Loading Bible Translation
First-time download in progress. This may take a few seconds…
Punjabi Bible Wordproject Bible
35 verses
1ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰਕੇ ਉਨ੍ਹਾਂ ਨੂੰ ਆਖਿਆ, ਏਹ ਗੱਲਾਂ ਹਨ ਜਿਨ੍ਹਾਂ ਦੇ ਕਰਨ ਦਾ ਯਹੋਵਾਹ ਨੇ ਤੂਹਾਨੂੰ ਹੁਕਮ ਦਿੱਤਾ ਹੈ।
2ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸਰਾਮ ਦਾ ਪਵਿਤ੍ਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿਚ ਕੰਮ ਕਰੇ ਉਹ ਮਾਰਿਆ ਜਾਵੇ।
3ਤੁਸਾਂ ਆਪਣੇ ਵਾਸਾਂ ਵਿਚ ਸਬਤ ਦੇ ਦਿਨ ਅੱਗ ਨਾ ਬਾਲਣੀ।।
4ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਏਹ ਹੈ।
5ਤਸੀ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮੰਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ –ਸੋਨਾਂ ਚਾਂਦੀ ਪਿੱਤਲ।
6ਅਰ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦੇ ਪਸ਼ਮ।
7ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਰ ਬੱਕਰਿਆਂ ਦੀਆਂ ਖੱਲਾਂ ਅਰ ਸ਼ਿੱਟੀਮ ਦੀ ਲੱਕੜੀ।
8ਅਰ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁੰਗਧੀ ਧੂਪ ਦਾ ਮਸਾਲਾ।
9ਸੁਲੇਮਾਨੀ ਪੱਥਰ ਏਫੋਦ ਅਰ ਸੀਨੇ ਬੰਦ ਵਿਚ ਜੜਨ ਲਈ ਨਗ।
10ਤੁਹਾਡੇ ਵਿੱਚੋਂ ਹਰ ਇੱਕ ਚਤਰਾ ਆਵੇ ਅਰ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ।
11ਡੇਹਰਾ ਅਰ ਉਸ ਦਾ ਤੰਬੂ ਅਰ ਉਸ ਦਾ ਢੱਕਣ ਅਰ ਉਸ ਦੀਆਂ ਕੁੰਡੀਆਂ ਅਰ ਉਸ ਦੀਆਂ ਫੱਟੀਆਂ ਅਰ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਰ ਉਸ ਦੀਆਂ ਚੀਥੀਆਂ।
12ਸੰਦੂਕ ਅਤੇ ਉਸ ਦੀਆਂ ਚੋਬਾਂ ਪਰਾਸਚਿਤ ਦਾ ਸਰਪੋਸ਼ ਅਰ ਓਟ ਦਾ ਪੜਦਾ।
13ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦਾ ਸਾਰਾ ਸਮਾਨ ਅਤੇ ਹਜੂਰੀ ਦੀ ਰੋਟੀ।
14ਸ਼ਮਾਦਾਨ ਚਾਨਣਾ ਦੇਣ ਲਈ ਅਤੇ ਉਸ ਦਾ ਸਮਾਨ ਅਰ ਉਸ ਦੇ ਦੀਵੇ ਅਤੇ ਚਾਨਣ ਲਈ ਤੇਲ।
15ਧੂਪ ਦੀ ਜਗਵੇਦੀ ਅਤੇ ਉਸ ਦੀਆਂ ਚੋਬਾਂ ਅਤੇ ਮਸਹ ਕਰਨ ਦਾ ਤੇਲ ਸੁੰਗਧੀ ਧੂਪ ਅਤੇ ਡੇਹਰੇ ਦੇ ਦਰਵੱਜੇ ਕੋਲ ਬੂਹੇ ਦੀ ਓਟ।
16ਅਤੇ ਹੋਮ ਦੀ ਜਗਵੇਦੀ ਅਤੇ ਉਹ ਦੇ ਲਈ ਪਿੱਤਲ ਦੀ ਝੰਜਰੀ ਅਤੇ ਉਹ ਦੀਆਂ ਚੋਬਾਂ ਅਰ ਉਸ ਦਾ ਸਾਰਾ ਸਮਾਨ ਹੌਦ ਅਰ ਉਸ ਦੀ ਚੌਂਕੀ।
17ਹਾਤੇ ਦੀਆਂ ਕਨਾਤਾ ਅਰ ਉਸ ਦੀਆਂ ਥੰਮੀਆਂ ਅਰ ਉਸ ਦੀਆਂ ਚੀਥੀਆਂ ਅਰ ਹਾਤੇ ਦੇ ਫਾਟਕ ਦੀ ਓਟ।
18ਡੇਹਰੇ ਦੀਆਂ ਕੀਲੀਆਂ ਅਤੇ ਹਾਤੇ ਦੀਆਂ ਕੀਲੀਆਂ ਅਰ ਉਨ੍ਹਾਂ ਦੀਆਂ ਲਾਸਾਂ।
19ਅਤੇ ਮਹੀਨ ਉਣੇ ਹੋਏ ਬਸਤ੍ਰ ਪਵਿੱਤ੍ ਅਸਥਾਨ ਵਿੱਚ ਉਪਾਸਨਾ ਲਈ ਹਾਰੂਨ ਜਾਜਕ ਲਈ ਅਰ ਉਹ ਦੇ ਪੁੱਤ੍ਰਾਂ ਲਈ ਅਤੇ ਓਹਨਾਂ ਦੇ ਜਾਜਕਾਈ ਦੇ ਕੰਮ ਲਈ ਬਸਤ੍ਰ।
20ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਦੇ ਅੱਗੋਂ ਬਾਹਰ ਗਈ।
21ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਆਏ ਅਤੇ ਜਿਨ੍ਹਾਂ ਦੇ ਆਤਮਾਂ ਨੇ ਉਸ ਦੀ ਭਾਉਣੀ ਕੀਤੀ ਓਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿਤ੍ਰ ਬਸਤ੍ਰਾਂ ਲਈ ਲਿਆਏ।
22ਮਨੁੱਖ ਅਤੇ ਉਨ੍ਹਾਂ ਦੇ ਨਾਲ ਤੀਵੀਆਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ ਨੱਥਾਂ ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਰ ਸਾਰੇ ਮਨੁੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ।
23ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਰ ਕਿਰਮਚੀ ਸੂਤ ਅਰ ਮਹੀਨ ਕਤਾਨ ਅਤੇ ਪਸ਼ਮ ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਲੱਭੀਆਂ ਓਹ ਲਿਆਏ।
24ਜਿੰਨਿਆਂ ਨੇ ਚਾਂਦੀ ਅਰ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਓਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿੰਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਓਹ ਲਿਆਏ।
25ਅਤੇ ਸਾਰੀਆਂ ਚਤਰੀਆਂ ਇਸਤਰੀਆਂ ਨੇ ਆਪਣੇ ਹੱਥੀਂ ਕੱਤਿਆ ਅਤੇ ਜੋ ਕੱਤਿਆ ਲੈ ਆਈਆਂ, ਅਰਥਾਤ ਨੀਲਾ ਬੈਂਗਣੀ ਅਰ ਕਿਰਮਚੀ ਮਹੀਨ ਕਤਾਨ।
26ਅਤੇ ਸਾਰੀਆਂ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਬੁੱਧ ਨਾਲ ਪਰੇਰਿਆ ਪਸ਼ਮ ਕੱਤੀ।
27ਅਤੇ ਸਰਦਾਰ ਸੁਲੇਮਾਨੀ ਪੱਥਰ ਅਰ ਏਫ਼ੋਦ ਅਰ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ।
28ਅਰ ਮਸਾਲਾ ਅਤੇ ਚਾਨਣੇ ਲਈ ਤੇਲ ਮਸਹ ਕਰਨ ਲਈ ਤੇਲ ਅਰ ਸੁੰਗਧੀ ਧੂਪ।
29ਅਰ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਓਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਓਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ।
30ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ ਬਸਲਏਲ ਹੂਰ ਦੇ ਪੋਤ੍ਰੇ ਅਤੇ ਊਰੀ ਦੇ ਪੁੱਤ੍ਰ ਨੂੰ ਜਿਹੜਾ ਯਹੂਦਾਹ ਦੇ ਗੋਤ ਦਾ ਹੈ ਯਹੋਵਾਹ ਨੇ ਨਾਉਂ ਲੈ ਕੇ ਬੁਲਾਇਆ ਹੈ।
31ਅਤੇ ਉਸ ਨੇ ਉਹ ਨੂੰ ਪਰਮੇਸ਼ਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ, ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ।
32ਕਿ ਉਹ ਚਤਰਾਈ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਰ ਪਿੱਤਲ ਦਾ ਕੰਮ ਕਰੇ।
33ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਚਤਰਾਈ ਦਾ ਕੰਮ ਕਰੇ।
34ਅਤੇ ਉਸ ਨੇ ਸਿਖਲਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਕ ਦੇ ਪੁੱਤ੍ਰ ਆਹਾਲੀਆਬ ਨੂੰ ਦਿੱਤੀ।
35ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਓਹ ਹਰ ਪਰਕਾਰ ਦਾ ਕਾਰਾਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਰ ਸਾਰੀ ਕਾਰਾਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ।