Loading Bible Translation
First-time download in progress. This may take a few seconds…
Punjabi Bible Wordproject Bible
17 verses
1"ਆਦਮੀ ਦੇ ਪੁੱਤਰ, ਇੱਕ ਇੱਟ ਲੈ। ਇਸ ਉੱਤੇ ਯਰੂਸ਼ਲਮ ਦੇ ਸ਼ਹਿਰ ਦੀ ਇੱਕ ਤਸਵੀਰ ਬਣਾ।
2ਫ਼ੇਰ ਇਸ ਤਰ੍ਹਾਂ ਦਾ ਵਿਹਾਰ ਕਰੀਂ ਜਿਵੇਂ ਤੂੰ ਸ਼ਹਿਰ ਨੂੰ ਘੇਰਾ ਪਾਈ ਹੋਈ ਇੱਕ ਫ਼ੌਜ ਹੋਵੇ। ਸ਼ਹਿਰ ਦੀ ਦੀਵਾਰ ਦੁਆਲੇ ਇੱਕ ਕੰਧ ਉਸਾਰ ਲਵੀਂ (ਇਸ ਉੱਤੇ ਹਮਲਾ ਕਰਨ ਵਿੱਚ ਸਹਾਇਤਾ ਲਈ।) ਕੰਧ ਉੱਤੇ ਜਾਂਦੀ ਇੱਕ ਢਲਵਾਨ ਉਸਾਰੀ। ਲੱਕੜੀ ਦੀਆਂ ਭਾਰੀਆਂ ਸ਼ਤੀਰਾਂ ਲਿਆਕੇ ਸ਼ਹਿਰ ਦੇ ਦੁਆਲੇ ਫ਼ੌਜੀ ਕੈਁਪ ਲਾ ਲਵੀਂ।
3ਫ਼ੇਰ ਇੱਕ ਲੋਹੇ ਦੀ ਕੜਾਹੀ ਲੈਕੇ ਇਸਨੂੰ ਆਪਣੇ ਅਤੇ ਸ਼ਹਿਰ ਦੇ ਵਿਚਕਾਰ ਰੱਖ ਲਵੀਂ। ਇਹ ਤੈਨੂੰ ਸ਼ਹਿਰ ਨਾਲੋਂ ਵੱਖ ਕਰਨ ਵਾਲੀ ਇੱਕ ਲੋਹੇ ਦੀ ਦੀਵਾਰ ਬਣ ਜਾਵੇਗੀ। ਇਸ ਤਰ੍ਹਾਂ ਤੂੰ ਦਰਸਾ ਦੇਵੇਂਗਾ ਕਿ ਤੂੰ ਉਸ ਸ਼ਹਿਰ ਦੇ ਵਿਰੁੱਧ ਹੈਂ। ਤੂੰ ਉਸ ਸ਼ਹਿਰ ਨੂੰ ਘੇਰ ਲਵੇਂਗਾ ਅਤੇ ਉਸ ਉੱਤੇ ਹਮਲਾ ਕਰ ਦੇਵੇਂਗਾ। ਕਿਉਂ ਕਿ ਇਹ ਇਸਰਾਏਲ ਦੇ ਪਰਿਵਾਰ ਲਈ ਇੱਕ ਨਿਸ਼ਾਨ ਹੈ। ਇਹ ਦਰਸਾਵੇਗੀ ਕਿ ਮੈਂ (ਪਰਮੇਸ਼ੁਰ) ਯਰੂਸ਼ਲਮ ਨੂੰ ਤਬਾਹ ਕਰ ਦਿਆਂਗਾ।
4"ਫ਼ੇਰ ਤੈਨੂੰ ਆਪਣੀ ਖੱਬੀ ਵੱਖੀ ਹੋਕੇ ਲੇਟ ਜਾਣਾ ਚਾਹੀਦਾ ਹੈ। ਤੈਨੂੰ ਉਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਜਿਹੜੀ ਇਹ ਦਰਸਾਵੇ ਕਿ ਤੂੰ ਇਸਰਾਏਲ ਦੇ ਲੋਕਾਂ ਦੇ ਪਾਪ ਆਪਣੇ ਸਿਰ ਲੈ ਰਿਹਾ ਹੈਂ। ਜਿੰਨਾ ਚਿਰ ਵੀ ਤੂੰ ਖੱਬੇ ਪਾਸੇ ਲੇਟਿਆ ਰਹੇਁਗਾ ਤੂੰ ਉਹ ਪਾਪ ਚੁਕੇਁਗਾ।
5ਤੈਨੂੰ ਤਿੰਨ ਸੌ ਨਬ੍ਬੇ ਦਿਨਾਂ ਤੱਕ ਇਸਰਾਏਲ ਦੇ ਪਾਪਾਂ ਨੂੰ ਜ਼ਰੂਰ ਝਲ੍ਲਣਾ ਚਾਹੀਦਾ ਹੈ। ਇਸ ਤਰ੍ਹਾਂ, ਮੈਂ ਤੈਨੂੰ ਦੱਸ ਰਿਹਾ ਹਾਂ ਕਿ ਕਿੰਨਾ ਚਿਰ ਤੀਕ ਇਸਰਾਏਲ ਨੂੰ ਸਜ਼ਾ ਮਿਲੇਗੀ, ਇੱਕ ਦਿਨ ਇੱਕ ਸਾਲ ਦੇ ਬਰਾਬਰ ਹੋਵੇਗਾ।
6"ਇਸਤੋਂ ਮਗਰੋਂ ਤੂੰ ਚਾਲੀ ਦਿਨਾਂ ਤੱਕ ਆਪਣੇ ਸੱਜੇ ਪਾਸੇ ਲੇਟੇਁਗਾ। ਇਸ ਸਮੇਂ ਤੂੰ ਚਾਲੀ ਦਿਨਾਂ ਤੱਕ ਯਹੂਦਾਹ ਦੇ ਪਾਪ ਨੂੰ ਸਹਾਰੇਁਗਾ। ਇੱਕ ਦਿਨ ਇੱਕ ਸਾਲ ਦੇ ਬਰਾਬਰ ਹੋਵੇਗਾ। ਮੈਂ ਤੈਨੂੰ ਇਹ ਦੱਸ ਰਿਹਾ ਹਾਂ ਕਿ ਕਿੰਨਾ ਚਿਰ ਤੀਕ ਯਹੂਦਾਹ ਨੂੰ ਸਜ਼ਾ ਮਿਲੇਗੀ।"
7ਪਰਮੇਸ਼ੁਰ ਨੇ ਫ਼ੇਰ ਮੇਰੇ ਨਾਲ ਗੱਲ ਕੀਤੀ। ਉਸਨੇ ਆਖਿਆ, "ਹੁਣ ਆਪਣੀ ਕਮੀਜ਼ ਦੀ ਬਾਹ ਚੜਾ ਲੈ ਅਤੇ ਆਪਣੀ ਬਾਂਹ ਨੂੰ ਇੱਟ ਦੇ ਉੱਤੇ ਉਠਾ ਲੈ। ਇਸ ਤਰ੍ਹਾਂ ਦਾ ਵਿਹਾਰ ਕਰ ਜਿਵੇਂ ਤੂੰ ਯਰੂਸ਼ਲਮ ਸ਼ਹਿਰ ਉੱਤੇ ਹਮਲਾ ਕਰ ਰਿਹਾ ਹੋਵੇਂ। ਅਜਿਹਾ ਇਹ ਦਰਸਾਉਣ ਲਈ ਕਰੀਂ ਕਿ ਤੂੰ ਲੋਕਾਂ ਨਾਲ ਮੇਰੇ ਪੈਗੰਬਰ ਵਜੋਂ ਗੱਲ ਕਰ ਰਿਹਾ ਹੈਂ।
8ਹੁਣ ਦੇਖ, ਮੈਂ ਤੈਨੂੰ ਰਸੀਆਂ ਬੰਨ੍ਹ ਰਿਹਾ ਹਾਂ। ਤੂੰ ਉਨਾ ਚਿਰ ਤੀਕ ਇੱਕ ਪਾਸੇ ਤੋਂ ਦੂਜੇ ਪਾਸੇ ਵੱਲ ਨਹੀਂ ਘੁੰਮ ਸਕੇਂਗਾ ਜਿੰਨਾ ਚਿਰ ਤੀਕ ਤੇਰਾ ਸ਼ਹਿਰ ਉੱਤੇ ਹਮਲਾ ਖਤਮ ਨਹੀਂ ਹੋ ਜਾਂਦਾ।"
9ਪਰਮੇਸ਼ੁਰ ਨੇ ਇਹ ਵੀ ਆਖਿਆ, "ਤੈਨੂੰ ਰੋਟੀ ਬਨਾਉਣ ਲਈ ਕੁਝ ਅਨਾਜ਼ ਲਿਆਉਣਾ ਚਾਹੀਦਾ ਹੈ। ਕੁਝ ਕਣਕ, ਜੌਁ, ਫ਼ਲੀਆਂ, ਦ���ਲਾਂ, ਬਾਜਰਾ ਲਵੀਂ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਇੱਕ ਬਰਤਨ ਵਿੱਚ ਇਕੱਠੀਆਂ ਕਰ ਲੈ ਅਤੇ ਇਨ੍ਹਾਂ ਨੂੰ ਪੀਹ ਕੇ ਆਟਾ ਬਣਾ ਲੈ। ਤੂੰ ਇਸ ਆਟੇ ਨੂੰ ਰੋਟੀ ਬਨਾਉਣ ਲਈ ਇਸਤੇਮਾਲ ਕਰੇਂਗਾ। ਤੈਨੂੰ 390 ਦਿਨਾਂ ਤੀਕ ਆਪਣੇ ਪਾਸੇ ਪਰਨੇ ਲੇਟਿਆ ਸਿਰਫ਼ ਇਹੀ ਰੋਟੀ ਖਾਣੀ ਚਾਹੀਦੀ ਹੈ।
10ਤੈਨੂੰ ਹਰ ਦਿਨ ਰੋਟੀ ਬਨਾਉਣ ਲਈ ਉਸ ਆਟੇ ਦੇ ਸਿਰਫ਼ ਇੱਕ ਪਿਆਲੇ ਦੀ ਵਰਤੋਂ ਕਰਨ ਦੀ ਹੀ ਇਜਾਜ਼ਤ ਹੋਵੇਗੀ। ਸਾਰੇ ਦਿਨ ਵਿੱਚ ਸਮੇਂ-ਸਮੇਂ ਤੂੰ ਉਹੀ ਰੋਟੀ ਖਾਵੇਂਗਾ।
11ਅਤੇ ਤੂੰ ਹਰ ਰੋਜ਼ ਪਾਣੀ ਦੇ ਸਿਰਫ਼ ਤਿੰਨ ਪਿਆਲੇ ਪੀ ਸਕੇਂਗਾ। ਤੂੰ ਇਸਨੂੰ ਸਾਰੇ ਦਿਨ ਵਿੱਚ ਸਮੇਂ-ਸਮੇਂ ਪੀ ਸਕੇਂਗਾ।
12ਤੈਨੂੰ ਹਰ ਰੋਜ਼ ਆਪਣੀ ਰੋਟੀ ਜ਼ਰੂਰ ਬਨਾਉਣੀ ਚਾਹੀਦੀ ਹੈ। ਤੈਨੂੰ ਸੁਕਿਆ ਹੋਇਆ ਮਨੁੱਖੀ (ਗੋਹਾ) ਗੂਂਹ ਲੈਕੇ ਬਾਲਣਾ ਚਾਹੀਦਾ ਹੈ। ਫ਼ੇਰ ਤੈਨੂੰ ਇਸ ਬਲਦੇ ਹੋਏ ਗੋਹੇ ਉੱਤੇ ਆਪਣੀ ਰੋਟੀ ਪਕਾਉਣੀ ਚਾਹੀਦੀ ਹੈ। ਤੈਨੂੰ ਇਹ ਰੋਟੀ ਲੋਕਾਂ ਦੇ ਸਾਮ੍ਹਣੇ ਖਾਣੀ ਚਾਹੀਦੀ ਹੈ।"
13ਫ਼ੇਰ ਯਹੋਵਾਹ ਨੇ ਆਖਿਆ, "ਇਹ ਗੱਲ ਦਰਸਾਵੇਗੀ ਕਿ ਇਸਰਾਏਲ ਦੇ ਪਰਿਵਾਰ ਨੂੰ ਵਿਦੇਸ਼ਾਂ ਵਿੱਚ ਨਾਪਾਕ ਰੋਟੀ ਖਾਣੀ ਪਵੇਗੀ। ਅਤੇ ਮੈਂ ਉਨ੍ਹਾਂ ਨੂੰ ਇਸਰਾਏਲ ਛੱਡ ਕੇ ਉਨ੍ਹਾਂ ਮੁਲਕਾਂ ਵਿੱਚ ਜਾਣ ਲਈ ਮਜ਼ਬੂਰ ਕੀਤਾ ਸੀ।"
14ਫ਼ੇਰ ਮੈਂ (ਹਿਜ਼ਕੀਏਲ) ਨੇ ਆਖਿਆ, "ਆਹ, ਪਰ ਯਹੋਵਾਹ ਮੇਰੇ ਪ੍ਰਭੂ, ਮੈਂ ਤਾਂ ਕਦੇ ਵੀ ਨਾਪਾਕ ਭੋਜਨ ਨਹੀਂ ਕੀਤਾ। ਮੈਂ ਤਾਂ ਕਿਸੇ ਅਜਿਹੇ ਜਾਨਵਰ ਦਾ ਮਾਸ ਵੀ ਨਹੀਂ ਖਾਧਾ ਜਿਹੜਾ ਬੀਮਾਰੀ ਨਾਲ ਮਰਿਆ ਹੋਵੇ ਜਾਂ ਜਿਸਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਿਆ ਹੋਵੇ। ਮੈਂ ਕਦੇ ਵੀ ਨਾਪਾਕ ਮਾਸ ਨਹੀਂ ਖਾਧਾ - ਆਪਣੇ ਬਚਪਨ ਤੋਂ ਲੈਕੇ ਹੁਣ ਤੀਕ। ਉਸ ਤਰ੍ਹਾਂ ਦਾ ਮੰਦਾ ਮਾਸ ਕਦੇ ਵੀ ਮੇਰੇ ਮੂੰਹ ਵਿੱਚ ਨਹੀਂ ਪਿਆ।"
15ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, "ਮੈਂ ਤੈਨੂੰ ਆਪਣੀ ਰੋਟੀ ਪਕਾਉਣ ਲਈ ਗਾਂ ਦੇ ਸੁੱਕੇ ਗੋਹੇ ਦੀ ਵਰਤੋਂ ਕਰਨ ਦੇਵਾਂਗਾ। ਤੈਨੂੰ ਸੁੱਕੇ ਹੋਏ ਮਨੁੱਖੀ ਗੋਹੇ ਦੀ ਵਰਤੋਂ ਕਰਨ ਦੀ ਲੋੜ ਨਹੀਂ।"
16ਫ਼ੇਰ ਮੈਨੂੰ ਪਰਮੇਸ਼ੁਰ ਨੇ ਆਖਿਆ, "ਆਦਮੀ ਦੇ ਪੁੱਤਰ, ਮੈਂ ਯਰੂਸ਼ਲਮ ਲਈ ਰੋਟੀ ਦਾ ਭਂਡਾਰ ਨਸ਼ਟ ਕਰ ਰਿਹਾ ਹਾਂ। ਲੋਕਾਂ ਨੂੰ ਭੋਜਨ ਦੀ ਮਿਣਤੀ ਕਰਨੀ ਪਵੇਗੀ। ਉਹ ਆਪਣੇ ਭੋਜਨ ਦੀ ਸਾਮਗ੍ਰੀ ਬਾਰੇ ਬਹੁਤ ਫ਼ਿਕਰਮੰਦ ਹੋਣਗੇ। ਉਨ੍ਹਾਂ ਨੂੰ ਪਾਣੀ ਦੀ ਮਿਣਤੀ ਕਰਨੀ ਪਵੇਗੀ। ਜਦੋਂ ਉਹ ਉਸ ਪਾਣੀ ਨੂੰ ਪੀਣਗੇ ਤਾਂ ਬਹੁਤ ਭੈਭੀਤ ਹੋਣਗੇ।
17ਕਿਉਂ? ਕਿਉਂ ਕਿ ਓਥੇ ਲੋਕਾਂ ਕੋਲ ਖਾਣ ਪੀਣ ਲਈ ਚੋਖਾ ਭੋਜਨ ਅਤੇ ਪਾਣੀ ਨਹੀਂ ਹੋਵੇਗਾ। ਲੋਕ ਇੱਕ ਦੂਸਰੇ ਕੋਲੋਂ ਭੈਭੀਤ ਹੋ ਜਾਣਗੇ-ਉਹ ਆਪਣੇ ਪਾਪਾਂ ਕਾਰਣ ਇੱਕ ਦੂਸਰੇ ਨੂੰ ਜ਼ਾਇਆ ਹੁੰਦਿਆਂ ਦੇਖਣਗੇ।