਸੀਁ ਮਹਿਸੂਸ ਕਰਨਾ। ਇਹੀ ਸਭ ਕੁਝ ਹੈ ਜੋ ਉਸਦੇ ਕੋਲ ਹੈ। ਕਿਉਂ ਕਿ ਕੌਣ ਉਸ ਨੂੰ ਇਹ ਵੇਖਣ ਲਈ ਲੈ ਜਾ ਸਕਦਾ ਕਿ ਉਸਦੀ ਮੌਤ ਬਾਅਦ ਕੀ ਹੋਵੇਗਾ।