Loading Bible Translation
First-time download in progress. This may take a few seconds…
Punjabi Bible Wordproject Bible
15 verses
1ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸਨੇ ਆਖਿਆ,
2"ਆਦਮੀ ਦੇ ਪੁੱਤਰ, ਸ਼ਈਰ ਪਰਬਤ ਵੱਲ ਵੇਖ, ਅਤੇ ਮੇਰੇ ਲਈ ਇਸਦੇ ਵਿਰੁੱਧ ਬੋਲ।
3ਇਸਨੂੰ ਆਖ, 'ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:"'ਸ਼ਈਰ ਪਰਬਤ, ਮੈਂ ਹਾਂ ਤੇਰੇ ਵਿਰੁੱਧ! ਸਜ਼ਾ ਦੇਵਾਂਗਾ ਤੈਨੂੰ ਮੈਂ। ਬਣਾ ਦਿਆਂਗਾ ਮੈਂ ਤੈਨੂੰ ਵੀਰਾਨ ਬਂਜਰ ਧਰਤੀ।
4ਤਬਾਹ ਕਰ ਦਿਆਂਗਾ ਮੈਂ ਤੇਰੇ ਸ਼ਹਿਰਾਂ ਨੂੰ। ਅਤੇ ਹੋ ਜਾਵੇਗਾ ਵੀਰਾਨ ਤੂੰ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।
5ਕਿਉਂ ਕਿ ਤੂੰ ਹਮੇਸ਼ਾ ਰਿਹਾ ਹੈਂ ਖਿਲਾਫ਼ ਮੇਰੇ ਲੋਕਾਂ ਦੇ। ਇਸਤੇਮਾਲ ਕੀਤੀ ਤੂੰ ਆਪਣੀ ਤਲਵਾਰ ਇਸਰਾਏਲ ਦੇ ਵਿਰੁੱਧ ਉਨ੍ਹਾਂ ਦੇ ਮੁਸੀਬਤ ਵੇਲੇ। ਉਨ੍ਹਾਂ ਦੀ ਆਖਰੀ ਸਜ਼ਾ ਵੇਲੇ।"'
6ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, "ਆਪਣੇ ਜੀਵਨ ਨੂੰ ਸਾਖੀ ਰੱਖ ਕੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਮੌਤ ਦੇ ਹਵਾਲੇ ਕਰ ਦਿਆਂਗਾ। ਮੌਤ ਤੈਨੂੰ ਭਜਾਵੇਗੀ। ਤੂੰ ਲੋਕਾਂ ਨੂੰ ਮਾਰਨ ਤੋਂ ਨਫ਼ਰਤ ਨਹੀਂ ਕੀਤੀ। ਇਸ ਲਈ ਮੌਤ ਤੈਨੂੰ ਭਜਾਵੇਗੀ।
7ਅਤੇ ਮੈਂ ਸ਼ਈਰ ਪਰਬਤ ਨੂੰ ਇੱਕ ਵੀਰਾਨ ਖੰਡਰ ਬਣਾ ਦਿਆਂਗਾ। ਮੈਂ ਉਸ ਸ਼ਹਿਰ ਵਿੱਚੋਂ ਆਉਣ ਵਾਲੇ ਹਰ ਬੰਦੇ ਨੂੰ ਮਾਰ ਦਿਆਂਗਾ। ਅਤੇ ਮੈਂ ਹਰ ਓਸ ਬੰਦੇ ਨੂੰ ਮਾਰ ਦਿਆਂਗਾ ਜਿਹੜਾ ਉਸ ਸ਼ਹਿਰ ਵਿੱਚ ਜਾਣ ਦੀ ਕੋਸ਼ਿਸ਼ ਕਰੇਗਾ।
8ਮੈਂ ਇਸਦੇ ਪਰਬਤਾਂ ਨੂੰ ਲਾਸ਼ਾਂ ਨਾਲ ਢਕ੍ਕ ਦਿਆਂਗਾ। ਉਹ ਲਾਸ਼ਾਂ ਤੇਰੀਆਂ ਸਾਰੀਆਂ ਪਹਾੜੀਆਂ, ਵਾਦੀਆਂ ਤੇ ਤੇਰੀਆਂ ਸਾਰੀਆਂ ਘਾਟੀਆਂ ਵਿੱਚ ਹੋਣਗੀਆਂ।
9ਮੈਂ ਤੈਨੂੰ ਹਮੇਸ਼ਾ ਲਈ ਵੀਰਾਨ ਕਰ ਦਿਆਂਗਾ। ਕੋਈ ਵੀ ਤੇਰੇ ਸ਼ਹਿਰਾਂ ਵਿੱਚ ਨਹੀਂ ਰਹੇਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।"
10ਤੂੰ ਆਖਿਆ ਸੀ, "ਇਹ ਦੋ ਕੌਮਾਂ ਅਤੇ ਦੇਸ਼ ਮੇਰੇ ਹੋਣਗੇ। ਅਸੀਂ ਉਨ੍ਹਾਂ ਨੂੰ ਆਪਣੀ ਖਾਤਰ ਲਵਾਂਗੇ।"ਪਰ ਯਹੋਵਾਹ ਇੱਥੇ ਹੈ!
11ਅਤੇ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, "ਤੁਸੀਂ ਮੇਰੇ ਲੋਕਾਂ ਨਾਲ ਈਰਖਾ ਕੀਤੀ। ਤੁਸੀਂ ਉਨ੍ਹਾਂ ਉੱਤੇ ਗੁੱਸਾ ਕੀਤਾ ਅਤੇ ਕਿਉਂ ਕਿ ਤੁਸੀਂ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਨੂੰ ਓਸੇ ਤਰ੍ਹਾਂ ਸਜ਼ਾ ਦੇਵਾਂਗਾ ਜਿਵੇਂ ਤੁਸੀਂ ਉਨ੍ਹਾਂ ਨੂੰ ਨੁਕਸਾਨ ਪੁਚਾਇਆ ਸੀ! ਮੈਂ ਤੁਹਾਨੂੰ ਸਜ਼ਾ ਦੇਵਾਂਗਾ ਅਤੇ ਆਪਣੇ ਲੋਕਾਂ ਨੂੰ ਇਹ ਜਾਣ ਲੈਣ ਦਿਆਂਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ।
12ਅਤੇ ਫ਼ੇਰ ਤੁਹਾਨੂੰ ਵੀ ਪਤਾ ਲੱਗ ਜਾਵੇਗਾ ਕਿ ਮੈਂ ਤੁਹਾਡੀਆਂ ਸਾਰੀਆਂ ਬੇਇੱਜ਼ਤੀਆਂ ਬਾਰੇ ਸੁਣ ਲਿਆ ਹੈ। ਤੁਸੀਂ ਇਸਰਾਏਲ ਦੇ ਪਰਬਤ ਦੇ ਵਿਰੁੱਧ ਬਹੁਤ ਮੰਦਾ ਬੋਲਿਆ ਹੈ। ਤੁਸੀਂ ਆਖਿਆ ਸੀ, 'ਇਸਰ���ਏਲ ਤਬਾਹ ਹੋ ਗਿਆ ਹੈ! ਅਸੀਂ ਉਨ੍ਹਾਂ ਨੂੰ ਭੋਜਨ ਵਾਂਗ ਚਬਾ ਜਾਵਾਂਗੇ!'
13ਅਤੇ ਤੁਸੀਂ ਗੁਮਾਨੀ ਸੀ ਅਤੇ ਮੇਰੇ ਖਿਲਾਫ਼ ਗੱਲਾਂ ਕੀਤੀਆਂ ਸਨ। ਤੁਸੀਂ ਬਹੁਤ ਜ਼ਿਆਦਾ ਵਾਰੀ ਬੋਲੇ ਸੀ ਅਤੇ ਮੈਂ ਤੁਹਾਡਾ ਆਖਿਆ ਹਰ ਸ਼ਬਦ ਸੁਣ ਲਿਆ ਹੈ! ਹਾਂ, ਮੈਂ ਤੁਹਾਨੂੰ ਸੁਣ ਲਿਆ ਸੀ।"
14ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, "ਸਾਰੀ ਧਰਤੀ ਉਦੋਂ ਪ੍ਰਸੰਨ ਹੋਵੇਗੀ ਜਦੋਂ ਮੈਂ ਤੁਹਾਨੂੰ ਤਬਾਹ ਕਰਾਂਗਾ।
15ਤੁਸੀਂ ਖੁਸ਼ ਹੋਏ ਸੀ ਜਦੋਂ ਇਸਰਾਏਲ ਦਾ ਦੇਸ਼ ਤਬਾਹ ਹੋਇਆ ਸੀ। ਮੈਂ ਤੁਹਾਡੇ ਨਾਲ ਵੀ ਓਸੇ ਤਰ੍ਹਾਂ ਦਾ ਸਲੂਕ ਕਰਾਂਗਾ। ਸ਼ਈਰ ਪਰਬਤ ਅਤੇ ਅਦੋਮ ਦਾ ਪੂਰਾ ਦੇਸ ਤਬਾਹ ਹੋ ਜਾਵੇਗਾ। ਫ਼ੇਰ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।"