Loading Bible Translation
First-time download in progress. This may take a few seconds…
Punjabi Bible Wordproject Bible
15 verses
1ਇਨ੍ਹਾਂ ਘਟਨਾਵਾਂ ਦੇ ਉਪਰੰਤ ਪਾਤਸ਼ਾਹ ਅਹਸ਼ਵੇਰੋਸ਼ ਨੇ ਹਾਮਾਨ, ਅਗਾਗੀ ਹਮਦਾਬਾ ਦੇ ਪੁੱਤਰ ਨੂੰ ਸਨਮਾਨਿਤ ਕੀਤਾ। ਪਾਤਸ਼ਾਹ ਨੇ ਉਸ ਨੂੰ ਸਾਰੇ ਆਗੂਆਂ ਨਾਲੋਂ ਉਚੇਰਾ ਰੁਤਬਾ ਦਿੱਤਾ।
2ਪਾਤਸ਼ਾਹੀ ਫਾਟਕ ਤੇ ਪਾਤਸ਼ਾਹ ਦੇ ਸਾਰੇ ਨੌਕਰ ਹੁਣ ਹਾਮਾਨ ਨੂੰ ਝੁਕ੍ਕ ਕੇ ਸਲਾਮ ਕਰਦੇ ਤੇ ਸਨਮਾਨ ਦਿੰਦੇ ਕਿਉਂ ਕਿ ਪਾਤਸ਼ਾਹ ਨੇ ਉਨ੍ਹਾਂ ਨੂੰ ਇਹ ਆਦੇਸ਼ ਦਿੱਤੇ ਸਨ। ਪਰ ਮਾਰਦਕਈ ਨੇ ਝੁਕ ਕੇ ਹਾਮਾਨ ਨੂੰ ਆਦਰ ਦੇਣ ਤੋਂ ਇਨਕਾਰ ਕਰ ਦਿੱਤਾ।
3ਤਾਂ ਸ਼ਾਹੀ ਫ਼ਾਟਕ ਤੇ ਪਾਤਸ਼ਾਹ ਦੇ ਬਾਕੀ ਸਾਰੇ ਨੌਕਰਾਂ ਨੇ ਮਾਰਦਕਈ ਨੂੰ ਪੁਛਿਆ, "ਤੂੰ ਪਾਤਸ਼ਾਹ ਦੇ ਹੁਕਮਾਂ ਨੂੰ ਮੰਨ ਕੇ ਹਾਮਾਨ ਦੇ ਅੱਗੇ ਕਿਉਂ ਨਹੀਂ ਝੁਕਦਾ?"
4ਉਹ ਹਰ ਰੋਜ਼ ਉਸਨੂੰ ਇਸ ਬਾਰੇ ਪੁੱਛਦੇ ਰਹੇ ਤੇ ਉਹ ਹਰ ਰੋਜ਼ ਹੁਕਮ ਮੰਨਣ ਤੋਂ ਇਨਕਾਰ ਕਰਦਾ ਰਿਹਾ। ਤਾਂ ਉਨ੍ਹਾਂ ਆਗੂਆਂ ਨੇ ਇਹ ਗੱਲ ਹਾਮਾਨ ਨੂੰ ਕਹੀ। ਉਹ ਵੇਖਣਾ ਚਾਹੁੰਦੇ ਸਨ ਕਿ ਹੁਣ ਹਾਮਾਨ ਮਾਰਦਕਈ ਨਾਲ ਕੀ ਸਲੂਕ ਕਰੇਗਾ, ਕਿਉਂ ਕਿ ਮਾਰਦਕਈ ਨੇ ਉਨ੍ਹਾਂ ਆਗੂਆਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।
5ਜਦੋਂ ਹਾਮਾਨ ਨੇ ਵੇਖਿਆ ਕਿ ਮਾਰਦਕਈ ਨੇ ਉਸ ਅੱਗੇ ਝੁਕ ਕੇ ਉਸ ਨੂੰ ਇੱਜ਼ਤ ਨਹੀਂ ਦਿੱਤੀ, ਉਸ ਨੂੰ ਬੜਾ ਗੁੱਸਾ ਆਇਆ।
6ਹਾਮਾਨ ਨੂੰ ਪਤਾ ਲੱਗ ਚੁੱਕਾ ਸੀ ਕਿ ਉਹ ਯਹੂਦੀ ਹੈ। ਉਹ ਕੇਵਲ ਮਾਰਦਕਈ ਨੂੰ ਹੀ ਮਾਰਕੇ ਖਤਮ ਨਹੀਂ ਸੀ ਕਰਨਾ ਚਾਹੁੰਦਾ ਪਰ ਉਹ ਮਾਰਦਕਈ ਦੇ ਸਾਰੇ ਲੋਕਾਂ, ਯਹੂਦੀਆਂ ਨੂੰ ਅਹਸ਼ਵੇਰੋਸ਼ ਦੇ ਸਾਰੇ ਰਾਜ ਵਿੱਚੋਂ ਤਬਾਹ ਕਰਨਾ ਚਾਹੁੰਦਾ ਸੀ।
7ਪਾਤਸ਼ਾਹ ਅਹਸ਼ਵੇਰੋੋਸ਼ ਦੇ ਰਾਜ ਦੇ ਬਾਰ੍ਹਵੇਂ ਵਰ੍ਹੇ ਦੇ ਪਹਿਲੇ ਮਹੀਨੇ ਵਿੱਚ, ਜੋ ਨੀਸਾਨ ਦਾ ਮਹੀਨਾ ਵੀ ਹੈ, ਉਨ੍ਹਾਂ ਨੇ ਇੱਕ ਖਾਸ ਦਿਨ ਅਤੇ ਮਹੀਨੇ ਦੀ ਚੋਣ ਕਰਨ ਦੇ ਉਦੇਸ਼ ਨਾਲ ਹਾਮਾਨ ਦੀ ਹਾਜ਼ਰੀ ਵਿੱਚ ਗੁਣੇ ਸੁੱਟੇ। ਬਾਰ੍ਹਵਾਂ ਮਹੀਨਾ, ਅਦਾਰ ਦਾ ਮਹੀਨਾ, ਚੁਣਿਆ ਗਿਆ ਸੀ। (ਉਨ੍ਹਾਂ ਦਿਨਾਂ ਵਿੱਚ, ਗੁਣੇ 'ਪੁਰ' ਕਹਿਲਾਉਂਦੇ ਸਨ।)
8ਤੱਦ ਹਾਮਾਨ ਨੇ ਅਹਸ਼ਵੇਰੋਸ਼ ਪਾਤਸ਼ਾਹ ਕੋਲ ਆ ਕੇ ਆਖਿਆ, "ਹੇ ਪਾਤਸਾਹ ਅਹਸ਼ਵੇਰੋਸ਼, ਤੇਰੇ ਰਾਜ ਦੇ ਸਾਰੇ ਸੂਬਿਆਂ ਵਿੱਚ, ਇੱਕ ਉਮ੍ਮਤ ਸਾਰੇ ਲੋਕਾਂ ਵਿੱਚ ਖਿਲਰੀ ਅਤੇ ਫੈਲੀ ਹੋਈ ਹੈ। ਉਨ੍ਹਾਂ ਲੋਕਾਂ ਦੀਆਂ ਰੀਤਾਂ ਬਾਕੀ ਲੋਕਾਂ ਨਾਲੋਂ ਵੱਖਰੀਆਂ ਹਨ। ਇਹ ਲੋਕ ਰਾਜੇ ਦੇ ਕਨੂੰਨਾਂ ਨੂੰ ਵੀ ਨਹੀਂ ਮੰਨਦੇ ਸੋ ਇਹ ਪਾਤਸ਼ਾਹ ਲਈ ਲਾਭਵਂਦ ਨਹੀਂ ਕਿ ਅਜਿਹੇ ਲੋਕ ਤੁਹਾਡੇ ਰਾਜ ਵਿੱਚ ਨਿਵਾਸ ਕਰਨ।
9"ਜੇਕਰ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਮੈਂ ਇੱਕ ਸੁਝਾਵ ਦੇਵਾਂ: ਇਨ੍ਹਾਂ ਲੋਕਾਂ ਨੂੰ ਖਤਮ ਕਰਨ ਦੇ ਆਦੇਸ਼ ਦੇਵੋ ਅਤੇ ਮੈਂ ਖਜ਼ਾਨੇ ਦੇ ਇਂਚਾਰਜਾਂ ਨੂੰ ਸ਼ਾਹੀ ਖਜਾਨੇ ਵਿੱਚ ਪਾਉਣ ਲਈ ਚਾਂਦੀ ਦੇ 10,000 ਸਿੱਕੇ ਦੇਵਾਂਗਾ।"
10ਇਸ ਲਈ ਪਾਤਸ਼ਾਹ ਨੇ ਆਪਣੀ ਸਰਕਾਰੀ ਮੋਹਰ ਵਾਲੀ ਮੁੰਦਰੀ ਆਪਣੇ ਹੱਥੋਂ ਲਾਹੀ ਅਤੇ ਯਹੂਦੀਆਂ ਦੇ ਵੈਰੀ, ਅਗਾਗੀ ਹਮਦਾਬਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।
11ਤੱਦ ਪਾਤਸ਼ਾਹ ਨੇ ਹਾਮਾਨ ਨੂੰ ਕਿਹਾ, "ਪੈਸੇ ਰੱਖ ਅਤੇ ਜਿਵੇਂ ਤੂੰ ਚਾਹੇਁ ਇਨ੍ਹਾਂ ਲੋਕਾਂ ਨਾਲ ਕਰੀਂ।"
12ਤਾਂ ਪਾਤਸ਼ਾਹ ਦੇ ਸਕੱਤਰ ਪਹਿਲੇ ਮਹੀਨੇ ਦੀ ਤੇਰ੍ਹਵੀਁ ਤਾਰੀਖ ਨੂੰ ਬੁਲਾਏ ਗਏ। ਉਨ੍ਹਾਂ ਨੇ ਹਰ ਸੂਬੇ ਦੀ ਬੋਲੀ ਵਿੱਚ ਹਾਮਾਨ ਦੇ ਆਦੇਸ਼ ਨੂੰ ਲਿਖਿਆ। ਉਨ੍ਹਾਂ ਨੇ ਸਾਰੇ ਲੋਕਾਂ ਦੀ ਬੋਲੀ ਵਿੱਚ ਉਨ੍ਹਾਂ ਆਦੇਸ਼ਾਂ ਨੂੰ ਲਿਖਿਆ। ਉਨ੍ਹਾਂ ਨੇ ਪਾਤਸ਼ਾਹ ਦੇ ਆਗੂਆਂ, ਸੂਬਿਆਂ ਦੇ ਰਾਜਪਾਲਾਂ ਅਤੇ ਲੋਕਾਂ ਦੇ ਵੱਖ-ਵੱਖ ਟੋਲਿਆਂ ਦੇ ਆਗੂਆਂ ਨੂੰ ਵੀ ਲਿਖਿਆ। ਉਨ੍ਹਾਂ ਨੇ ਇਹ ਪਾਤਸ਼ਾਹ ਦੇ ਅਧਿਕਾਰ ਨਾਲ ਲਿਖਿਆ ਅਤੇ ਇਸ ਉੱਤੇ ਪਾਤਸ਼ਾਹ ਦੀ ਮੋਹਰ ਵਾਲੀ ਮੁੰਦਰੀ ਦੀ ਛ���ਪ ਲਾ ਦਿੱਤੀ।
13ਉਹ ਚਿੱਠੀਆਂ ਸ਼ਂਦੇਸ਼ਵਾਹਕਾਂ ਰਾਹੀਂ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਭੇਜੀਆਂ ਗਈਆਂ ਜੋ ਕਿ ਯਹੂਦੀਆਂ ਨੂੰ ਮਾਰਨ, ਵਢ੍ਢਣ, ਤੇ ਪੂਰਨ ਤੌਰ ਤੇ ਤਬਾਹ ਕਰਨ ਦੇ ਹੁਕਮ ਸਨ। ਇਸ ਵਿੱਚ ਜਵਾਨ ਅਤੇ ਬੁਢ੍ਢੇ ਲੋਕਾਂ ਨੂੰ, ਬੱਚਿਆਂ, ਜ੍ਜੁਆਕਾਂ ਅਤੇ ਔਰਤਾਂ ਸਭਨਾਂ ਨੂੰ ਇੱਕੋ ਹੀ ਦਿਨ ਵਿੱਚ ਖਤਮ ਕਰਨ ਦਾ ਆਦੇਸ਼ ਸੀ। ਉਹ ਦਿਨ ਆਦਰ ਮਹੀਨੇ ਦੇ, ਕਿ ਬਾਰ੍ਹਵੇ ਮਹੀਨੇ ਬਾਰ੍ਹਵੇਂ ਦਿਨ ਤੇ ਆਇਆ, ਅਤੇ ਇਸ ਦਿਨ ਨੂੰ ਇਹ ਹੁਕਮ ਹੋਇਆ ਕਿ ਯਹੂਦੀਆਂ ਦਾ ਸਭ ਕੁਝ ਧੰਨ-ਮਾਲ ਲੁੱਟ ਲਿੱਤਾ ਜਾਵੇ।
14ਇਸ ਆਦੇਸ਼ ਦੀ ਇੱਕ ਨਕਲ ਕਨੂੰਨ ਵਜੋਂ ਸਾਰੇ ਪ੍ਰਾਂਤਾਂ ਲਈ ਸੂਬੇ ਵਿਚਲੇ ਸਾਰੇ ਲੋਕਾਂ ਦਰਮਿਆਨ ਐਲਾਨ ਕਰਾਉਣ ਲਈ ਦਿੱਤੀ ਗਈ, ਤਾਂ ਜੋ ਸਾਰੇ ਲੋਕ ਉਸ ਦਿਨ ਲਈ ਤਿਆਰ ਰਹਿਣ।
15ਪਾਤਸ਼ਾਹ ਦੇ ਹੁਕਮ ਮੁਤਾਬਕ ਸੰਦੇਸ਼ਵਕ ਨੇ ਬੜੀ ਫੁਰਤੀ ਨਾਲ ਕੰਮ ਕੀਤਾ। ਇਹ ਹੁਕਮ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਦਿੱਤਾ ਗਿਆ। ਪਾਤਸ਼ਾਹ ਅਤੇ ਹਾਮਾਨ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਸ਼ਹਿਰ ਦੇ ਲੋਕ ਉਲਝਨ ਵਿੱਚ ਸਨ।