Loading Bible Translation
First-time download in progress. This may take a few seconds…
Punjabi Bible Wordproject Bible
22 verses
1ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ।
2ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੇ ਵਿਹਾਰ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਰੂਹ ਦੇ ਅਨੁਸਾਰ ਅੱਗੇ ਚੱਲਦੇ ਸਾਓ ਜਿਹੜੀ ਹੁਣ ਅਣਆਗਿਆਕਾਰੀ ਦੇ ਪੁੱਤ੍ਰਾਂ ਵਿੱਚ ਅਸਰ ਕਰਦੀ ਹੈ
3ਅਤੇ ਉਨ੍ਹਾਂ ਵਿੱਚ ਅਸੀਂ ਵੀ ਸੱਭੇ ਸਰੀਰ ਅਤੇ ਮਨ ਦੀਆਂ ਚਾਹਵਾਂ ਨੂੰ ਪੂਰੇ ਕਰਦਿਆਂ ਆਪਣੇ ਸਰੀਰ ਦੀਆਂ ਕਾਮਨਾਂ ਵਿੱਚ ਅੱਗੇ ਦਿਨ ਕੱਟਦੇ ਸਾਂ ਅਤੇ ਹੋਰਨਾਂ ਵਾਂਙੁ ਆਪਣੇ ਸੁਭਾਉ ਕਰਕੇ ਗਜ਼ਬ ਦੇ ਪੁੱਤ੍ਰ ਸਾਂ।
4ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ।
5ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸਾਂ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ (ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ)
6ਅਤੇ ਉਹ ਨੇ ਸਾਨੂੰ ਉਸ ਦੇ ਨਾਲ ਉਠਾਇਆ ਅਰ ਸਾਨੂੰ ਮਸੀਹ ਯਿਸੂ ਵਿੱਚ ਸੁਰਗੀ ਥਾਵਾਂ ਉੱਤੇ ਉਸ ਦੇ ਨਾਲ ਬਹਾਲਿਆ।
7ਭਈ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਜੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਉਜਾਗਰ ਕਰੇ।
8ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ।
9ਇਹ ਕਰਨੀਆਂ ਤੋਂ ਨਹੀਂ ਅਜਿਹਾ ਨਾ ਹੋਵੇ ਭਈ ਕੋਈ ਘੁਮੰਡ ਕਰੇ।
10ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਸ਼ੁਭ ਕਰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਅੱਗੋਂ ਹੀ ਤਿਆਰ ਕੀਤੇ ਸਨ ਭਈ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ।
11ਇਸ ਲਈ ਚੇਤੇ ਕਰੋ ਭਈ ਅੱਗੇ ਤੁਸੀਂ ਸਰੀਰ ਦੇ ਸਰਬੰਧ ਕਰਕੇ ਪਰਾਈਆਂ ਕੌਮਾਂ ਦੇ ਲੋਕ ਸਾਓ ਅਤੇ ਉਨ੍ਹਾਂ ਤੋਂ ਜਿਨ੍ਹਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸਾਓ।
12ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਅੱਡ ਇਸਰਾਏਲ ਦੀ ਪਾਤਸ਼ਾਹੀ ਤੋਂ ਨਿਆਰੇ ਕੀਤੇ ਹੋਏ ਬਚਨ ਦੇ ਨੇਮਾਂ ਤੋਂ ਬਾਹਰ ਆਸਾ ਹੀਣ ਅਤੇ ਜਗਤ ਵਿੱਚ ਪਰਮੇਸ਼ੁਰ ਤੋਂ ਰਹਿਤ ਸਾਓ।
13ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਅੱਗੇ ਦੂਰ ਸਾਓ ਮਸੀਹ ਦੇ ਲਹੂ ਦੇ ਕਾਰਨ ਨੇੜੇ ਕੀਤੇ ਗਏ ਹੋ।
14ਕਿਉਂ ਜੋ ਉਹ ਸਾਡਾ ਮਿਲਾਪ ਹੈ ਜਿਸ ਨੇ ਦੋਹਾਂ ਨੂੰ ਇੱਕ ਕੀਤਾ ਅਤੇ ਆਪਣੇ ਸਰੀਰ ਵਿੱਚ ਵੈਰ ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ।
15ਅਤੇ ਸ਼ਰਾ ਨੂੰ ਬਿਧੀਆਂ ਅਤੇ ਕਨੂਨਾਂ ਸਣੇ ਅਕਾਰਥ ਕਰ ਦਿੱਤਾ ਤਾਂ ਜੋ ਦੋਹਾਂ ਤੋਂ ਆਪ ਵਿੱਚ ਇੱਕ ਨਵਾਂ ਇਨਸਾਨ ਰਚ ਕੇ ਮੇਲ ਕਰਾਵੇ
16ਅਤੇ ਸਲੀਬ ਦੇ ਰਾਹੀਂ ਵੈਰ ਵਿਰੋਧ ਦਾ ਕੁੱਠਾ ਕਰ ਕੇ ਉਸੇ ਨਾਲ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮਿਲਾਵੇ
17ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਾਓ ਮਿਲਾਪ ਦੀ ਅਤੇ ਉਨ੍ਹਾਂ ਨੂੰ ਜਿਹੜੇ ਨੇੜੇ ਸਨ ਮਿਲਾਪ ਦੀ ਖੁਸ਼ ਖਬਰੀ ਸੁਣਾਈ।
18ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਅਸਾਂ ਦੋਹਾਂ ਦੀ ਢੋਈ ਹੁੰਦੀ ਹੈ।
19ਸੋ ਹੁਣ ਤੋਂ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ
20ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ।
21ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੁ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ।
22ਜਿਸ ਵਿੱਚ ਤੁਸੀਂ ਵੀ ਆਤਮਾ ਵਿੱਚ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।