Loading Bible Translation
First-time download in progress. This may take a few seconds…
Punjabi Bible Wordproject Bible
32 verses
1ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਕੇ ਉਸ ਨੂੰ ਆਖ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ।
2ਅਰ ਜੇ ਤੂੰ ਉਨ੍ਹਾਂ ਦੇ ਘੱਲਣ ਤੋਂ ਮੁੱਕਰ ਜਾਏਂ ਤਾਂ ਵੇਖ ਮੈਂ ਤੇਰੀਆਂ ਸਾਰੀਆਂ ਹੱਦਾਂ ਡੱਡੂਆਂ ਨਾਲ ਮਾਰਾਂਗਾ।
3ਸੋ ਦਰਿਆ ਡੱਡੂਆਂ ਦੇ ਕਟਕਾਂ ਨਾਲ ਭਰ ਜਾਵੇਗਾ ਅਤੇ ਓਹ ਚੜ੍ਹਨਗੇ ਅਰ ਤੇਰੇ ਮਹਿਲ ਵਿੱਚ ਅਰ ਤੇਰੇ ਸੌਣ ਦੀ ਅਟਾਰੀ ਵਿੱਚ ਅਰ ਤੇਰੀ ਛੇਜ ਉੱਤੇ ਅਤੇ ਤੇਰੇ ਟਹਿਲੂਆਂ ਦੇ ਘਰਾਂ ਵਿੱਚ ਅਤੇ ਤੇਰੀ ਰਈਅਤ ਵਿੱਚ ਅਤੇ ਤੇਰੇ ਤੰਦੂਰਾਂ ਵਿੱਚ ਅਤੇ ਤੇਰੇ ਗੁੰਨ੍ਹਣ ਦਿਆਂ ਪਰਾਤੜਿਆਂ ਵਿੱਚ ਆਉਣਗੇ।
4ਸੋ ਡੱਡੂ ਤੇਰੇ ਉੱਤੇ,ਤੇਰੀ ਰਈਅਤ ਉੱਤੇ ਅਰ ਤੇਰੇ ਸਾਰੇ ਟਹਿਲੂਆਂ ਉੱਤੇ ਚੜ੍ਹਨਗੇ। ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ, ਡ
5ਉਹ ਆਪਣਾ ਹੱਥ ਆਪਣੇ ਢਾਂਗੇ ਨਾਲ ਨਦੀਆਂ ਉੱਤੇ ਦਰਿਆਵਾਂ ਉੱਤੇ ਤਲਾਬਾਂ ਉੱਤੇ ਪਸਾਰੇ ਅਰ ਡੱਡੂਆਂ ਨੂੰ ਮਿਸਰ ਦੇਸ ਉੱਤੇ ਚੜ੍ਹਾ ਦੇਵੇ। ਫ
6ਤਾਂ ਹਾਰੂਨ ਨੇ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਪਸਾਰਿਆ ਤਾਂ ਡੱਡੂ ਚੜ੍ਹ ਆਏ ਅਰ ਮਿਸਰ ਦੇਸ ਨੂੰ ਢੱਕ ਲਿਆ।
7ਤਾਂ ਜਾਦੂਗਰਾਂ ਨੇ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਓਵੇਂ ਹੀ ਕੀਤਾ ਅਰ ਮਿਸਰ ਦੇਸ ਉੱਤੇ ਡੱਡੂ ਚੜ੍ਹਾ ਲਿਆਏ।
8ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਬੁਲਾ ਕੇ ਆਖਿਆ, ਯਹੋਵਾਹ ਦੇ ਅੱਗੇ ਬੇਨਤੀ ਕਰੋ ਤਾਂ ਜੋ ਉਹ ਡੱਡੂਆਂ ਨੂੰ ਮੈਥੋਂ ਅਤੇ ਮੇਰੀ ਰਈਅਤ ਤੋਂ ਝਾੜ ਸੁੱਟੇ। ਮੈਂ ਜਰੂਰ ਲੋਕਾਂ ਨੂੰ ਜਾਣ ਦੇਵਾਂਗਾ ਤਾਂ ਜੋ ਓਹ ਯਹੋਵਾਹ ਲਈ ਬਲੀ ਚੜ੍ਹਾਉਣ। ਫ
9ਤਾਂ ਮੂਸਾ ਨੇ ਫ਼ਿਰਊਨ ਨੂੰ ਆਖਿਆ,ਕਿਰਪਾ ਕਰ ਕੇ ਮੈਨੂੰ ਦੱਸੋ ਕਿ ਮੈਂ ਕਦ ਤੋਂ ਤੁਹਾਡੇ ਅਤੇ ਤੁਹਾਡੇ ਟਹਿਲੂਆਂ ਅਤੇ ਤੁਹਾਡੀ ਰਈਅਤ ਲਈ ਬੇਨਤੀ ਕਰਾਂ ਤਾਂ ਜੋ ਡੱਡੂ ਤੁਹਾਥੋਂ ਅਰ ਤੁਹਾਡੇ ਘਰਾਂ ਤੋ‘ ਹਟਾਏ ਜਾਣ ਅਰ ਦਰਿਆ ਦੇ ਵਿੱਚ ਹੀ ਰਹਿਣ? ਮ
10ਉਸ ਆਖਿਆ ਭਲਕੇ ਤੋਂ। ਤਾਂ ਉਸ ਆਖਿਆ, ਤੁਹਾਡੇ ਆਖੇ ਦੇ ਅਨੁਸਾਰ ਹੀ ਹੋਵੇਗਾ ਤਾਂ ਜੋ ਤੁਸੀਂ ਜਾਣ ਲਓ ਕਿ ਸਾਡੇ ਪਰਮੇਸ਼ੁਰ ਯਹੋਵਾਹ ਵਰਗਾ ਕੋਈ ਨਹੀਂ।
11ਅਰ ਡੱਡੂ ਤੁਹਾਥੋਂ ਅਤੇ ਤੁਹਾਡੇ ਘਰਾਂ ਤੋਂ ਅਤੇ ਤੁਹਾਡੇ ਟਹਿਲੂਆਂ ਤੋਂ ਅਤੇ ਤੁਹਾਡੀ ਰਈਅਤ ਤੋਂ ਚੱਲਦੇ ਹੋਣਗੇ। ਓਹ ਕੇਵਲ ਦਰਿਆ ਵਿੱਚ ਹੀ ਰਹਿਣਗੇ।
12ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲੋਂ ਬਾਹਰ ਨੂੰ ਗਏ ਅਤੇ ਮੂਸਾ ਨੇ ਉਨ੍ਹਾਂ ਡੱਡੂਆਂ ਦੇ ਬਾਰੇ ਜਿਹੜੇ ਉਹ ਫ਼ਿਰਊਨ ਉੱਤੇ ਚੜ੍ਹਾ ਲਿਆਲਿਆ ਸੀ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ।
13ਤਾਂ ਯਹੋਵਾਹ ਨੇ ਮੂਸਾ ਦੇ ਆਖਣ ਦੇ ਅਨੁਸਾਰ ਕੀਤਾ ਅਰ ਡੱਡੂ ਘਰਾਂ ਅਤੇ ਵੇਹੜਿਆਂ ਅਤੇ ਖੇਤਾਂ ਵਿੱਚੋਂ ਮੁੱਕ ਗਏ।
14ਤਾਂ ਉਨ੍ਹਾਂ ਨੇ ਓਹ ਇਕੱਠੇ ਕਰ ਕੇ ਢੇਰਾਂ ਦੇ ਢੇਰ ਲਾ ਦਿੱਤੇ ਸੋ ਧਰਤੀ ਉੱਤੇ ਸੜਿਆਹਣ ਹੋ ਗਈ।
15ਪਰ ਜਿਵੇਂ ਯਹੋਵਾਹ ਬੋਲਿਆ ਸੀ, ਜਾਂ ਫ਼ਿਰਊਨ ਡਿੱਠਾ ਭਈ ਸਬਿਹਤਾ ਹੋ ਗਿਆ ਹੈ ਤਾਂ ਆਪਣਾ ਮਨ ਪੱਥਰ ਕਰ ਲਿਆ ਅਰ ਉਨ੍ਹਾਂ ਦੀ ਨਾ ਸੁਣੀ।
16ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਹਾਰੂਨ ਨੂੰ ਆਖ ਕਿ ਉਹ ਆਪਣਾ ਢਾਂਗਾ ਵਧਾ ਕੇ ਧਰਤੀ ਦੀ ਧੂੜ ਨੂੰ ਮਾਰੇ ਤਾਂ ਜੋ ਉਹ ਸਾਰੇ ਮਿਸਰ ਦੇਸ ਵਿੱਚ ਜੂੰਆਂ ਬਣ ਜਾਵੇ।
17ਉਨ੍ਹਾਂ ਨੇ ਓਵੇਂ ਹੀ ਕੀਤਾ ਅਰ ਹਾਰੂਨ ਨੇ ਆਪਣਾ ਢਾਂਗਾ ਲੈਕੇ ਆਪਣਾ ਹੱਥ ਪਸਾਰਿਆ ਅਰ ਧਰਤੀ ਦੀ ਧੂੜ ਨੂੰ ਮਾਰਿਆ ਤਾਂ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੋ ਗਈਆਂ ਅਤੇ ਧਰਤੀ ਦੀ ਸਾਰੀ ਧੂੜ ਮਿਸਰ ਦੇ ਸਾਰੇ ਦੇਸ ਵਿੱਚ ਜੂੰਆਂ ਹੋ ਗਈ।
18ਤਾਂ ਜਾਦੂਗਰਾਂ ਨੇ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਜਤਨ ਕੀਤਾ ਭਈ ਓਹ ਜੂੰਆਂ ਲੈ ਆਉਣ ਪਰ ਲਿਆ ਨਾ ਸਕੇ ਅਰ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ।
19ਤਾਂ ਜਾਦੂਗਰਾਂ ਨੇ ਫ਼ਿਰਊਨ ਨੂੰ ਆਖਿਆ ਭਈ ਏਹ ਤਾਂ ਪਰਮੇਸ਼ੁਰ ਦੀ ਉਂਗਲ ਹੈ ਜਿਵੇਂ ਯਹੋਵਾਹ ਬੋਲਿਆ ਸੀ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਰ ਉਸ ਨੇ ਉਨ੍ਹਾਂ ਦੀ ਨਾ ਸੁਣੀ।
20ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰ ਦੇ ਵੇਲੇ ਉੱਠ ਕੇ ਫ਼ਿਰਊਨ ਦੇ ਸਨਮੁਖ ਜਾ ਖੜਾ ਹੋ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ ਅਰ ਤੂੰ ਉਸ ਨੂੰ ਆਖੀਂ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ।
21ਅਰ ਜੇ ਤੂੰ ਮੇਰੀ ਪਰਜਾ ਨੂੰ ਜਾਣ ਨਾ ਦੇਵੇਂਗਾ ਤਾਂ ਵੇਖ ਮੈਂ ਤੇਰੇ ਅਰ ਤੇਰੇ ਟਹਿਲੂਆਂ ਅਰ ਤੇਰੀ ਰਈਅਤ ਉੱਤੇ ਤੇਰੇ ਘਰਾਂ ਵਿੱਚ ਮੱਖਾਂ ਦੇ ਝੁੰਡ ਘੱਲ ਰਿਹਾ ਹਾਂ ਅਰ ਮਿਸਰ ਦੇ ਘਰ ਮੱਖਾਂ ਦੇ ਝੁੰਡਾਂ ਨਾਲ ਭਰ ਜਾਣਗੇ ਅਤੇ ਉਹ ਭੋਂ ਭੀ ਜਿੱਥੇ ਓਹ ਹਨ।
22ਤਾਂ ਮੈਂ ਉਸ ਦਿਨ ਗੋਸ਼ਨ ਦੀ ਧਰਤੀ ਨੂੰ ਜਿੱਥੇ ਮੇਰੀ ਪਰਜਾ ਵੱਸਦੀ ਹੈ ਅੱਡ ਰੱਖਾਂਗਾ ਤਾਂ ਜੋ ਉੱਥੇ ਮੱਖਾਂ ਦੇ ਝੁੰਡ ਨਾ ਹੋਣ ਤਾਂ ਜੋ ਤੂੰ ਜਾਣੇਂ ਕਿ ਧਰਤੀ ਉੱਤੇ ਮੈਂ ਹੀ ਯਹੋਵਾਹ ਹਾਂ।
23ਸੋ ਮੈਂ ਆਪਣੀ ਪਰਜਾ ਅਰ ਤੇਰੀ ਰਈਅਤ ਵਿੱਚ ਨਖੇੜਾ ਪਾਵਾਂਗਾ ਅਰ ਏਹ ਨਿਸ਼ਾਨ ਭਲਕੇ ਤੀਕ ਹੋਵੇਗਾ।
24ਤਾਂ ਯਹੋਵਾਹ ਨੇ ਏਵੇਂ ਹੀ ਕੀਤਾ ਅਰ ਮੱਖਾਂ ਦੇ ਝੁੰਡਾਂ ਦੇ ਝੁੰਡ ਫ਼ਿਰਊਨ ਦੇ ਮਹਿਲ ਵਿੱਚ ਅਰ ਉਸ ਦੇ ਟਹਿਲੂਆਂ ਦੇ ਘਰਾਂ ਵਿੱਚ ਆਏ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਧਰਤੀ ਮੱਖਾਂ ਦੇ ਝੁੰਡਾਂ ਦੇ ਕਾਰਨ ਨਾਸ਼ ਹੋ ਗਈ।
25ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਵਾਕੇ ਆਖਿਆ, ਤੁਸੀਂ ਜਾਓ ਅਰ ਆਪਣੇ ਪਰਮੇਸ਼ੁਰ ਲਈ ਏਸੇ ਦੇਸ ਵਿੱਚ ਬਲੀ ਚੜ੍ਹਾਓ।
26ਤਾਂ ਮੂਸਾ ਨੇ ਆਖਿਆ, ਐਉਂ ਕਰਨਾ ਜੋਗ ਨਹੀਂ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਮਿਸਰੀਆਂ ਦੀਆਂ ਘਿਣਾਉਣੀਆਂ ਬਲੀਆਂ ਚੜ੍ਹਾਵਾਂਗੇ। ਵੇਖੋ ਜੇ ਅਸੀਂ ਮਿਸਰੀਆਂ ਦੀਆਂ ਅੱਖਾਂ ਦੇ ਅੱਗੇ ਘਿਣਾਉਣੀਆਂ ਬਲੀਆਂ ਚੜ੍ਹਾਈਏ ਤਾਂ ਕੀ ਓਹ ਸਾਨੂੰ ਪਥਰਾਓ ਨਾ ਕਰਨਗੇ?
27ਜਿਵੇਂ ਸਾਡਾ ਪਰਮੇਸ਼ੁਰ ਆਖੇਗਾ ਅਸੀਂ ਤਿੰਨਾਂ ਦਿਨਾਂ ਦਾ ਪੈਂਡਾ ਉਜਾੜ ਵਿੱਚ ਜਾਵਾਂਗੇ ਅਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਵਾਂਗੇ।
28ਤਾਂ ਫ਼ਿਰਊਨ ਨੇ ਆਖਿਆ, ਮੈਂ ਤੁਹਾਨੂੰ ਜਾਣ ਦੇਵਾਂਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਜਾੜ ਵਿੱਚ ਬਲੀਆਂ ਚੜ੍ਹਾਓ ਪਰ ਬਹੁਤ ਦੂਰ ਨਾ ਜਾਣਾ ਅਰ ਤੁਸੀਂ ਮੇਰੇ ਲਈ ਸਫ਼ਾਰਸ਼ ਕਰਨਾ।
29ਮੂਸਾ ਨੇ ਆਖਿਆ, ਵੇਖੋ ਮੈਂ ਤੁਹਾਡੇ ਕੋਲੋਂ ਬਾਹਰ ਜਾਦਾਂ ਹਾਂ। ਮੈਂ ਯਹੋਵਾਹ ਦੇ ਅੱਗੇ ਸਫ਼ਾਰਸ਼ ਕਰਾਂਗਾ ਕਿ ਮੱਖਾਂ ਦੇ ਝੁੰਡ ਫ਼ਿਰਊਨ ਤੋਂ ਅਰ ਉਸ ਦੇ ਟਹਿਲੂਆਂ ਤੋਂ ਅਰ ਉਸ ਦੀ ਰਈਅਤ ਤੋਂ ਭਲਕੇ ਹਟ ਜਾਣ ਪਰ ਫ਼ਿਰਊਨ ਧੋਖਾ ਨਾ ਕਰੇ ਭਈ ਉਹ ਪਰਜਾ ਨੂੰ ਯਹੋਵਾਹ ਲਈ ਬਲੀਆਂ ਚੜ੍ਹਾਉਣ ਨੂੰ ਨਾ ਜਾਣ ਦੇਵੇ।
30ਤਾਂ ਮੂਸਾ ਫ਼ਿਰਊਨ ਕੋਲੋਂ ਬਾਹਰ ਚਲਿਆ ਗਿਆ ਅਰ ਯਹੋਵਾਹ ਦੇ ਅੱਗੇ ਸਫ਼ਾਰਸ਼ ਕੀਤੀ।
31ਯਹੋਵਾਹ ਨੇ ਮੂਸਾ ਦੇ ਆਖਣ ਦੇ ਅਨੁਸਾਰ ਕੀਤਾ ਅਰ ਉਨ੍ਹਾਂ ਮੱਖਾਂ ਦੇ ਝੁੰਡਾਂ ਨੂੰ ਫ਼ਿਰਊਨ ਅਰ ਉਸ ਦੇ ਟਹਿਲੂਆਂ ਅਰ ਉਸ ਦੀ ਰਈਅਤ ਤੋਂ ਹਟਾ ਦਿੱਤਾ ਤਾਂ ਉੱਥੇ ਇੱਕ ਵੀ ਨਾ ਰਿਹਾ।
32ਪਰ ਫ਼ਿਰਊਨ ਨੇ ਐਤਕੀਂ ਦੀ ਵਾਰ ਵੀ ਆਪਣਾ ਮਨ ਪੱਥਰ ਕਰ ਲਿਆ ਅਰ ਪਰਜਾ ਨੂੰ ਜਾਣ ਨਾ ਦਿੱਤਾ।