Loading Bible Translation
First-time download in progress. This may take a few seconds…
Punjabi Bible Wordproject Bible
29 verses
1ਬਸਲਏਲ ਨੇ ਸ਼ਿਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਹ ਦੀ ਲੰਬਾਈ ਢਾਈ ਹੱਥ ਚੁੜਾਈ ਡੁਢ ਹੱਥ ਅਤੇ ਉਚਾਈ ਡੂਢ ਹੱਥ ਸੀ।
2ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਉੱਤੇ ਚੁਫੇਰੇ ਸੋਨੇ ਦੀ ਬਨੇਰੀ ਬਣਾਈਂ।
3ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ।
4ਅਰ ਉਸ ਨੇ ਸ਼ਿਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ।
5ਉਸ ਨੇ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ।
6ਅਰ ਉਸ ਨੇ ਪਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜੇਹ ਦੀ ਲੰਬਾਈ ਢਾਈ ਹੱਥ ਚੁੜਾਈ ਡੂਢ ਹੱਥ ਸੀ।
7ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜਕੇ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ।
8ਇੱਕ ਕਰੂਬੀ ਇੱਕ ਸਿਰੇ ਤੇ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ।
9ਅਤੇ ਓਹ ਕਰੂਬੀ ਆਪਣੇ ਖੰਬ ਉਤਾਹਾਂ ਨੂੰ ਖਿੰਡਾਏ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਰ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪਰਾਸਚਿਤ ਦੇ ਸਰਪੋਸ਼ ਵੱਲ ਸਨ।।
10ਉਸ ਨੇ ਸ਼ਿਟੀਮ ਦੀ ਲੱਕੜੀ ਦੀ ਇੱਕ ਮੇਜ਼ ਬਣਾਈ। ਉਸ ਦੀ ਲੰਬਾਈ ਦੋ ਹੱਥ ਅਰ ਉਸ ਦੀ ਚੁੜਾਈ ਇੱਕ ਹੱਥ ਅਰ ਉਸ ਦੀ ਉਚਾਈ ਡੂਢ ਹੱਥ ਸੀ।
11ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਚੁਫੇਰੇ ਸੋਨੇ ਦੀ ਬਨੇਰੀ ਬਣਾਈ।
12ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਨਾਰੀ ਚੁਫੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਨਾਰੀ ਦੇ ਚੁਫੇਰੇ ਬਣਾਈ।
13ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਬਣਾਏ ਅਰ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ।
14ਕਨਾਰੀ ਦੇ ਕੋਲ ਹੀ ਕੜੇ ਸਨ ਅਤੇ ਓਹ ਮੇਜ਼ ਦੇ ਚੁਕਣ ਨੂੰ ਚੋਬਾਂ ਪਾਉਣ ਲਈ ਸਨ।
15ਅਰ ਓਹ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ।
16ਉਸ ਨੇ ਮੇਜ਼ ਦੇ ਉੱਤਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗਾਗਰਾਂ ਅਰ ਡੋਹਲਣ ਦੇ ਕਟੋਰੇ।।
17ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ ਕੇ ਬਣਾਇਆ। ਉਸ ਦਾ ਪਾਏਦਾਨ ਅਰ ਡੰਡਾ ਅਰ ਕਟੋਰੇ ਅਰ ਗੋਲੇ ਅਰ ਫੁੱਲ ਉਸ ਵਿੱਚੋਂ ਹੀ ਸਨ।
18ਅਤੇ ਛੇ ਟਹਿਣੀਆਂ ਉਸ ਦੇ ਦੋਹਾਂ ਪਾਸ���ਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ।
19ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਰ ਗੋਲੋ ਅਰ ਫੁੱਲ ਸਨ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ।
20ਅਤੇ ਸ਼ਮਾਦਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਰ ਉਹ ਦੇ ਫੁੱਲ ਸਨ।
21ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਰ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਐਉਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ।
22ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਏਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦਾ ਇੱਕ ਟੁਕੜੇ ਤੋਂ ਸੀ।
23ਉਸ ਦੇ ਉਸ ਨੇ ਸੱਤ ਦਿਵੇ ਬਣਾਏ ਅਰ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ।
24ਅਤੇ ਉਸ ਨੇ ਇੱਕ ਮਣ ਦੇ ਲਗ ਭਗ ਕੁੰਦਨ ਸੋਨੇ ਤੋਂ ਏਹ ਸਾਰੇ ਭਾਂਡੇ ਬਣਾਏ।।
25ਉਸ ਨੇ ਸ਼ਿਟੀਮ ਦੀ ਲੱਕੜੀ ਤੋਂ‘ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ।
26ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈ।
27ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਅਤੇ ਉਸ ਦੀ ਦੋਹੀਂ ਪਾਸੀ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ।
28ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ।
29ਉਸ ਨੇ ਮਸਹ ਕਰਨ ਦਾ ਪਵਿਤ੍ਰ ਤੇਲ ਅਤੇ ਨਿਰੋਲ ਸੁੰਗਧੀ ਧੂਪ ਨੂੰ ਗਾਂਧੀ ਦੇ ਕੰਮ ਅਨੁਸਾਰ ਬਣਾਇਆ।