Loading Bible Translation
First-time download in progress. This may take a few seconds…
Punjabi Bible Wordproject Bible
20 verses
1ਜਲਾਵਤਨੀ ਦੇ 10 ਵੇਂ ਵਰ੍ਹੇ ਦੇ 10 ਵੇਂ ਮਹੀਨੇ ਦੇ 12 ਵੇਂ ਦਿਨ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸਨੇ ਆਖਿਆ,
2"ਆਦਮੀ ਦੇ ਪੁੱਤਰ, ਮਿਸਰ ਦੇ ਰਾਜੇ ਫਿਰਊਨ ਵੱਲ ਵੇਖ। ਮੇਰੇ ਲਈ ਉਸਦੇ ਅਤੇ ਮਿਸਰ ਦੇ ਖਿਲਾਫ਼ ਬੋਲ।
3ਆਖ, 'ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:"'ਮਿਸਰ ਦੇ ਰਾਜੇ ਫਿਰਊਨ, ਮੈਂ ਹਾਂ ਤੇਰੇ ਵਿਰੁੱਧ। ਤੂੰ ਹੈਂ ਇੱਕ ਵਿਕਰਾਲ ਜੀਵ ਨੀਲ ਨਦੀ ਕੰਢੇ ਲੇਟਿਆ ਹੋਇਆ। ਆਖਦਾ ਹੈਂ ਤੂੰ, "ਇਹ ਮੇਰੀ ਨਦੀ ਹੈ! ਮੈਂ ਬਣਾਈ ਸੀ ਇਹ ਨਦੀ!"
4"'ਪਰ ਮੈਂ ਤੇਰੇ ਜਬੜਿਆਂ ਵਿੱਚ ਕੁੰਡੀਆਂ ਪਾ ਦਿਆਂਗਾ। ਨੀਲ ਨਦੀ ਦੀਆਂ ਮੱਛੀਆਂ ਚਿਪਕ ਜਾਣਗੀਆਂ ਤੇਰੇ ਕੰਡਿਆਂ ਨਾਲ। ਮੈਂ ਤੈਨੂੰ ਅਤੇ ਤੇਰੀਆਂ ਮੱਛੀਆਂ ਨੂੰ ਤੇਰੀਆਂ ਨਦੀਆਂ ਵਿੱਚੋਂ ਕੱਢਕੇ ਸੁੱਕੀ ਧਰਤੀ ਤੇ ਸੁੱਟ ਦਿਆਂਗਾ। ਡਿੱਗ ਪਵੇਂਗਾ ਤੂੰ ਧਰਤੀ ਉੱਤੇ, ਅਤੇ ਕੋਈ ਵੀ ਨਹੀਂ ਚੁੱਕੇਗਾ ਤੈਨੂੰ ਜਾ ਦਫ਼ਨਾੇਗਾ। ਮੈਂ ਤੈਨੂੰ ਜੰਗਲੀ ਜਾਨਵਰਾਂ ਅਤੇ ਪੰਛੀਆਂ ਦੇ ਹਵਾਲੇ ਕਰ ਦਿਆਂਗਾ। ਤੂੰ ਉਨ੍ਹਾਂ ਦਾ ਭੋਜਨ ਬਣੇਁਗਾ।
6ਫ਼ੇਰ ਮਿਸਰ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਹਾਂ ਯਹੋਵਾਹ! ਮੈਂ ਇਹ ਗੱਲਾਂ ਕਿਉਂ ਕਰਾਂਗਾ? ਕਿਉਂ ਕਿ ਇਸਰਾਏਲ ਦੇ ਲੋਕ ਝੁਕੇ ਸਨ ਮਿਸਰ ਉੱਤੇ ਸਹਾਰੇ ਲਈ। ਪਰ ਮਿਸਰ ਤਾਂ ਸੀ ਇੱਕ ਕਮਜ਼ੋਰ ਜਿਹਾ ਘਾਹ ਦਾ ਪੱਤਾ।
7ਇਸਰਾਏਲ ਦੇ ਲੋਕ ਝੁਕੇ ਸਨ ਮਿਸਰ ਵੱਲ, ਸਹਾਇਤਾ ਲਈ। ਪਰ ਮਿਸਰ ਨੇ ਸਿਰਫ਼ ਉਨ੍ਹਾਂ ਦੇ ਹੱਥਾਂ ਅਤੇ ਮੋਢਿਆਂ ਨੂੰ ਸੀ ਵਿਂਨ੍ਹਿਆ। ਝੁਕੇ ਸਨ ਉਹ ਮਿਸਰ ਉੱਤੇ, ਸਹਾਰੇ ਲਈ, ਪਰ ਤੂੰ ਤੋੜ ਕੇ ਮਰੋੜ ਦਿੱਤੀ ਪਿੱਠ ਉਨ੍ਹਾਂ ਦੀ।"'
8ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ ਇਹ ਗੱਲਾਂ: "ਮੈਂ ਤੇਰੇ ਵਿਰੁੱਧ ਇੱਕ ਤਲਵਾਰ ਲਿਆਂਗਾ। ਤਬਾਹ ਕਰ ਦਿਆਂਗਾ ਮੈਂ ਤੇਰੇ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ।
9ਵੀਰਾਨ ਅਤੇ ਤਬਾਹ ਹੋ ਜਾਵੇਗਾ ਮਿਸਰ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਹਾਂ ਯਹੋਵਾਹ।"ਪਰਮੇਸ਼ੁਰ ਨੇ ਆਖਿਆ, "ਮੈਂ ਇਹ ਗੱਲਾਂ ਕਿਉਂ ਕਰਾਂਗਾ? ਕਿਉਂ ਕਿ ਤੂੰ ਆਖਿਆ ਸੀ, 'ਇਹ ਮੇਰੀ ਨਦੀ ਹੈ। ਮੈਂ ਇਸ ਨਦੀ ਨੂੰ ਬਣਾਇਆ ਸੀ।'
10ਇਸ ਲਈ, ਮੈਂ (ਪਰਮੇਸ਼ੁਰ) ਤੇਰੇ ਵਿਰੁੱਧ ਹਾਂ। ਮੈਂ ਤੇਰੇ ਨੀਲ ਨਦੀ ਦੀਆਂ ਅਨੇਕਾਂ ਸ਼ਾਖਾਵਾਂ ਦੇ ਵਿਰੁੱਧ ਹਾਂ। ਮੈਂ ਮਿਸਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਮਿਗਦੋਲ ਤੋਂ ਲੈਕੇ ਸਵੇਨੇਹ ਤੀਕ ਅਤੇ ਕੂਸ਼ ਦੀ ਸਰਹੱਦ ਤੀਕ ਸ਼ਹਿਰ ਵੀਰਾਨ ਹੋ ਜਾਣਗੇ।
11ਕੋਈ ਵੀ ਬੰਦਾ ਜਾਂ ਜਾਨਵਰ ਮਿਸਰ ਵਿੱਚੋਂ ਨਹੀਂ ਲੰਘੇਗਾ। ਚਾਲੀ ਸਾਲਾਂ ਤੀਕ ਕੁਝ ਵੀ ਓਬੋਁ ਨਹੀਂ ਲੰਘੇਗਾ ਜਾਂ ਟਿਕੇਗਾ।
12ਮੈਂ ਮਿਸਰ ਨੂੰ ਬਰਬਾਦ ਕਰ ਦਿਆਂਗਾ। ਚਾਲੀ ਸਾਲਾਂ ਤੀਕ ਸ਼ਹਿਰ ਵੀਰਾਨ ਰਹਿਣਗੇ! ਮੈਂ ���ਿਸਰ ਦੇ ਲੋਕਾਂ ਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਉਨ੍ਹਾਂ ਨੂੰ ਵਿਦੇਸ਼ੀ ਧਰਤੀਆਂ ਉੱਤੇ ਅਜਨਬੀ ਬਣਾ ਦਿਆਂਗਾ।"
13ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, "ਮੈਂ ਮਿਸਰ ਦੇ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਪਰ ਚਾਲੀ ਸਾਲਾਂ ਮਗਰੋਂ ਮੈ ਉਨ੍ਹਾਂ ਲੋਕਾਂ ਨੂੰ ਫ਼ੇਰ ਇਕਠਿਆਂ ਕਰ ਦਿਆਂਗਾ।
14ਮੈਂ ਮਿਸਰੀ ਬੰਦਿਆਂ ਨੂੰ ਵਾਪਸ ਲਿਅਵਾਂਗਾ। ਮੈਂ ਮਿਸਰੀਆਂ ਨੂੰ ਫਤਰੋਸ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ ਜਿੱਥੇ ਉਹ ਜੰਮੇ ਸੀ। ਪਰ ਉਨ੍ਹਾਂ ਦਾ ਰਾਜ ਮਹੱਤਵਪੂਰਣ ਨਹੀਂ ਹੋਵੇਗਾ।
15ਇਹ ਸਭ ਤੋਂ ਘੱਟ ਮਹੱਤਵਪੂਰਣ ਰਾਜ ਹੋਵੇਗਾ। ਇਹ ਫ਼ੇਰ ਕਦੇ ਵੀ ਆਪਣੇ-ਆਪ ਨੂੰ ਹੋਰਨਾਂ ਕੌਮਾਂ ਤੋਂ ਉੱਚਾ ਨਹੀਂ ਚੁੱਕ ਸਕੇਗਾ। ਮੈਂ ਉਨ੍ਹਾਂ ਨੂੰ ਇੰਨਾ ਛੋਟਾ ਬਣਾ ਦਿਆਂਗਾ ਕਿ ਉਹ ਕੌਮਾਂ ਉੱਤੇ ਰਾਜ ਨਹੀਂ ਕਰ ਸਕਣਗੇ।
16ਅਤੇ ਇਸਰਾਏਲ ਦਾ ਪਰਿਵਾਰ ਫ਼ੇਰ ਮਿਸਰ ਉੱਤੇ ਨਿਰਭਰ ਨਹੀਂ ਕਰੇਗਾ। ਇਸਰਾਏਲੀ ਆਪਣਾ ਪਾਪ ਚੇਤੇ ਕਰਨਗੇ - ਉਹ ਯਾਦ ਕਰਨਗੇ ਕਿ ਉਹ ਮਿਸਰ ਵੱਲ ਪਰਤੇ ਸਨ ਸਹਾਇਤਾ ਲਈ, ਪਰਮੇਸ਼ੁਰ ਵੱਲ ਨਹੀਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪ੍ਰਭੂ ਅਤੇ ਯਹੋਵਾਹ ਹਾਂ।"
17ਜਲਾਵਤਨੀ ਦੇ 27 ਵੇਂ ਵਰ੍ਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸਨੇ ਆਖਿਆ,
18"ਆਦਮੀ ਦੇ ਪੁੱਤਰ, ਬਾਬਲ ਦੇ ਰਾਜੇ ਨਬੂਕਦਨੱਸਰ ਨੇ ਸੂਰ ਦੇ ਖਿਲਾਫ਼ ਆਪਣੀ ਫ਼ੌਜ ਤੋਂ ਸਖਤ ਜੰਗ ਕਰਾਈ। ਉਨ੍ਹਾਂ ਨੇ ਹਰ ਸਿਪਾਹੀ ਦਾ ਸਿਰ ਮੁਂਨ ਦਿੱਤਾ। ਹਰ ਮੋਢਾ ਭਾਰੀ ਬੋਝ ਚੁੱਕਣ ਕਾਰਣ ਰਗੜ ਕੇ ਨੰਗਾ ਕਰ ਦਿੱਤਾ ਗਿਆ ਨਬੂਕਦਨੱਸਰ ਅਤੇ ਉਸਦੀ ਫ਼ੌਜ ਨੇ ਸੂਰ ਨੂੰ ਹਰਾਉਣ ਲਈ ਸਖਤ ਮਿਹਨਤ ਕੀਤੀ। ਪਰ ਉਨ੍ਹਾਂ ਨੂੰ ਉਸ ਸਖਤ ਮਿਹਨਤ ਤੋਂ ਕੁਝ ਵੀ ਨਹੀਂ ਮਿਲਿਆ।"
19ਇਸ ਲਈ ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਆਖਦਾ ਹੈ, "ਮੈਂ ਬਾਬਲ ਦੇ ਰਾਜੇ, ਨਬੂਕਦਨੱਸਰ ਨੂੰ ਮਿਸਰ ਦੀ ਧਰਤੀ ਦੇ ਦਿਆਂਗਾ। ਅਤੇ ਨਬੂਕਦਨੱਸਰ ਮਿਸਰ ਦੇ ਲੋਕਾਂ ਨੂੰ ਦੂਰ ਲੈ ਜਾਵੇਗਾ। ਨਬੂਕਦਨੱਸਰ ਮਿਸਰ ਦੀਆਂ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਵੇਗਾ। ਇਹ ਨਬੂਕਦਨੱਸਰ ਦੀ ਫ਼ੌਜ ਲਈ ਤਨਖਾਹ ਹੋਵੇਗੀ।
20ਮੈਂ ਨਬੂਕਦਨੱਸਰ ਨੂੰ ਮਿਸਰ ਦੀ ਧਰਤੀ ਉਸਦੀ ਸਖਤ ਮਿਹਨਤ ਦੇ ਇਨਾਮ ਵਜੋਂ ਦਿੱਤੀ ਹੈ। ਕਿਉਂ ਕਿ ਉਨ੍ਹਾਂ ਨੇ ਮੇਰੇ ਲਈ ਕੰਮ ਕੀਤਾ ਸੀ!" ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
21"ਉਸ ਦਿਨ ਮੈਂ ਇਸਰਾਏਲ ਦੇ ਪਰਿਵਾਰ ਨੂੰ ਮਜ਼ਬੂਤ ਬਣਾ ਦਿਆਂਗਾ। ਫ਼ੇਰ (ਇਸਰਾਏਲ,) ਮੈਂ ਤੈਨੂੰ ਉਨ੍ਹਾਂ ਨਾਲ ਬੋਲਣ ਦੇਵਾਂਗਾ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਜਾਵੇ ਕਿ ਮੈਂ ਯਹੋਵਾਹ ਹਾਂ।"