Loading Bible Translation
First-time download in progress. This may take a few seconds…
Punjabi Bible Wordproject Bible
31 verses
1ਜੇ ਕੋਈ ਮਨੁੱਖ ਬਲਦ ਯਾ ਭੇਡ ਚੁਰਾਵੇ ਯਾ ਉਸ ਨੂੰ ਮਾਰ ਸੁੱਟੇ ਯਾ ਉਸ ਨੂੰ ਵੇਚ ਦੇਵੇ ਤਾਂ ਚੌਣੇ ਵਿੱਚੋਂ ਉਸ ਦੇ ਵੱਟੇ ਪੰਜ ਬਲਦ ਅਤੇ ਇੱਜੜ ਵਿੱਚੋਂ ਉਸ ਦੇ ਵੱਟੇ ਚਾਰ ਭੇਡਾਂ ਵੱਟਾ ਭਰੇ।
2ਜੇ ਉਹ ਚੋਰ ਸੰਨ੍ਹ ਲਾਉਂਦਾ ਫੜਿਆ ਜਾਵੇ ਅਤੇ ਉਹ ਮਾਰ ਨਾਲ ਮਰ ਜਾਵੇ ਤਾਂ ਏਹ ਖੂਨ ਦਾ ਦੋਸ਼ ਨਹੀਂ ਹੈ।
3ਪਰ ਜੇ ਉਸ ਉੱਤੇ ਸੂਰਜ ਚੜ੍ਹ ਜਾਵੇ ਤਾਂ ਉਹ ਦੇ ਲਈ ਖੂਨ ਦਾ ਦੋਸ਼ ਹੋਵੇਗਾ, ਉਹ ਵੱਟਾ ਭਰ ਦੇਵੇ। ਜੇ ਉਹ ਦੇ ਕੋਲ ਕੁਝ ਨਹੀਂ ਹੈ ਤਾਂ ਉਹ ਆਪਣੀ ਚੋਰੀ ਦੇ ਕਾਰਨ ਵੇਚਿਆ ਜਾਵੇ।
4ਜੇ ਚੋਰੀ ਦਾ ਮਾਲ ਉਹ ਦੇ ਹੱਥੋਂ ਜੀਉਂਦਾ ਲੱਭ ਜਾਵੇ ਭਾਵੇਂ ਖੋਤਾ ਭਾਵੇਂ ਭੇਡ ਤਾਂ ਉਹ ਦੂਣਾ ਵੱਟਾ ਭਰੇ।
5ਜਦ ਕੋਈ ਮਨੁੱਖ ਪੈਲੀ ਯਾ ਦਾਖ ਦੇ ਬਾਗ਼ ਨੂੰ ਖਿਲਾ ਦੇਵੇ ਯਾ ਆਪਣਾ ਪਸੂ ਛੱਡੇ ਜੋ ਉਹ ਦੂਜੇ ਦੀ ਪੈਲੀ ਨੂੰ ਖਾ ਜਾਵੇ ਤਾਂ ਆਪਣੇ ਖੇਤ ਦੀ ਅੱਤ ਉੱਤਮ ਪੈਦਾਵਾਰ ਤੋਂ ਯਾ ਬਾਗ਼ ਦੀ ਅੱਤ ਉੱਤਮ ਦਾਖ ਤੋਂ ਵੱਟਾ ਭਰੇ।
6ਜੇ ਕਦੀ ਅੱਗ ਭਖ ਉੱਠੇ ਅਤੇ ਕੰਡੇ ਕਾਠ ਨੂੰ ਐਉਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਯਾ ਅੰਨ ਦੀ ਖੜੀ ਪੈਲੀ ਯਾ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜਰੂਰ ਵੱਟਾ ਭਰੇ।
7ਜਦ ਕੋਈ ਮਨੁੱਖ ਆਪਣੇ ਗਵਾਂਢੀ ਨੂੰ ਚਾਂਦੀ ਯਾ ਗਹਿਣਾ ਰੱਖਣ ਲਈ ਦੇਵੇ ਪਰ ਉਹ ਉਸ ਮਨੱਖ ਦੇ ਘਰੋਂ ਚਰਾਇਆ ਜਾਵੇ ਜੇ ਚੋਰ ਫੜਿਆ ਜਾਵੇ ਤਾਂ ਉਹ ਦੂਣਾ ਭਰੇ।
8ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਈਆਂ ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਾਲੂਮ ਹੋਵੇ ਕਿ ਉਸ ਨੇ ਆਪਣੇ ਹੱਥ ਆਪਣੇ ਗੁਵਾਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ।
9ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲਦ ਦੀ ਭਾਂਵੇ ਖੋਤੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗੁਵਾਚੀ ਹੋਈ ਚੀਜ ਦੀ ਜਿਸ ਵਿਖੇ ਕੋਈ ਆਖੇ ਕਿ ਏਹੋ ਹੀ ਹੈ ਤਾਂ ਉਹ ਦੋਹਾਂ ਦੀ ਗੱਲ ਨਿਆਇਆਂ ਕੋਲ ਆਵੇ ਅਤੇ ਜਿਹ ਨੂੰ ਨਿਆਈ ਦੋਸ਼ੀ ਠਹਿਰਾਉਣ ਉਹ ਆਪਣੇ ਗੁਵਾਂਢੀ ਨੂੰ ਦੂਣਾ ਭਰ ਦੇਵੇ।
10ਜੇ ਕੋਈ ਮਨੁੱਖ ਆਪਣੇ ਗੁਵਾਂਢੀ ਨੂੰ ਖੋਤਾ ਯਾ ਬਲਦ ਯਾ ਭੇਡ ਯਾ ਕੋਈ ਪਸੂ ਸਾਂਭਣ ਲਈ ਦੇਵੇ ਅਰ ਉਹ ਮਰ ਜਾਵੇ ਯਾ ਸੱਟ ਖਾ ਜਾਵੇ ਯਾ ਕਿਸੇ ਦੇ ਵੇਖੇ ਬਿਨਾ ਕਿਤੇ ਹੱਕਿਆ ਜਾਵੇ।
11ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸੌਂਹ ਹੋਵੇਗੀ ਭਈ ਉਸ ਨੇ ਆਪਣੇ ਗਵਾਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ।
12ਜੇ ਉਹ ਸੱਚ ਮੁੱਚ ਉਸ ਤੋਂ ਚੁਰਾਇਆ ਜਾਵੇ ਤਾਂ ਉਹ ਉਸ ਦੇ ਮਾਲਕ ਨੂੰ ਵੱਟਾ ਭਰੇ।
13ਜੇ ਉਹ ਸੱਚ ਮੁੱਚ ਪਾੜਿਆ ਜਾਵੇ ਤਾਂ ਉਹ ਉਸ ਨੂੰ ਉਗਾਹੀ ਵਿੱਚ ਲਿਆਵੇ ਅਤੇ ਪਾੜੇ ਹੋਏ ਦਾ ਵੱਟਾ ਨਾ ਭਰੇ।
14ਜਦ ਕੋਈ ਮਨੁੱਖ ਆਪਣੇ ਗੁਵਾਂਢੀ ਤੋਂ ਕੁਝ ਉਧਾਰ ਲਵੇ ਅਰ ਉਹ ਸੱਟ ਖਾ ਜਾਵੇ ਯਾ ਮਰ ਜਾਵੇ ਜਦ ਕਿ ਉਹ ਦਾ ਮਾਲਕ ਕੋਲ ਨਹੀਂ ਹੈ ਤਾਂ ਉਹ ਜਰੂਰ ਵੱਟਾ ਭਰੇ।
15ਜੇ ਉਹ ਦਾ ਮਾਲਕ ਉਹ ਦੇ ਕੋਲ ਹੋਵੇਂ ਤਾਂ ਉਹ ਵੱਟਾ ਨਾ ਭਰੇ ਜੇ ਉਹ ਭਾੜੇ ਉੱਤੇ ਹੋਵੇ ਤਾਂ ਭਾੜੇ ਵਿੱਚ ਗਿਣਿਆ ਜਾਵੇ।
16ਜਦ ਕੋਈ ਮਨੁੱਖ ਕਿਸੇ ਕੁਆਰੀ ਨੂੰ ਜਿਹ ਦੀ ਕੁੜਮਾਈ ਨਹੀਂ ਹੋਈ ਝਾਂਸਾ ਦੇਵੇ ਅਤੇ ਉਸ ਦੇ ਨਾਲ ਲੇਟੇ ਉਹ ਜਰੂਰ ਉਸ ਦਾ ਮੁੱਲ ਦੇਕੇ ਉਸ ਨੂੰ ਵਿਆਹ ਲਵੇ।
17ਜੇ ਉਸ ਦਾ ਪਿਤਾ ਉਸ ਨੂੰ ਦੇਣ ਤੋਂ ਉੱਕਾ ਹੀ ਇਨਕਾਰੀ ਹੋਵੇ ਤਾਂ ਉਹ ਕੁਆਰੀਆਂ ਦੇ ਮਹਿਰ ਅਨੁਸਾਰ ਚਾਂਦੀ ਤੋਲ ਕੇ ਦੇਵੇ।
18ਤੂੰ ਜਾਦੂਗਰਨੀ ਨੂੰ ਜੀਉਂਦੀ ਨਾ ਛੱਡ।
19ਜੇ ਕੋਈ ਪਸੂ ਨਾਲ ਕੁਕਰਮ ਕਰੇ ਉਹ ਜਰੂਰ ਮਾਰਿਆ ਜਾਵੇ।
20ਜਿਹੜਾ ਕੇਵਲ ਯਹੋਵਾਹ ਤੋਂ ਬਿਨਾ ਹੋਰ ਦੇਵਤਿਆੰ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆ ਨਾਸ ਕੀਤਾ ਜਾਵੇ।
21ਤੁਸੀ ਪਰਦੇਸੀ ਨੂੰ ਨਾ ਸਤਾਓ ਨਾ ਦੁਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ।
22ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ।
23ਜੇ ਤੁਸੀ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਓਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈ ਜਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ।
24ਅਤੇ ਮੇਰਾ ਕਰੋਧ ਭੜਕ ਉੱਠੇਗਾ ਅਰ ਮੈਂ ਤੁਹਾਨੂੰ ਤੇਗ ਨਾਲ ਵੱਢ ਸੂੱਟਾਂਗਾ ਅਤੇ ਤੁਹਾਡੀਆਂ ਤੀਵੀਆਂ ਵਿਧਵਾ ਅਤੇ ਤੁਹਾਡੇ ਪੁੱਤ੍ਰ ਯਤੀਮ ਹੋ ਜਾਣਗੇ।
25ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ।
26ਜੇ ਤੂੰ ਆਪਣੇ ਗੂਵਾਂਡੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇਹ।
27ਕਿਉਂ ਜੋ ਉਹੀ ਉਸ ਦਾ ਓਢਣਾ ਹੈ। ਏਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਐਉਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।
28ਤੂੰ ਨਿਆਇਆਂ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪਰਧਾਨ ਨੂੰ ਫਿਟਕਾਰ ਨਾ ਦੇਹ।
29ਆਪਣੇ ਖਲਵਾੜੇ ਅਤੇ ਆਪਣੇ ਕੋਹਲੂ ਦੇ ਰਸ ਦੇ ਚੜ੍ਹਾਉਣ ਲਈ ਢਿੱਲ ਨਾ ਕਰ।
30ਐਉਂ ਤੂੰ ਆਪਣੇ ਬਲਦ ਅਤੇ ਆਪਣੀ ਭੇਡ ਨਾਲ ਕਰ ਕਿ ਸੱਤ ਦਿਨ ਉਹ ਆਪਣੀ ਮਾਂ ਨਾਲ ਰਹੇ ਪਰ ਅੱਠਵੇਂ ਦਿਨ ਉਹ ਤੂੰ ਮੈਨੂੰ ਦੇਹ।
31ਤੁਸੀ ਮੇਰੇ ਲਈ ਪਵਿੱਤ੍ਰ ਮਨੁੱਖ ਹੋਵੋ ਇਸ ਲਈ ਦਰਿੰਦਿਆਂ ਤੋਂ ਪਾੜਿਆ ਹੋਇਆ ਮਾਸ ਨਾ ਖਾਓ। ਤੁਸੀਂ ਉਹ ਨੂੰ ਕੁੱਤਿਆਂ ਅੱਗੇ ਸੁੱਟ ਦਿਓ।