Loading Bible Translation
First-time download in progress. This may take a few seconds…
Punjabi Bible Wordproject Bible
21 verses
1ਇਸ ਕਾਰਨ ਮੈਂ ਪੌਲੁਸ ਜੋ ਤੁਸਾਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ।
2ਪਰ ਤਦ ਜੇ ਤੁਸਾਂ ਪਰਮੇਸ਼ੁਰ ਦੀ ਉਸ ਕਿਰਪਾ ਦੀ ਮੁਖ਼ਤਿਆਰੀ ਦੀ ਖਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਦਾਨ ਹੋਈ।
3ਭਈ ਪਰਕਾਸ਼ ਬਾਣੀ ਨਾਲ ਉਹ ਭੇਤ ਮੇਰੇ ਉੱਤੇ ਖੋਲ੍ਹਿਆ ਗਿਆ ਜਿਵੇਂ ਮੈਂ ਥੋੜਾ ਕਰਕੇ ਅੱਗੇ ਲਿਖਿਆ।
4ਜਿਸ ਤੋਂ ਤੁਸੀਂ ਪੜ੍ਹ ਕੇ ਜਾਣ ਸੱਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ।
5ਉਹ ਹੋਰਨਾਂ ਸਮਿਆਂ ਵਿੱਚ ਇਨਸਾਨਾਂ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪਰਕਾਸ਼ ਕੀਤਾ ਗਿਆ ਹੈ
6ਅਰਥਾਤ ਏਹ ਕਿ ਮਸੀਹ ਵਿੱਚ ਖੁਸ਼ ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਅਧਕਾਰੀ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਸਾਂਝੀ ਹਨ
7ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਰਨ ਮੂਜਬ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ ਖਬਰੀ ਦਾ ਸੇਵਕ ਬਣਿਆ।
8ਮੇਰੇ ਉੱਤੇ ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ ਇਹ ਕਿਰਪਾ ਹੋਈ ਭਈ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ ਖਬਰੀ ਸੁਣਾਵਾਂ।
9ਅਰ ਇਸ ਗੱਲ ਦਾ ਪਰਕਾਸ਼ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਹ ਨੇ ਸਭ ਵਸਤਾਂ ਉਤਪਤ ਕੀਤੀਆਂ।
10ਭਈ ਹੁਣ ਕਲੀਸਿਯਾ ਦੇ ਰਾਹੀਂ ਸੁਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਇਖ਼ਤਿਆਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ।
11ਉਸ ਸਦੀਪਕ ਮਨਸ਼ਾ ਦੇ ਅਨੁਸਾਰ ਜਿਹੜੀ ਉਹ ਨੇ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਧਾਰੀ।
12ਜਿਹ ਦੇ ਵਿੱਚ ਉਸ ਉੱਤੇ ਨਿਹਚਾ ਕਰਨ ਦੇ ਦੁਆਰਾ ਸਾਨੂੰ ਦਿਲੇਰੀ ਅਤੇ ਢੋਈ ਭਰੋਸੇ ਨਾਲ ਪਰਾਪਤ ਹੁੰਦੀ ਹੈ।
13ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾਂ ਦੇ ਕਾਰਨ ਜੋ ਤੁਹਾਡੀ ਖਾਤਿਰ ਹਨ ਹੌਂਸਲਾ ਨਾ ਹਾਰੋ ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਵਡਿਆਈ ਹੈ।
14ਇਸ ਕਾਰਨ ਮੈਂ ਉਸ ਪਿਤਾ ਦੇ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ।
15ਜਿਸ ਤੋਂ ਅਕਾਸ਼ ਅਤੇ ਧਰਤੀ ਉਤਲੇ ਹਰੇਕ ਘਰਾਣੇ ਦਾ ਨਾਉਂ ਆਖੀਦਾ ਹੈ।
16ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ।
17ਕਿ ਮਸੀਹ ਤੁਹਾਡੀਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ ਤਾਂ ਜੋ ਪ੍ਰੇਮ ਵਿੱਚ ਗੱਡ ਕੇ ਅਤੇ ਠੁੱਕ ਕੇ
18ਤੁਸੀਂ ਸਾਰੇ ਸੰਤਾਂ ਸਣੇ ਇਸ ਗੱਲ ਨੂੰ ਚੰਗੀ ਤਰਾਂ ਸਮਝ ਸੱਕੋ ਭਈ ਕਿੰਨੀ ਹੀ ਚੁੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ
19ਅਤੇ ਮਸੀਹ ਦੇ ਪ੍ਰੇਮ ਨੂੰ ਜੋ ਗਿਆਨ ਤੋਂ ਪਰੇ ਹੈ ਚੰਗੀ ਤਰਾਂ ਜਾਣ ਸੱਕੋ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਤੀਕ ਭਰਪੂਰ ਹੋ ਜਾਓ।
20ਹੁਣ ਉਹ ਦੀ ਜਿਹੜਾ ਅਜਿਹਾ ਸਮਰਥ ਹੈ ਕਿ ਜੋ ਕੁਝ ਅਸੀਂ ਮੰਗਦੇ ਯਾ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਵਿੱਚ ਪੋਹੰਦੀ ਹੈ।
21ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ ਸਾਰੀਆਂ ਪੀੜੀਆਂ ਤੀਕੁਰ ਜੁੱਗੋਂ ਜੁੱਗ ਉਸ ਦੀ ਵਡਿਆਈ ਹੋਵੇ। ਆਮੀਨ।