Loading Bible Translation
First-time download in progress. This may take a few seconds…
Punjabi Bible Wordproject Bible
28 verses
1ਯਹੋਵਾਹ ਦੀ ਸ਼ਕਤੀ ਮੇਰੇ ਉੱਪਰ ਆਈ। ਯਹੋਵਾਹ ਦਾ ਆਤਮਾ ਮੈਨੂੰ ਚੁੱਕ ਕੇ (ਸ਼ਹਿਰ ਤੋਂ ਬਾਹਰ) ਲੈ ਗਿਆ ਅਤੇ ਮੈਨੂੰ ਵਾਦੀ ਦੇ ਵਿਚਕਾਰ ਛੱਡ ਦਿੱਤਾ। ਵਾਦੀ ਮਰੇ ਹੋਏ ਬੰਦਿਆਂ ਦੀਆਂ ਹੱਡੀਆਂ ਨਾਲ ਭਰੀ ਹੋਈ ਸੀ।
2ਵਾਦੀ ਵਿੱਚ ਧਰਤੀ ਉੱਤੇ ਬਹੁਤ-ਬਹੁਤ ਸਾਰੀਆਂ ਹੱਡੀਆਂ ਪਈਆਂ ਹੋਈਆਂ ਸਨ। ਯਹੋਵਾਹ ਨੇ ਮੈਨੂੰ ਉਨ੍ਹਾਂ ਹੱਡੀਆਂ ਦੇ ਆਲੇ-ਦੁਆਲੇ ਤੁਰਨ ਲਈ ਮਜ਼ਬੂਰ ਕੀਤਾ। ਮੈਂ ਦੇਖਿਆ ਕਿ ਹੱਡੀਆਂ ਬਹੁਤ ਖੁਸ਼ਕ ਸਨ।
3ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਕੀ ਇਹ ਹੱਡੀਆਂ ਮੁੜਕੇ ਜਿਉਂਦੀਆਂ ਹੋ ਸਕਦੀਆਂ ਹਨ?"ਮੈਂ ਜਵਾਬ ਦਿੱਤਾ, "ਯਹੋਵਾਹ ਮੇਰੇ ਪ੍ਰਭੂ, ਸਿਰਫ਼ ਤੁਸੀਂ ਹੀ ਇਹ ਸਵਾਲ ਦਾ ਜਵਾਬ ਜਾਣਦੇ ਹੋ।"
4ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, "ਮੇਰੇ ਲਈ ਉਨ੍ਹਾਂ ਹੱਡੀਆਂ ਨਾਲ ਗੱਲ ਕਰ। ਉਨ੍ਹਾਂ ਹੱਡੀਆਂ ਨੂੰ ਆਖ, 'ਖੁਸ਼ਕ ਹਡ੍ਡੀਓ, ਯਹੋਵਾਹ ਦੇ ਸ਼ਬਦ ਨੂੰ ਸੁਣੋ!
5ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਇਨ੍ਹਾਂ ਹੱਡੀਆਂ ਨੂੰ ਆਖਦਾ ਹੈ; ਮੈਂ ਤੁਹਾਡੇ ਅੰਦਰ ਸਾਹ ਨੂੰ ਆਉਣ ਦੇਵਾਂਗਾ, ਅਤੇ ਤੁਸੀਂ ਜਿਉਂਦੀਆਂ ਹੋ ਜਾਵੋਁਗੀਆਂ!
6ਮੈਂ ਤੁਹਾਡੇ ਉੱਤੇ ਮਾਸ ਪੇਸ਼ੀਆਂ ਅਤੇ ਡੌਲਿਆਂ ਨੂੰ ਪਾਵਾਂਗਾ। ਅਤੇ ਮੈਂ ਤੁਹਾਨੂੰ ਚਮੜੀ ਨਾਲ ਢਕ੍ਕ ਦਿਆਂਗਾ। ਫ਼ੇਰ ਮੈਂ ਤੁਹਾਡੇ ਅੰਦਰ ਸਾਹ ਭਰ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦਿਆਂ ਹੋ ਜਾਵੋਁਗੀਆਂ! ਫ਼ੇਰ ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ।"'
7ਇਸ ਲਈ ਮੈਂ ਹੱਡੀਆਂ ਨਾਲ ਯਹੋਵਾਹ ਦੇ ਹੁਕਮ ਅਨੁਸਾਰ ਗੱਲ ਕੀਤੀ ਜਿਵੇਂ ਕਿ ਉਸਨੇ ਆਖਿਆ ਸੀ। ਮੈਂ ਹਾਲੇ ਗੱਲ ਹੀ ਕਰ ਰਿਹਾ ਸੀ ਕਿ ਮੈਂ ਉੱਚਾ ਸ਼ੋਰ ਸੁਣਿਆ। ਹੱਡੀਆਂ ਕੜਕਣ ਲੱਗੀਆਂ ਅਤੇ ਇੱਕ ਹੱਡੀ ਦੂਜੀ ਹੱਡੀ ਨਾਲ ਜੁੜਨ ਲਗੀ।
8ਓਥੇ ਮੇਰੀਆਂ ਅੱਖਾਂ ਸਾਮ੍ਹਣੇ ਮੈਂ ਦੇਖਿਆ ਕਿ ਮਾਸਪੇਸ਼ੀਆਂ ਅਤੇ ਪੱਠੇ ਹੱਡੀਆਂ ਨੂੰ ਢਕਣ ਲੱਗੇ। ਅਤੇ ਚਮੜੀ ਉਨ੍ਹਾਂ ਨੂੰ ਢਕਣ ਲੱਗ ਪਈ। ਪਰ ਉਨ੍ਹਾਂ ਵਿੱਚ ਸਾਹ ਨਹੀਂ ਸਨ।
9ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, "ਹਵਾ ਨਾਲ ਗੱਲ ਕਰ, ਮੇਰੇ ਲਈ। ਆਦਮੀ ਦੇ ਪੁੱਤਰ ਮੇਰੇ ਲਈ ਹਵਾ ਨਾਲ ਗੱਲ ਕਰ। ਹਵਾ ਨੂੰ ਆਖ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: 'ਹਵਾਏ, ਹਰ ਦਿਸ਼ਾ ਵਿੱਚੋਂ ਆ ਅਤੇ ਇਨ੍ਹਾਂ ਮੁਰਦਾ ਸ਼ਰੀਰਾਂ ਵਿੱਚ ਸਾਹ ਫ਼ੂਕ ਦੇ! ਉਨ੍ਹਾਂ ਵਿੱਚ ਸਾਹ ਫ਼ੂਕ ਅਤੇ ਉਹ ਫ਼ੇਰ ਜਿਉਂਦੀਆਂ ਹੋ ਜਾਣਗੀਆਂ!"'
10ਇਸ ਲਈ ਮੈਂ ਹਵਾ ਨਾਲ ਯਹੋਵਾਹ ਲਈ ਗੱਲ ਕੀਤੀ ਜਿਵੇਂ ਕਿ ਉਸਨੇ ਆਖਿਆ ਸੀ। ਅਤੇ ਸਾਹ ਮੁਰਦਾ ਸ਼ਰੀਰਾਂ ਵਿੱਚ ਆ ਗਿਆ। ਉਹ ਜਿਉਂ ਪਏ ਅਤੇ ਖੜੇ ਹੋ ਗਏ। ਓਥੇ ਬਹੁਤ, ਬਹੁਤ ਸਾਰੇ ਆਦਮੀ ਸਨ - ਉਹ ਇੱਕ ਬਹੁਤ ਵੱਡੀ ਫ਼ੌਜ ਸੀ।
11ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਸਾਰੇ ਪਰਿਵਾਰ ਵਾਂਗ ਹਨ। ਇਸਰਾਏਲ ਦੇ ਲੋਕ ਆਖਦੇ ਹਨ, 'ਸਾਡੀਆਂ ਹੱਡੀਆਂ ਖੁਸ਼ਕ ਹੋ ਗਈਆਂ ਹਨ, ਸਾਡੀ ਉਮੀਦ ਚਲੀ ਗਈ ਹੈ। ਅਸੀਂ ਪੂਰੀ ਤਰ੍ਹਾਂ ਤਬਾਹ ਹੋ ਗਏ ਹਾਂ!'
12ਇਸ ਲਈ ਉਨ੍ਹਾਂ ਨਾਲ ਮੇਰੇ ਲਈ ਗੱਲ ਕਰੀਂ। ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, 'ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹ ਲਵਾਂਗਾ! ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਵਾਂਗਾ। ਫ਼ੇਰ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਲਿਆਵਾਂਗਾ।
13ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਖੋਲ੍ਹ ਦਿਆਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਿਆਵਾਂਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।
14ਮੈਂ ਆਪਣਾ ਆਤਮਾ ਤੁਹਾਡੇ ਅੰਦਰ ਪਾ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦੇ ਹੋ ਜਾਵੋਂਗੇ। ਫੇਰ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲੈ ਜਾਵਾਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਇਹ ਗੱਲਾਂ ਆਖੀਆਂ ਅਤੇ ਇਨ੍ਹਾਂ ਨੂੰ ਵਾਪਰਨ ਦਿੱਤਾ ਸੀ।"' ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ।
15ਯਹੋਵਾਹ ਦਾ ਸ਼ਬਦ ਫ਼ੇਰ ਮੇਰੇ ਕੋਲ ਆਇਆ। ਉਸਨੇ ਆਖਿਆ,
16"ਆਦਮੀ ਦੇ ਪੁੱਤਰ, ਇੱਕ ਸੋਟੀ ਲੈ ਲੈ ਅਤੇ ਇਸ ਉੱਤੇ ਇਹ ਸੰਦੇਸ਼ ਲਿਖ ਲੈ: 'ਇਹ ਸੋਟੀ ਯਹੂਦਾਹ ਅਤੇ ਉਸਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੀ ਹੈ।' ਫ਼ੇਰ ਇੱਕ ਹੋਰ ਸੋਟੀ ਲੈ ਅਤੇ ਇਸ ਉੱਤੇ ਲਿਖ, 'ਇਹ ਅਫ਼ਰਾਈਮ ਦੀ ਸੋਟੀ ਯੂਸੁਫ਼ ਅਤੇ ਉਸਦੇ ਦੋਸਤਾਂ, ਇਸਰਾਏਲ ਦੇ ਲੋਕਾਂ, ਦੀ ਹੈ'
17ਫ਼ੇਰ ਇਨ੍ਹਾਂ ਦੋਹਾਂ ਸੋਟੀਆਂ ਨੂੰ ਜੋੜ ਦੇਵੀਂ। ਤੇਰੇ ਹੱਥ ਵਿੱਚ, ਉਹ ਇੱਕ ਸੋਟੀਆਂ ਹੋਣਗੀਆਂ।
18"ਤੇਰੇ ਲੋਕ ਤੈਨੂੰ ਇਹ ਸਮਝਾਉਣ ਲਈ ਆਖਣਗੇ ਕਿ ਇਸਦਾ ਕੀ ਅਰਬ ਹੈ।
19ਉਨ੍ਹਾਂ ਨੂੰ ਆਖ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, 'ਮੈਂ ਯੂਸੁਫ਼ ਦੀ ਸੋਟੀ ਲਵਾਂਗਾ ਜਿਹੜੀ ਅਫ਼ਰਾਈਮ ਅਤੇ ਉਸਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੇ ਹੱਥ ਵਿੱਚ ਹੈ। ਫ਼ੇਰ ਮੈਂ ਉਸ ਸੋਟੀ ਨੂੰ ਯਹੂਦਾਹ ਦੀ ਸੋਟੀ ਦੇ ਨਾਲ ਰੱਖ ਦਿਆਂਗਾ। ਅਤੇ ਉਨ੍ਹਾਂ ਨੂੰ ਇੱਕ ਸੋਟੀ ਬਣਾ ਦਿਆਂਗਾ। ਮੇਰੇ ਹੱਥ ਵਿੱਚ ਉਹ ਇੱਕ ਸੋਟੀ ਬਣ ਜਾਣਗੇ!'
20"ਉਨ੍ਹਾਂ ਸੋਟੀਆਂ ਨੂੰ ਆਪਣੇ ਸਾਮ੍ਹਣੇ ਕਰਕੇ ਆਪਣੇ ਹੱਥਾਂ ਵਿੱਚ ਫ਼ੜ। ਤੂੰ ਉਨ੍ਹਾਂ ਸੋਟੀਆਂ ਉੱਤੇ ਉਹ ਨਾਮ ਲਿਖੇ ਸਨ।
21ਲੋਕਾਂ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ: 'ਮੈਂ ਕੌਮਾਂ ਵਿੱਚੋਂ ਇਸਰਾਏਲ ਦੇ ਲੋਕਾਂ ਨੂੰ ਲਵਾਂਗਾ ਜਿੱਥੇ ਉਹ ਚਲੇ ਗਏ ਹਨ। ਮੈਂ ਉਨ੍ਹਾਂ ਨੂੰ ਹਰ ਪਾਸਿਓ ਇਕਠਿਆਂ ਕਰਾਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਲਿਆਵਾਂਗਾ।
22ਮੈਂ ਉਨ੍ਹਾਂ ਨੂੰ ਇਸਰਾਏਲ ਦੇ ਪਰਬਤਾਂ ਉਤਲੀ ਧਰਤੀ ਉੱਤੇ ਇੱਕ ਕੌਮ ਬਣਾ ਦਿਆਂਗਾ। ਇੱਕ ਰਾਜਾ ਉਨ੍ਹਾਂ ਸਾਰਿਆਂ ਦਾ ਰਾਜਾ ਹੋਵੇਗਾ। ਉਹ ਦੋ ਕੌਮਾਂ ਨਹੀਂ ਬਣੀਆਂ ਰਹਿਣਗੀਆਂ ਉਹ ਫ਼ੇਰ ਹੋਰ ਵਧੇਰੇ ਦੋ ਰਾਜਾਂ ਵਿੱਚ ਨਹੀਂ ਵੰਡੀਆਂ ਰਹਿਣਗੀਆਂ।
23ਅਤੇ ਉਹ ਆਪਣੇ ਆਪਨੂੰ ਆਪਣੇ ਬੁੱਤਾਂ ਅਤੇ ਭਿਆਨਕ ਮੂਰਤੀਆਂ ਜਾਂ ਆਪਣੇ ਹੋਰਨਾਂ ਪਾਪਾਂ ਨਾਲ ਨਾਪਾਕ ਬਨਾਉਣਾ ਜਾਰੀ ਨਹੀਂ ਰੱਖਣਗੇ। ਪਰ ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਬਚਾਵਾਂਗਾ ਜਿੱਥੇ ਉਨ੍ਹਾਂ ਨੇ ਪਾਪ ਕੀਤੇ ਸਨ। ਅਤੇ ਮੈਂ ਉਨ੍ਹਾਂ ਨੂੰ ਸ਼ੁਧ ਬਣਾ ਦਿਆਂਗਾ। ਅਤੇ ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
24"'ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਦਾ ਰਾਜਾ ਹੋਵੇਗਾ। ਉਨ੍ਹਾਂ ਸਾਰਿਆਂ ਦਾ ਓਥੇ ਸਿਰਫ਼ ਇੱਕ ਹੀ ਆਜੜੀ ਹੋਵੇਗਾ। ਉਹ ਮੇਰੇ ਕਨੂੰਨਾਂ ਅਨੁਸਾਰ ਜਿਉਣਗੇ ਅਤੇ ਮੇਰੇ ਕਨੂੰਨਾਂ ਨੂੰ ਮੰਨਣਗੇ। ਉਹ ਓਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ।
25ਉਹ ਉਸ ਧਰਤੀ ਉੱਤੇ ਰਹਿਣਗੇ ਜਿਹੜੀ ਮੈਂ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ ਤੁਹਾਡੇ ਪੁਰਖੇ ਉੱਥੇ ਰਹਿੰਦੇ ਸਨ ਅਤੇ ਮੇਰੇ ਲੋਕ ਓਥੇ ਰਹਿਣਗੇ। ਉਹ ਅਤੇ ਉਨ੍ਹਾਂ ਦੇ ਪੁੱਤ ਪੋਤੇ ਹਮੇਸ਼ਾ ਲਈ ਓਥੇ ਰਹਿਣਗੇ। ਅਤੇ ਮੇਰਾ ਸੇਵਕ ਦਾਊਦ ਸਦਾ ਲਈ ਉਨ੍ਹਾਂ ਦਾ ਆਗੂ ਹੋਵੇਗਾ।
26ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਸਦਾ ਜਾਰੀ ਰਹੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇਣ ਲਈ ਸਹਿਮਤ ਹਾਂ। ਮੈਂ ਉਨ੍ਹਾਂ ਨੂੰ ਬਹੁਤ, ਬਹੁਤ ਲੋਕ ਬਣ ਜਾਣ ਵਿੱਚ ਸਹਿਮਤ ਹਾਂ। ਅਤੇ ਮੈਂ ਆਪਣਾ ਪਵਿੱਤਰ ਸਬਾਨ ਹਮੇਸ਼ਾ ਲਈ ਉਨ੍ਹਾਂ ਦਰਮਿਆਨ ਰੱਖਣ ਲਈ ਸਹਿਮਤ ਹਾਂ।
27ਮੇਰਾ ਪਵਿੱਤਰ ਤੰਬੂ ਉਨ੍ਹਾਂ ਕੋਲ ਹੋਵੇਗਾ। ਹਾਂ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।
28ਅਤੇ ਹੋਰਨਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ ਅਤੇ ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਨੂੰ, ਉਨ੍ਹਾਂ ਦਰਮਿਆਨ ਸਦਾ ਲਈ ਆਪਣਾ ਪਵਿੱਤਰ ਸਬਾਨ ਰੱਖਕੇ, ਆਪਣੇ ਖਾਸ ਬੰਦੇ ਬਣਾਉਂਦਾ ਹਾਂ।"'