Loading Bible Translation
First-time download in progress. This may take a few seconds…
Punjabi Bible Wordproject Bible
31 verses
1ਬਾਰ੍ਹਵੇਂ ਮਹੀਨੇ (ਅਦਾਰ) ਦੇ ਤੇਰ੍ਹਵੇਂ ਦਿਨ ਲੋਕਾਂ ਲਈ ਪਾਤਸ਼ਾਹ ਦੇ ਹੁਕਮ ਨੂੰ ਮੰਨਣਾ ਲਾਜ਼ਮੀ ਸੀ। ਇਸ ਦਿਨ ਯਹੂਦੀਆਂ ਦੇ ਵੈਰੀਆਂ ਨੂੰ ਉਨ੍ਹਾਂ ਉੱਤੇ ਜਿੱਤ ਪਾਉਣ ਦੀ ਪੂਰੀ ਉਮੀਦ ਸੀ। ਪਰ ਹੁਣ ਹਾਲਾਤ ਬਦਲ ਗਏ ਸਨ। ਹੁਣ ਯਹੂਦੀ ਆਪਣੇ ਵੈਰੀਆਂ ਤੋਂ, ਜਿਹੜੇ ਕਿ ਯਹੂਦੀਆਂ ਨਾਲ ਨਫਰਤ ਕਰਦੇ ਸਨ, ਤਕੜੇ ਸਨ।
2ਪਾਤਸ਼ਾਹ ਅਹਵੇਰੋਸ਼ ਦੇ ਰਾਜ ਦੇ ਸਾਰੇ ਪ੍ਰਾਂਤਾਂ ਵਿੱਚ ਸਾਰੇ ਯਹੂਦੀ ਆਪਣੇ ਸ਼ਹਿਰਾਂ ਵਿੱਚ ਇਕੱਤ੍ਰ ਹੋਏ। ਉਹ ਇਸ ਲਈ ਮਿਲੇ ਤਾਂ ਜੋ ਇਕੱਠੇ ਹੋਕੇ ਆਪਣੇ ਵੈਰੀਆਂ ਉੱਪਰ ਹਮਲਾ ਕਰ ਸਕਣ ਜਿਹੜੇ ਕਿ ਉਨ੍ਹਾਂ ਨੂੰ ਤਬਾਹ ਕਰਨਾ ਚਾਹੁੰਦੇ ਸਨ। ਸੋ ਹੁਣ ਕੋਈ ਵੀ ਉਨ੍ਹਾਂ ਦੀ ਤਾਕਤ ਦੇ ਨਾਲ ਮੱਥਾ ਲਾਉਣ ਦੇ ਸਮਰੱਥ ਨਹੀਂ ਸੀ। ਅਸਲ ਵਿੱਚ ਉਹ ਸਾਰੇ ਲੋਕ ਯਹੂਦੀਆਂ ਤੋਂ ਡਰਦੇ ਸਨ।
3ਤਾਂ ਸਾਰੇ ਸੂਬਿਆਂ ਦੇ ਅਧਿਕਾਰੀਆਂ, ਆਗੂਆਂ ਅਤੇ ਪਾਤਸ਼ਾਹ ਦੇ ਰਾਜਪਾਲਾਂ ਅਤੇ ਸੰਚਾਲਕਾਂ ਜਿਨ੍ਹਾਂ ਨੇ ਸ਼ਾਹੀ ਬਿਵਸਬਾ ਨੂੰ ਸ਼ਕਤੀਸ਼ਾਲੀ ਬਣਾਇਆ ਸੀ ਯਹੂਦੀਆਂ ਦੀ ਮਦਦ ਕੀਤੀ। ਇਨ੍ਹਾਂ ਸਭਨਾਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ ਕਿਉਂ ਕਿ ਉਹ ਮਾਰਦਕਈ ਤੋਂ ਡਰਦੇ ਸਨ।
4ਮਾਰਦਕਈ ਸ਼ਾਹੀ ਮਹਿਲ ਵਿੱਚ ਬਹੁਤ ਮਹੱਤਵਪੂਰਣ ਬਣ ਗਿਆ। ਸਾਰੀਆਂ ਪ੍ਰਾਂਤਾਂ ਦੇ ਲੋਕਾਂ ਨੇ ਉਸ ਦੀ ਪ੍ਰਸਿਧ੍ਧੀ ਅਤੇ ਮਹਤ੍ਤਤਾ ਬਾਰੇ ਪਤਾ ਲੱਗ ਗਿਆ। ਇਸ ਤਰ੍ਹਾਂ ਮਾਰਦਕਈ ਦਿਨੋ-ਦਿਨ ਤਾਕਤਵਰ ਹੁੰਦਾ ਗਿਆ।
5ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤੀ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਤਲਵਾਰਾਂ ਨਾਲ ਮਾਰਿਆ ਤੇ ਤਬਾਹ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਉਨ੍ਹਾਂ ਲੋਕਾਂ ਨਾਲ ਆਪਣੀ ਮਨ ਮਰਜੀ ਦਾ ਸਲੂਕ ਕੀਤਾ ਜਿਹੜੇ ਉਨ੍ਹਾਂ ਨੂੰ ਨਫ਼ਰਤ ਕਰਦੇ ਸਨ।
6ਯਹੂਦੀਆਂ ਨੇ ਸ਼ੂਸ਼ਨ ਵਿੱਚ 500 ਮਨੁੱਖਾਂ ਨੂੰ ਤਬਾਹ ਕੀਤਾ।
7ਯਹੂਦੀਆਂ ਨੇ ਪਰਸ਼ਨਦਾਬਾ, ਦਿਲਫੋਨ ਅਸਪਾਬਾ ਨੂੰ ਵੀ ਖਤਮ ਕੀਤਾ।
8ਇਸਦੇ ਇਲਾਵਾ ਪੋਰਾਬਾ, ਅਦਲਯਾ, ਅਰੀਦਾਬਾ,
9ਪਰਮਸ਼ਤਾ, ਅਰੀਸਈ, ਅਰੀਦਈ ਅਤੇ ਵੀਜ਼ਾਬਾ ਨੂੰ ਵੀ ਵੱਢ ਮੁਕਾਇਆ।
10ਇਹ ਉਪਰੋਕਤ ਦੱਸੇ ਮਨੁੱਖ ਹਾਮਾਨ ਦੇ ਦਸ ਪੁੱਤਰ ਸਨ। ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ। ਯਹੂਦੀਆਂ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਮਾਰ ਮੁਕਾਇਆ ਪਰ ਉਨ੍ਹਾਂ ਨੇ ਉਨ੍ਹਾਂ ਦੀਆਂ ਵਸਤਾਂ ਨੂੰ ਹੱਥ ਨਾ ਲਾਇਆ।
11ਉਸ ਦਿਨ ਪਾਤਸ਼ਾਹ ਨੇ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਸੁਣਿਆ।
12ਤਾਂ ਪਾਤਸ਼ਾਹ ਨੇ ਰਾਣੀ ਅਸਤਰ ਨੂੰ ਕਿਹਾ, "ਯਹੂਦੀਆਂ ਨੇ ਹਾਮਾਨ ਦੇ ਦੇਸ਼ਾਂ ਪੁੱਤਰਾਂ ਸਮੇਤ ਸ਼ੂਸ਼ਨ ਵਿੱਚ 500 ਮਨੁੱਖਾਂ ਨੂੰ ਮਾਰ ਦਿੱਤਾ ਹੈ। ਹੁਣ ਮੈਨੂੰ ਦੱਸ ਕਿ ਪਾਤਸ਼ਾਹ ਦੇ ਬਚੇ ਹੋਏ ਪ੍ਰਾਂਤਾਂ ਵਿੱਚ ਕੀ ਕੀਤਾ ਜਾਵੇ? ਮੈਨੂੰ ਦੱਸ ਮੈ ਇਸਨੂੰ ਪੂਰਾ ਕਰਾਂਗਾ।"
13ਅਸਤਰ ਨੇ ਕਿਹਾ, "ਜੇਕਰ ਇਹ ਰਾਜੇ ਨੂੰ ਪ੍ਰਸੰਨ ਕਰੇ ਤਾਂ ਅੱਜ ਵਾਂਗ ਕੱਲ ਨੂੰ ਵੀ ਯਹੂਦੀਆਂ ਦੁਆਰਾ ਸ਼ੂਸ਼ਨ ਵਿੱਚ ਇਝ੍ਝ ਹੀ ਕੀਤਾ ਜਾਵੇੇ। ਅਤੇ ਹਾਮਾਨ ਦੇ ਦਸਾਂ ਪੁੱਤਰਾਂ ਦੀਆਂ ਲੌਬਾਂ ਨੂੰ ਟਂਗਿਆ ਜਾਵੇ।"
14ਤਾਂ ਪਾਤਸ਼ਾਹ ਨੇ ਅਗਲੇ ਦਿਨ ਲਈ ਵੀ ਉਹੀ ਆਦੇਸ਼ ਦਿੱਤਾ। ਉਹ ਸ਼ਰ੍ਹਾ ਸ਼ੂਸ਼ਨ ਵਿੱਚ ਇੱਕ ਹੋਰ ਦਿਨ ਲਈ ਜਾਰੀ ਰਹੀ। ਫ਼ੇਰ ਉਨ੍ਹਾਂ ਨੇ ਹਾਮਾਨ ਦੇ ਪੁੱਤਰਾਂ ਦੀਆਂ ਲੋਬਾਂ ਨੂੰ ਸੂਲੀ ਚਾਢ਼ਿਆ।
15ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਅਦਾਰ ਦੇ ਮਹੀਨੇ ਦੇ ਚੌਦ੍ਹਵੇਂ ਦਿਨ ਫਿਰ ਸਾਰੇ ਯਹੂਦੀ ਇਕੱਠੇ ਹੋਏ। ਉਨ੍ਹਾਂ ਨੇ ਫਿਰ ਸ਼ੂਸ਼ਨ ਸ਼ਹਿਰ ਵਿੱਚ 300 ਮਨੁੱਖਾਂ ਨੂੰ ਮਾਰ ਦਿੱਤਾ ਪਰ ਉਨ੍ਹਾਂ ਦੀ ਕਿਸੇ ਵਸਤ ਨੂੰ ਹੱਥ ਨਾ ਲਾ���ਆ।
16ਉਸੇ ਵਕਤ ਹੋਰ ਸੂਬਿਆਂ ਵਿੱਚ ਵਸ੍ਸਦਿਆਂ ਯਹੂਦੀਆਂ ਨੂੰ ਵੀ ਇਕੱਠਾ ਕੀਤਾ ਤਾਂ ਜੋ ਇਕੱਠੇ ਹੋਕੇ ਆਪਣੇ ਬਚਾਓ ਲਈ ਆਪਣੇ-ਆਪ ਨੂੰ ਤਾਕਤਵਰ ਕਰਨ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਪਿੱਛਾ ਛੁੜਾਉਣ ਲਈ 75,000 ਵੈਰੀਆਂ ਨੂੰ ਵੱਢ ਸੁਟਿਆ ਪਰ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ।
17ਇਹ ਵਾਰਦਾਤ ਅਦਾਰ ਦੇ ਮਹੀਨੇ ਤੇਰ੍ਹਾਂ ਤਰੀਕ ਨੂੰ ਹੋਈ ਅਤੇ ਚੌਦ੍ਹਵੇਂ ਦਿਨ ਉਨ੍ਹਾਂ ਨੇ ਆਰਾਮ ਕੀਤਾ। ਉਸ ਦਿਨ ਨੂੰ ਯਹੂਦੀਆਂ ਨੇ ਖੁਸ਼ੀ ਦੀ ਛੁੱਟੀ ਜਾਣ ਕੇ ਖੁਸ਼ੀ ਮਨਾਈ।
18ਸੂਸ਼ਨ ਵਿੱਚ ਸਾਰੇ ਯਹੂਦੀ ਅਦਾਰ ਦੇ ਮਹੀਨੇ ਦੇ 13 ਵੇਂ ਅਤੇ 14 ਵੇਂ ਦਿਨ ਇਕੱਠੇ ਹੋਏ ਤੇ ਫਿਰ 15 ਵੇਂ ਦਿਨ ਉਹਨਾਂ ਨੇ ਆਰਾਮ ਕੀਤਾ ਤੇ ਪਂਦਰ੍ਹਵੇਂ ਦਿਨ ਛੁੱਟੀ ਦਾ ਜਸ਼ਨ ਮਨਾਇਆ।
19ਇਉਂ ਦੇਸ਼ ਵਿੱਚ ਅਤੇ ਪਿੰਡਾਂ ਵਿੱਚ ਵਸਦੇ ਯਹੂਦੀਆਂ ਨੇ ਅਦਾਰ ਦੇ ਚੌਦ੍ਹਵੇਂ ਦਿਨ ਪੂਰੀਮ ਦਾ ਪਰਬ ਮਨਾਇਆ। ਚੌਦਵੇਂ ਦਿਨ ਨੂੰ ਉਨ੍ਹਾਂ ਨੇ ਖੁਸ਼ੀ ਦੀ ਛੁੱਟੀ ਰੱਖਿਆ। ਉਸ ਦਿਨ ਉਨ੍ਹਾਂ ਨੇ ਇੱਕ ਦੂਜੇ ਨੂੰ ਤੋਂਹਫੇ ਵੰਡੇ ਅਤੇ ਦਾਅਵਤਾਂ ਕੀਤੀਆਂ।
20ਮਾਰਦਕਈ ਨੇ ਇਨ੍ਹਾਂ ਸਭ ਗੱਲਾਂ ਨੂੰ ਲਿਖਿਆ ਅਤੇ ਫਿਰ ਉਸਨੇ ਪਾਤਸ਼ਾਹ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਵਸਦੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ। ਉਸਨੇ ਸਭ ਜਗ੍ਹਾ ਦੂਰ-ਨੇੜੇ ਚਿੱਠੀਆਂ ਭੇਜੀਆਂ।
21ਮਾਰਦਕਈ ਨੇ ਅਜਿਹਾ ਇਸ ਲਈ ਕੀਤਾ ਤਾਂ ਕਿ ਯਹੂਦੀਆਂ ਨੂੰ ਕਹੇ ਕਿ ਉਹ ਹਰ ਸਾਲ ਅਦਾਰ ਦੇ ਮਹੀਨੇ ਦੇ ਚੌਦਵੇਂ ਪਂਦਰਵੇਂ ਦਿਨ ਪੂਰੀਮ ਦਾ ਪੁਰਬ ਮਨਾਉਣ।
22ਇਹ ਉਹ ਦਿਨ ਸਨ ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣੇ ਵੈਰੀਆਂ ਤੋਂ ਆਰਾਮ ਮਿਲਿਆ ਅਤੇ ਇਹ ਮਹੀਨਾ ਉਨ੍ਹਾਂ ਲਈ ਗਮ ਤੋਂ ਖੁਸ਼ੀ ਵਿੱਚ ਅਤੇ ਰੋਣ ਪਿੱਟਣ ਤੋਂ ਖੁਸ਼ੀ ਵਿੱਚ ਬਦਲ ਗਿਆ। ਉਸ ਨੇ ਇਨ੍ਹਾਂ ਦਿਨਾਂ ਨੂੰ ਖੁਸ਼ੀ ਦੀਆਂ ਛੁੱਟੀਆਂ ਘੋਸ਼ਿਤ ਕਰਨ ਲਈ, ਅਤੇ ਜਸ਼ਨ ਮਨਾਉਣ ਲਈ ਅਤੇ ਦਾਅਵਤਾਂ ਕਰਨ ਲਈ, ਇੱਕ ਦੂਜੇ ਨੂੰ ਤੋਹਫ਼ੇ ਦੇਣ ਲਈ ਅਤੇ ਗਰੀਬ ਲੋਕਾਂ ਨੂੰ ਤੋਹਫ਼ੇ ਭੇਜਣ ਲਈ ਵੀ ਕਿਹਾ।
23ਤਾਂ ਯਹੂਦੀਆਂ ਨੇ ਜੋ ਕੁਝ ਮਾਰਦਕਈ ਤੇ ਲਿਖ ਕੇ ਭੇਜਿਆ, ਉਸ ਨੂੰ ਮੰਨਿਆ। ਉਹ ਆਪਣੇ ਸ਼ੁਰੂ ਕੀਤੇ ਹੋਏ ਤਿਉਹਾਰ ਨੂੰ ਜਾਰੀ ਰੱਖਣ ਲਈ ਰਾਜੀ ਹੋ ਗਏ।
24ਅਗਾਗੀ ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ ਅਤੇ ਉਸਨੇ ਯਹੂਦੀਆਂ ਨੂੰ ਤਬਾਹ ਕਰਨ ਦੀ ਭੈੜੀ ਵਿਉਂਤ ਬਣਾਈ ਸੀ ਅਤੇ ਹਾਮਾਨ ਨੇ ਯਹੂਦੀਆਂ ਨੂੰ ਤਬਾਹ ਕਰਨ ਵਾਸਤੇ ਦਿਨ ਮੁਕਰ੍ਰਰ ਕਰਨ ਲਈ ਗੁਣੇ ਪਾਏ ਸਨ, ਉਨ੍ਹਾਂ ਦਿਨਾਂ ਵਿੱਚ ਗੁਣੇ ਨੂੰ "ਪੂਰੀਮ" ਕਿਹਾ ਜਾਂਦਾ ਸੀ, ਇਸੇ ਲਈ ਇਸ ਛੁੱਟੀ ਨੂੰ "ਪੂਰੀਮ" ਆਖਿਆ ਗਿਆ।
25ਹਾਮਾਨ ਨੇ ਇਹ ਬੁਰਿਆਈ ਕੀਤੀ ਪਰ ਅਸਤਰ ਪਾਤਸ਼ਾਹ ਕੋਲ ਇਸ ਬਾਰੇ ਗੱਲ ਕਰਨ ਲਈ ਗਈ। ਇਸ ਲਈ ਪਾਤਸ਼ਾਹ ਨੇ ਨਵਾਂ ਹੁਕਮ ਭੇਜਿਆ ਅਤੇ ਉਸ ਨਵੇਂ ਆਦੇਸ਼ ਨੇ ਸਿਰਫ਼ ਹਾਮਾਨ ਦੀ ਵਿਉਂਤ ਨੂੰ ਹੀ ਤਬਾਹ ਨਹੀਂ ਕੀਤਾ ਪਰ ਇਹ ਹਾਮਾਨ ਅਤੇ ਉਸ ਦੇ ਪਰਿਵਾਰ ਤੇ ਲਾਗੂ ਹੋਈ। ਇਵੇਂ ਹਾਮਾਨ ਅਤੇ ਉਸਦੇ ਪੁੱਤਰ ਸੂੂਲੀ ਚਾਢ਼ੇ ਗਏ।
26ਇਨ੍ਹਾਂ ਦਿਨਾਂ ਵਿੱਚ, ਗੁਣਿਆਂ ਨੂੰ 'ਪੂਰੀਮ' ਆਖਿਆ ਜਾਂਦਾ ਸੀ। ਇਸ ਲਈ ਇਸ ਛੁੱਟੀ ਨੂੰ ਵੀ 'ਪੁਰੀਮ' ਦਾ ਨਾਂ ਦਿੱਤਾ ਗਿਆ। ਮਾਰਦਕਈ ਨੇ ਯਹੂਦੀਆਂ ਨੂੰ ਇਹ ਛੁੱਟੀ ਮਨਾਉਣ ਲਈ ਚਿੱਠੀ ਲਿਖੀ ਇਸ ਲਈ ਉਸ ਦਿਨ ਤੋਂ ਯਹੂਦੀਆਂ ਨੇ ਹਰ ਵ੍ਹਰੇ ਇਹ ਦੋ ਦਿਨਾਂ ਨੂੰ ਮਨਾਇਆ।
28ਇਹ ਦਿਨ ਪੀੜੀ ਦਰ ਪੀੜੀ ਹਰ ਪਰਿਵਾਰ ਦੁਆਰਾ, ਹਰ ਪ੍ਰਾਂਤ ਅਤੇ ਹਰ ਨਗਰ ਵਿੱਚ ਯਾਦ ਕੀਤੇ ਅਤੇ ਮਨਾੇ ਜਾਣ ਲਈ ਹਨ। ਅਤੇ ਪੂਰੀਮ ਦੇ ਇਨ੍ਹਾਂ ਦਿਨਾਂ ਨੂੰ ਯਹੂਦੀਆਂ ਦਰਮਿਆਨ ਵੇਖੇ ਜਾਣ ਤੋਂ ਬੰਦ ਨਹੀਂ ਕੀਤੇ ਜਾਣੇ ਚਾਹੀਦੇ। ਅਤੇ ਨਾ ਹੀ ਉਨ੍ਹਾਂ ਦੀ ਯਾਦ ਉਨ੍ਹਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਖਤਮ ਹੋਵੇ। ਇਸ ਲਈ ਉਹ ਸਭ ਕੁਝ ਸਿਮਰਤੀਆਂ ਵਿੱਚ ਜੋ ਕੁਝ ਉਨ੍ਹਾਂ ਨਾਲ ਵਾਪਰਿਆ ਨੂੰ ਚੇਤੇ ਰੱਖਣ 'ਚ ਇਹ ਦਿਨ ਮਦਦ ਕਰੇ, ਇਸ ਲਈ ਇਹ ਦਿਨ ਯਾਦਗਾਰੀ ਮੁਕਰ੍ਰਰ ਕੀਤੇ ਗਏ।
29ਫ਼ੇਰ ਅਬੀਹਯਿਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਇਸ ਦੂਸਰੇ ਖਤ ਨੂੰ ਪਕਿਆਂ ਕਰਨ ਲਈ ਰਾਜੇ ਦੇ ਸਾਰੇ ਅਧਿਕਾਰ ਨਾਲ, ਪੂਰੀਮ ਬਾਰੇ ਇੱਕ ਸ਼ਾਹੀ ਖਤ ਲਿਖਿਆ।
30ਇਸ ਲਈ ਮਾਰਦਕਈ ਨੇ ਪਾਤਸ਼ਾਹ ਅਹਸ਼ਵੇਰੋਸ਼ ਦੇ 127 ਸੂਬਿਆਂ ਵਿੱਚ ਸਾਰੇ ਯਹੂਦੀਆਂ ਨੂੰ ਪੱਤਰ ਲਿਖੇ। ਮਾਰਦਕਈ ਨੇ ਦੱਸਿਆ ਕਿ ਇਹ ਛੁੱਟੀ ਆਪਸੀ ਪਿਆਰ ਅਤੇ ਯਹੂਦੀਆਂ ਵਿੱਚ ਆਪਸੀ ਭਰੋਸੇ ਦਾ ਪੈਗਾਮ ਬਣੇ।
31ਮਾਰਦਕਈ ਨੇ ਇਨ੍ਹਾਂ ਖਤਾਂ ਨੂੰ ਲਿਖਿਆ ਤਾਂ ਜੋ ਪੁਰੀਮ ਦੇ ਇਨ੍ਹਾਂ ਦਿਨਾਂ ਨੂੰ ਨਿਸ਼ਚਿੰਤ ਸਮੇਂ ਤੇ ਮਨਾਇਆ ਜਾਵੇ। ਯਹੂਦੀ ਮਾਰਦਕਈ ਅਤੇ ਅਸਤਰ ਨੇ ਯਹੂਦੀਆਂ ਨੂੰ ਆਪਣੇ ਲਈ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਲਈ ਦੋ ਦਿਨਾਂ ਦੀ ਛੁੱਟੀ ਸਬਾਪਿਤ ਕਰਨ ਲਈ ਇਹ ਆਦੇਸ਼ ਭੇਜਿਆ। ਉਨ੍ਹਾਂ ਨੂੰ ਇਹ ਦਿਨ ਵੀ ਇੰਝ ਹੀ ਯਾਦ ਰੱਖਣਾ ਚਾਹੀਦਾ ਜਿਵੇਂ ਉਹ ਦੂਸਰੀਆਂ ਛੁੱਟੀਆਂ ਨੂੰ ਯਾਦ ਰੱਖਦੇ ਹਨ ਜਦੋਂ ਉਹ ਵਰਤ ਰੱਖ ਰਹੇ ਹੁੰਦੇ ਹਨ, ਪ੍ਰਾਰਥਨਾ ਕਰ ਰਹੇ ਹੁੰਦੇ ਹਨ, ਉਨ੍ਹਾਂ ਨਾਲ ਵਾਪਰੀਆਂ ਮਾੜੀਆਂ ਘਟਨਾਵਾਂ ਬਾਰੇ ਹੋ ਰਹੇ ਹੁੰਦੇ ਹਨ।
32ਅਸਤਰ ਦੇ ਆਦੇਸ਼ਾਂ ਨਾਲ ਪੂਰੀਮ ਬਾਰੇ ਇਹ ਅਸੂਲ ਪੱਕੇ ਸਨ ਅਤੇ ਇਹ ਗੱਲਾਂ ਪੋਥੀ ਵਿੱਚ ਲਿਖੀਆਂ ਗਈਆਂ।