Loading Bible Translation
First-time download in progress. This may take a few seconds…
Punjabi Bible Wordproject Bible
8 verses
1ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸਨੇ ਆਖਿਆ,
2"ਆਦਮੀ ਦੇ ਪੁੱਤਰ, ਕੀ ਅੰਗੂਰ ਦੀਆਂ ਵੇਲਾਂ ਦੀ ਲੱਕੜੀ ਦੇ ਟੁਕੜੇ ਕਿਸੇ ਤਰ੍ਹਾਂ ਜੰਗਲ ਦੇ ਰੁੱਖਾਂ ਦੀਆਂ ਕੱਟੀਆਂ ਹੋਈਆਂ ਛੋਟੀਆਂ ਟਾਹਣੀਆਂ ਨਾਲੋਂ ਬਿਹਤਰ ਹੁੰਦੇ ਹਨ? ਨਹੀਂ!
3ਕੀ ਤੂੰ ਉਸ ਅੰਗੂਰ ਦੀ ਵੇਲ ਦੀ ਲੱਕੜੀ ਨੂੰ ਕੋਈ ਚੀਜ਼ ਬਨਾਉਣ ਲਈ ਵਰਤ ਸਕਦਾ ਹੈਂ? ਨਹੀਂ! ਕੀ ਤੂੰ ਉਸ ਲੱਕੜੀ ਦੀਆਂ ਭਾਂਡੇ ਟੰਗਣ ਵਾਲੀਆਂ ਕੀਲੀਆਂ ਬਣਾ ਸਕਦਾ ਹੈਂ? ਨਹੀਂ!
4ਲੋਕ ਸਿਰਫ਼ ਉਸ ਲੱਕੜੀ ਨੂੰ ਅੱਗ ਵਿੱਚ ਸੁੱਟਦੇ ਹਨ। ਕੁਝ ਸੋਟੀਆਂ ਸਿਰਿਆਂ ਤੋਂ ਬਲਣੀਆਂ ਸ਼ੁਰੂ ਹੋ ਜਾਂਦੀਆਂ ਹਨ, ਵਿਚਕਾਰਲੇ ਹਿੱਸੇ ਅੱਗ ਨਾਲ ਕਾਲੇ ਹੋ ਜਾਂਦੇ ਹਨ, ਪਰ ਸੋਟੀਆਂ ਪੂਰੀ ਤਰ੍ਹਾਂ ਸੜਦੀਆਂ ਨਹੀਂ ਕੀ ਤੂੰ ਉਸ ਸੜੀ ਹੋਈ ਸੋਟੀ ਤੋਂ ਕੋਈ ਚੀਜ਼ ਬਣਾ ਸਕਦਾ ਹੈਂ?
5ਜੇ ਤੂੰ ਉਸ ਲੱਕੜੀ ਦੇ ਸੜਨ ਤੋਂ ਪਹਿਲਾਂ ਕੋਈ ਚੀਜ਼ ਨਹੀਂ ਬਣਾ ਸਕਦਾ ਤਾਂ ਅਵੱਸ਼ ਹੀ ਉਸ ਸੜੀ ਹੋਈ ਸੋਟੀ ਤੋਂ ਵੀ ਕੋਈ ਚੀਜ਼ ਨਹੀਂ ਬਣਾ ਸਕੇਂਗਾ!
6ਇਸ ਲਈ ਅੰਗੂਰ ਦੀਆਂ ਵੇਲਾਂ ਦੇ ਲੱਕੜ ਦੇ ਟੋਟੇ ਜੰਗਲ ਦੇ ਰੁੱਖਾਂ ਦੇ ਹੋਰ ਟੁਕੜਿਆਂ ਵਰਗੇ ਹੀ ਹਨ। ਲੋਕੀ ਲੱਕੜੀ ਦੇ ਟੁਕੜਿਆਂ ਨੂੰ ਅੱਗ ਵਿੱਚ ਸੁੱਟਦੇ ਹਨ। ਅਤੇ ਅੱਗ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਾੜ ਦਿੰਦੀ ਹੈ। ਓਸੇ ਤਰ੍ਹਾਂ ਮੈਂ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਨੂੰ ਅੱਗ ਵਿੱਚ ਸੁੱਟ ਦਿਆਂਗਾ!" ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
7"ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਹੋ ਸਕਦਾ ਕੁਝ ਅੱਗ ਤੋਂ ਬਚ ਨਿਕਲਣ, ਪਰ ਤਾਂ ਵੀ ਅੱਗ ਉਨ੍ਹਾਂ ਨੂੰ ਨਸ਼ਟ ਕਰ ਦੇਵੇਗੀ। ਤੂੰ ਜਾਣ ਲਵੇਂਗਾ ਕਿ ਮੈਂ ਯਹੋਵਾਹ ਹਾਂ ਜਦੋਂ ਤੂੰ ਵੇਖੇਂਗਾ ਕਿ ਮੈਂ ਉਨ੍ਹਾਂ ਨੂੰ ਕਿਵੇਂ ਸਜ਼ਾ ਦਿੱਤੀ ਹੈ।
8ਮੈਂ ਉਸ ਦੇਸ ਨੂੰ ਤਬਾਹ ਕਰ ਦਿਆਂਗਾ ਕਿਉਂ ਕਿ ਲੋਕਾਂ ਨੇ ਮੈਨੂੰ ਛੱਡ ਦਿੱਤਾ ਹੈ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ।" ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।