Loading Bible Translation
First-time download in progress. This may take a few seconds…
Punjabi Bible Wordproject Bible
23 verses
1ਏਸ ਦੇ ਪਿੱਛੋਂ ਮੂਸਾ ਅਤੇ ਹਾਰੂਨ ਨੇ ਜਾਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਉਜਾੜ ਵਿੱਚ ਮੇਰਾ ਪੂਰਬ ਮਨਾਵੇ।
2ਪਰ ਫ਼ਿਰਊਨ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਉੱਕਾ ਹੀ ਨਹੀਂ ਜਾਣ ਦੇਵਾਂਗਾ।
3ਫੇਰ ਉਨ੍ਹਾਂ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨਾਂ ਦਿਨਾਂ ਦਾ ਪੈਂਡਾ ਉਜਾੜ ਵਿੱਚ ਜਾਣ ਦੇਹ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜੇਹਾ ਨਾ ਹੋਵੇ ਭਈ ਉਹ ਸਾਡੇ ਉੱਤੇ ਮਰੀ ਯਾ ਤਲਵਾਰ ਨਾਲ ਚੜ੍ਹਾਈ ਕਰੇ।
4ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ, ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਆਪਣੀ ਬੇਗਾਰ ਤੇ ਜਾਓ।
5ਨਾਲੇ ਫ਼ਿਰਊਨ ਨੇ ਆਖਿਆ, ਵੇਖੋ ਹੁਣ ਉਸ ਧਰਤੀ ਦੇ ਲੋਕ ਬਹੁਤ ਹਨ ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਬੇਗਾਰ ਤੋਂ ਵਿਸਰਾਮ ਕਰਾਉਂਦੇ ਹੋ।
6ਉਪਰੰਤ ਉਸੇ ਦਿਨ ਫ਼ਿਰਊਨ ਨੇ ਲੋਕਾਂ ਤੋਂ ਬੇਗਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਦੇ ਕਰੋੜਿਆਂ ਨੂੰ ਏਹ ਹੁਕਮ ਦਿੱਤਾ।
7ਭਈ ਤੁਸੀਂ ਲੋਕਾਂ ਨੂੰ ਅੱਗੇ ਵਾਂਙੁ ਇੱਟਾਂ ਬਣਾਉਣ ਲਈ ਤੂੜੀ ਨਾ ਦਿਓ। ਓਹ ਆਪਣੇ ਲਈ ਆਪ ਜਾਕੇ ਤੂੜੀ ਇਕੱਠੀ ਕਰਨ।
8ਅਰ ਤੁਸੀਂ ਉੱਨੀਆਂ ਹੀ ਇੱਟਾਂ ਜਿੰਨੀਆਂ ਓਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਓਹ ਵੇਹਲੇ ਰਹਿੰਦੇ ਹਨ ਏਸੇ ਲਈ ਓਹ ਏਹ ਦੁਹਾਈ ਦਿੰਦੇ ਹਨ ਭਈ ਅਸੀਂ ਜਾਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।
9ਉਹ ਟਹਿਲ ਉਨ੍ਹਾਂ ਮਨੁੱਖਾਂ ਉੱਤੇ ਹੋਰ ਭਾਰੀ ਕੀਤੀ ਜਾਵੇ ਤਾਂ ਜੋ ਓਹ ਕੰਮ ਵਿੱਚ ਲੱਗੇ ਰਹਿਣ ਅਤੇ ਝੂਠੀਆਂ ਗੱਲਾਂ ਉੱਤੇ ਧਿਆਨ ਨਾ ਦੇਣ।
10ਤਾਂ ਲੋਕਾਂ ਤੋਂ ਬੇਗਾਰ ਕਰਾਉਣ ਵਾਲਿਆਂ ਅਰ ਉਨ੍ਹਾਂ ਦੇ ਕਰੋੜਿਆਂ ਨੇ ਬਾਹਰ ਜਾਕੇ ਲੋਕਾਂ ਨੂੰ ਆਖਿਆ ਕਿ ਫ਼ਿਰਊਨ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੁਹਾਨੂੰ ਤੂੜੀ ਨਹੀਂ ਦਿਆਂਗਾ।
11ਤੁਸੀਂ ਜਾਓ ਅਤੇ ਆਪਣੇ ਲਈ ਤੂੜੀ ਜਿੱਥੋਂ ਤੁਹਾਨੂੰ ਲੱਭੇ ਆਪ ਲਿਆਓ। ਤੁਹਾਡੀ ਟਹਿਲ ਤੋਂ ਕੁਝ ਵੀ ਨਹੀਂ ਘਟੇਗਾ।
12ਤਾਂ ਓਹ ਲੋਕ ਸਾਰੇ ਮਿਸਰ ਦੇਸ ਵਿੱਚ ਤੂੜੀ ਦੀ ਥਾਂ ਭੁੱਠਾ ਚੁਗਣ ਨੂੰ ਖਿੰਡ ਗਏ।
13ਅਤੇ ਬੇਗਾਰ ਕਰਾਉਣ ਵਾਲਿਆਂ ਨੇ ਤਗੀਦ ਕਰ ਕੇ ਆਖਿਆ, ਤੁਸੀਂ ਆਪਣਾ ਰੋਜ ਦਾ ਕੰਮ ਰੋਜ ਪੂਰਾ ਕਰੋ ਜਿਵੇਂ ਤੂੜੀ ਦੇ ਹੰਦਿਆਂ ਤੇ ਕਰਦੇ ਸਾਓ।
14ਤਾਂ ਇਸਰਾਏਲੀਆਂ ਦੇ ਮੇਹਟਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਮਕੱਰਰ ਕੀਤਾ ਹੋਇਆ ਸੀ ਮਾਰ ਖਾਧੀ। ਉਨ੍ਹਾਂ ਨੂੰ ਏਹ ਆਖਿਆ ਗਿਆ ਭਈ ਤੁਸਾਂ ਆਪਣਾ ਇੱਟਾਂ ਬਣਾਉ�� ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?
15ਤਾਂ ਇਸਰਾਏਲੀਆਂ ਦੇ ਮੇਹਟ ਅੰਦਰ ਆਏ ਅਰ ਫ਼ਰਊਨ ਕੋਲ ਦੁਹਾਈ ਦਿੱਤੀ ਕਿ ਤੁਸਾਂ ਆਪਣੇ ਦਾਸਾਂ ਨਾਲ ਅਜੇਹਾ ਕਿਉਂ ਕੀਤਾ?
16ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇਟਾਂ ਬਣਾਓ! ਵੇਖੋ ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ।
17ਉਸ ਆਖਿਆ, ਤੁਸੀਂ ਢਿੱਲੇ ਹੋ, ਢਿੱਲੇ! ਏਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇਹ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ।
18ਹੁਣ ਜਾਓ ਅਰ ਕੰਮ ਕਰੋ ਪਰ ਤੂੜੀ ਤੁਹਾਨੂੰ ਨਹੀਂ ਦਿੱਤੀ ਜਾਵੇਗੀ ਅਰ ਇੱਟਾਂ ਦਾ ਲੇਖਾ ਪੂਰਾ ਕਰਨਾ ਪਊਗਾ।
19ਤਾਂ ਇਸਰਾਏਲੀਆਂ ਦੇ ਮੇਹਟਾਂ ਨੇ ਵੇਖ ਲਿਆ ਭਈ ਅਸੀਂ ਬੁਰੇ ਹਾਲ ਵਿੱਚ ਹਾਂ ਜਦ ਆਖਿਆ ਜਾਂਦਾ ਹੈ, ਤੁਸੀਂ ਆਪਣੇ ਰੋਜ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ।
20ਜਦ ਉਹ ਫ਼ਿਰਊਨ ਕੋਲੋਂ ਬਾਹਰ ਨਿੱਕਲੇ ਤਾਂ ਓਹ ਮੂਸਾ ਅਤੇ ਹਾਰੂਨ ਨੂੰ ਜਿਹੜੇ ਉਨ੍ਹਾਂ ਦੇ ਮਿਲਨ ਨੂੰ ਰਾਹ ਵਿੱਚ ਖੜੇ ਸਨ ਟੱਕਰੇ।
21ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ ਯਹੋਵਾਹ ਤੁਹਾਨੂੰ ਵੇਖੇ ਤੇ ਨਿਆਉਂ ਕਰੇ ਕਿਉਂ ਜੋ ਤੁਸਾਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਟਹਿਲੂਆਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਰ ਸਾਨੂੰ ਜਾਨੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤੇਗ ਦੇ ਦਿੱਤੀ ਹੈ।
22ਫੇਰ ਮੂਸਾ ਯਹੋਵਾਹ ਵੱਲ ਮੁੜਿਆ ਅਰ ਆਖਿਆ, ਹੇ ਪ੍ਰਭੂ ਤੈਂ ਕਿਉਂ ਏਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਰ ਤੈਂ ਮੈਨੂੰ ਕਿਉਂ ਘੱਲਿਆ?
23ਕਿਉਂ ਕਿ ਜਿਸ ਵੇਲੇ ਤੋਂ ਮੈਂ ਤੇਰਾ ਨਾਮ ਲੈਕੇ ਫ਼ਿਰਊਨ ਨਾਲ ਗੱਲਾਂ ਕਰਨ ਲਈ ਆਇਆ ਤਦ ਤੋਂ ਹੀ ਉਸ ਨੇ ਏਸ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੈਂ ਵੀ ਆਪਣੀ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੈਂ ਵੀ ਆਪਣੀ ਪਰਜਾ ਨੂੰ ਛੁਟਕਾਰਾ ਨਾ ਦਿੱਤਾ।ਕੀਤਾ।”