Loading Bible Translation
First-time download in progress. This may take a few seconds…
Punjabi Bible Wordproject Bible
18 verses
1ਮੈਂ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਬੜੇ ਧਿਆਨ ਨਾਲ ਸੋਚਿਆ। ਮੈਂ ਦੇਖਿਆ ਕਿ ਧਰਮੀ ਅਤੇ ਸਿਆਣੇ ਲੋਕ, ਅਤੇ ਜੋ ਕੁਝ ਵੀ ਜੋ ਉਹ ਕਰਦੇ ਹਨ। ਪਰਮੇਸ਼ੁਰ ਦੁਆਰਾ ਨਿਯਂਤਿ੍ਰਤ ਹੁੰਦਾ। ਲੋਕ ਨਹੀਂ ਜਾਣਦੇ ਕਿ ਉਨ੍ਹਾਂ ਨੂੰ ਪਿਆਰ ਮਿਲੇਗਾ ਜਾਂ ਨਫਰਤ। ਜੋ ਕੁਝ ਵੀ ਉਨ੍ਹਾਂ ਦੇ ਸਾਹਮਣੇ ਹੈ, ਉਹ ਨਹੀਂ ਜਾਣਦੇ।
2ਇਹ ਅਰਬਹੀਣ ਹੈ, ਕਿਉਂਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ: ਧਰਮੀ ਅਤੇ ਦੁਸ਼ਟ, ਨੇਕ ਅਤੇ ਬਦ, ਪਾਕ ਅਤੇ ਨਾਪਾਕ, ਉਹ ਜਿਹੜੇ ਬਲੀਆਂ ਲਿਆਉਂਦੇ ਹਨ ਅਤੇ ਉਹ ਜਿਹੜੇ ਨਹੀਂ ਲਿਆਉਂਦੇ, ਨਿਆਂਈ ਅਤੇ ਪਾਪੀ ਵੀ, ਉਹ ਜਿਹੜੇ ਧਾਰਮਿਕ ਸੌਹਾਂ ਖਾਂਦੇ ਹਨ ਅਤੇ ਉਹ ਜਿਹੜੇ ਸੌਹਾਂ ਖਾਣ ਤੋਂ ਡਰਦੇ ਹਨ।
3ਇਹ ਬਦੀ ਹੈ ਜੋ ਇਸ ਦੁਨੀਆਂ ਵਿੱਚ ਕੀਤੇ ਹਰ ਕਾਸੇ ਵਿੱਚ ਉਪਸਬਿਤ ਹੈ, ਕਿਉਂ ਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ ਹੈ। ਅਤੇ ਇਸ ਜਿਂਦਗੀ ਦੌਰਾਨ ਉਨ੍ਹਾਂ ਦੇ ਇਨਸ਼ਾਨੀ ਦਿਲ ਬਦੀ ਅਤੇ ਬੇਵਕੂਫੀ ਨਾਲ ਭਰੇ ਹੋਏ ਹਨ। ਅਤੇ ਬਆਦ ਵਿੱਚ? ਮੁਰਦਿਆਂ ਨਾਲ ਮਿਲ ਜਾਂਦੇ ਹਨ।
4ਜਿਹੜਾ ਵੀ ਬੰਦਾ ਹਾਲੇ ਜਿਉਂਦਾ ਹੈ, ਉਸ ਲਈ ਉਮੀਦ ਹੈ ਕਿ ਕਿਉਂ ਜੋ ਜਿਉਂਦਾ ਕੁਤ੍ਤਾ ਮੁਰਦਾ ਸ਼ੇਰ ਨਾਲੋਂ ਬਿਹਤਰ ਹੈ।
5ਜਿਉਂਦੇ ਲੋਕ ਜਾਣਦੇ ਹਨ ਕਿ ਉਹ ਮਰ ਜਾਣਗੇ, ਪਰ ਇੱਕ ਮੁਰਦਾ ਬੰਦਾ ਕੁਝ ਵੀ ਨਹੀਂ ਜਾਣਦਾ। ਮੁਰਦਾ ਲੋਕਾਂ ਲਈ ਹੋਰ ਕੋਈ ਇਨਾਮ ਨਹੀਂ ਹੁੰਦਾ। ਲੋਕੀ ਛੇਤੀ ਹੀ ਇਨ੍ਹਾਂ ਨੂੰ ਭੁੱਲ ਜਾਣਗੇ।
6ਉਨ੍ਹਾਂ ਦਾ ਪਿਆਰ, ਨਫਰਤ, ਈਰਖਾ, ਸਭ ਕਾਸੇ ਦਾ ਅੰਤ ਹੋ ਜਾਂਦਾ ਹੈ। ਅਤੇ ਮਰੇ ਹੋਏ ਲੋਕ ਕਦੀ ਵੀ ਉਨ੍ਹਾਂ ਗੱਲਾਂ ਵਿੱਚ ਹਿੱਸਾ ਨਹੀਂ ਲੈ ਸਕਦੇ ਜਿਹੜੀਆਂ ਧਰਤੀ ਉੱਪਰ ਵਾਪਰਦੀਆਂ ਹਨ।
7ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ।
8ਸੋਹਣੇ ਕੱਪੜੇ ਪਹਿਨੋ ਅਤੇ ਆਪਣੀ ਦਿਖ੍ਖ ਨੂੰ ਸੁੰਦਰ ਬਣਾਓ।
9ਆਪਣਾ ਜੀਵਨ ਆਪਣੀ ਪਤਨੀ ਨਾਲ ਬਿਤਾਓ, ਜਿਸ ਨੂੰ ਤੁਸੀਂ ਪਿਆਰ ਕਰਦੇ ਹੋਂ, ਆਪਣੀ ਜ਼ਿੰਦਗੀ ਦਾ ਹਰ ਅਰਬਹੀਣ ਦਿਨ, ਜਿਹੜਾ ਪਰਮੇਸ਼ੁਰ ਨੇ ਤੁਹਾਨੂੰ ਇਸ ਦੁਨੀਆਂ ਵਿੱਚ ਦਿੱਤਾ, ਕਿਉਂ ਜੋ ਤੁਹਾਡੇ ਕੰਮ ਦੇ ਨਤੀਜੇ ਤੋਂ ਇਹੀ ਸੀਮਿਤ ਨਫ਼ਾ ਹੈ, ਜਿਸ ਲਈ ਤੁਸੀਂ ਇਸ ਦੁਨੀਆਂ ਵਿੱਚ ਸਖਤ ਮਿਹਨਤ ਕਰਦੇ ਹੋ।
10ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿਧ੍ਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।
11ਇਸ ਦੁਨੀਆਂ ਵਿੱਚ, ਮੈਂ ਵੇਖਿਆ ਕਿ ਤੇਜ਼-ਤਰਾਰ ਦੌੜ ਨਹੀਂ ਜਿਤ੍ਤਦਾ, ਸ਼ਕਤੀਸ਼ਾਲੀ ਜੰਗ ਨਹੀਂ ਜਿਤ੍ਤਦਾ, ਸਿਆਣੇ ਨੂੰ ਭੋਜਨ ਨਹੀਂ ਮਿਲਦਾ, ਚਾਲਾਕ ਅਮੀਰ ਨਹੀਂ ਬਣਦਾ, ਸਿਖਿਆ ਹੋਇਆ ਪ੍ਰਸਿਧ੍ਧ ਨਹੀਂ ਹੁੰਦਾ। ਜਦੋਂ ਬੁਰਾ ਸਮਾਂ ਆਉਂਦਾ, ਹਰ ਇੱਕ ਨਾਲ ਬੁਰੀਆਂ ਗੱਲਾਂ ਵਾਪਰਦੀਆਂ ਹਨ।
12ਬੰਦਾ ਕਦੇ ਨਹੀਂ ਜਾਣਦਾ ਕਿ ਉਸ ਨਾਲ ਕੀ ਵਾਪਰੇਗਾ। ਉਹ ਜਾਲ ਵਿੱਚ ਫਸੀ ਹੋਈ ਮੱਛੀ ਵਾਂਗ, ਫ਼ਂਦੇ ਵਿੱਚ ਫਸੇ ਹੋਏ ਪੰਛੀ ਵਾਂਗ ਹੈ, ਆਦਮੀ ਉਨ੍ਹਾਂ ਬੁਰੀਆਂ ਗੱਲਾਂ ਵਿੱਚ ਫਸ ਜਾਂਦਾ ਜਿਹੜੀਆਂ ਅਚਾਨਕ ਉਸ ਦੇ ਨਾਲ ਵਾਪਰਦੀਆਂ ਹਨ।
13ਮੈਂ ਇਸ ਦੁਨੀਆਂ ਵਿੱਚ ਸਿਆਣਪ ਵੀ ਵੇਖੀ, ਜੋ ਮੈਂ ਸੋਚਿਆ ਕਿ ਸੱਚਮੁੱਚ ਮਹਾਨ ਸੀ।
14ਓਥੇ ਇੱਕ ਛੋਟਾ ਜਿਹਾ ਸ਼ਹਿਰ ਸੀ ਜਿਸ ਵਿੱਚ ਬੋੜੇ ਜਿਹੇ ਬੰਦੇ ਰਹਿੰਦੇ ਸਨ। ਇੱਕ ਮਹਾਨ ਰਾਜੇ ਨੇ ਉਸ ਸ਼ਹਿਰ ਦੇ ਖਿਲਾਫ ਜੰਗ ਕੀਤੀ ਅਤੇ ਆਪਣੀਆਂ ਫੌਜਾਂ ਨਾਲ ਉਸ ਨੂੰ ਘੇਰਾ ਪਾ ਲਿਆ।
15ਪਰ ਉਸ ਸ਼ਹਿਰ ਵਿੱਚ ਇੱਕ ਸਿਆਣਾ ਪਰ ਗਰੀਬ ਆਦਮੀ ਸੀ। ਉਸਨੇ ਆਪਣੀ ਸਿਆਣਪ ਨਾਲ ਸ਼ਹਿਰ ਨੂੰ ਬਚਾ ਲਿਆ, ਪਰ ਕਿਸੇ ਨੇ ਵੀ ਇਸ ਗਰੀਬ ਆਦਮੀ ਨੂੰ ਯਾਦ ਨਹੀਂ ਰੱਖਿਆ।
16ਸਿਆਣ੍ਣਪ ਤਾਕਤ ਨਾਲੋਂ ਬਿਹਤਰ ਹੈ, ਪਰ ਇੱਕ ਗਰੀਬ ਬੰਦੇ ਦੀ ਸਿਆਣਪ ਨੂੰ ਪਸੰਦ ਨਹੀਂ ਕੀਤਾ ਜਾਂਦਾ ਅਤੇ ਕੋਈ ਵੀ ਨਹੀਂ ਸੁਣਦਾ ਕਿ ਉਹ ਕੀ ਆਖਣਾ ਚਾਹੁੰਦਾ।
17ਸਿਆਣੇ ਬੰਦੇ ਦੇ ਬਚਨਾਂ ਵੱਲ, ਭਾਵੇਂ ਸਾਂਤੀ ਨਾਲ ਕਹੇ ਗਏ ਹੋਣ, ਮੂਰਖਾਂ ਦੇ ਘਿਰੇ ਸ਼ਾਸ਼ਕ ਦੀਆਂ ਚੀਕਾਂ ਨਾਲੋਂ ਵਧੇਰੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
18ਸਿਆਣਪ ਤਲਵਾਰਾਂ ਅਤੇ ਨੇਜਿਆਂ ਨਾਲੋਂ ਬਿਹਤਰ ਹੈ। ਪਰ ਇੱਕ ਇਕੱਲਾ ਮੂਰਖ ਪਾਪੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨੂੰ ਤਬਾਹ ਕਰ ਸਕਦਾ ਹੈ।