Loading Bible Translation
First-time download in progress. This may take a few seconds…
Punjabi Bible Wordproject Bible
21 verses
1ਫ਼ੇਰ ਮੈਂ ਕਰੂਬੀ ਦੇ ਫ਼ਰਿਸਤਿਆਂ ਦੇ ਸਿਰਾਂ ਉੱਪਰ ਮੂਧੇ ਭਾਂਡੇ ਵੱਲ ਦੇਖਿਆ। ਭਾਂਡਾ ਨੀਲਮ ਵਾਂਗ ਸਾਫ਼ ਨੀਲਾ ਦਿਖਾਈ ਦਿੰਦਾ ਸੀ। ਅਤੇ ਓਥੇ ਇੱਕ ਚੀਜ਼ ਸੀ ਜਿਹੜੀ ਭਾਂਡੇ ਉੱਤੇ ਤਖਤ ਵਰਗੀ ਜਾਪਦੀ ਸੀ।
2ਫ਼ੇਰ ਤਖਤ ਉੱਤੇ ਬੈਠੇ ਹੋਏ ਬੰਦੇ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਆਖਿਆ, "ਕਰੂਬੀ ਫ਼ਰਿਸ਼ਤਿਆਂ ਦੇ ਹੇਠਾਂ ਪਹੀਆਂ ਦੇ ਵਿਚਲੀ ਥਾਂ ਉੱਤੇ ਕਦਮ ਰੱਖ। ਕਰੂਬੀ ਫ਼ਰਿਸ਼ਤਿਆਂ ਦੇ ਦਰਮਿਆਨ ਬਲਦੇ ਹੋਏ ਮੁਠ੍ਠੀ ਭਰ ਕੋਲੇ ਲੈ ਅਤੇ ਜਾਕੇ ਯਰੂਸ਼ਲਮ ਦੇ ਸ਼ਹਿਰ ਉੱਤੇ ਸੁੱਟ ਦੇ।"ਬੰਦਾ ਮੇਰੇ ਕੋਲੋਂ ਗੁਜ਼ਰਿਆ।
3ਕਰੂਬੀ ਫ਼ਰਿਸ਼ਤੇ ਮੰਦਰ ਦੇ ਦੱਖਣ ਵਾਲੇ ਪਾਸੇ ਖਲੋਤੇ ਸਨ ਜਦੋਂ ਉਹ ਬੰਦਾ ਉਨ੍ਹਾਂ ਵੱਲ ਚਲਕੇ ਗਿਆ। ਬੱਦਲ ਨੇ ਅੰਦਰਲੇ ਵਿਹੜੇ ਨੂੰ ਭਰ ਦਿੱਤਾ।
4ਫ਼ੇਰ ਮੰਦਰ ਦੇ ਫ਼ਾਟਕ ਦੀ ਸਰਦਲ ਨੇੜਿਓ ਕਰੂਬੀ ਦੇ ਫ਼ਰਿਸ਼ਤਿਆਂ ਵਿੱਚੋਂ ਯਹੋਵਾਹ ਦਾ ਪਰਤਾਪ ਉਠਿਆ। ਫ਼ੇਰ ਮੰਦਰ ਬੱਦਲ ਨਾਲ ਭਰ ਗਿਆ। ਅਤੇ ਯਹੋਵਾਹ ਦੇ ਪਰਤਾਪ ਚੋ ਤੇਜ਼ ਰੋਸ਼ਨੀ ਪੂਰੇ ਵਿਹੜੇ ਵਿੱਚ ਫ਼ੈਲ ਗਈ।
5ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਦਾ ਸ਼ੋਰ ਅੰਦਰੋਂ ਉੱਠਦਾ ਹੋਇਆ ਬਾਹਰਲੇ ਵਿਹੜੇ ਵਿੱਚ ਵੀ ਸੁਣਿਆ ਜਾ ਸਕਦਾ ਸੀ। ਆਵਾਜ਼ ਬਹੁਤ ਉੱਚੀ ਸੀ - ਜਿਵੇਂ ਕਿ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਬੋਲਣ ਦੀ ਗਰਜਦਾਰ ਆਵਾਜ਼ ਹੋਵੇ।
6ਪਰਮੇਸ਼ੁਰ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਇੱਕ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਨੇ ਉਸਨੂੰ ਆਖਿਆ ਸੀ ਕਿ ਉਹ ਕਰੂਬੀ ਫ਼ਰਿਸ਼ਤਿਆਂ ਵਿਚਕਾਰ ਪਹੀਆਂ ਦੀ ਵਿਚਕਾਰਲੀ ਥਾਂ ਤੇ ਜਾਵੇ ਅਤੇ ਕੁਝ ਗਰਮ ਕੋਲੇ ਲੈ ਆਵੇ। ਇਸ ਲਈ ਉਹ ਗਿਆ ਅਤੇ ਪਹੀੇ ਨੇੜੇ ਖਲੋ ਗਿਆ।
7ਕਰੂਬੀ ਫਰਿਸ਼ਤਿਆਂ ਵਿੱਚੋਂ ਇੱਕ ਨੇ ਆਪਣਾ ਹੱਥ ਵਧਾਇਆ ਅਤੇ ਕਰੂਬੀ ਫ਼ਰਿਸ਼ਤਿਆਂ ਦੇ ਵਿਚਕਾਰ ਵਾਲੀ ਥਾਂ ਤੋਂ ਕੁਝ ਮਘਦੇ ਕੋਲੇ ਚੁੱਕ ਲੇ। ਉਸਨੇ ਉਹ ਕੋਲੇ ਉਸ ਆਦਮੀ ਦੇ ਹੱਥਾਂ ਉੱਤੇ ਧਰ ਦਿੱਤੇ। ਅਤੇ ਆਦਮੀ ਚਲਾ ਗਿਆ।
8ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਵਰਗੀ ਕੋਈ ਚੀਜ਼ ਸੀ।
9ਮੈਂ ਧਿਆਨ ਦਿੱਤਾ ਕਿ ਓਥੇ ਚਾਰ ਪਹੀੇ ਸਨ। ਹਰੇਕ ਕਰੂਬੀ ਫ਼ਰਿਸ਼ਤੇ ਨੇੜੇ ਇੱਕ ਪਹੀਆ ਸੀ। ਅਤੇ ਪਹੀੇ ਸਾਫ਼ ਪੀਲੇ ਜਵਾਹਰ ਵਰਗੇ ਜਾਪਦੇ ਸਨ।
10ਚਾਰ ਪਹੀੇ ਸਨ ਅਤੇ ਉਹ ਸਾਰੇ ਹੀ ਇੱਕੋ ਜਿਹੇ ਜਾਪਦੇ ਸਨ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀੇ ਅੰਦਰ ਪਹੀਆ ਹੋਵੇ।
11ਜਦੋਂ ਉਹ ਹਿਲਦੇ ਸਨ ਤਾਂ ਕਿਸੇ ਵੀ ਦਿਸ਼ਾ ਵੱਲ ਜਾ ਸਕਦੇ ਸਨ। ਪਰ ਕਰੂਬੀ ਫ਼ਰਿਸ਼ਤੇ ਹਿਲਣ ਵੇੇਲੇ ਮੁੜਦੇ ਨਹੀਂ ਸਨ। ਉਹ ਉਸੇ ਦਿਸ਼ਾ ਵੱਲ ਜਾਂਦੇ ਸਨ ਜਿਧਰ ਸਿਰ ਦੇਖ ਰਿਹਾ ਹੁੰਦਾ। ਜਦੋਂ ਉਹ ਹਿਲਦੇ ਸਨ ਤਾਂ ਮੁੜਦੇ ਨਹੀਂ ਸਨ।
12ਉਨ੍ਹਾਂ ਦੇ ਸ਼ਰੀਰਾਂ ਉੱਤੇ ਹਰ ਪਾਸੇ ਅੱਖਾਂ ਲੱਗੀਆਂ ਹੋਈਆਂ ਸਨ। ਉਨ੍ਹਾਂ ਦੀਆਂ ਪਿਠ੍ਠਾਂ ਉੱਤੇ ਉਨ੍ਹਾਂ ਦੀਆਂ ਬਾਹਾਂ ਉੱਤੇ, ਉਨ੍ਹਾਂ ਦੇ ਖੰਭਾਂ ਉੱਤੇ ਅਤੇ ਉਨ੍ਹਾਂ ਦੇ ਪਹੀਆਂ ਉੱਤੇ ਅੱਖਾਂ ਸਨ। ਹਾਂ ਸਾਰੇ ਚਹੁਂਆਂ ਪਹੀਆਂ ਉੱਤੇ ਅੱਖਾਂ ਸਨ।
13ਇਹ ਪਹੀੇ ਉਂਝ ਸਨ ਜਿਵੇਂ ਮੈਂ ਆਖਿਆ ਸੁਣਿਆ ਸੀ, "ਪਹੀਆਂ ਦੇ ਵਿਚਕਾਰਲੀ ਥਾਂ।"
14ਹਰੇਕ ਕਰੂਬੀ ਫ਼ਰਿਸ਼ਤੇ ਦੇ ਚਾਰ ਮੂੰਹ ਸਨ। ਇੱਕ ਮੂੰਹ ਕਰੂਬੀ ਦਾ ਮੂੰਹ ਸੀ। ਦੂਸਰਾ ਮੂੰਹ ਆਦਮੀ ਦਾ ਮੂੰਹ ਸੀ। ਤੀਸਰਾ ਮੂੰਹ ਸ਼ੇਰ ਦਾ ਮੂੰਹ ਸੀ। ਅਤੇ ਚੌਬਾ ਚਿਹਰਾ ਬਾਜ਼ ਦਾ ਚਿਹਰਾ ਸੀ। ਫ਼ੇਰ ਮੈਨੂੰ ਕਿਬਾਰ ਨਹਿਰ ਵਿਖੇ ਦੇਖੇ ਜਾਨਵਰਾਂ ਦਾ ਚੇਤਾ ਆਇਆ।ਫ਼ੇਰ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉੱਪਰ ਉੱਠੇ।
16ਅਤੇ ਉਨ੍ਹਾਂ ਦੇ ਨਾਲ ਹੀ ਪਹੀੇ ਵੀ ਉੱਠ ਗਏ। ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਚੁੱਕੇ ਅਤੇ ਹਵਾ ਵਿੱਚ ਉੱਡ ਗਏ, ਕੋਈ ਪਹੀੇ ਵੀ ਮੁੜੇ ਨਹੀਂ।
17ਜੇ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉਡਦੇ ਤਾਂ ਪਹੀੇ ਵੀ ਉਨ੍ਹਾਂ ਦੇ ਨਾਲ ਹੀ ਗਏ। ਜੇ ਕਰੂਬੀ ਫ਼ਰਿਸ਼ਤੇ ਸਬਿਰ ਹੋਕੇ ਖਲੋਂਦੇ ਸਨ ਤਾਂ ਇਸੇ ਤਰ੍ਹਾਂ ਹੀ ਪਹੀੇ ਵੀ ਕਰਦੇ ਸਨ। ਕਿਉਂ ਕਿ ਜਾਨਵਰ ਦੀ ਹਵਾ ਉਨ੍ਹਾਂ ਵਿੱਚ ਸੀ।
18ਫ਼ੇਰ ਯਹੋਵਾਹ ਦਾ ਪਰਤਾਪ ਮੰਦਰ ਦੀ ਸਰਦਲ ਤੋਂ ਉੱਠੀ, ਕਰੂਬੀ ਫ਼ਰਿਸ਼ਤਿਆਂ ਦੇ ਉੱਪਰ ਚਲੀ ਗਈ ਅਤੇ ਉੱਥੇ ਰੁਕ ਗਈ।
19ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖੋਲ੍ਹੇ ਅਤੇ ਹਵਾ ਵਿੱਚ ਉੱਡ ਗਏ। ਮੈਂ ਉਨ੍ਹਾਂ ਨੂੰ ਮੰਦਰ ਛੱਡ ਕੇ ਜਾਂਦਿਆ ਦੇਖਿਆ। ਪਹੀੇ ਵੀ ਉਨ੍ਹਾਂ ਦੇ ਨਾਲ ਚਲੇ ਗਏ। ਫ਼ੇਰ ਉਹ ਯਹੋਵਾਹ ਦੇ ਮੰਦਰ ਦੇ ਪੂਰਬੀ ਫ਼ਾਟਕ ਕੋਲ ਰੁਕ ਗਏ। ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਹਵਾ ਵਿੱਚ ਸੀ।
20ਫ਼ੇਰ ਮੈਨੂੰ ਕਿਬਾਰ ਨਹਿਰ ਦੇ ਕੰਢੇ ਦੇਖੇ ਯਹੋਵਾਹ ਦਾ ਪਰਤਾਪ ਹੇਠਲੇ ਜਾਨਵਰਾਂ ਦਾ ਦਰਸ਼ਨ ਯਾਦ ਆਇਆ। ਅਤੇ ਮੈਨੂੰ ਯਾਦ ਆਇਆ ਕਿ ਉਹ ਜਾਨਵਰ ਕਰੂਬੀ ਦੇ ਫ਼ਰਿਸ਼ਤੇ ਹੀ ਸਨ।
21ਮੇਰਾ ਭਾਵ ਹੈ ਹਰ ਜਾਨਵਰ ਦੇ ਚਾਰ ਚਿਹਰੇ ਸਨ, ਚਾਰ ਖੰਭ ਸਨ, ਅਤੇ ਕੁਝ ਅਜਿਹਾ ਉਨ੍ਹਾਂ ਨੇ ਖੰਭਾਂ ਹੇਠਾਂ ਆਦਮੀ ਦੀਆਂ ਬਾਹਾਂ ਵਰਗਾ ਦਿਖਾਈ ਦਿੰਦਾ ਸੀ।
22ਕਰੂਬੀ ਫ਼ਰਿਸ਼ਤਿਆਂ ਦੇ ਮੂੰਹ ਵੀ ਕਬਾਰ ਨਹਿਰ ਕੰਢੇ ਦੇਖੇ ਜਾਨਵਰਾਂ ਦੇ ਦਰਸ਼ਨ ਵਰਗੇ ਹੀ ਚਾਰ ਮੂੰਹ ਸਨ। ਅਤੇ ਉਹ ਸਾਰੇ ਹੀ ਉਸ ਦਿਸ਼ਾ ਵੱਲ ਸਿਧ੍ਧਾ ਦੇਖਦੇ ਸਨ ਜਿਧ੍ਧਰ ਉਹ ਜਾਂਦੇ ਸਨ।